YouVersion Logo
Search Icon

ਕੂਚ 24

24
ਸੀਨਈ ਦੇ ਨੇਮ ਦੀ ਪਰਵਾਣਗੀ ਤੇ ਪਰਮੇਸ਼ੁਰ ਦਾ ਦਰਸ਼ਣ
1ਉਸ ਨੇ ਮੂਸਾ ਨੂੰ ਆਖਿਆ, ਯਹੋਵਾਹ ਕੋਲ ਉਤਾਹਾਂ ਆ ਤੂੰ ਅਤੇ ਹਾਰੂਨ ਅਤੇ ਨਾਦਾਬ ਅਤੇ ਅਬੀਹੂ ਅਤੇ ਇਸਰਾਏਲ ਦੇ ਬਜ਼ੁਰਗਾਂ ਵਿੱਚੋਂ ਸੱਤ੍ਰ ਅਤੇ ਤੁਸੀਂ ਦੂਰੋਂ ਮੱਥਾ ਟੇਕੋ 2ਪਰ ਮੂਸਾ ਇਕੱਲਾ ਯਹੋਵਾਹ ਕੋਲ ਨੇੜੇ ਆਵੇ ਅਰ ਏਹ ਨੇੜੇ ਨਾ ਆਉਣ ਅਤੇ ਲੋਕ ਵੀ ਉਹ ਦੇ ਨਾਲ ਉਤਾਹਾਂ ਨਾ ਆਉਣ 3ਸੋ ਮੂਸਾ ਆਇਆ ਅਰ ਯਹੋਵਾਹ ਦੀਆਂ ਸਾਰੀਆਂ ਗੱਲਾਂ ਅਤੇ ਸਾਰੇ ਨਿਆਉਂ ਲੋਕਾਂ ਨੂੰ ਦੱਸੇ ਤਾਂ ਸਾਰੇ ਲੋਕਾਂ ਨੇ ਇੱਕ ਅਵਾਜ਼ ਨਾਲ ਬੋਲ ਕੇ ਉੱਤ੍ਰ ਦਿੱਤਾ, ਸਾਰੀਆਂ ਗੱਲਾਂ ਜਿਹੜੀਆਂ ਯਹੋਵਾਹ ਬੋਲਿਆ ਹੈ ਅਸੀਂ ਕਰਾਂਗੇ 4ਤਾਂ ਮੂਸਾ ਨੇ ਯਹੋਵਾਹ ਦੀਆਂ ਸਾਰੀਆਂ ਗੱਲਾਂ ਲਿਖੀਆਂ ਅਤੇ ਸਵੇਰ ਨੂੰ ਉੱਠ ਕੇ ਪਹਾੜ ਹੇਠ ਇੱਕ ਜਗਵੇਦੀ ਅਤੇ ਬਾਰਾਂ ਥੰਮ੍ਹ ਇਸਰਾਏਲ ਦੇ ਬਾਰਾਂ ਗੋਤਾਂ ਅਨੁਸਾਰ ਬਣਾਏ 5ਉਸ ਨੇ ਇਸਰਾਏਲ ਦੇ ਗਭਰੂਆਂ ਨੂੰ ਘੱਲਿਆ ਅਤੇ ਉਨ੍ਹਾਂ ਨੇ ਯਹੋਵਾਹ ਲਈ ਹੋਮ ਦੀਆਂ ਬਲੀਆਂ ਅਤੇ ਸੁਖ ਸਾਂਦ ਦੀਆਂ ਬਲੀਆਂ ਬਲਦਾਂ ਤੋਂ ਚੜ੍ਹਾਈਆਂ 6ਫੇਰ ਮੂਸਾ ਨੇ ਅੱਧਾ ਲਹੂ ਲੈ ਕੇ ਭਾਂਡਿਆ ਵਿੱਚ ਰੱਖਿਆ ਅਤੇ ਬਾਕੀ ਦਾ ਅੱਧਾ ਲਹੂ ਜਗਵੇਦੀ ਦੇ ਉੱਤੇ ਛਿੜਕਿਆ 7ਅਰ ਉਸ ਨੇ ਨੇਮ ਦੀ ਪੋਥੀ ਲੈਕੇ ਲੋਕਾਂ ਦੇ ਕੰਨਾਂ ਵਿੱਚ ਪੜ੍ਹਕੇ ਸੁਣਾਈ ਅਤੇ ਉਨ੍ਹਾਂ ਨੇ ਆਖਿਆ,ਅਸੀਂ ਸਭ ਕੁਝ ਜੋ ਯਹੋਵਾਹ ਬੋਲਿਆ ਹੈ ਕਰਾਂਗੇ ਅਤੇ ਮੰਨਾਂਗੇ 8ਉਪਰੰਤ ਮੂਸਾ ਨੇ ਲਹੂ ਲੈਕੇ ਲੋਕਾਂ ਉੱਤੇ ਛਿੜਕਿਆ ਅਰ ਆਖਿਆ, ਵੇਖੋ ਏਹ ਲਹੂ ਉਸ ਨੇਮ ਦਾ ਹੈ ਜਿਹੜਾ ਯਹੋਵਾਹ ਨੇ ਇਨ੍ਹਾਂ ਸਾਰੀਆਂ ਗੱਲਾਂ ਵਿੱਚ ਤੁਹਾਡੇ ਨਾਲ ਬੰਨ੍ਹਿਆ ਹੈ।। 