YouVersion Logo
Search Icon

ਕੂਚ 18

18
ਯਿਥਰੋ ਦੀ ਮੱਤ
1ਜਾਂ ਮੂਸਾ ਦੇ ਸੌਹਰੇ ਯਿਥਰੋ ਨੇ ਜਿਹੜਾ ਮਿਦਯਾਨ ਦਾ ਪੁਜਾਰੀ ਸੀ ਸਭ ਕੁਝ ਜੋ ਪਰਮੇਸ਼ੁਰ ਨੇ ਮੂਸਾ ਅਤੇ ਆਪਣੀ ਪਰਜਾ ਇਸਰਾਏਲ ਲਈ ਕੀਤਾ ਸੁਣਿਆ ਅਰਥਾਤ ਜਿਵੇਂ ਯਹੋਵਾਹ ਇਸਰਾਏਲ ਨੂੰ ਮਿਸਰੋਂ ਬਾਹਰ ਲੈ ਆਇਆ 2ਤਦ ਮੂਸਾ ਦੇ ਸੌਹਰੇ ਯਿਥਰੋ ਨੇ ਮੂਸਾ ਦੀ ਪਤਨੀ ਸਿੱਪੋਰਾਹ ਨੂੰ ਉਸ ਦੇ ਛੱਡਣ ਦੇ ਪਿੱਛੋਂ ਲਿਆ 3ਨਾਲੇ ਉਸ ਦੇ ਦੋਹਾਂ ਪੁੱਤ੍ਰਾਂ ਨੂੰ ਜਿੰਨ੍ਹਾਂ ਵਿੱਚੋਂ ਇੱਕ ਦਾ ਨਾਉਂ ਗੇਰਸ਼ੋਮ ਸੀ ਕਿਉਂ ਜੋ ਉਸ ਆਖਿਆ, ਮੈਂ ਪਰਦੇਸ ਵਿੱਚ ਓਪਰਾ ਰਿਹਾ 4ਅਤੇ ਦੂਜੇ ਦਾ ਨਾਉਂ ਅਲੀਅਜ਼ਰ ਸੀ ਕਿਉਂ ਜੋ ਉਸ ਆਖਿਆ, ਮੇਰੇ ਪਿੱਤਾ ਦਾ ਪਰਮੇਸ਼ੁਰ ਮੇਰਾ ਸਹਾਇਕ ਸੀ ਅਰ ਮੈਨੂੰ ਫ਼ਿਰਊਨ ਦੀ ਤੇਗ ਤੋਂ ਬਚਾਇਆ 5ਅਰ ਮੂਸਾ ਦਾ ਸੌਹਰਾ ਯਿਥਰੋ ਉਸ ਦੇ ਪੁੱਤ੍ਰਾਂ ਅਰ ਉਸ ਦੀ ਪਤਨੀ ਨੂੰ ਉਜਾੜ ਵਿੱਚ ਮੂਸਾ ਕੋਲ ਲਿਆਇਆ ਜਿੱਥੇ ਉਸ ਨੇ ਪਰਮੇਸ਼ੁਰ ਦੇ ਪਹਾੜ ਉੱਤੇ ਡੇਰਾ ਲਾਇਆ ਹੋਇਆ ਸੀ 6ਉਹ ਨੇ ਮੂਸਾ ਨੂੰ ਆਖਿਆ, ਮੈਂ ਤੇਰਾ ਸੌਹਰਾ ਯਿਥਰੋ ਅਰ ਤੇਰੀ ਪਤਨੀ ਉਹ ਦੇ ਦੋਹਾਂ ਪੁੱਤ੍ਰਾਂ ਸਣੇ ਤੇਰੇ ਕੋਲ ਆਏ ਹਾਂ 7ਤਾਂ ਮੂਸਾ ਆਪਣੇ ਸੌਹਰੇ ਦੇ ਮਿਲਨ ਨੂੰ ਬਾਹਰ ਆਇਆ ਅਰ ਉਸ ਦੇ ਅੱਗੇ ਨਿਵਿਆ ਅਰ ਉਸ ਨੂੰ ਚੁੰਮਿਆ ਅਤੇ ਇੱਕ ਦੂਜੇ ਦੀ ਸੁਖ ਸਾਂਦ ਪੁੱਛੀ ਅਤੇ ਤੰਬੂ ਵਿੱਚ ਆਏ 8ਮੂਸਾ ਨੇ ਆਪਣੇ ਸੌਹਰੇ ਨੂੰ ਉਹ ਸਭ ਕੁਝ ਜਿਹੜਾ ਯਹੋਵਾਹ ਨੇ ਇਸਰਾਏਲ ਦੇ ਕਾਰਨ ਫ਼ਿਰਊਨ ਅਤੇ ਮਿਸਰੀਆਂ ਨਾਲ ਕੀਤਾ ਅਰ ਉਹ ਕਸ਼ਟ ਜਿਹੜਾ ਰਾਹ ਵਿੱਚ ਉਨ੍ਹਾਂ ਉੱਤੇ ਆਇਆ ਅਤੇ ਯਹੋਵਾਹ ਨੇ ਕਿਵੇਂ ਉਨ੍ਹਾਂ ਨੂੰ ਬਚਾਇਆ ਦੱਸਿਆ 9ਤਾਂ ਯਿਥਰੋ ਉਸ ਸਾਰੀ ਭਲਿਆਈ ਦੇ ਕਾਰਨ ਜਿਹੜੀ ਯਹੋਵਾਹ ਨੇ ਇਸਰਾਏਲ ਨਾਲ ਕੀਤੀ ਜਦ ਉਸ ਨੂੰ ਮਿਸਰੀਆਂ ਦੇ ਹੱਥੋਂ ਬਚਾ ਦਿੱਤਾ ਅਨੰਦ ਹੋਇਆ 10ਯਿਥਰੋ ਨੇ ਆਖਿਆ, ਯਹੋਵਾਹ ਮੁਬਾਰਕ ਹੈ ਜਿਸ ਤੁਹਾਨੂੰ ਮਿਸਰੀਆਂ ਦੇ ਹੱਥੋਂ ਅਰ ਫ਼ਿਰਊਨ ਦੇ ਹੱਥੋਂ ਬਚਾ ਦਿੱਤਾ ਅਤੇ ਜਿਸ ਲੋਕਾਂ ਨੂੰ ਮਿਸਰੀਆਂ ਦੇ ਹੱਥ ਹੇਠੋਂ ਬਚਾਇਆ 11ਹੁਣ ਮੈਂ ਜਾਤਾ ਭਈ ਯਹੋਵਾਹ ਸਾਰੇ ਦੇਵਤਿਆਂ ਨਾਲੋਂ ਵੱਡਾ ਹੈ ਹਾਂ, ਉਸ ਗੱਲ ਵਿੱਚ ਵੀ ਜਿਸ ਵਿੱਚ ਓਹ ਉਨ੍ਹਾਂ ਉੱਤੇ ਘੁਮੰਡ ਕਰਦੇ ਸਨ 12ਤਾਂ ਮੂਸਾ ਦਾ ਸੌਹਰਾ ਯਿਥਰੋ ਹੋਮ ਦੀ ਭੇਟ ਅਤੇ ਬਲੀਆਂ ਪਰਮੇਸ਼ੁਰ ਲਈ ਲਿਆਇਆ ਅਰ ਹਾਰੂਨ ਅਤੇ ਇਸਰਾਏਲ ਦੇ ਸਾਰੇ ਬਜ਼ੁਰਗ ਮੂਸਾ ਦੇ ਸੌਹਰੇ ਯਿਥਰੋ ਨਾਲ ਪਰਮੇਸ਼ੁਰ ਦੇ ਸਨਮੁਖ ਰੋਟੀ ਖਾਣ ਲਈ ਆਏ।।
13ਅਗਲੇ ਦਿਨ ਐਉਂ ਹੋਇਆ ਕਿ ਮੂਸਾ ਪਰਜਾ ਦਾ ਨਿਆਉਂ ਕਰਨ ਲਈ ਬੈਠਾ ਅਰ ਪਰਜਾ ਮੂਸਾ ਦੇ ਅੱਗੇ ਸਵੇਰ ਤੋਂ ਸ਼ਾਮ ਤੀਕ ਖਲੋਤੀ ਰਹੀ 14ਜਾਂ ਮੂਸਾ ਦੇ ਸੌਹਰੇ ਨੇ ਉਹ ਸਭ ਕੁਝ ਜੋ ਉਸ ਨੇ ਪਰਜਾ ਨਾਲ ਕੀਤਾ ਡਿੱਠਾ ਤਾਂ ਆਖਿਆ, ਏਹ ਕੀ ਗੱਲ ਹੈ ਜੋ ਤੂੰ ਪਰਜਾ ਨਾਲ ਕਰਦਾ ਹੈਂ? ਤੂੰ ਕਿਉਂ ਇਕੱਲਾ ਬੈਠਦਾ ਹੈਂ ਅਰ ਸਾਰੀ ਪਰਜਾ ਸਵੇਰ ਤੋਂ ਸ਼ਾਮ ਤੀਕ ਤੇਰੇ ਅੱਗੇ ਖਲੋਤੀ ਰਹਿੰਦੀ ਹੈ? 