YouVersion Logo
Search Icon

ਹਿਜ਼ਕੀਏਲ 41

41
ਨੱਵੀਂ ਹੈਕਲ
1ਉਹ ਮੈਨੂੰ ਹੈਕਲ ਵਿੱਚ ਲਿਆਇਆ ਅਤੇ ਥੰਮਾਂ ਨੂੰ ਮਿਣਿਆ, ਛੇ ਹੱਥ ਦੀ ਚੁੜਾਈ ਇੱਕ ਪਾਸੇ ਅਤੇ ਛੇ ਹੱਥ ਦੀ ਦੂਜੇ ਪਾਸੇ, ਇਹੀ ਡੇਹਰੇ#41:1 ਇਬਰ., ਤੰਬੂ । ਦੀ ਚੁੜਾਈ ਸੀ 2ਅਤੇ ਦਰਵੱਜੇ ਦੀ ਚੁੜਾਈ ਦਸ ਹੱਥ ਅਤੇ ਉਹ ਦਾ ਇੱਕ ਪਾਸਾ ਪੰਜ ਹੱਥ ਦਾ ਸੀ ਅਤੇ ਦੂਜਾ ਵੀ ਪੰਜ ਹੱਥ ਦਾ ਸੀ ਅਤੇ ਉਸ ਨੇ ਉਹ ਦੀ ਲੰਮਾਈ ਚਾਲੀ ਹੱਥ ਅਤੇ ਚੁੜਾਈ ਵੀਹ ਹੱਥ ਮਿਣੀ 3ਤਦ ਉਹ ਅੰਦਰ ਗਿਆ ਅਤੇ ਦਰਵੱਜੇ ਦੇ ਹਰੇਕ ਥੰਮ ਨੂੰ, ਦੋ ਹੱਥ, ਮਿਣਿਆ ਅਤੇ ਦਰਵੱਜੇ ਨੂੰ, ਛੇ ਹੱਥ ਅਤੇ ਦਰਵੱਜੇ ਦੀ ਚੁੜਾਈ ਸੱਤ ਹੱਥ ਸੀ 4ਅਤੇ ਉਸ ਨੇ ਹੈਕਲ ਦੇ ਸਾਹਮਣੇ ਦੀ ਲੰਮਾਈ ਨੂੰ ਵੀਹ ਹੱਥ ਅਤੇ ਚੁੜਾਈ ਨੂੰ ਵੀਹ ਹੱਥ ਮਿਣਿਆ ਅਤੇ ਮੈਨੂੰ ਆਖਿਆ ਕਿ ਇਹੀ ਅੱਤ ਪਵਿੱਤ੍ਰ ਅਸਥਾਨ ਹੈ।।
5ਉਹ ਨੇ ਭਵਨ ਦੀ ਕੰਧ ਛੇ ਹੱਥ ਮਿਣੀ ਅਤੇ ਪਾਸੇ ਦੀ ਹਰੇਕ ਕੋਠੜੀ ਦੀ ਚੁੜਾਈ ਭਵਨ ਦੇ ਚੁਫੇਰੇ ਚਾਰ ਹੱਥ ਸੀ 6ਅਤੇ ਪਾਸੇ ਦੀਆਂ ਕੋਠੜੀਆਂ ਤਿੰਨ ਛੱਤੀਆਂ ਸਨ, ਕੋਠੜੀ ਦੇ ਉੱਤੇ ਕੋਠੜੀ, ਪਾਲਾਂ ਵਿੱਚ ਤੀਹ ਅਤੇ ਉਹ ਉਸ ਕੰਧ ਵਿੱਚ ਜੋ ਭਵਨ ਦੇ ਚੁਫੇਰੇ ਦੀਆਂ ਕੋਠੜੀਆਂ ਦੇ ਲਈ ਸੀ ਅੰਦਰ ਬਣਾਈਆਂ ਗਈਆਂ ਸਨ ਤਾਂ ਜੋ ਪੱਕੀਆਂ ਹੋਣ, ਪਰ ਉਹ ਭਵਨ ਦੀ ਕੰਧ ਨਾਲ ਮਿਲੀਆਂ ਹੋਈਆਂ ਨਾ ਸਨ 7ਅਤੇ ਉਹ ਪਾਸੇ ਵੱਲ ਦੀਆਂ ਕੋਠੜੀਆਂ ਉੱਤੇ ਤੀਕਰ ਚਾਰੇ ਪਾਸੇ ਬਹੁਤੀਆਂ ਖੁਲ੍ਹੀਆਂ ਹੁੰਦੀਆਂ ਜਾਂਦੀਆਂ ਸਨ ਕਿਉਂ ਜੋ ਭਵਨ ਚੁਫੇਰਿਓਂ ਉੱਚਾ ਹੁੰਦਾ ਚੱਲਾ ਜਾਂਦਾ ਸੀ, ਭਵਨ ਦੀ ਚੁੜਾਈ ਉੱਤੇ ਤੀਕਰ ਇੱਕੋ ਜਿੰਨੀ ਸੀ ਅਤੇ ਉੱਪਰ ਦੀਆਂ ਕੋਠੜੀਆਂ ਦਾ ਰਾਹ ਵਿਚਕਾਰਲੀਆਂ ਕੋਠੜੀਆਂ ਦੇ ਵਿੱਚੋਂ ਦੀ ਸੀ 8ਅਤੇ ਮੈਂ ਭਵਨ ਦੇ ਚੁਫੇਰੇ ਉੱਚਾ ਥੜਾ ਵੇਖਿਆ। ਪਾਸੇ ਦੀਆਂ ਕੋਠੜੀਆਂ ਦੀ ਨੀਂਹ ਛੇ ਵੱਡੇ ਹੱਥ ਦੇ ਪੂਰੇ ਕਾਨੇ ਜਿੰਨੀ ਸੀ 9ਅਤੇ ਪਾਸੇ ਦੀਆਂ ਕੋਠੜੀਆਂ ਦੀ ਬਾਹਰਲੀ ਕੰਧ ਦੀ ਚੁੜਾਈ ਪੰਜ ਹੱਥ ਸੀ ਅਤੇ ਜਿਹੜੀ ਥਾਂ ਬਾਕੀ ਰਹੀ ਉਹ ਭਵਨ ਦੇ ਪਾਸੇ ਵੱਲ ਦੀਆਂ ਕੋਠੜੀਆਂ ਵਿਚਕਾਰ ਸੀ 10ਅਤੇ ਕੋਠੜੀਆਂ ਦੇ ਵਿਚਕਾਰ ਭਵਨ ਦੇ ਚੁਫੇਰੇ ਵੀਹ ਹੱਥ ਦੀ ਵਿੱਥ ਸੀ 11ਅਤੇ ਪਾਸੇ ਦੀਆਂ ਕੋਠੜੀਆਂ ਦੇ ਦਰਵੱਜੇ ਉਸ ਖਾਲੀ ਥਾਂ ਵੱਲ ਸਨ। ਇੱਕ ਦਰਵੱਜਾ ਉੱਤਰ ਵੱਲ ਦੇ ਰਾਹ ਵੱਲ ਅਤੇ ਇੱਕ ਦੱਖਣ ਵੱਲ ਅਤੇ ਖਾਲੀ ਥਾਂ ਦੀ ਚੁੜਾਈ ਚਾਰੇ ਪਾਸੇ ਪੰਜ ਹੱਥ ਸੀ 12ਅਤੇ ਉਹ ਮਕਾਨ ਜਿਹੜਾ ਵੱਖਰੀ ਥਾਂ ਦੇ ਸਾਹਮਣੇ ਪੱਛਮ ਵੱਲ ਸੀ, ਉਹ ਦੀ ਚੁੜਾਈ ਸੱਤਰ ਹੱਥ ਸੀ ਅਤੇ ਉਸ ਮਕਾਨ ਦੀ ਕੰਧ ਚਾਰੋਂ ਪਾਸੇ ਪੰਜ ਹੱਥ ਮੋਟੀ ਅਤੇ ਨੱਵੇ ਹੱਥ ਲੰਮੀ ਸੀ 13ਸੋ ਉਹ ਦੇ ਭਵਨ ਨੂੰ ਸੌ ਹੱਥ ਲੰਮਾ ਮਿਣਿਆ ਅਤੇ ਵੱਖਰੀ ਥਾਂ ਅਤੇ ਮਕਾਨ ਉਸ ਦੀਆਂ ਕੰਧਾਂ ਸਣੇ ਸੌ ਹੱਥ ਲੰਮਾ ਸੀ 14ਅਤੇ ਭਵਨ ਦੇ ਸਾਹਮਣੇ ਦੀ ਅਤੇ ਉਸ ਪੂਰਬ ਵੱਲ ਦੀ ਵੱਖਰੀ ਥਾਂ ਦੀ ਚੁੜਾਈ ਸੌ ਹੱਥ ਸੀ।।
15ਅਤੇ ਵੱਖਰੀ ਥਾਂ ਦੇ ਸਾਹਮਣੇ ਦੇ ਮਕਾਨ ਦੀ ਲੰਮਾਈ ਨੂੰ ਜੋ ਉਹ ਦੇ ਪਿੱਛੇ ਸੀ ਅਤੇ ਉਸ ਵੱਲ ਦੇ ਬਰਾਂਡੇ ਏਸ ਪਾਸਿਓਂ ਅਤੇ ਉਸ ਪਾਸਿਓਂ ਅਤੇ ਅੰਦਰ ਵੱਲ ਹੈਕਲ ਨੂੰ ਅਤੇ ਵੇਹੜੇ ਦੀ ਡੇਉੜ੍ਹੀ ਨੂੰ ਉਸ ਨੇ ਸੌ ਹੱਥ ਮਿਣਿਆ 16ਸਰਦਲਾਂ ਅਤੇ ਝਰੋਖਿਆਂ ਅਤੇ ਚੁਫੇਰੇ ਦੇ ਬਰਾਂਡਿਆਂ ਨੂੰ ਜਿਹੜੇ ਤਿੰਨ ਛੱਤੇ ਅਤੇ ਸਰਦਲਾਂ ਦੇ ਸਾਹਮਣੇ ਸਨ ਅਤੇ ਚੁਫੇਰਿਓਂ ਲੱਕੜੀ ਨਾਲ ਮੜ੍ਹੇ ਹੋਏ ਅਤੇ ਧਰਤੀ ਤੋਂ ਬਾਰੀਆਂ ਤੀਕਰ ਅਤੇ ਬਾਰੀਆਂ ਢੱਕੀਆਂ ਹੋਈਆਂ ਸਨ 17ਦਰਵੱਜੇ ਦੇ ਉੱਪਰ ਤੀਕਰ ਅਤੇ ਅੰਦਰਲੇ ਭਵਨ ਤੀਕਰ ਅਤੇ ਉਹ ਦੇ ਬਾਹਰ ਵੀ ਚੁਫੇਰੇ ਦੀ ਸਾਰੀ ਕੰਧ ਤੀਕਰ ਅੰਦਰ ਬਾਹਰ ਸਭ ਠੀਕ ਹਿਸਾਬ ਨਾਲ ਬਣੇ ਹੋਏ ਸਨ 18ਅਤੇ ਕਰੂਬੀਆਂ ਅਤੇ ਖਜੂਰਾਂ ਦੀਆਂ ਮੂਰਤਾਂ ਬਣੀਆਂ ਹੋਈਆਂ ਸਨ ਅਤੇ ਇੱਕ ਖਜੂਰ ਦੋ ਕਰੂਬੀਆਂ ਦੇ ਵਿਚਕਾਰ ਸੀ ਅਤੇ ਹਰੇਕ ਕਰੂਬੀ ਦੇ ਦੋ ਚਿਹਰੇ ਬਣੇ ਹੋਏ ਸਨ 19ਸੋ ਇੱਕ ਪਾਸੇ ਖਜੂਰ ਵੱਲ ਦਾ ਚਿਹਰਾ ਮਨੁੱਖ ਵਰਗਾ ਸੀ ਅਤੇ ਦੂਜੇ ਪਾਸੇ ਜੁਆਨ ਬਬਰ ਸ਼ੇਰ ਵਰਗਾ ਚਿਹਰਾ ਵੀ ਖਜੂਰ ਵੱਲ ਸੀ, ਭਵਨ ਦੇ ਚੁਫੇਰੇ ਏਸੇ ਪਰਕਾਰ ਕੰਮ ਕੀਤਾ ਹੋਇਆ ਸੀ 20ਧਰਤੀ ਤੋਂ ਦਰਵੱਜੇ ਦੇ ਉੱਪਰ ਤੀਕਰ ਅਤੇ ਹੈਕਲ ਦੀ ਕੰਧ ਤੇ ਕਰੂਬੀ ਅਤੇ ਖਜੂਰ ਦੇ ਰੁੱਖ ਬਣੇ ਹੋਏ ਸਨ 21ਅਤੇ ਹੈਕਲ ਦੀ ਚੁਗਾਠ ਚਾਰ ਨੁਕਰੀ ਸੀ ਅਤੇ ਪਵਿੱਤ੍ਰ ਅਸਥਾਨ ਦੇ ਸਾਹਮਣੇ ਦੀ ਸ਼ਕਲ ਵੀ ਇਹੋ ਜੇਹੀ ਸੀ 22ਜਗਵੇਦੀ ਲੱਕੜ ਦੀ ਸੀ, ਉਹ ਦੀ ਉਚਾਈ ਤਿੰਨ ਹੱਥ ਅਤੇ ਲੰਮਾਈ ਦੋ ਹੱਥ ਸੀ ਅਤੇ ਉਸ ਦੇ ਕੋਣੇ ਅਤੇ ਉਹ ਦੀ ਕੁਰਸੀ ਅਤੇ ਉਹ ਦੀਆਂ ਕੰਧਾਂ ਲੱਕੜ ਦੀਆਂ ਸਨ ਅਤੇ ਉਹ ਮੈਨੂੰ ਬੋਲਿਆ ਕਿ ਇਹ ਯਹੋਵਾਹ ਦੇ ਸਾਹਮਣੇ ਦੀ ਮੇਜ਼ ਹੈ 23ਅਤੇ ਹੈਕਲ ਅਤੇ ਪਵਿੱਤ੍ਰ ਅਸਥਾਨ ਦੇ ਦੋ ਦਰਵੱਜੇ ਸਨ 24ਅਤੇ ਦਰਵੱਜਿਆਂ ਦੇ ਦੋ ਦੋ ਤਾਕ ਸਨ ਜਿਹੜੇ ਮੁੜ ਸੱਕਦੇ ਸਨ, ਦੋ ਤਾਕ ਇੱਕ ਦਰਵੱਜੇ ਲਈ ਅਤੇ ਦੋ ਦੂਜੇ ਲਈ 25ਅਤੇ ਉਨ੍ਹਾਂ ਤੇ ਅਰਥਾਤ ਹੈਕਲ ਦੇ ਦਰਵੱਜਿਆਂ ਤੇ ਕਰੂਬੀਆਂ ਅਤੇ ਖੂਜਰਾਂ ਦੀਆਂ ਮੂਰਤਾਂ ਬਣੀਆਂ ਹੋਈਆਂ ਸਨ, ਜਿਦਾਂ ਕਿ ਕੰਧਾਂ ਤੇ ਬਣੀਆਂ ਹੋਈਆਂ ਸਨ ਅਤੇ ਬਾਹਰ ਦੀ ਡੇਉੜ੍ਹੀ ਦੇ ਸਾਹਮਣੇ ਵੱਲ ਲੱਕੜੀ ਦੇ ਫੱਟੇ ਲਗੇ ਹੋਏ ਸਨ 26ਅਤੇ ਡੇਉੜ੍ਹੀ ਦੇ ਅੰਦਰਲੇ ਅਤੇ ਬਾਹਰਲੇ ਪਾਸੇ ਵੱਖੀ ਵਿੱਚ ਝਰੋਖੇ ਤੇ ਖਜੂਰ ਦੇ ਰੁੱਖ ਬਣੇ ਸਨ ਅਤੇ ਭਵਨ ਦੀ ਵੱਖੀ ਦੀਆਂ ਕੋਠੜੀਆਂ ਅਤੇ ਫੱਟੇ ਲਗਾਉਣ ਦੀ ਇਹੋ ਸ਼ਕਲ ਸੀ।।

Highlight

Share

Compare

Copy

None

Want to have your highlights saved across all your devices? Sign up or sign in