ਹਿਜ਼ਕੀਏਲ 43
43
ਹੈਕਲ ਵਿੱਚ ਯਹੋਵਾਹ ਦਾ ਪਰਤਾਪ
1ਫੇਰ ਉਹ ਮੈਨੂੰ ਫਾਟਕ ਤੇ ਲੈ ਆਇਆ, ਅਰਥਾਤ ਉਸ ਫਾਟਕ ਤੇ ਜਿਸ ਦਾ ਮੂੰਹ ਪੂਰਬ ਵੱਲ ਸੀ 2ਅਤੇ ਵੇਖੋ, ਇਸਰਾਏਲ ਦੇ ਪਰਮੇਸ਼ੁਰ ਦਾ ਪਰਤਾਪ ਪੂਰਬ ਦੇ ਰਾਹ ਵੱਲੋਂ ਆਇਆ ਅਤੇ ਉਹ ਦੀ ਅਵਾਜ਼ ਵੱਡੇ ਪਾਣੀਆਂ ਵਾਂਙੁ ਸੀ ਅਤੇ ਧਰਤੀ ਉਹ ਦੇ ਪਰਤਾਪ ਨਾਲ ਚਮਕ ਉੱਠੀ 3ਇਹ ਓਸ ਰੋਇਆ ਦੇ ਵਿਖਾਵੇ ਅਨੁਸਾਰ ਸੀ ਜੋ ਮੈਂ ਵੇਖੀ ਸੀ, ਹਾਂ, ਓਸ ਰੋਇਆ ਦੇ ਅਨਕੂਲ ਜਿਹੜੀ ਮੈਂ ਓਸ ਵੇਲੇ ਵੇਖੀ ਸੀ ਜਦੋਂ ਮੈਂ ਸ਼ਹਿਰ ਨੂੰ ਨਾਸ ਕਰਨ ਲਈ ਆਇਆ ਸਾਂ ਅਤੇ ਏਹ ਰੋਇਆਂ ਉਸ ਰੋਇਆਂ ਵਾਂਙੁ ਸਨ ਜਿਹੜੀ ਮੈਂ ਕਬਾਰ ਨਹਿਰ ਦੇ ਕੋਲ ਵੇਖੀ ਸੀ, ਤਦ ਮੈਂ ਮੂੰਹ ਪਰਨੇ ਡਿੱਗ ਪਿਆ 4ਅਤੇ ਯਹੋਵਾਹ ਦਾ ਪਰਤਾਪ ਓਸ ਫਾਟਕ ਦੇ ਰਾਹ ਜਿਸ ਦਾ ਮੂੰਹ ਪੂਰਬ ਦੇ ਰਾਹ ਵੱਲ ਹੈ ਭਵਨ ਵਿੱਚ ਆਇਆ 5ਅਤੇ ਆਤਮਾ ਨੇ ਮੈਨੂੰ ਚੁੱਕ ਕੇ ਅੰਦਰਲੇ ਵੇਹੜੇ ਵਿੱਚ ਪੁਚਾ ਦਿੱਤਾ ਅਤੇ ਵੇਖੋ, ਭਵਨ ਯਹੋਵਾਹ ਦੇ ਪਰਤਾਪ ਨਾਲ ਭਰਿਆ ਹੋਇਆ ਸੀ 6ਅਤੇ ਮੈਂ ਕਿਸੇ ਨੂੰ ਸੁਣਿਆ ਜਿਹੜਾ ਭਵਨ ਵਿੱਚੋਂ ਮੇਰੇ ਨਾਲ ਗੱਲਾਂ ਕਰਦਾ ਸੀ ਅਤੇ ਇੱਕ ਮਨੁੱਖ ਮੇਰੇ ਕੋਲ ਖਲੋਤਾ ਸੀ 7ਉਹ ਨੇ ਮੈਨੂੰ ਆਖਿਆ, ਹੇ ਆਦਮੀ ਦੇ ਪੁੱਤ੍ਰ, ਇਹ ਮੇਰੇ ਸਿੰਘਾਸਣ ਦਾ ਥਾਂ ਹੈ ਅਤੇ ਮੇਰੇ ਪੈਰਾਂ ਦੀ ਕੁਰਸੀ ਹੈ ਜਿੱਥੇ ਮੈਂ ਇਸਰਾਏਲੀਆਂ ਦੇ ਵਿਚਕਾਰ ਸਦਾ ਲਈ ਵੱਸਾਂਗਾ ਅਤੇ ਇਸਰਾਏਲ ਦਾ ਘਰਾਣਾ ਅਤੇ ਉਨ੍ਹਾਂ ਦੇ ਪਾਤਸ਼ਾਹ ਫੇਰ ਕਦੇ ਮੇਰੇ ਪਵਿੱਤ੍ਰ ਨਾਮ ਨੂੰ ਆਪਣੇ ਜ਼ਨਾਹ ਨਾਲ ਅਤੇ ਆਪਣੇ ਪਾਤਸ਼ਾਹਾਂ ਦੀਆਂ ਲੋਥਾਂ ਨਾਲ ਉਨ੍ਹਾਂ ਦੀਆਂ ਉੱਚਆਇਆਂ ਵਿੱਚ ਭਰਿਸ਼ਟ ਨਾ ਕਰਨਗੇ 8ਕਿਉਂ ਜੋ ਉਨ੍ਹਾਂ ਦਾ ਸਰਦਲ ਮੇਰੀ ਸਰਦਲ ਦੇ ਕੋਲ ਅਤੇ ਉਨ੍ਹਾਂ ਦੀ ਚੁਗਾਠ ਮੇਰੇ ਚੁਗਾਠ ਦੇ ਨਾਲ ਲਗਵੀਂ ਸੀ ਅਤੇ ਮੇਰੇ ਉਤੇ ਉਨ੍ਹਾਂ ਦੇ ਵਿਚਾਲੇ ਕੇਵਲ ਇੱਕ ਕੰਧ ਸੀ। ਉਨ੍ਹਾਂ ਆਪਣੇ ਘਿਣਾਉਣੇ ਕੰਮਾਂ ਕਰਕੇ ਜਿਹੜੇ ਉਨ੍ਹਾਂ ਕੀਤੇ ਮੇਰੇ ਪਵਿੱਤ੍ਰ ਨਾਮ ਨੂੰ ਪਲੀਤ ਕੀਤਾ, ਏਸ ਲਈ ਮੈਂ ਆਪਣੇ ਕਹਿਰ ਵਿੱਚ ਉਨ੍ਹਾਂ ਨੂੰ ਖਾ ਲਿਆ 9ਸੋ ਹੁਣ ਓਹ ਆਪਣੇ ਵਿਭਚਾਰਾਂ ਨੂੰ ਅਤੇ ਆਪਣੇ ਪਾਤਸ਼ਾਹਾਂ ਦੀਆਂ ਲੋਥਾਂ ਨੂੰ ਮੇਰੇ ਤੋਂ ਦੂਰ ਕਰ ਦੇਣ, ਤਾਂ ਮੈਂ ਸਦਾ ਤੀਕਰ ਉਨ੍ਹਾਂ ਦੇ ਵਿਚਕਾਰ ਵੱਸਾਂਗਾ।।
10ਹੇ ਆਦਮੀ ਦੇ ਪੁੱਤ੍ਰ ,ਤੂੰ ਇਸਰਾਏਲ ਦੇ ਘਰਾਣੇ ਨੂੰ ਇਹ ਭਵਨ ਵਿਖਾ ਤਾਂ ਜੋ ਓਹ ਆਪਣੇ ਔਗਣਾਂ ਤੋਂ ਸ਼ਰਮਿੰਦੇ ਹੋਣ ਅਤੇ ਏਸ ਨਮੂਨੇ ਨੂੰ ਮਿਣਨ 11ਜੇ ਓਹ ਇਨ੍ਹਾਂ ਸਾਰਿਆਂ ਕੰਮਾਂ ਤੋਂ ਸ਼ਰਿਮਿੰਦੇ ਹੋਣ ਜਿਹੜੇ ਉਨ੍ਹਾਂ ਨੇ ਕੀਤੇ ਅਤੇ ਏਸ ਭਵਨ ਦਾ ਨਕਸ਼ਾ ਅਤੇ ਇਹ ਦੀ ਬਣਾਉਟ ਅਤੇ ਉਹ ਦਾ ਬਾਹਰ ਜਾਣ ਅਤੇ ਉਹ ਦਾ ਅੰਦਰ ਆਉਣ ਦੇ ਰਾਹ ਅਤੇ ਸਾਰਾ ਨਕਸ਼ਾ ਅਤੇ ਸਾਰੀਆਂ ਬਿਧੀਆਂ ਅਤੇ ਸਾਰੇ ਕਾਨੂਨ ਅਤੇ ਸਾਰੀ ਬਿਵਸਥਾ ਉਨ੍ਹਾਂ ਨੂੰ ਜਤਾ ਤੇ ਉਨ੍ਹਾਂ ਦੀਆਂ ਅੱਖਾਂ ਦੇ ਸਾਹਮਣੇ ਲਿਖ ਕਿ ਓਹ ਉਸ ਦੇ ਸਾਰੇ ਨਕਸ਼ੇ ਨੂੰ ਅਤੇ ਸਾਰੀਆਂ ਬਿਧੀਆਂ ਨੂੰ ਮੰਨ ਕੇ ਉਨ੍ਹਾਂ ਉੱਤੇ ਅਮਲ ਕਰਨ 12ਏਸ ਭਵਨ ਦੀ ਬਿਵਸਥਾ ਇਹ ਹੈ ਕਿ ਇਹ ਦੀਆਂ ਸਾਰੀਆਂ ਹੱਦਾਂ ਪਰਬਤ ਦੀ ਚੋਟੀ ਤੇ ਅਤੇ ਉਹ ਦੇ ਚੁਫੇਰੇ ਅੱਤ ਪਵਿੱਤ੍ਰ ਹੋਣਗੀਆਂ! ਵੇਖ! ਇਹੀ ਇਸ ਭਵਨ ਦੀ ਬਿਵਸਥਾ ਹੈ।।
13ਹੱਥ ਦੇ ਮੇਚੇ ਅਨੁਸਾਰ ਜਗਵੇਦੀ ਦੀ ਇਹ ਮਿਣਤੀ ਹੈ ਅਤੇ ਇਸ ਹੱਥ ਦੀ ਲੰਮਾਈ ਇੱਕ ਹੱਥ ਚਾਰ ਉਂਗਲਾਂ ਹੈ। ਤਹ ਇੱਕ ਹੱਥ ਦੀ ਹੋਵੇਗੀ ਅਤੇ ਚੁੜਾਈ ਇੱਕ ਹੱਥ ਅਤੇ ਉਸ ਦੇ ਚੁਫੇਰੇ ਇੱਕ ਗਿੱਠ ਚੌੜਾ ਫੱਟਾ, ਅਤੇ ਜਗਵੇਦੀ ਦੀ ਨੀਂਹ ਇਹੀ ਹੀ 14ਅਤੇ ਧਰਤੀ ਉੱਤੇ ਦੀ ਇਸ ਤਹ ਤੋਂ ਲੈ ਕੇ ਥੱਲੇ ਦੀ ਕੁਰਸੀ ਤੀਕਰ ਦੋ ਹੱਥ ਅਤੇ ਉਹ ਦੀ ਚੁੜਾਈ ਇੱਕ ਹੱਥ ਅਤੇ ਨਿੱਕੀ ਕੁਰਸੀ ਤੋਂ ਵੱਡੀ ਕੁਰਸੀ ਤੀਕਰ ਚਾਰ ਹੱਥ ਅਤੇ ਚੁੜਾਈ ਇੱਕ ਹੱਥ 15ਅਤੇ ਉੱਪਰਲਾ ਹਿੱਸਾ ਜਗਵੇਦੀ ਦਾ ਚਾਰ ਹੱਥ ਹੋਵੇਗਾ ਅਤੇ ਜਗਵੇਦੀ ਦੇ ਚੁੱਲ੍ਹੇ ਦੇ ਉੱਪਰ ਚਾਰ ਸਿੰਗ ਹੋਣਗੇ 16ਅਤੇ ਜਗਵੇਦੀ ਬਾਰਾਂ ਹੱਥ ਲੰਮੀ ਹੋਵੇਗੀ ਅਤੇ ਬਾਰਾਂ ਹੱਥ ਚੌੜੀ, ਅਥਵਾ ਵਰਗਾਕਾਰ 17ਅਤੇ ਕੁਰਸੀ ਚੌਦਾਂ ਹੱਥ ਲੰਮੀ ਅਤੇ ਚੌਦਾਂ ਚੌੜੀ ਵਰਗਾਕਾਰ ਅਤੇ ਦੁਆਲੇ ਉਸ ਦਾ ਕੰਢਾ ਅੱਧਾ ਹੱਥ ਅਤੇ ਉਸ ਦੀ ਤਹ ਚੁਫੇਰੇ ਇੱਕ ਹੱਥ ਅਤੇ ਉਸ ਦੀ ਪੌੜੀ ਪੂਰਬ ਵੱਲ ਹੋਵੇਗੀ।।
