YouVersion Logo
Search Icon

ਕੂਚ 23

23
ਨੇਮ ਦੀਆਂ ਵੱਖੋ ਵੱਖ ਬਿਧੀਆਂ ਅਤੇ ਕਨਾਨ ਨੂੰ ਮੁੜਨ ਦਾ ਵਹਦਾ
1ਤੂੰ ਕੂੜ ਦੀ ਗੱਪ ਸ਼ੱਪ ਨਾ ਮਾਰ ਅਤੇ ਤੂੰ ਆਪਣਾ ਹੱਥ ਦੁਸ਼ਟਾਂ ਨਾਲ ਨਾ ਮਿਲਾ ਕਿ ਤੂੰ ਕੁਧਰਮ ਦਾ ਗਵਾਹ ਹੋਵੇਂ 2ਤੂੰ ਬੁਰਿਆਈ ਕਰਨ ਲਈ ਬਹੁਤਿਆਂ ਦੇ ਮਗਰ ਨਾ ਲੱਗ ਅਤੇ ਤੂੰ ਕਿਸੇ ਝਗੜੇ ਵਿੱਚ ਅਜੇਹਾ ਉੱਤ੍ਰ ਨਾ ਦੇਹ ਕਿ ਬਹੁਤਿਆਂ ਦੇ ਮਗਰ ਲੱਗ ਕੇ ਨਿਆਉਂ ਨੂੰ ਉਲੱਦ ਦੇਵੇਂ 3ਤੂੰ ਕਿਸੇ ਕੰਗਾਲ ਦੀ ਉਹ ਦੇ ਝਗੜੇ ਵਿੱਚ ਪੱਖ ਨਾ ਕਰ।। 4ਜਦ ਤੂੰ ਆਪਣੇ ਵੈਰੀ ਦੇ ਬਲਦ ਅਥਵਾ ਖੋਤੇ ਨੂੰ ਖੁੱਲ੍ਹਾ ਫਿਰਦਾ ਵੇਖੇਂ ਤਾਂ ਤੂੰ ਜਰੂਰ ਉਹ ਉਸ ਨੂੰ ਮੋੜ ਦੇਹ 5ਜਦ ਤੇਰੇ ਨਾਲ ਖੁਣਸ ਕਰਨ ਵਾਲੇ ਦਾ ਖੋਤਾ ਤੂੰ ਭਾਰ ਹੇਠ ਪਿਆ ਹੋਇਆ ਵੇਖੇ ਅਰ ਉਸ ਦੀ ਸਹਾਇਤਾ ਕਰਨੀ ਨਾ ਚਾਹੇਂ ਫੇਰ ਵੀ ਤੂੰ ਜਰੂਰ ਉਸ ਦੀ ਸਹਾਇਤਾ ਕਰ 6ਤੂੰ ਆਪਣੇ ਮੁਤਾਜ ਦੇ ਨਿਆਉਂ ਨੂੰ ਉਸ ਦੇ ਝਗੜੇ ਵਿੱਚ ਨਾ ਭੁਆ 7ਝੁਠੀ ਗੱਲ ਤੋਂ ਦੂਰ ਰਹਿ ਅਤੇ ਤੂੰ ਬੇਦੋਸ਼ੀ ਅਤੇ ਧਰਮੀ ਨੂੰ ਮਾਰ ਨਾ ਸੁੱਟ ਕਿਉਂ ਜੋ ਮੈਂ ਦੁਸ਼ਟ ਨੂੰ ਧਰਮੀ ਨਹੀਂ ਠਹਿਰਾਵਾਂਗਾ 8ਤੂੰ ਵੱਢੀ ਨਾ ਖਾਹ ਕਿਉਂ ਜੋ ਵੱਢੀ ਤੇਜ ਨਿਗਾਹ ਵਾਲੇ ਨੂੰ ਅੰਨ੍ਹਾ ਕਰ ਦਿੰਦੀ ਹੈ ਅਤੇ ਧਰਮੀਆਂ ਦੀਆਂ ਗੱਲਾਂ ਨੂੰ ਉਲਟ ਦਿੰਦੀ ਹੈ 9ਤੂੰ ਪਰਦੇਸੀ ਨੂੰ ਨਾ ਸਤਾ। ਤੁਸੀਂ ਪਰਦੇਸੀ ਦੇ ਜੀਉ ਨੂੰ ਜਾਣਦੇ ਹੋ ਕਿਉਂ ਜੋ ਤੁਸੀਂ ਮਿਸਰ ਦੇਸ ਵਿੱਚ ਪਰਦੇਸੀ ਸਾਓ 10ਛੇ ਸਾਲ ਤੂੰ ਆਪਣੀ ਧਰਤੀ ਬੀਜ ਅਰ ਉਸ ਦਾ ਹਾਸਲ ਇਕੱਠਾ ਕਰ 11ਪਰ ਸੱਤਵੇਂ ਸਾਲ ਤੂੰ ਉਹ ਨੂੰ ਛੱਡ ਦੇਹ ਕਿ ਵੇਹਲੀ ਰਹੇ ਤਾਂ ਜੋ ਤੇਰੇ ਲੋਕਾਂ ਦੇ ਮੁਤਾਜ ਖਾਣ ਅਤੇ ਜੋ ਕੁਝ ਉਹ ਛੱਡਣ ਓਹ ਰੜੇ ਦੇ ਦਰਿੰਦੇ ਖਾਣ। ਐਉਂ ਤੂੰ ਆਪਣੀ ਦਾਖ ਅਤੇ ਜ਼ੈਤੂਨ ਦੀ ਵਾੜੀ ਨਾਲ ਵੀ ਕਰ 12ਛੇ ਦਿਨ ਤੂੰ ਆਪਣਾ ਕੰਮ ਕਰ ਪਰ ਸੱਤਵੇਂ ਦਿਨ ਤੂੰ ਵਿਸਰਾਮ#23:12 ਅਥਵਾ ਸਬਤ ਦੀ ਮਨੌਤਾ ਕਰ । ਕਰ ਤਾਂ ਜੋ ਤੇਰਾ ਬਲਦ ਅਤੇ ਤੇਰਾ ਖੋਤਾ ਸਸਤਾਉਣ ਅਰ ਤੇਰੀ ਗੋੱਲੀ ਦਾ ਪੁੱਤ੍ਰ ਅਤੇ ਪਰਦੇਸੀ ਟਹਿਕ ਜਾਣ 13ਜੋ ਕੁਝ ਮੈਂ ਤੁਹਾਨੂੰ ਆਖਿਆ ਉਸ ਵਿੱਚ ਸੁਚੇਤ ਰਹੋ ਅਤੇ ਹੋਰਨਾਂ ਦੇਵਤਿਆਂ ਦਾ ਨਾਉਂ ਵੀ ਨਾ ਲਓ ਅਤੇ ਓਹ ਤੁਹਾਡੇ ਮੂੰਹ ਤੋਂ ਸੁਣੇ ਵੀ ਨਾ ਜਾਣ 14ਤੂੰ ਵਰਹੇ ਵਿੱਚ ਤਿੰਨ ਵਾਰ ਮੇਰਾ ਪਰਬ ਮਨਾ ਪਤੀਰੀ ਰੋਟੀ ਦੇ ਪਰਬ ਨੂੰ ਤੂੰ ਮੰਨਾ 15ਸੱਤ ਦਿਨ ਤੂੰ ਪਤੀਰੀ ਰੋਟੀ ਖਾ ਜਿਵੇਂ ਅਬੀਬ ਮਹੀਨੇ ਦੇ ਠਹਿਰਾਏ ਹੋਏ ਸਮੇ ਵਿੱਚ ਮੈਂ ਤੈਨੂੰ ਹੁਕਮ ਦਿੱਤਾ ਸੀ ਕਿਉਂ ਜੋ ਤੂੰ ਉਸ ਵਿੱਚ ਮਿਸਰ ਤੋਂ ਬਾਹਰ ਆਇਆ। ਖਾਲੀ ਹੱਥੀਂ ਓਹ ਮੇਰੇ ਸਾਹਮਣੇ ਵੇਖੇ ਨਾ ਜਾਣ 16ਵਾਢੀ ਦਾ ਪਰਬ ਅਰਥਾਤ ਤੇਰੇ ਕੰਮਾਂ ਦੇ ਪਹਿਲੇ ਫਲ ਜਿਹੜੇ ਤੈਂ ਪੈਲੀ ਵਿੱਚ ਬੀਜੇ ਅਤੇ ਇਕੱਠਾ ਕਰਨ ਦਾ ਪਰਬ ਵਰਹੇ ਦੇ ਛੇਕੜ ਵਿੱਚ ਜਦ ਤੂੰ ਆਪਣੀ ਕਮਾਈ ਨੂੰ ਪੈਲੀ ਤੋਂ ਇਕੱਠਾ ਕਰ ਲਿਆ ਹੋਵੇ 17ਵਰਹੇ ਵਿੱਚ ਤਿੰਨ ਵਾਰ ਤੁਹਾਡੇ ਸਾਰੇ ਨਰ ਪ੍ਰਭੁ ਯਹੋਵਾਹ ਅੱਗੇ ਹਾਜਰ ਹੋਣ।।
18ਤੂੰ ਖ਼ਮੀਰ ਨਾਲ ਮੇਰੀ ਬਲੀ ਦਾ ਲਹੂ ਨਾ ਚੜ੍ਹਾ। ਨਾ ਮੇਰੇ ਪਰਬ ਦੀ ਚਰਬੀ ਸਾਰੀ ਰਾਤ ਸਵੇਰ ਤੀਕ ਰਹੇ 19ਤੂੰ ਆਪਣੀ ਜ਼ਮੀਨ ਦੇ ਪਹਿਲੇ ਫਲਾਂ ਵਿੱਚੋਂ ਪਹਿਲੇ ਨੂੰ ਯਹੋਵਾਹ ਆਪਣੇ ਪਰਮੇਸ਼ੁਰ ਦੇ ਘਰ ਲਿਆ। ਤੂੰ ਪਠੋਰੇ ਨੂੰ ਉਸ ਦੀ ਮਾਂ ਦੇ ਦੁੱਧ ਵਿੱਚ ਨਾ ਰਿੰਨ੍ਹ।।
20ਵੇਖੋ ਮੈਂ ਇੱਕ ਦੂਤ ਤੁਹਾਡੇ ਅੱਗੇ ਘੱਲਦਾ ਹਾਂ ਕਿ ਉਹ ਤੁਹਾਡੇ ਰਾਹ ਵਿੱਚ ਤੁਹਾਡੀ ਰਾਖੀ ਕਰੇ ਅਤੇ ਤੁਹਾਨੂੰ ਉਸ ਅਸਥਾਨ ਨੂੰ ਜਿਹੜਾ ਮੈਂ ਤਿਆਰ ਕੀਤਾ ਹੈ ਲੈ ਜਾਵੇ 21ਉਸ ਦੇ ਅੱਗੇ ਚੌਕਸ ਰਹੋ ਅਤੇ ਉਸ ਦੀ ਅਵਾਜ਼ ਨੂੰ ਸੁਣੋ ਅਤੇ ਉਹ ਨੂੰ ਨਾ ਛੇੜੋ ਕਿਉਂ ਜੋ ਉਹ ਤੁਹਾਡੇ ਅਪਰਾਧ ਨੂੰ ਨਹੀਂ ਬਖ਼ਸ਼ੇਗਾ ਏਸ ਲਈ ਭਈ ਮੇਰਾ ਨਾਮ ਉਸ ਵਿੱਚ ਹੈ 22ਸਗੋਂ ਜੇ ਤੁਸੀਂ ਸੱਚ ਮੁੱਚ ਉਸ ਦੀ ਅਵਾਜ਼ ਨੂੰ ਸੁਣੋ ਅਤੇ ਜੋ ਕੁਝ ਮੈਂ ਬੋਲਦਾ ਹਾਂ ਉਹ ਕਰੋ ਤਾਂ ਮੈਂ ਤੁਹਾਡੇ ਵੈਰੀਆਂ ਦਾ ਵੈਰੀ ਅਤੇ ਤੁਹਾਡੇ ਵਿਰੋਧੀਆਂ ਦਾ ਵਿਰੋਧੀ ਹੋਵਾਂਗਾ 23ਕਿਉਂ ਜੋ ਮੇਰਾ ਦੂਤ ਤੁਹਾਡੇ ਅੱਗੇ ਚੱਲੇਗਾ ਅਤੇ ਤੁਹਾਨੂੰ ਅਮੋਰੀਆਂ, ਹਿੱਤੀਆਂ, ਫਰਿੱਜੀਆਂ, ਕਨਾਨੀਆਂ, ਹਿੱਵੀਆਂ ਅਤੇ ਯਬੂਸੀਆਂ ਵਿੱਚ ਲਿਆਵੇਗਾ ਅਤੇ ਮੈਂ ਉਨ੍ਹਾਂ ਦਾ ਨਾਸ ਕਰਾਂਗਾ 24ਤੁਸੀਂ ਉਨ੍ਹਾਂ ਦੇ ਦੇਵਤਿਆਂ ਦੇ ਅੱਗੇ ਮੱਥਾ ਨਾ ਟੇਕੋ ਨਾ ਉਨ੍ਹਾਂ ਦੀ ਉਪਾਸਨਾ ਕਰੋ ਨਾ ਤੁਸੀਂ ਉਨ੍ਹਾਂ ਦੇ ਕੰਮਾਂ ਵਾਂਙੁ ਕੰਮ ਕਰੋ ਸਗੋਂ ਉਨ੍ਹਾਂ ਨੂੰ ਜਰੂਰ ਢਾਓ ਅਤੇ ਉਨ੍ਹਾਂ ਦੇ ਥੰਮ੍ਹਾਂ ਨੂੰ ਉੱਕਾ ਹੀ ਚਿਕਨਾ ਚੂਰ ਕਰੋ 25ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਉਪਾਸਨਾ ਕਰੋ ਅਤੇ ਉਹ ਤੁਹਾਡੀ ਰੋਟੀ ਅਤੇ ਤੁਹਾਡੇ ਪਾਣੀ ਨੂੰ ਬਰਕਤ ਦੇਵੇਗਾ ਅਤੇ ਮੈਂ ਤੁਹਾਡੇ ਵਿੱਚੋਂ ਬਿਮਾਰੀ ਕੱਢ ਦਿਆਂਗਾ 26ਤੁਹਾਡੀ ਧਰਤੀ ਵਿੱਚ ਕਿਸੇ ਦਾ ਗਰਭ ਨਾ ਡਿੱਗੇਗਾ ਨਾ ਕੋਈ ਸੰਢ ਰਹੇਗੀ। ਮੈਂ ਤੁਹਾਡੇ ਦਿਨਾਂ ਦਾ ਲੇਖਾ ਪੂਰਾ ਕਰਾਂਗਾ 27ਮੈਂ ਆਪਣਾ ਭੈ ਤੁਹਾਡੇ ਅੱਗੇ ਘੱਲਾਂਗਾ ਅਤੇ ਮੈਂ ਸਾਰੇ ਲੋਕਾਂ ਨੂੰ ਜਿਨ੍ਹਾਂ ਉੱਤੇ ਤੁਸੀਂ ਆਣ ਪਵੋਗੇ ਨਾਸ ਕਰ ਦੇਵਾਂਗਾ ਅਤੇ ਮੈਂ ਤੁਹਾਡੇ ਸਾਰੇ ਵੈਰੀਆਂ ਨੂੰ ਨੱਠੇ ਜਾਂਦੇ ਹੋਏ ਤੁਹਾਨੂੰ ਦੇਵਾਂਗਾ 28ਮੈਂ ਤੁਹਾਡੇ ਅੱਗੇ ਡੇਮੂ ਘੱਲਾਂਗਾ ਜਿਹੜਾ ਹਿੱਵੀ ਕਨਾਨੀ ਹਿੱਤੀ ਤੁਹਾਡੇ ਅੱਗੋਂ ਧੱਕ ਦੇਵੇਗਾ 29ਮੈਂ ਇੱਕੋ ਹੀ ਵਰਹੇ ਵਿੱਚ ਉਨ੍ਹਾਂ ਨੂੰ ਤੁਹਾਡੇ ਅੱਗੋਂ ਨਾ ਧੱਕਾਂਗਾ ਮਤੇ ਓਹ ਧਰਤੀ ਉੱਜੜ ਜਾਵੇ ਅਤੇ ਰੜੇ ਦੇ ਦਰਿੰਦੇ ਤੁਹਾਡੇ ਵਿਰੁੱਧ ਵਧ ਜਾਣ 30ਮੈਂ ਉਨ੍ਹਾਂ ਨੂੰ ਤੁਹਾਡੇ ਅੱਗੋਂ ਹੌਲੀ ਹੌਲੀ ਧੱਕਾਂਗਾ ਜਦ ਤੀਕ ਤੁਸੀਂ ਨਾ ਫਲੋ ਅਤੇ ਧਰਤੀ ਨੂੰ ਆਪਣੇ ਵੱਸ ਵਿੱਚ ਨਾ ਕਰੋ 31ਸੋ ਮੈਂ ਤੁਹਾਡੀ ਹੱਦ ਲਾਲ ਸਮੁੰਦਰ ਤੋਂ ਫਲਿਸਤੀਆਂ ਦੇ ਸਮੁੰਦਰ ਤੀਕ ਅਤੇ ਉਜਾੜ ਤੋਂ ਦਰਿਆ (ਫਰਾਤ) ਤੀਕ ਠਹਿਰਾਵਾਂਗਾ ਕਿਉਂ ਜੋ ਮੈਂ ਤੁਹਾਡੇ ਹੱਥ ਵਿੱਚ ਉਸ ਧਰਤੀ ਦੇ ਵਸਨੀਕਾਂ ਨੂੰ ਦੇਵਾਂਗਾ ਅਤੇ ਤੁਸੀਂ ਉਨ੍ਹਾਂ ਨੂੰ ਆਪਣੇ ਅੱਗੋਂ ਧਿੱਕ ਦਿਓਗੇ 32ਤੁਸੀਂ ਉਨ੍ਹਾਂ ਨਾਲ ਅਥਵਾ ਉਨ੍ਹਾਂ ਦੇ ਦੇਵਤਿਆਂ ਨਾਲ ਨੇਮ ਨਾ ਬੰਨ੍ਹੋ 33ਓਹ ਤੁਹਾਡੀ ਧਰਤੀ ਵਿੱਚ ਨਾ ਰਹਿਣ ਇਜੇਹਾ ਨਾ ਹੋਵੇ ਕਿ ਓਹ ਤੁਹਾਥੋਂ ਮੇਰੇ ਵਿਰੁੱਧ ਪਾਪ ਕਰਾਉਣ ਕਿਉਂ ਜੇ ਤੁਸੀਂ ਉਨ੍ਹਾਂ ਦੇ ਦੇਵਤਿਆਂ ਦੀ ਉਪਾਸਨਾ ਕਰੋ ਤਾਂ ਉਹ ਜਰੂਰ ਤੁਹਾਡੇ ਲਈ ਫਾਹੀ ਹੋਵੇਗੀ।।

Currently Selected:

ਕੂਚ 23: PUNOVBSI

Highlight

Share

Copy

None

Want to have your highlights saved across all your devices? Sign up or sign in