9ਤਾਂ ਮੂਸਾ ਅਰ ਹਾਰੂਨ ਅਰ ਨਾਦਾਬ ਅਰ ਅਬੀਹੂ ਅਰ ਇਸਰਾਏਲ ਦੇ ਸੱਤ੍ਰ ਬਜ਼ੁਰਗ ਉਤਾਹਾਂ ਗਏ 10ਫੇਰ ਉਨ੍ਹਾਂ ਨੇ ਇਸਰਾਏਲ ਦੇ ਪਰਮੇਸ਼ੁਰ ਨੂੰ ਡਿੱਠਾ ਅਤੇ ਉਸ ਦੇ ਪੈਰਾਂ ਹੇਠ ਨੀਲਮ ਦੇ ਪੱਥਰਾਂ ਦਾ ਫਰਸ਼ ਜਿਹਾ ਸੀ ਅਤੇ ਉਸ ਦੀ ਚਮਕਹਾਟ ਅਕਾਸ਼ ਹੀ ਵਰਗੀ ਸੀ 11ਉਸ ਨੇ ਆਪਣਾ ਹੱਥ ਇਸਰਾਏਲੀਆਂ ਦੇ ਭਲੇ ਪੁਰਸ਼ਾਂ ਉੱਤੇ ਨਾ ਪਾਇਆ ਸੋ ਉਨ੍ਹਾਂ ਨੇ ਪਰਮੇਸ਼ੁਰ ਦਾ ਦਰਸ਼ਣ ਕੀਤਾ ਅਰ ਉਨ੍ਹਾਂ ਨੇ ਖਾਧਾ ਪੀਤਾ 12ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ, ਮੇਰੇ ਕੋਲ ਪਹਾੜ ਉੱਤੇ ਆ ਅਤੇ ਉੱਥੇ ਰਹੁ ਤਾਂ ਜੋ ਮੈਂ ਤੈਨੂੰ ਪੱਥਰ ਦੀਆਂ ਪੱਟੀਆਂ ਅਤੇ ਬਿਵਸਥਾ ਅਤੇ ਹੁਕਮ ਜਿਹੜੇ ਮੈਂ ਉਨ੍ਹਾਂ ਦੀ ਸਿਖ਼ਸ਼ਾ ਲਈ ਲਿਖੇ ਹਨ ਦੇਵਾਂ 13ਸੋ ਮੂਸਾ ਅਤੇ ਉਸ ਦਾ ਸੇਵਕ ਯਹੋਸ਼ੁਆ ਉੱਠੇ ਅਰ ਮੂਸਾ ਪਰਮੇਸ਼ੁਰ ਦੇ ਪਹਾੜ ਉੱਤੇ ਗਿਆ 14ਅਰ ਉਸ ਨੇ ਬਜ਼ੁਰਗਾਂ ਨੂੰ ਆਖਿਆ,ਤੁਸੀਂ ਸਾਡੇ ਲਈ ਏਥੇ ਠਹਿਰੋ ਜਦ ਤੀਕ ਅਸੀਂ ਤੁਹਾਡੇ ਕੋਲ ਨਾ ਮੁੜ ਆਈਏ ਅਤੇ ਵੇਖੋ ਹਾਰੂਨ ਅਤੇ ਹੂਰ ਤੁਹਾਡੇ ਨਾਲ ਹਨ। ਜੇ ਕਿਸੇ ਦੀ ਕੋਈ ਗੱਲ ਹੋਵੇ ਤਾਂ ਉਨ੍ਹਾਂ ਦੇ ਕੋਲ ਜਾਵੇ 15ਸੋ ਮੂਸਾ ਪਹਾੜ ਉੱਤੇ ਚੜ੍ਹਿਆ ਅਤੇ ਬੱਦਲ ਪਹਾੜ ਉੱਤੇ ਛਾ ਗਿਆ 16ਅਰ ਯਹੋਵਾਹ ਦਾ ਪਰਤਾਪ ਸੀਨਈ ਪਹਾੜ ਉੱਤੇ ਠਹਿਰਿਆ ਅਤੇ ਬੱਦਲ ਉਸ ਉੱਤੇ ਛੇ ਦਿਨ ਛਾਇਆ ਰਿਹਾ ਤਾਂ ਸੱਤਵੇਂ ਦਿਨ ਉਸ ਨੇ ਬੱਦਲ ਦੇ ਵਿੱਚੋਂ ਮੂਸਾ ਨੂੰ ਸੱਦਿਆ 17ਯਹੋਵਾਹ ਦੇ ਤੇਜ ਦਾ ਦਰਸ਼ਣ ਭਸਮ ਕਰਨ ਵਾਲੀ ਅੱਗ ਵਾਂਙੁ ਪਹਾੜ ਦੀ ਟੀਸੀ ਉੱਤੇ ਇਸਰਾਏਲੀਆਂ ਦੀਆਂ ਅੱਖਾਂ ਵਿੱਚ ਸੀ 18ਅਤੇ ਮੂਸਾ ਬੱਦਲ ਦੇ ਵਿਚਕਾਰ ਚੱਲਿਆ ਗਿਆ ਅਰ ਪਹਾੜ ਉੱਤੇ ਚੜ੍ਹ ਗਿਆ ਤਾਂ ਮੂਸਾ ਪਹਾੜ ਉੱਤੇ ਚਾਲੀ ਦਿਨ ਅਰ ਚਾਲੀ ਰਾਤਾਂ ਰਿਹਾ।।

Currently Selected:

ਕੂਚ 24: PUNOVBSI

Highlight

Share

Copy

None

Want to have your highlights saved across all your devices? Sign up or sign in