15ਤਾਂ ਮੂਸਾ ਨੇ ਆਪਣੇ ਸੌਹਰੇ ਨੂੰ ਆਖਿਆ, ਏਸ ਕਰਕੇ ਭਈ ਪਰਜਾ ਮੇਰੇ ਕੋਲ ਪਰਮੇਸ਼ੁਰ ਦੀ ਭਾਲ ਲਈ ਆਉਂਦੀ ਹੈ 16ਜਾਂ ਉਨ੍ਹਾਂ ਵਿੱਚ ਕੋਈ ਗੱਲ ਹੁੰਦੀ ਹੈ ਤਾਂ ਓਹ ਮੇਰੇ ਕੋਲ ਆਉਂਦੇ ਹਨ ਅਰ ਮੈਂ ਉਸ ਮਨੁੱਖ ਅਰ ਉਸ ਦੇ ਗਵਾਂਢੀ ਵਿੱਚ ਨਿਆਉਂ ਕਰ ਦਿੰਦਾ ਹਾਂ ਅਤੇ ਮੈਂ ਉਨ੍ਹਾਂ ਨੂੰ ਪਰਮੇਸ਼ੁਰ ਦੀਆਂ ਬਿਧੀਆਂ ਅਰ ਬਿਵਸਥਾ ਜਤਾ ਦਿੰਦਾ ਹਾਂ 17ਤਾਂ ਮੂਸਾ ਦੇ ਸੌਹਰੇ ਨੇ ਉਹ ਨੂੰ ਆਖਿਆ, ਜੋ ਤੂੰ ਕਰਦਾ ਹੈਂ ਸੋ ਚੰਗੀ ਗੱਲ ਨਹੀਂ ਹੈ 18ਤੂੰ ਜਰੂਰ ਥੱਕ ਜਾਵੇਂਗਾ, ਤੂੰ ਵੀ ਅਰ ਤੇਰੇ ਨਾਲ ਏਹ ਲੋਕ ਵੀ ਕਿਉਂ ਜੋ ਏਹ ਕੰਮ ਤੇਰੇ ਲਈ ਬਹੁਤਾ ਭਾਰੀ ਹੈ। ਤੂੰ ਇੱਕਲਾ ਏਸ ਨੂੰ ਨਹੀਂ ਕਰ ਸੱਕਦਾ 19ਤੂੰ ਹੁਣ ਮੇਰੀ ਗੱਲ ਸੁਣ। ਮੈਂ ਤੈਨੂੰ ਮੱਤ ਦਿੰਦਾ ਹਾਂ ਅਤੇ ਪਰਮੇਸ਼ੁਰ ਤੇਰੇ ਸੰਗ ਹੋਵੇਗਾ। ਤੂੰ ਲੋਕਾਂ ਲਈ ਪਰਮੇਸ਼ੁਰ ਦੇ ਥਾਂ ਰਹੀਂ ਅਤੇ ਤੂੰ ਉਨ੍ਹਾਂ ਗੱਲ੍ਹਾਂ ਨੂੰ ਪਰਮੇਸ਼ੁਰ ਅੱਗੇ ਲਿਆਈਂ 20ਤੂੰ ਬਿਧੀਆਂ ਅਰ ਬਿਵਸਥਾਵਾਂ ਉਨ੍ਹਾਂ ਨੂੰ ਸਿਖਾਲ ਅਤੇ ਉਹ ਰਾਹ ਜਿਸ ਉੱਤੇ ਚੱਲਣਾ ਹੈ ਅਤੇ ਉਹ ਕੰਮ ਜਿਸ ਨੂੰ ਕਰਨਾ ਹੈ ਉਨ੍ਹਾਂ ਨੂੰ ਜਤਾ ਦੇਹ 21ਨਾਲੇ ਤੂੰ ਸਾਰਿਆਂ ਲੋਕਾਂ ਵਿੱਚੋਂ ਸਿਆਣੇ ਮਨੁੱਖਾਂ ਨੂੰ ਜਿਹੜੇ ਪਰਮੇਸ਼ੁਰ ਤੋਂ ਡਰਦੇ ਅਤੇ ਸਤਵਾਦੀ ਅਰ ਲੋਭ ਦੇ ਵੈਰੀ ਹੋਣ ਚੁਗ ਲੈ। ਉਨ੍ਹਾਂ ਨੂੰ ਲੋਕਾਂ ਉੱਤੇ ਹਜ਼ਾਰਾਂ ਦੇ ਸਰਦਾਰ ਸੈਂਕੜਿਆਂ ਦੇ ਸਰਦਾਰ, ਪੰਜਾਹ ਦੇ ਸਰਦਾਰ ਅਤੇ ਦਸਾਂ ਦੇ ਸਰਦਾਰ ਠਹਿਰਾ ਦੇਣਾ 22ਓਹ ਹਰ ਵੇਲੇ ਲੋਕਾਂ ਦਾ ਨਿਆਉਂ ਕਰਨ ਅਤੇ ਐਉਂ ਹੋਵੇ ਭਈ ਹਰ ਇੱਕ ਵੱਡੀ ਗੱਲ ਤੇਰੇ ਕੋਲ ਲਿਆਉਣ ਪਰ ਛੋਟੀਆਂ ਗੱਲਾਂ ਨੂੰ ਆਪ ਨਬੇੜਨ ਸੋ ਐਉਂ ਤੇਰੇ ਲਈ ਸੌਖਾ ਰਹੇਗਾ ਅਰ ਓਹ ਤੇਰੇ ਨਾਲ ਭਾਰ ਹਲਕਾ ਕਰਨ 23ਜੇ ਤੂੰ ਏਸ ਗੱਲ ਨੂੰ ਕਰੇਂਗਾ ਅਰ ਪਰਮੇਸ਼ੁਰ ਤੈਨੂੰ ਹੁਕਮ ਦੇਵੇ ਤਾਂ ਤੂੰ ਝੱਲ ਸੱਕੇਂਗਾ ਅਰ ਏਹ ਸਾਰੇ ਲੋਕ ਵੀ ਸੁੱਖ ਸਾਂਦ ਨਾਲ ਆਪਣੇ ਅਸਥਾਨਾਂ ਨੂੰ ਜਾਣਗੇ 24ਸੋ ਮੂਸਾ ਨੇ ਆਪਣੇ ਸੌਹਰੇ ਦੀ ਗੱਲ ਨੂੰ ਸੁਣਿਆ ਅਰ ਜੋ ਉਸ ਆਖਿਆ ਸੀ ਸੋ ਹੀ ਕੀਤਾ 25ਤਾਂ ਮੂਸਾ ਨੇ ਸਿਆਣੇ ਮਨੁੱਖਾਂ ਨੂੰ ਸਾਰੇ ਇਸਰਾਏਲ ਵਿੱਚੋਂ ਚੁਣ ਕੇ ਓਹਨਾਂ ਨੂੰ ਪਰਜਾ ਉੱਤੇ ਪਰਧਾਨ ਠਹਿਰਾਇਆ ਹਜ਼ਾਰਾਂ ਦੇ ਸਰਦਾਰ, ਸੈਂਕੜਿਆਂ ਦੇ ਸਰਦਾਰ, ਪੰਜਾਹਾਂ ਦੇ ਸਰਦਾਰ, ਦਸਾਂ ਦੇ ਸਰਦਾਰ 26ਓਹ ਹਰ ਵੇਲੇ ਪਰਜਾ ਦਾ ਨਿਆਉਂ ਕਰਦੇ ਸਨ ਅਤੇ ਔਖਾ ਕੰਮ ਮੂਸਾ ਕੋਲ ਲਿਆਉਂਦੇ ਸਨ ਪਰ ਸਾਰੇ ਛੋਟੇ ਕੰਮ ਆਪ ਨਬੇੜ ਲੈਂਦੇ ਸਨ 27ਮੂਸਾ ਨੇ ਆਪਣੇ ਸੌਹਰੇ ਨੂੰ ਵਿਦਿਆ ਕੀਤਾ ਤਾਂ ਉਹ ਆਪਣੇ ਦੇਸ ਦੇ ਰਾਹ ਪੈ ਗਿਆ।।

Currently Selected:

ਕੂਚ 18: PUNOVBSI

Highlight

Share

Copy

None

Want to have your highlights saved across all your devices? Sign up or sign in