ਹਿਜ਼ਕੀਏਲ 5
5
ਹੋਰ ਪਰਤੱਖ ਪਰਮਾਨ
1ਹੇ ਆਦਮੀ ਦੇ ਪੁੱਤ੍ਰ, ਤੂੰ ਇੱਕ ਤੇਜ਼ ਤਲਵਾਰ ਲੈ ਅਤੇ ਨਾਈ ਦੇ ਉਸਤਰੇ ਵਾਂਗਰ ਉਹ ਨੂੰ ਲੈ ਕੇ ਉਹ ਦੇ ਨਾਲ ਆਪਣਾ ਸਿਰ ਤੇ ਦਾੜ੍ਹੀ ਮੁਨਾ, ਅਤੇ ਤਕੜੀ ਲੈ ਕੇ ਵਾਲਾਂ ਨੂੰ ਤੋਲ ਕੇ ਉਨ੍ਹਾਂ ਦੇ ਹਿੱਸੇ ਬਣਾ 2ਫਿਰ ਜਦੋਂ ਘੇਰੇ ਦੇ ਦਿਨ ਪੂਰਾ ਹੋ ਜਾਣ ਤਾਂ ਉਨ੍ਹਾਂ ਦਾ ਤੀਜਾ ਭਾਗ ਲੈਕੇ ਸ਼ਹਿਰ ਦੇ ਵਿਚਕਾਰ ਅੱਗ ਵਿੱਚ ਸਾੜ, ਫੇਰ ਦੂਜੀ ਵਾਰ ਤੀਜਾ ਹਿੱਸਾ ਲੈਕੇ ਤਲਵਾਰ ਦੇ ਨਾਲ ਉਨ੍ਹਾਂ ਨੂੰ ਸ਼ਹਿਰ ਦੇ ਏੱਧਰ ਓੱਧਰ ਮਾਰ ਅਤੇ ਰਹਿੰਦਾ ਤੀਜਾ ਭਾਗ ਹਵਾ ਵਿੱਚ ਖਿਲਾਰ ਦੇਹ ਅਤੇ ਮੈਂ ਉਨ੍ਹਾਂ ਦੇ ਪਿੱਛੇ ਤਲਵਾਰ ਧੂ ਲਵਾਂਗਾ 3ਅਤੇ ਉਨ੍ਹਾਂ ਨੂੰ ਵਿੱਚੋਂ ਥੋੜੇ ਜਿਹੇ ਵਾਲ ਗਿਣ ਕੇ ਲੈ ਅਤੇ ਉਨ੍ਹਾਂ ਨੂੰ ਆਪਣੇ ਪਲੇ ਵਿੱਚ ਬੰਨ੍ਹ 4ਫੇਰ ਉਨ੍ਹਾਂ ਵਿੱਚੋਂ ਕੁਝ ਕੱਢ ਕੇ ਅੱਗ ਵਿਚ ਪਾ ਦੇਹ ਅਤੇ ਅੱਗ ਵਿੱਚ ਸਾੜ ਦੇਹ। ਇਸ ਵਿੱਚੋਂ ਇੱਕ ਅੱਗਨੀ ਇਸਰਾਏਲ ਦੇ ਸਾਰੇ ਘਰਾਣੇ ਵਿੱਚ ਨਿੱਕਲੇਗੀ।।
5ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ ਕਿ ਯਰੂਸ਼ਲਮ ਇਹੋ ਹੀ ਹੈ। ਮੈਂ ਉਸ ਨੂੰ ਕੌਮਾਂ ਦੇ ਕੇਂਦਰ ਵਿੱਚ ਰੱਖਿਆ ਹੈ ਅਤੇ ਉਹ ਦੇ ਆਲੇ ਦੁਆਲੇ ਦੇਸ ਹਨ 6ਅਤੇ ਉਹ ਨੇ ਮੇਰੇ ਨਿਆਵਾਂ ਦੇ ਵਿਰੁੱਧ ਆਕੀ ਹੋ ਕੇ ਦੂਜੀਆਂ ਕੌਮਾਂ ਨਾਲੋ ਵਧੀਕ ਦੁਸ਼ਟਤਾ ਕੀਤੀ ਅਤੇ ਮੇਰੀਆਂ ਬਿਧੀਆਂ ਦੇ ਵਿਰੁੱਧ ਚੁਫੇਰੇ ਦੇ ਦੇਸਾਂ ਨਾਲੋਂ ਵਧੀਕ ਬੁਰਿਆਈ ਕੀਤੀ ਕਿਉਂ ਜੋ ਉਨ੍ਹਾਂ ਨੇ ਮੇਰੇ ਨਿਆਵਾਂ ਨੂੰ ਰੱਦ ਕੀਤਾ ਅਤੇ ਮੇਰੀਆਂ ਬਿਧੀਆਂ ਵਿੱਚ ਨਹੀਂ ਚੱਲੇ 7ਸੋ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ ਕਿ ਤੁਸੀਂ ਆਪਣੇ ਆਲੇ ਦੁਆਲੇ ਦੀਆਂ ਕੌਮਾਂ ਨਾਲੋਂ ਵਧੀਕ ਉਪਾਧੀ ਹੋ ਅਤੇ ਮੇਰੀਆਂ ਬਿਧੀਆਂ ਉੱਤੇ ਨਹੀਂ ਤੁਰੇ ਅਤੇ ਮੇਰੇ ਹੁਕਮਾਂ ਨੂੰ ਨਹੀਂ ਮੰਨਿਆ ਸਗੋਂ ਆਪਣੇ ਆਲੇ ਦੁਆਲੇ ਦੀਆਂ ਕੌਮਾਂ ਦੇ ਹੁਕਮਾਂ ਉੱਤੇ ਅਮਲ ਨਹੀਂ ਕੀਤਾ 8ਏਸ ਲਈ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ ਕਿ ਵੇਖ, ਮੈਂ, ਹਾਂ ਮੈਂ ਹੀ ਤੇਰੇ ਵਿਰੁੱਧ ਹਾਂ ਅਤੇ ਮੈਂ ਕੌਮਾਂ ਦੇ ਸਾਹਮਣੇ ਤੇਰੇ ਵਿੱਚ ਨਿਆਉਂ ਕਰਾਂਗਾ 9ਅਤੇ ਮੈਂ ਤੇਰੇ ਸਾਰੇ ਘਿਣਾਉਣੇ ਕੰਮਾਂ ਦੇ ਕਾਰਨ ਤੇਰੇ ਨਾਲ ਉਹ ਕਰਾਂਗਾ ਜੋ ਮੈਂ ਹੁਣ ਤੀਕਰ ਕਦੇ ਨਹੀਂ ਕੀਤਾ ਅਤੇ ਅੱਗੇ ਲਈ ਇਹੋ ਜਿਹਾ ਵੀ ਕਿਸੇ ਨਾਲ ਨਹੀਂ ਕਰਾਂਗਾ 10ਸੋ ਤੇਰੇ ਵਿੱਚ ਪਿਉ ਪੁੱਤ੍ਰਾਂ ਨੂੰ ਖਾਣਗੇ ਅਤੇ ਪੁੱਤ੍ਰ ਪੇਵਾਂ ਨੂੰ ਖਾ ਜਾਣਗੇ ਅਤੇ ਮੈਂ ਤੇਰੇ ਉੱਤੇ ਨਿਆਉਂ ਨੂੰ ਪੂਰਾ ਕਰਾਂਗਾ ਅਤੇ ਮੈਂ ਤੇਰੀ ਬਾਕੀ ਅੰਸ ਨੂੰ ਸਾਰੀਆਂ ਹਵਾਵਾਂ ਵਿੱਚ ਖਿਲਾਰ ਦਿਆਂਗਾ 11ਸੋ ਪ੍ਰਭੁ ਯਹੋਵਾਹ ਦਾ ਵਾਕ ਹੈ ਕਿ ਮੈਨੂੰ ਆਪਣੇ ਜੀਵਨ ਦੀ ਸੌਂਹ ਕਿਉਂ ਜੋ ਤੂੰ ਆਪਣਿਆ ਸਾਰਿਆਂ ਭੈੜਿਆਂ ਕੰਮਾਂ ਨਾਲ ਅਤੇ ਸਾਰੀਆਂ ਘਿਣਾਉਣੀਆਂ ਵਸਤਾਂ ਨਾਲ ਮੇਰੇ ਪਵਿੱਤਰ ਅਸਥਾਨ ਨੂੰ ਭ੍ਰਿਸ਼ਟ ਕੀਤਾ ਹੈ ਇਸ ਲਈ ਮੈਂ ਵੀ ਤੈਨੂੰ ਹਾਨੀ ਪਹੁੰਚਾਵਾਂਗਾ ਅਤੇ ਮੇਰੀ ਅੱਖ ਲਿਹਾਜ਼ ਨਹੀਂ ਕਰੇਗੀ ਅਰ ਮੈਂ ਕਦੀ ਵੀ ਤਰਸ ਨਹੀਂ ਕਰਾਂਗਾ 12ਤੇਰਾ ਤੀਜਾ ਹਿੱਸਾ ਬਵਾ ਨਾਲ ਮਰ ਜਾਵੇਗਾ ਅਤੇ ਕਾਲ ਨਾਲ ਤੇਰੇ ਅੰਦਰ ਬਰਬਾਦ ਹੋ ਜਾਵੇਗਾ। ਅਤੇ ਤੀਜਾ ਹਿੱਸਾ ਤੇਰੇ ਦੁਆਲੇ ਦੀ ਤਲਵਾਰ ਨਾਲ ਡਿੱਗ ਪਵੇਗਾ ਅਤੇ ਤੀਜਾ ਹਿੱਸਾ ਸਾਰੀਆਂ ਹਵਾਵਾਂ ਵਿੱਚ ਖਿਲਾਰ ਦਿਆਂਗਾ ਅਤੇ ਮੈਂ ਤਲਵਾਰ ਉਨ੍ਹਾਂ ਦੇ ਪਿੱਛੇ ਧੂ ਲਵਾਂਗਾ 13ਐਉਂ ਮੇਰਾ ਕ੍ਰੋਧ ਪੂਰਾ ਹੋਵੇਗਾ ਤਦੋਂ ਮੇਰਾ ਗੁੱਸਾ ਉਨ੍ਹਾਂ ਉੱਤੋਂ ਮਧਮ ਹੋ ਜਾਵੇਗਾ ਅਤੇ ਮੈਨੂੰ ਸ਼ਾਂਤੀ ਹੋਵੇਗੀ ਅਤੇ ਜਦੋਂ ਮੈਂ ਉਨ੍ਹਾਂ ਉੱਤੇ ਆਪਣਾ ਕਹਿਰ ਪੂਰਾ ਕਰਾਂਗਾ ਤਦ ਓਹ ਜਾਣਨਗੇ ਕਿ ਮੈਂ ਯਹੋਵਾਹ ਨੇ ਆਪਣੀ ਅਣਖ ਨਾਲ ਇਹ ਸਭ ਕੁਝ ਉਚਾਰਿਆ ਸੀ 14ਏਸ ਤੋਂ ਬਿਨਾ ਮੈਂ ਤੈਨੂੰ ਉਨ੍ਹਾਂ ਕੌਮਾਂ ਦੇ ਵਿੱਚ ਜੋ ਤੇਰੇ ਆਲੇ ਦੁਆਲੇ ਹਨ ਅਤੇ ਉਨ੍ਹਾਂ ਸਾਰਿਆਂ ਦੀਆਂ ਨਜ਼ਰਾਂ ਵਿੱਚ ਜੋ ਉੱਥੋਂ ਲੰਘਣਗੇ ਉਜਾੜ ਅਤੇ ਇੱਕ ਤਾਨਾ ਬਣਾਵਾਂਗਾ 15ਸੋ ਜਦੋਂ ਮੈਂ ਕਹਿਰ, ਹਰਖ ਅਤੇ ਸਖਤ ਮਲਾਮਤ ਨਾਲ ਤੇਰੇ ਨਿਆਉਂ ਕਰਾਂਗਾ ਤਾਂ ਤੂੰ ਆਪਣੇ ਦੁਆਲੇ ਦੀਆਂ ਕੌਮਾਂ ਲਈ ਉਲਾਂਭੇ, ਠੱਠੇ, ਸਿਖਿਆ ਅਰ ਹੌਲ ਦਾ ਕਾਰਨ ਬਣੇਂਗਾ – ਮੈਂ ਯਹੋਵਾਹ ਨੇ ਇਹ ਉਚਾਰਿਆ ਹੈ – 16ਜਦੋਂ ਮੈਂ ਭਿਆਨਕ ਕਾਲ ਦੇ ਤੀਰ ਜੋ ਉਨ੍ਹਾਂ ਦੇ ਮਾਰਨ ਲਈ ਹਨ ਉਨ੍ਹਾਂ ਵੱਲ ਛੱਡਾਂਗਾ ਜਿਨ੍ਹਾਂ ਨੂੰ ਮੈਂ ਤੇਰੇ ਮਾਰਨ ਲਈ ਵੀ ਛੱਡਾਂਗਾ ਅਤੇ ਮੈਂ ਤੇਰੇ ਵਿੱਚ ਬਹੁਤ ਕਾਲ ਪਾਵਾਂਗਾ ਅਤੇ ਤੇਰੀ ਰੋਟੀ ਦੇ ਸਾਧਣ ਨੂੰ ਭੰਨ ਸੁੱਟਾਂਗਾ 17ਅਤੇ ਮੈਂ ਤੇਰੇ ਵਿੱਚ ਕਾਲ ਅਤੇ ਬੁਰੇ ਦਰਿੰਦੇ ਘੱਲਾਂਗਾ ਅਤੇ ਓਹ ਤੈਨੂੰ ਔਂਤਰਾ ਕਰਨਗੇ ਅਤੇ ਤੇਰੇ ਵਿੱਚੋਂ ਦੀ ਬਵਾ ਅਤੇ ਖੂਨ ਖਰਾਬਾ ਲੰਘੇਗਾ ਅਤੇ ਮੈਂ ਤੇਰੇ ਉੱਤੇ ਤਲਵਾਰ ਲਿਆਵਾਂਗਾ। ਮੈਂ ਯਹੋਵਾਹ ਨੇ ਇਹ ਉਚਾਰਿਆ ਹੈ।।
Currently Selected:
ਹਿਜ਼ਕੀਏਲ 5: PUNOVBSI
Highlight
Share
Copy
Want to have your highlights saved across all your devices? Sign up or sign in
Punjabi O.V. - ਪਵਿੱਤਰ ਬਾਈਬਲ O.V.
Copyright © 2016 by The Bible Society of India
Used by permission. All rights reserved worldwide.