ਗਲਾਤੀਆਂ ਨੂੰ 4:4-6
ਗਲਾਤੀਆਂ ਨੂੰ 4:4-6 PUNOVBSI
ਪਰ ਜਾਂ ਸਮਾ ਪੂਰਾ ਹੋਇਆ ਤਾਂ ਪਰਮੇਸ਼ੁਰ ਨੇ ਆਪਣੇ ਪੁੱਤ੍ਰ ਨੂੰ ਘੱਲਿਆ ਜਿਹੜਾ ਤੀਵੀਂ ਤੋਂ ਜੰਮਿਆ ਅਤੇ ਸ਼ਰਾ ਦੇ ਮਤਹਿਤ ਜੰਮਿਆ ਇਸ ਲਈ ਜੋ ਮੁੱਲ ਦੇ ਕੇ ਓਹਨਾਂ ਨੂੰ ਜਿਹੜੇ ਸ਼ਰਾ ਦੇ ਮਤਹਿਤ ਹਨ ਛੁਡਾਵੇ ਭਈ ਲੇਪਾਲਕ ਪੁੱਤ੍ਰ ਹੋਣ ਦੀ ਪਦਵੀ ਸਾਨੂੰ ਪਰਾਪਤ ਹੋਵੇ ਅਤੇ ਤੁਸੀਂ ਜੋ ਪੁੱਤ੍ਰ ਹੋ ਇਸੇ ਕਾਰਨ ਪਰਮੇਸ਼ੁਰ ਨੇ ਆਪਣੇ ਪੁੱਤ੍ਰ ਦੇ ਆਤਮਾ ਨੂੰ ਸਾਡੇ ਦਿਲਾਂ ਵਿੱਚ ਘੱਲ ਦਿੱਤਾ ਜਿਹੜਾ “ਅੱਬਾ” ਅਰਥਾਤ “ਹੇ ਪਿਤਾ” ਪੁਕਾਰਦਾ ਹੈ