ਹਿਜ਼ਕੀਏਲ 47
47
ਹੈਕਲੋਂ ਜੀਵਨ ਦੇ ਪਾਣੀ। ਧਰਤੀ ਦੀ ਵੰਡ
1ਫੇਰ ਉਹ ਮੈਨੂੰ ਭਵਨ ਦੇ ਦਰਵੱਜੇ ਤੇ ਮੋੜ ਲਿਆਇਆ ਅਤੇ ਵੇਖੋ, ਹੈਕਲ ਦੀ ਸਰਦਲ ਦੇ ਹੇਠੋਂ ਪਾਣੀ ਪੂਰਬ ਵੱਲ ਵਗ ਰਿਹਾ ਸੀ ਕਿਉਂ ਜੋ ਭਵਨ ਦਾ ਮੂੰਹ ਪੂਰਬ ਵੱਲ ਸੀ ਅਤੇ ਪਾਣੀ ਭਵਨ ਦੇ ਸੱਜੇ ਪਾਸੇ ਦੇ ਹੇਠਾਂ ਤੋਂ ਜਗਵੇਦੀ ਦੇ ਦੱਖਣ ਵੱਲੋਂ ਵਗ ਕੇ ਜਾਂਦਾ ਸੀ 2ਤਦ ਉਹ ਮੈਨੂੰ ਉੱਤਰੀ ਫਾਟਕ ਦੇ ਰਸਤੇ ਬਾਹਰ ਲੈ ਆਇਆ ਅਤੇ ਮੈਨੂੰ ਉਸ ਰਾਹ ਵਿੱਚੋਂ ਜਿਸ ਦਾ ਮੂੰਹ ਪੂਰਬ ਵੱਲ ਹੈ ਬਾਹਰਲੇ ਫਾਟਕ ਤੇ ਮੋੜ ਲਿਆਇਆ ਅਰਥਾਤ ਚੜ੍ਹਦੇ ਮੂੰਹ ਵਾਲੇ ਫਾਟਕ ਤੇ ਅਤੇ ਵੇਖੋ, ਸੱਜੇ ਪਾਸਿਓਂ ਪਾਣੀ ਵਗ ਰਿਹਾ ਸੀ 3ਅਤੇ ਇਸ ਮਨੁੱਖ ਨੇ ਜਿਹ ਦੇ ਹੱਥ ਵਿੱਚ ਫੀਤਾ ਸੀ ਪੂਰਬ ਵੱਲ ਵੱਧ ਕੇ ਹਜ਼ਾਰ ਹੱਥ ਮਿਣਿਆ ਅਤੇ ਮੈਨੂੰ ਪਾਣੀ ਵਿੱਚੋਂ ਲੰਘਾਇਆ ਅਤੇ ਪਾਣੀ ਗਿਟਿਆਂ ਤੀਕੁਰ ਸੀ 4ਫੇਰ ਉਸ ਨੇ ਹਜ਼ਾਰ ਹੱਥ ਹੋਰ ਮਿਣਿਆ ਅਤੇ ਮੈਨੂੰ ਪਾਣੀ ਵਿੱਚੋਂ ਲੰਘਾਇਆ ਅਤੇ ਪਾਣੀ ਗੋਡਿਆਂ ਤੀਕਰ ਸੀ। ਫੇਰ ਉਸ ਨੇ ਇੱਕ ਹਜ਼ਾਰ ਹੋਰ ਮਿਣਿਆ ਅਤੇ ਮੈਨੂੰ ਪਾਣੀ ਵਿੱਚੋਂ ਲੰਘਾਇਆ ਅਤੇ ਪਾਣੀ ਲੱਕ ਤੀਕਰ ਸੀ 5ਫੇਰ ਉਹ ਨੇ ਇੱਕ ਹਜ਼ਾਰ ਹੋਰ ਮਿਣਿਆ ਅਤੇ ਉਹ ਅਜਿਹਾ ਨਾਲਾ ਸੀ ਕਿ ਮੈਂ ਉਹ ਨੂੰ ਪਾਰ ਨਹੀਂ ਕਰ ਸੱਕਦਾ ਸਾਂ ਕਿਉਂ ਜੋ ਪਾਣੀ ਚੜ੍ਹ ਕੇ ਤਰਨ ਵਾਲਾ ਹੋ ਗਿਆ ਸੀ ਅਤੇ ਅਜਿਹਾ ਨਾਲਾ ਬਣ ਗਿਆ ਜਿਹ ਨੂੰ ਪਾਰ ਕਰਨਾ ਅਸੰਭਵ ਸੀ 6ਤਾਂ ਉਹ ਨੇ ਮੈਨੂੰ ਆਖਿਆ, ਹੇ ਆਦਮੀ ਦੇ ਪੁੱਤ੍ਰ, ਕੀ ਤੂੰ ਇਹ ਵੇਖਿਆ? ਤਦ ਉਹ ਮੈਨੂੰ ਲੈ ਆਇਆ ਅਤੇ ਨਾਲ ਦੇ ਕੰਢੇ ਤੇ ਮੋੜ ਲਿਆਂਦਾ 7ਜਦੋਂ ਮੈਂ ਮੁੜ ਕੇ ਪੁੱਜਿਆ ਤਾਂ ਵੇਖੋ, ਨਾਲੇ ਦੇ ਇਸ ਪਾਸੇ ਤੇ ਦੂਜੇ ਪਾਸੇ ਬਹੁਤ ਸਾਰੇ ਰੁੱਖ ਸਨ 8ਤਦ ਉਹ ਨੇ ਮੈਨੂੰ ਆਖਿਆ ਕਿ ਏਹ ਪਾਣੀ ਪੂਰਬੀ ਇਲਾਕੇ ਵੱਲ ਵਗਦੇ ਹਨ ਅਤੇ ਅਰਾਬਾਹ ਵਿੱਚੋਂ ਵਗ ਕੇ ਹੇਠਾਂ ਸਾਗਰ ਵਿੱਚ ਜਾ ਪੈਂਦੇ ਹਨ ਅਤੇ ਸਾਗਰ ਵਿੱਚ ਮਿਲਦਿਆਂ ਹੀ ਉਹ ਦੇ ਪਾਣੀਆਂ ਨੂੰ ਤਾਜ਼ਾ ਕਰ ਦੇਣਗੇ 9ਅਤੇ ਐਉਂ ਹੋਵੇਗਾ ਕਿ ਜਿੱਥੇ ਇਹ ਨਾਲੇ ਜਾਣਗੇ ਹਰੇਕ ਜਲਜੰਤੂ ਜੋ ਬਹੁਤ ਸਾਰੇ ਹਨ ਜੀਉਂਦਾ ਰਹੇਗਾ ਅਤੇ ਮੱਛੀਆਂ ਦਾ ਬਹੁਤ ਵਾਧਾ ਹੋਵੇਗਾ ਕਿਉਂ ਜੋ ਇਹ ਪਾਣੀ ਉੱਥੇ ਪੁੱਜਿਆ ਅਤੇ ਉਹ ਤਾਜ਼ਾ ਹੋ ਗਿਆ। ਸੋ ਜਿੱਥੇ ਕਿੱਥੇ ਏਹ ਨਾਲੇ ਪੁੱਜਣਗੇ ਜੀਵਨ ਬਖ਼ਸ਼ਣਗੇ 10ਅਤੇ ਐਉਂ ਹੋਵੇਗਾ ਕਿ ਮਾਛੀ ਉਹ ਦੇ ਕੰਢੇ ਤੇ ਖਲੋਤੇ ਰਹਿਣਗੇ। ਏਨ-ਗਦੀ ਤੋਂ ਲੈਕੇ ਏਨ-ਅਗਲਇਮ ਤੀਕਰ ਜਾਲ ਸੁੱਟਣ ਦੇ ਘਾਟ ਹੋਣਗੇ। ਉਹ ਦੀਆਂ ਮੱਛੀਆਂ ਆਪਣੀ ਆਪਣੀ ਜਾਤੀ ਦੇ ਅਨੁਸਾਰ ਵੱਡੇ ਸਾਗਰ ਦੀਆਂ ਮੱਛੀਆਂ ਵਾਂਙੁ ਬਹੁਤ ਹੋਣਗੀਆਂ 11ਪਰੰਤੂ ਉਹ ਦੀਆਂ ਚਿੱਕੜ ਵਾਲੀਆਂ ਅਤੇ ਜਿਲਣ ਵਾਲੀਆਂ ਜਗ੍ਹਾਂ ਤਾਜ਼ੀਆਂ ਨਾ ਕੀਤੀਆਂ ਜਾਣਗੀਆਂ, ਓਹ ਲੂਣ ਵਾਲੀਆਂ ਹੀ ਰਹਿਣਗੀਆਂ 12ਅਤੇ ਨਾਲੇ ਦੇ ਨੇੜੇ ਉਹ ਦੇ ਦੋਨਾਂ ਕੰਢਿਆਂ ਤੇ ਹਰ ਪਰਕਾਰ ਦੇ ਮੇਵੇ ਵਾਲੇ ਰੁੱਖ ਉੱਗਣਗੇ ਜਿਨ੍ਹਾਂ ਦੇ ਪੱਤਰ ਕਦੇ ਨਾ ਮੁੱਕਣਗੇ ਅਤੇ ਜਿਨ੍ਹਾਂ ਦੇ ਮੇਵੇ ਕਦੇ ਨਾ ਸੁੱਕਣਗੇ। ਉਨ੍ਹਾਂ ਨੂੰ ਹਰ ਮਹੀਨੇ ਨਵੇਂ ਮੇਵੇ ਲੱਗਣਗੇ ਕਿਉਂ ਜੋ ਉਨ੍ਹਾਂ ਨੂੰ ਓਹ ਪਾਣੀ ਲੱਗਦੇ ਹਨ ਜਿਹੜੇ ਪਵਿੱਤ੍ਰ ਅਸਥਾਨ ਵਿੱਚੋਂ ਤੁਰਦੇ ਹਨ ਅਤੇ ਉਨ੍ਹਾਂ ਦੇ ਮੇਵੇ ਖਾਣ ਲਈ ਅਤੇ ਉਨ੍ਹਾਂ ਦੇ ਪੱਤਰ ਦਵਾਈ ਦੇ ਕੰਮ ਆਉਣਗੇ।।
13ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਇਹ ਉਹ ਹੱਦ ਹੈ ਜਿਸ ਦੇ ਅਨੁਸਾਰ ਤੁਸੀਂ ਦੇਸ ਨੂੰ ਵੰਡੋਗੇ ਤਾਂ ਜੋ ਇਸਰਾਏਲ ਦਿਆਂ ਬਾਰਾਂ ਗੋਤਾਂ ਦੀ ਮਿਰਾਸ ਹੋਵੇ। ਯੂਸੁਫ਼ ਦੇ ਘਰਾਣੇ ਦੇ ਲਈ ਦੂਣਾ ਭਾਗ ਹੋਵੇਗਾ 14ਅਤੇ ਤੁਸੀਂ ਸਾਰੇ ਇੱਕੋ ਜਿੰਨਾ ਦੇਸ ਮਿਰਾਸ ਵਿੱਚ ਲਵੋਗੇ ਜਿਸ ਦੇ ਵਿਖੇ ਮੈਂ ਸੌਂਹ ਖਾਧੀ ਕਿ ਤੁਹਾਡੇ ਪਿਉ ਦਾਦਿਆਂ ਨੂੰ ਦੇਵਾਂ ਅਤੇ ਇਹ ਦੇਸ ਤੁਹਾਡੀ ਮਿਰਾਸ ਹੋਵੇਗਾ 15ਅਤੇ ਦੇਸ ਦੀ ਹੱਦ ਇਹ ਹੋਵੇਗੀ, - ਉੱਤਰ ਵੱਲ ਵੱਡੇ ਸਾਗਰ ਤੋਂ ਲੈ ਕੇ ਹਥਲੋਨ ਤੋਂ ਹੁੰਦੀ ਹੋਈ ਸਦਾਦ ਦੇ ਲਾਂਘੇ ਤੀਕਰ 16ਹਮਾਥ, ਬੇਰੋਥਾਹ, ਸਿਬਰਈਮ ਜੋ ਦੰਮਿਸਕ ਦੀ ਹੱਦ ਅਤੇ ਹਮਾਥ ਦੀ ਹੱਦ ਦੇ ਵਿਚਕਾਰ ਹੈ ਅਤੇ ਹਸੇਰ-ਹੱਤੀਕੋਨ ਜੋ ਹੌਰਾਨ ਦੀ ਹੱਦ ਤੇ ਹੈ 17ਅਤੇ ਸਾਗਰ ਤੋਂ ਹੱਦ ਇੱਹ ਹੋਵੇਗੀ, ਅਰਥਾਤ ਹਸਰ-ਏਨੋਨ ਦੰਮਿਸਕ ਦੀ ਹੱਦ ਅਤੇ ਉੱਤਰ ਵੱਲ ਉੱਤਰੀ ਦਿਸ਼ਾ ਵੱਲ ਹਮਾਥ ਦੀ ਹੱਦ। ਉੱਤਰੀ ਦਿਸ਼ਾ ਇਹੀ ਹੈ 18ਅਤੇ ਪੂਰਬੀ ਹੱਦ ਹੌਰਾਨ ਤੇ ਦੰਮਿਸਕ ਅਤੇ ਗਿਲਆਦ ਦੇ ਵਿਚਕਾਰ ਤੋਂ ਅਤੇ ਇਸਰਾਏਲ ਦੀ ਧਰਤੀ ਦੇ ਵਿਚਕਾਰ ਤੋਂ ਯਰਦਨ ਉੱਤੇ ਹੋਵੇਗੀ, ਉੱਤਰੀ ਹੱਦ ਤੋਂ ਪੂਰਬੀ ਸਾਗਰ ਤੀਕਰ ਮਿਣਨਾ। ਇਹੀ ਪੂਰਬੀ ਹੱਦ ਹੈ 19ਅਤੇ ਦੱਖਣੀ ਦਿਸ਼ਾ ਵੱਲ ਦੱਖਣੀ ਹੱਦ ਇਹ ਹੈ, ਅਰਥਾਤ ਤਾਮਰ ਤੋਂ ਮਰੀਬੋਥ-ਕਾਦੇਸ ਦੇ ਪਾਣੀ ਤੀਕ ਦੱਖਣੀ ਦਿਸ਼ਾ ਇਹੀ ਹੈ 20ਅਤੇ ਪੱਛਮੀ ਦਿਸ਼ਾ ਵੱਲ ਵੱਡਾ ਸਾਗਰ ਹੋਵੇਗਾ, ਦੱਖਣੀ ਹੱਦ ਤੋਂ ਲੈ ਕੇ ਹਮਾਥ ਦੇ ਦਰਵੱਜੇ ਤੀਕਰ। ਇਹ ਪੱਛਮੀ ਹੱਦ ਹੈ 21ਸੋ ਤੁਸੀਂ ਇਸ ਦੇਸ ਨੂੰ ਇਸਰਾਏਲ ਦਿਆਂ ਗੋਤਾਂ ਦੇ ਅਨੁਸਾਰ ਆਪਸ ਵਿੱਚ ਵੰਡ ਲੈਣਾ 22ਅਤੇ ਐਉਂ ਹੋਵੇਗਾ ਕਿ ਤੁਸੀਂ ਆਪਣੇ ਅਤੇ ਉਨ੍ਹਾਂ ਓਪਰਿਆਂ ਦੇ ਵਿਚਕਾਰ ਜਿਹੜੇ ਤੁਹਾਡੇ ਨਾਲ ਵੱਸਦੇ ਹਨ ਅਤੇ ਜਿਨ੍ਹਾਂ ਦੀ ਅੰਸ ਤੁਹਾਡੇ ਵਿਚਕਾਰ ਜੰਮੇਗੀ ਦੇਸ ਵੰਡਣ ਲਈ ਗੁਣੇ ਪਾਓਗੇ ਅਤੇ ਓਹ ਤੁਹਾਡੇ ਲਈ ਦੇਸੀ ਇਸਰਾਏਲੀਆਂ ਵਾਂਙੁ ਹੋਣਗੇ। ਓਹ ਤੁਹਾਡੇ ਨਾਲ ਇਸਰਾਏਲ ਦਿਆਂ ਗੋਤਾਂ ਦੇ ਵਿੱਚ ਮਿਰਾਸ ਪਰਾਪਤ ਕਰਨਗੇ 23ਅਤੇ ਐਉਂ ਹੋਵੇਗਾ ਕਿ ਜਿਸ ਗੋਤ ਵਿੱਚ ਕੋਈ ਓਪਰਾ ਵੱਸਦਾ ਹੋਵੇਗਾ ਉਸੇ ਵਿੱਚ ਤੁਸੀਂ ਉਹ ਨੂੰ ਮਿਰਾਸ ਦਿਓਗੇ, ਪ੍ਰਭੁ ਯਹੋਵਾਹ ਦਾ ਵਾਕ ਹੈ।।
Currently Selected:
ਹਿਜ਼ਕੀਏਲ 47: PUNOVBSI
Highlight
Share
Copy
Want to have your highlights saved across all your devices? Sign up or sign in
Punjabi O.V. - ਪਵਿੱਤਰ ਬਾਈਬਲ O.V.
Copyright © 2016 by The Bible Society of India
Used by permission. All rights reserved worldwide.