18ਤਾਂ ਉਹ ਮੈਨੂੰ ਆਖਿਆ, ਹੇ ਆਦਮੀ ਦੇ ਪੁੱਤ੍ਰ, ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਜਗਵੇਦੀ ਦੀਆਂ ਇਹ ਬਿਧੀਆਂ ਉਸ ਦਿਨ ਚਾਲੂ ਹੋਣਗੀਆਂ ਜਦੋਂ ਓਹ ਉਸ ਨੂੰ ਬਣਾਉਣਗੇ ਤਾਂ ਜੋ ਉਸ ਤੇ ਹੋਮ ਬਲੀਆਂ ਚੜ੍ਹਾਉਣ ਅਤੇ ਉਸ ਤੇ ਲਹੂ ਛਿੜਕਣ 19ਅਤੇ ਤੂੰ ਲੇਵੀ ਜਾਜਕਾਂ ਨੂੰ ਜਿਹੜੇ ਸਦੋਕ ਦੇ ਵੰਸ ਵਿੱਚੋਂ ਹਨ ਅਤੇ ਜਿਹੜੇ ਮੇਰੀ ਸੇਵਾ ਲਈ ਮੇਰੇ ਨੇੜੇ ਆਉਂਦੇ ਹਨ ਪਾਪ ਦੀ ਬਲੀ ਲਈ ਵੱਛਾ ਦੇਣ, ਪ੍ਰਭੁ ਯਹੋਵਾਹ ਦਾ ਵਾਕ ਹੈ 20ਅਤੇ ਤੂੰ ਉਹ ਦੇ ਲਹੂ ਵਿੱਚੋਂ ਲੈਣਾ ਅਤੇ ਉਸ ਦੇ ਚਾਰੇ ਸਿੰਗਾਂ ਤੇ ਉਸ ਦੀ ਕੁਰਸੀ ਦੇ ਚਾਰੇ ਕੋਣਿਆਂ ਤੇ ਅਤੇ ਉਸ ਦੇ ਦੁਆਲੇ ਦੇ ਫੱਟੇ ਤੇ ਲਾਉਣਾ, ਇਸੇ ਤਰਾਂ ਤੂੰ ਉਸ ਦੇ ਲਈ ਪਰਾਸਚਿਤ ਕਰੇੰ ਅਤੇ ਉਸ ਨੂੰ ਸ਼ੁੱਧ ਕਰੇਂ 21ਅਤੇ ਪਾਪ ਦੀ ਬਲੀ ਲਈ ਵੱਛਾ ਲੈਣਾ ਅਤੇ ਉਹ ਭਵਨ ਦੇ ਨਿਯਤ ਥਾਂ ਵਿੱਚ ਪਵਿੱਤ੍ਰ ਅਸਥਾਨ ਦੇ ਬਾਹਰ ਜਾਲਿਆ ਜਾਵੇਗਾ 22ਅਤੇ ਤੂੰ ਦੂਜੇ ਦਿਨ ਇੱਕ ਬੇਕਜ ਬੱਕਰਾ ਪਾਪ ਦੀ ਬਲੀ ਲਈ ਚੜ੍ਹਾਈਂ ਅਤੇ ਓਹ ਉਸ ਜਗਵੇਦੀ ਨੂੰ ਉਸੇ ਤਰਾਂ ਸ਼ੁੱਧ ਕਰਨਗੇ ਜਿਦਾਂ ਵੱਛੇ ਨਾਲ ਸ਼ੁੱਧ ਕੀਤਾ ਸੀ 23ਅਤੇ ਜਦੋਂ ਤੂੰ ਉਸ ਨੂੰ ਸ਼ੁੱਧ ਕਰ ਲਵੇਂ ਤਾਂ ਇੱਕ ਬੇਕਜ ਵੱਛਾ ਅਤੇ ਇੱਜੜ ਵਿੱਚੋਂ ਇੱਕ ਬੇਕਜ ਦੁੰਬਾ ਚੜ੍ਹਾਵੀਂ 24ਤੂੰ ਉਨ੍ਹਾਂ ਨੂੰ ਯਹੋਵਾਹ ਦੇ ਸਨਮੁੱਖ ਲਿਆਵੀਂ ਅਤੇ ਜਾਜਕ ਉਨ੍ਹਾਂ ਤੇ ਲੂਣ ਛਿੜਕਣ ਅਤੇ ਉਨ੍ਹਾਂ ਨੂੰ ਹੋਮ ਦੀ ਬਲੀ ਕਰਕੇ ਯਹੋਵਾਹ ਲਈ ਚੜ੍ਹਾਉਣ 25ਅਤੇ ਤੂੰ ਸੱਤ ਦਿਹਾੜੇ ਤੀਕਰ ਹਰ ਦਿਹਾੜੇ ਇੱਕ ਬੱਕਰਾ ਪਾਪ ਦੀ ਬਲੀ ਲਈ ਤਿਆਰ ਕਰ ਰੱਖੀਂ ਅਤੇ ਇੱਕ ਬੇਕਜ ਵੱਛਾ ਅਤੇ ਇੱਕ ਇੱਜੜ ਦਾ ਬੇਕਜ ਦੁੰਬਾ ਵੀ ਤਿਆਰ ਕਰ ਰੱਖੀਂ 26ਸੱਤ ਦਿਹਾੜਿਆਂ ਤੀਕਰ ਓਹ ਜਗਵੇਦੀ ਨੂੰ ਪਰਾਸਚਿਤ ਕਰ ਕੇ ਸਾਫ ਕਰਨਗੇ ਅਤੇ ਉਸ ਦੀ ਚੱਠ ਕਰਨਗੇ 27ਅਤੇ ਜਦੋਂ ਇਹ ਦਿਹਾੜੇ ਪੂਰੇ ਹੋਣਗੇ ਤਾਂ ਏਦਾਂ ਹੋਵੇਗਾ ਕਿ ਅੱਠਵੇਂ ਦਿਹਾੜੇ ਅਤੇ ਅੱਗੇ ਨੂੰ ਜਾਜਕ ਤੁਹਾਡੀਆਂ ਹੋਮ ਦੀਆਂ ਬਲੀਆਂ ਨੂੰ ਅਤੇ ਤੁਹਾਡੀਆਂ ਸੁਖ ਦੀਆਂ ਭੇਟਾਂ ਨੂੰ ਜਗਵੇਦੀ ਤੇ ਚੜ੍ਹਾਉਣਗੇ ਅਤੇ ਮੈਂ ਤੁਹਾਨੂੰ ਪਰਵਾਨ ਕਰਾਂਗਾ, ਪ੍ਰਭੁ ਯਹੋਵਾਹ ਦਾ ਵਾਕ ਹੈ।।
Currently Selected:
ਹਿਜ਼ਕੀਏਲ 43: PUNOVBSI
Highlight
Share
Copy
Want to have your highlights saved across all your devices? Sign up or sign in
Punjabi O.V. - ਪਵਿੱਤਰ ਬਾਈਬਲ O.V.
Copyright © 2016 by The Bible Society of India
Used by permission. All rights reserved worldwide.