YouVersion Logo
Search Icon

ਹਿਜ਼ਕੀਏਲ 46

46
ਬਲੀਆਂ ਦੀਆਂ ਬਿਧੀਆਂ
1ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ ਕਿ ਅੰਦਰਲੇ ਵੇਹੜੇ ਦਾ ਫਾਟਕ ਜਿਸ ਦਾ ਮੂੰਹ ਪੂਰਬ ਵੱਲ ਹੈ ਕੰਮ ਕਾਜ ਦੇ ਛੇ ਦਿਹਾੜੇ ਬੰਦ ਰਹੇਗਾ, ਪਰ ਸਬਤ ਦੇ ਦਿਹਾੜੇ ਖੋਲ੍ਹਿਆ ਜਾਵੇਗਾ ਅਤੇ ਨਵੇਂ ਚੰਨ ਦੇ ਦਿਹਾੜੇ ਖੋਲ੍ਹਿਆ ਜਾਵੇਗਾ 2ਅਤੇ ਰਾਜਕੁਮਾਰ ਬਾਹਰਲੇ ਫਾਟਕ ਦੀ ਡੇਉੜ੍ਹੀ ਦੇ ਰਾਹ ਵਿੱਚੋਂ ਅੰਦਰ ਆਵੇਗਾ ਅਤੇ ਫਾਟਕ ਦੀ ਚੁਗਾਠ ਦੇ ਕੋਲ ਖਲੋਤਾ ਰਹੇਗਾ ਅਤੇ ਜਾਜਕ ਉਸ ਦੀਆਂ ਹੋਮ ਦੀਆਂ ਬਲੀਆਂ ਅਤੇ ਸੁਖ ਦੀਆਂ ਭੇਟਾਂ ਚੜ੍ਹਾਉਣਗੇ ਅਤੇ ਉਹ ਫਾਟਕ ਦੀ ਸਰਦਲ ਤੇ ਮੱਥਾ ਟੇਕ ਕੇ ਬਾਹਰ ਨਿੱਕਲੇਗਾ ਪਰ ਫਾਟਕ ਸੰਝ ਤੀਕਰ ਬੰਦ ਨਾ ਹੋਵੇਗਾ 3ਅਤੇ ਦੇਸ ਦੇ ਲੋਕ ਉਸ ਫਾਟਕ ਦੇ ਦਰਵੱਜੇ ਤੇ ਸਬਤਾਂ ਅਤੇ ਨਵੇਂ ਚੰਨ ਵਿੱਚ ਯਹੋਵਾਹ ਦੇ ਸਾਹਮਣੇ ਮੱਥਾ ਟੇਕਿਆ ਕਰਨਗੇ 4ਅਤੇ ਹੋਮ ਦੀ ਬਲੀ ਜਿਹੜੀ ਰਾਜਕੁਮਾਰ ਸਬਤ ਦੇ ਦਿਹਾੜੇ ਯਹੋਵਾਹ ਦੇ ਕੋਲ ਚੜ੍ਹਾਵੇਗਾ ਇਹ ਹੈ, - ਛੇ ਬੇਕਜ ਲੇਲੇ ਅਤੇ ਇੱਕ ਬੇਕਜ ਦੁੰਬਾ 5ਅਤੇ ਮੈਦੇ ਦੀ ਭੇਟ ਦੁੰਬੇ ਦੇ ਲਈ ਇੱਕ ਏਫਾ ਅਤੇ ਲੇਲਿਆਂ ਦੇ ਲਈ ਮੈਦੇ ਦੀ ਭੇਟ ਉਸ ਦੀ ਪੁੱਜ ਅਨੁਸਾਰ ਅਤੇ ਇੱਕ ਏਫਾ ਦੇ ਲਈ ਇੱਕ ਹੀਨ ਤੇਲ 6ਅਤੇ ਨਵੇਂ ਚੰਨ ਦੇ ਦਿਹਾੜੇ ਇੱਕ ਬੇਕਜ ਵੱਛਾ ਅਤੇ ਛੇ ਬੇਕਜ ਵਹਿੜੇ ਦੁੰਬਾ ਹੋਣਗੇ 7ਅਤੇ ਉਹ ਮੈਦੇ ਦੀ ਭੇਟ ਤਿਆਰ ਕਰੇਗਾ, ਅਰਥਾਤ ਵੱਛੇ ਦੇ ਲਈ ਇੱਕ ਏਫਾ ਅਤੇ ਦੁੰਬੇ ਦੇ ਅਤੇ ਇੱਤ ਬੇਕਜ ਲਈ ਇੱਕ ਏਫਾ ਅਤੇ ਲੇਲਿਆਂ ਦੇ ਲਈ ਉਸ ਦੀ ਪੁੱਜ ਦੇ ਅਨੁਸਾਰ ਅਤੇ ਹਰੇਕ ਏਫਾ ਦੇ ਲਈ ਇੱਕ ਹੀਨ ਤੇਲ 8ਅਤੇ ਜਦੋਂ ਰਾਜਕੁਮਾਰ ਅੰਦਰ ਆਵੇ ਤਾਂ ਫਾਟਕ ਦੀ ਡੇਉੜ੍ਹੀ ਦੇ ਰਾਹ ਅੰਦਰ ਆਵੇਗਾ ਅਤੇ ਉਸੇ ਰਾਹ ਵਿੱਚੋਂ ਨਿੱਕਲੇਗਾ।।
9ਜਦੋਂ ਦੇਸ ਦੇ ਲੋਕ ਨਿਯਤ ਪਰਬਾਂ ਦੇ ਸਮੇਂ ਯਹੋਵਾਹ ਦੇ ਸਨਮੁੱਖ ਹਾਜ਼ਰ ਹੋਣਗੇ ਤਾਂ ਜਿਹੜਾ ਉੱਤਰੀ ਫਾਟਕ ਦੇ ਰਸਤੇ ਮੱਥਾ ਟੇਕਣ ਲਈ ਆਵੇਗਾ ਉਹ ਦੱਖਣੀ ਫਾਟਕ ਦੇ ਰਸਤੇ ਬਾਹਰ ਜਾਵੇਗਾ ਅਤੇ ਜਿਹੜਾ ਦੱਖਣੀ ਫਾਟਕ ਦੇ ਰਸਤੇ ਅੰਦਰ ਆਉਂਦਾ ਹੈ ਉਹ ਉੱਤਰੀ ਫਾਟਕ ਦੇ ਰਸਤੇ ਬਾਹਰ ਜਾਵੇਗਾ। ਜਿਸ ਫਾਟਕ ਦੇ ਰਸਤੇ ਉਹ ਅੰਦਰ ਆਇਆ ਉਸ ਦੇ ਵਿੱਚੋਂ ਮੁੜ ਕੇ ਨਾ ਜਾਵੇਗਾ ਸਗੋਂ ਸਿੱਧਾ ਆਪਣੇ ਮੁਹਰੇ ਦੇ ਫਾਟਕ ਵਿੱਚੋਂ ਹੀ ਲੰਘ ਕੇ ਨਿੱਕਲ ਜਾਵੇਗਾ 10ਅਤੇ ਜਦੋਂ ਓਹ ਅੰਦਰ ਜਾਣਗੇ ਤਾਂ ਰਾਜਕੁਮਾਰ ਵੀ ਉਨ੍ਹਾਂ ਦੇ ਵਿੱਚ ਮਿਲ ਕੇ ਜਾਵੇਗਾ ਅਤੇ ਜਦੋਂ ਓਹ ਬਾਹਰ ਨਿੱਕਲਣਗੇ ਤਾਂ ਸਾਰੇ ਇਕੱਠੇ ਜਾਣਗੇ 11ਅਤੇ ਨਿਯਤ ਕੀਤੇ ਪਰਬਾਂ ਉੱਤੇ ਮੈਦੇ ਦੀ ਭੇਟ ਵਹਿੜੇ ਦੇ ਲਈ ਇੱਕ ਏਫਾ ਅਤੇ ਦੁੰਬੇ ਦੇ ਲਈ ਇੱਕ ਏਫਾ ਹੋਵੇਗੀ, ਅਤੇ ਲੇਲਿਆਂ ਦੇ ਲਈ ਉਸ ਦੀ ਪੁੱਜ ਦੇ ਅਨੁਸਾਰ ਅਤੇ ਹਰੇਕ ਏਫਾ ਦੇ ਲਈ ਇੱਕ ਹੀਨ ਤੇਲ 12ਅਤੇ ਜਦੋਂ ਰਾਜੁਕਮਾਰ ਖੁਸ਼ੀ ਦੀ ਭੇਟ ਤਿਆਰ ਕਰੇ ਅਥਵਾ ਹੋਮ ਦੀ ਬਲੀ ਯਾ ਸੁਖ ਦੀ ਭੇਟ ਯਹੋਵਾਹ ਦੇ ਲਈ ਖੁਸ਼ੀ ਦੀ ਭੇਟ ਦੇ ਤੌਰ ਤੇ ਲਿਆਵੇ ਤਾਂ ਉਹ ਫਾਟਕ ਜਿਸ ਦਾ ਮੂੰਹ ਪੂਰਬ ਵੱਲ ਹੈ ਉਹ ਦੇ ਲਈ ਖੋਲ੍ਹਿਆ ਜਾਵੇਗਾ, ਅਤੇ ਸਬਤ ਦੇ ਦਿਹਾੜੇ ਵਾਂਙੁ ਉਹ ਆਪਣੀ ਹੋਮ ਦੀ ਬਲੀ ਅਤੇ ਸੁਖ ਦੀ ਭੇਟ ਚੜ੍ਹਾਵੇਗਾ। ਤਦ ਉਹ ਬਾਹਰ ਨਿੱਕਲ ਆਵੇਗਾ ਅਤੇ ਨਿੱਕਲਣ ਦੇ ਮਗਰੋਂ ਫਾਟਕ ਬੰਦ ਕਰ ਦਿੱਤਾ ਜਾਵੇਗਾ।।
