YouVersion Logo
Search Icon

ਕੂਚ 17

17
ਚਟਾਨ ਤੋਂ ਪਾਣੀ ਕੱਢਣਾ
1ਇਸਰਾਏਲੀਆਂ ਦੀ ਸਾਰੀ ਮੰਡਲੀ ਨੇ ਸੀਨ ਦੀ ਉਜਾੜ ਵਿੱਚੋਂ ਯਹੋਵਾਹ ਦੇ ਆਖਣ ਅਨੁਸਾਰ ਆਪਣੇ ਸਫਰਾਂ ਲਈ ਕੂਚ ਕੀਤਾ ਅਰ ਉਨ੍ਹਾਂ ਨੇ ਰਫ਼ੀਦੀਮ ਵਿੱਚ ਡੇਰੇ ਲਾਏ ਪਰ ਪਰਜਾ ਦੇ ਪੀਣ ਲਈ ਪਾਣੀ ਨਹੀਂ ਸੀ 2ਤਾਂ ਪਰਜਾ ਮੂਸਾ ਨੂੰ ਘੁਰਕਣ ਲੱਗੀ ਅਰ ਆਖਿਆ, ਸਾਨੂੰ ਪੀਣ ਨੂੰ ਪਾਣੀ ਦੇਹ। ਮੂਸਾ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਮੈਨੂੰ ਕਿਉਂ ਘੁਰਕਦੇ ਹੋ ਅਤੇ ਯਹੋਵਾਹ ਨੂੰ ਕਿਉਂ ਪਰਤਾਉਂਦੇ ਹੋ? 3ਉੱਥੇ ਪਰਜਾ ਪਾਣੀ ਦੀ ਤਿਹਾਈ ਸੀ ਅਤੇ ਮੂਸਾ ਨਾਲ ਏਹ ਆਖ ਕੇ ਕੁੜ੍ਹਦੀ ਸੀ ਭਈ ਏਹ ਕੀ ਹੈ ਜੋ ਤੂੰ ਸਾਨੂੰ ਮਿਸਰ ਤੋਂ ਲਿਆਇਆ ਹੈਂ ਕਿ ਸਾਨੂੰ ਅਰ ਸਾਡੇ ਪੁੱਤ੍ਰਾਂ ਅਰ ਸਾਡੇ ਵੱਗਾਂ ਨੂੰ ਇੱਥੇ ਤਿਹਾਇਆ ਮਾਰੇਂ? 4ਤਾਂ ਮੂਸਾ ਨੇ ਯਹੋਵਾਹ ਨੂੰ ਉੱਚੀ ਦਿੱਤੀ ਪੁਕਾਰ ਕੇ ਆਖਿਆ, ਮੈਂ ਇਨ੍ਹਾਂ ਲੋਕਾਂ ਨਾਲ ਕੀ ਕਰਾਂ? ਏਹ ਤਾਂ ਮੈਨੂੰ ਥੋੜ੍ਹੇ ਚਿਰਾਂ ਤੀਕ ਵੱਟੇ ਮਾਰਨਗੇ 5ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ, ਪਰਜਾ ਦੇ ਅੱਗੋਂ ਦੀ ਲੰਘ ਅਰ ਆਪਣੇ ਸੰਗ ਇਸਰਾਏਲ ਦੇ ਬਜ਼ੁਰਗਾਂ ਵਿੱਚੋਂ ਲੈ ਤੇ ਆਪਣੇ ਢਾਂਗੇ ਨੂੰ ਜਿਹੜਾ ਤੈਂ ਦਰਿਆ ਉੱਤੇ ਮਾਰਿਆ ਸੀ ਆਪਣੇ ਹੱਥ ਵਿੱਚ ਲੈ ਅਰ ਚੱਲ ਦੇਹ 6ਵੇਖ ਮੈਂ ਤੇਰੇ ਅੱਗੇ ਹੋਰੇਬ ਦੀ ਚਟਾਨ ਉੱਤੇ ਖੜਾ ਹੋਵਾਂਗਾ ਅਰ ਤੂੰ ਚਟਾਨ ਨੂੰ ਮਾਰੀਂ ਤਾਂ ਉਸ ਵਿੱਚੋਂ ਪਾਣੀ ਨਿੱਕਲੇਗਾ ਤਾਂ ਜੋ ਪਰਜਾ ਪੀਵੇ। ਤਾਂ ਮੂਸਾ ਨੇ ਇਸਰਾਏਲ ਦੇ ਬਜ਼ੁਰਗਾਂ ਦੇ ਸਨਮੁਖ ਤਿਵੇਂ ਹੀ ਕੀਤਾ 7ਅਰ ਉਸ ਨੇ ਉਸ ਥਾਂ ਦਾ ਨਾਉਂ ਮੱਸਾਹ ਅਰ ਮਰੀਬਾਹ ਇਸਰਾਏਲ ਦੇ ਘੁਰਕਣ ਦੇ ਕਾਰਨ ਅਰ ਯਹੋਵਾਹ ਦੇ ਪਰਤਾਵੇ ਦੇ ਕਾਰਨ ਏਹ ਆਖਦੇ ਹੋਏ ਰੱਖਿਆ ਭਈ ਯਹੋਵਾਹ ਸਾਡੇ ਵਿਚਕਾਰ ਹੈ ਕਿ ਨਹੀਂ ?।।
8ਫੇਰ ਅਮਾਲੇਕ ਆਏ ਅਰ ਰਫ਼ੀਦੀਮ ਵਿੱਚ ਇਸਰਾਏਲ ਨਾਲ ਲੜੇ 9ਤਾਂ ਮੂਸਾ ਨੇ ਯਹੋਸ਼ੁਆ ਨੂੰ ਆਖਿਆ, ਸਾਡੇ ਲਈ ਮਨੁੱਖਾਂ ਨੂੰ ਚੁਣ ਅਰ ਨਿੱਕਲ ਕੇ ਅਮਾਲੇਕ ਨਾਲ ਲੜ। ਭਲਕੇ ਮੈਂ ਪਰਮੇਸ਼ੁਰ ਦਾ ਢਾਂਗਾ ਲੈਕੇ ਟਿੱਲੇ ਦੀ ਟੀਸੀ ਉੱਤੇ ਖੜਾ ਰਹਾਂਗਾ 10ਸੋ ਯਹੋਸ਼ੁਆ ਨੇ ਤਿਵੇਂ ਹੀ ਕੀਤਾ ਜਿਵੇਂ ਉਸ ਨੂੰ ਮੂਸਾ ਨੇ ਆਖਿਆ ਸੀ। ਉਹ ਅਮਾਲੇਕ ਦੇ ਨਾਲ ਲੜਿਆ ਅਤੇ ਮੂਸਾ, ਹਾਰੂਨ ਅਰ ਹੂਰ ਟਿੱਲੇ ਦੀ ਟੀਸੀ ਉੱਤੇ ਚੜ੍ਹੇ 11ਤਾਂ ਐਉਂ ਹੋਇਆ ਕਿ ਜਦ ਮੂਸਾ ਆਪਣਾ ਹੱਥ ਚੁੱਕਦਾ ਸੀ ਤਾਂ ਇਸਰਾਏਲ ਜਿੱਤਦਾ ਸੀ ਅਰ ਜਦ ਆਪਣਾ ਹੱਥ ਨੀਵਾਂ ਕਰ ਲੈਂਦਾ ਸੀ ਤਾਂ ਅਮਾਲੇਕ ਜਿੱਤਦਾ ਸੀ 12ਪਰ ਮੂਸਾ ਦੇ ਹੱਥ ਭਾਰੀ ਹੋ ਗਏ ਤਾਂ ਉਨ੍ਹਾਂ ਨੇ ਪੱਥਰ ਲੈਕੇ ਉਸ ਦੇ ਹੇਠ ਧਰ ਦਿੱਤਾ ਅਰ ਉਹ ਉਸ ਉੱਤੇ ਬੈਠ ਗਿਆ ਅਰ ਹਾਰੂਨ ਅਤੇ ਹੂਰ ਨੇ ਇੱਕ ਨੇ ਇੱਕ ਪਾਸਿਓਂ ਅਤੇ ਦੂਜੇ ਨੇ ਦੂਜੇ ਪਾਸਿਓਂ ਉਸ ਦੇ ਹੱਥਾਂ ਨੂੰ ਸਾਂਭ ਛੱਡਿਆ ਤਾਂ ਉਸ ਦੇ ਹੱਥ ਸੂਰਜ ਦੇ ਆਥਣ ਤੀਕ ਤਕੜੇ ਰਹੇ 13ਅਰ ਯਹੋਸ਼ੁਆ ਨੇ ਅਮਾਲੇਕ ਅਤੇ ਉਸ ਦੇ ਲੋਕਾਂ ਨੂੰ ਤਲਵਾਰ ਦੀ ਧਾਰ ਨਾਲ ਹਰਾ ਦਿੱਤਾ।।
14ਯਹੋਵਾਹ ਨੇ ਮੂਸਾ ਨੂੰ ਆਖਿਆ, ਇਸ ਨੂੰ ਚੇਤੇ ਰੱਖਣ ਲਈ ਪੁਸਤਕ ਵਿੱਚ ਲਿੱਖ ਲੈ ਅਰ ਯਹੋਸ਼ੁਆ ਦੇ ਕੰਨਾਂ ਵਿੱਚ ਸੁਨਾ ਕਿਉਂ ਕਿ ਮੈਂ ਅਮਾਲੇਕ ਦਾ ਚੇਤਾ ਅਕਾਸ਼ ਦੇ ਹੇਠੋਂ ਮਿਟਾ ਦੇਵਾਂਗਾ 15ਮੂਸਾ ਨੇ ਜਗਵੇਦੀ ਬਣਾਈ ਅਰ ਉਸ ਦਾ ਨਾਉਂ ਯਹੋਵਾਹ ਨਿੱਸੀ#17:15 ਅਰਬ ਯਹੋਵਾਹ ਮੇਰਾ ਝੰਡਾ ਹੈ । ਰੱਖਿਆ 16ਅਰ ਉਸ ਆਖਿਆ ਭਈ ਯਹੋਵਾਹ ਦੇ ਸਿੰਘਾਸਣ ਉੱਤੇ ਸੌਂਹ ਏਹ ਹੈ ਕਿ ਅਮਾਲੇਕ ਦੇ ਨਾਲ ਯਹੋਵਾਹ ਦਾ ਜੁੱਧ ਪੀੜ੍ਹੀਓਂ ਪੀੜ੍ਹੀ ਤੀਕ ਹੁੰਦਾ ਰਹੇਗਾ।।

Currently Selected:

ਕੂਚ 17: PUNOVBSI

Highlight

Share

Copy

None

Want to have your highlights saved across all your devices? Sign up or sign in