13ਤੂੰ ਹਰ ਦਿਹਾੜੇ ਯਹੋਵਾਹ ਦੇ ਲਈ ਪਹਿਲੇ ਵਰ੍ਹੇ ਦਾ ਇੱਕ ਬੇਕਜ ਲੇਲਾ ਹੋਮ ਦੀ ਬਲੀ ਲਈ ਚੜ੍ਹਾਵੇਂਗਾ, ਤੂੰ ਹਰ ਸਵੇਰ ਨੂੰ ਚੜ੍ਹਾਵੇਂਗਾ 14ਅਤੇ ਤੂੰ ਉਹ ਦੇ ਨਾਲ ਹਰ ਸਵੇਰ ਨੂੰ ਮੈਦੇ ਦੀ ਭੇਟ ਚੜ੍ਹਾਵੇਂਗਾ, ਅਰਥਾਤ ਏਫਾ ਦਾ ਛੇਵਾਂ ਭਾਗ ਅਤੇ ਮੈਦੇ ਦੇ ਨਾਲ ਮਿਲਾਉਣ ਦੇ ਲਈ ਤੇਲ ਦੇ ਹੀਨ ਦਾ ਇੱਕ ਤਿਹਾਈ ਭਾਗ। ਸਦਾ ਦੀ ਬਿਧੀ ਦੇ ਅਨੁਸਾਰ ਸਦਾ ਦੇ ਲਈ ਯਹੋਵਾਹ ਦੇ ਲਈ ਇਹ ਮੈਦੇ ਦੀ ਭੇਟ ਹੋਵੇਗੀ 15ਏਦਾਂ ਉਹ ਲੇਲਾ ਅਤੇ ਮੈਦੇ ਦੀ ਭੇਟ ਅਤੇ ਤੇਲ ਹਰ ਸਵੇਰੇ ਸਦਾ ਦੀ ਹੋਮ ਦੀ ਬਲੀ ਦੇ ਲਈ ਚੜ੍ਹਾਉਣਗੇ।।
16ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਜੇਕਰ ਰਾਜਕੁਮਾਰ ਆਪਣੇ ਪੁੱਤ੍ਰਾਂ ਵਿੱਚੋਂ ਕਿਸੇ ਨੂੰ ਕੋਈ ਸੁਗਾਤ ਦੇਵੇ ਤਾਂ ਉਹ ਉਸ ਦੇ ਪੁੱਤ੍ਰਾਂ ਦੀ ਮਿਰਾਸ ਹੋਵੇਗੀ। ਉਹ ਉਨ੍ਹਾਂ ਦੀ ਜੱਦੀ ਮਿਰਾਸ ਹੈ 17ਪਰ ਜੇਕਰ ਉਹ ਆਪਣੇ ਟਹਿਲੂਆਂ ਵਿੱਚੋਂ ਕਿਸੇ ਇੱਕ ਨੂੰ ਆਪਣੀ ਮਿਰਾਸ ਵਿੱਚੋਂ ਸੁਗਾਤ ਦੇਵੇ ਤਾਂ ਉਹ ਅਜ਼ਾਦੀ ਦੇ ਵਰ੍ਹੇ ਤੀਕਰ ਉਸ ਦੀ ਹੋਵੇਗੀ। ਉਸ ਦੇ ਮਗਰੋਂ ਫੇਰ ਰਾਜਕੁਮਾਰ ਦੀ ਹੋ ਜਾਵੇਗੀ, ਪਰ ਉਸ ਦੀ ਆਪਣੀ ਮਿਰਾਸ ਉਹ ਦੇ ਪੁੱਤ੍ਰਾਂ ਲਈ ਹੋਵੇਗੀ 18ਅਤੇ ਰਾਜਕੁਮਾਰ ਧੱਕਾ ਕਰ ਕੇ ਲੋਕਾਂ ਦੀ ਮਿਰਾਸ ਵਿੱਚੋਂ ਨਾ ਲਵੇਗੀ ਤਾਂ ਜੋ ਉਨ੍ਹਾਂ ਨੂੰ ਉਨ੍ਹਾਂ ਦੇ ਕਬਜ਼ੇ ਤੋਂ ਬੇਦਖ਼ਲ ਕਰੇ, ਪਰ ਉਹ ਆਪਣੀ ਹੀ ਮਿਰਾਸ ਵਿੱਚੋਂ ਆਪਣੇ ਪੁੱਤ੍ਰਾਂ ਨੂੰ ਮਿਰਾਸ ਦੇਵੇਗਾ ਤਾਂ ਜੋ ਮੇਰੇ ਲੋਕ ਆਪਣੇ ਆਪਣੇ ਕਬਜ਼ੇ ਤੋਂ ਵਾਂਜੇ ਨਾ ਹੋ ਜਾਣ।।
19ਫੇਰ ਉਹ ਮੈਨੂੰ ਉਸ ਦਰਵੱਜੇ ਦੇ ਰਾਹ ਜੋ ਫਾਟਕ ਦੇ ਇੱਕ ਪਾਸੇ ਸੀ, ਜਾਜਕਾਂ ਦੀਆਂ ਪਵਿੱਤ੍ਰ ਕੋਠੜੀਆਂ ਵਿੱਚ ਜਿਨ੍ਹਾਂ ਦਾ ਮੂੰਹ ਉੱਤਰ ਵੱਲ ਸੀ ਲੈ ਆਇਆ, ਅਤੇ ਵੇਖੋ, ਪੱਛਮ ਵੱਲ ਪਿੱਛੇ ਇੱਕ ਥਾਂ ਸੀ 20ਤਦ ਉਹ ਨੇ ਮੈਨੂੰ ਆਖਿਆ, ਇਹ ਉਹ ਥਾਂ ਹੈ ਜਿਸ ਵਿੱਚ ਜਾਜਕ ਦੋਸ਼ ਦੀ ਬਲੀ ਅਤੇ ਪਾਪ ਦੀ ਬਲੀ ਨੂੰ ਉਬਾਲਣਗੇ, ਅਤੇ ਮੈਦੇ ਦੀ ਭੇਟ ਪਕਾਉਣਗੇ ਮਤੇ ਓਹ ਉਨ੍ਹਾ ਨੂੰ ਬਾਹਰਲੇ ਵੇਹੜੇ ਵਿੱਚ ਲੈ ਜਾਕੇ ਲੋਕਾਂ ਨੂੰ ਪਵਿੱਤ੍ਰ ਕਰਨ 21ਫੇਰ ਉਹ ਮੈਨੂੰ ਬਾਹਰਲੇ ਵੇਹੜੇ ਵਿੱਚ ਲੈ ਆਇਆ ਅਤੇ ਵੇਹੜੇ ਦੇ ਚੌਂਹ ਖੂੰਜਿਆਂ ਵੱਲ ਮੈਨੂੰ ਲੈ ਗਿਆ, ਅਤੇ ਵੇਖੋ, ਵੇਹੜੇ ਦੇ ਹਰੇਕ ਖੂੰਜੇ ਵਿੱਚ ਇੱਕ ਹੋਰ ਵੇਹੜਾ ਸੀ 22ਵੇਹੜੇ ਦੇ ਚੌਂਹ ਖੂੰਜਿਆਂ ਵਿੱਚ ਚਾਲੀ ਚਾਲੀ ਹੱਥ ਲੰਮੇ ਅਤੇ ਤੀਹ ਤੀਹ ਹੱਥ ਚੌੜੇ ਵੇਹੜੇ ਨਾਲ ਲਗਵੇਂ ਸਨ, ਏਹ ਚਾਰ ਕੋਣਿਆਂ ਵਾਲੇ ਇੱਕੋ ਹੀ ਮੇਚੇ ਦੇ ਸਨ 23ਅਤੇ ਉਨ੍ਹਾਂ ਦੇ ਚੁਫੇਰੇ ਅਰਥਾਤ ਉਨ੍ਹਾਂ ਚਾਰਾਂ ਦੇ ਚੁਫੇਰੇ ਕੰਧ ਸੀ ਅਤੇ ਚੁਫੇਰੇ ਕੰਧ ਦੇ ਹੇਠਾਂ ਉਬਾਲਣ ਦੇ ਥਾਂ ਬਣੇ ਹੋਏ ਸਨ 24ਤਦ ਉਹ ਨੇ ਮੈਨੂੰ ਆਖਿਆ ਕਿ ਇਹ ਉਬਾਲਣ ਦੇ ਘਰ ਹਨ ਜਿੱਥੇ ਭਵਨ ਦੇ ਸੇਵਾਦਾਰ ਲੋਕਾਂ ਦੀਆਂ ਬਲੀਆਂ ਉਬਾਲਣਗੇ।।

Highlight

Share

Copy

None

Want to have your highlights saved across all your devices? Sign up or sign in