YouVersion Logo
Search Icon

ਉਤਪਤ 38

38
ਯਹੂਦਾਹ ਤੇ ਤਾਮਾਰ
1ਉਸ ਵੇਲੇ ਐਉਂ ਹੋਇਆ ਜਾਂ ਯਹੂਦਾਹ ਆਪਣੇ ਭਰਾਵਾਂ ਕੋਲੋਂ ਹਠਾੜ ਨੂੰ ਗਿਆ ਅਰ ਇੱਕ ਅਦੂਲਾਮੀ ਮਨੁੱਖ ਵੱਲ ਜਿਸ ਦਾ ਨਾਉਂ ਹੀਰਾਹ ਸੀ ਮੁੜਿਆ 2ਤਾਂ ਯਹੂਦਾਹ ਨੇ ਉੱਥੇ ਇੱਕ ਕਨਾਨੀ ਮਨੁੱਖ ਸ਼ੂਆ ਨਾਮੀ ਦੀ ਧੀ ਨੂੰ ਡਿੱਠਾ ਅਰ ਉਸ ਨੂੰ ਲਿਆ ਅਰ ਉਸ ਦੇ ਕੋਲ ਗਿਆ 3ਉਹ ਗਰਭਵੰਤੀ ਹੋਈ ਅਰ ਉਹ ਇੱਕ ਪੁੱਤ੍ਰ ਜਣੀ ਤਾਂ ਉਸ ਦਾ ਨਾਉਂ ਏਰ ਰੱਖਿਆ 4ਉਹ ਫੇਰ ਗਰਭਵੰਤੀ ਹੋਈ ਅਰ ਇੱਕ ਪੁੱਤ੍ਰ ਜਣੀ ਤਾਂ ਉਸ ਦਾ ਨਾਉਂ ਓਨਾਨ ਰੱਖਿਆ 5ਉਹ ਫੇਰ ਵੀ ਗਰਭਵੰਤੀ ਹੋਈ ਅਰ ਪੁੱਤ੍ਰ ਜਣੀ ਤਾਂ ਉਸ ਦਾ ਨਾਉਂ ਸ਼ੇਲਾਹ ਰੱਖਿਆ ਅਰ ਜਦ ਉਸ ਨੇ ਉਹ ਨੂੰ ਜਣਿਆ ਤਾਂ ਉਹ ਕਜੀਬ ਵਿੱਚ ਸੀ 6ਯਹੂਦਾਹ ਨੇ ਆਪਣੇ ਪਲੋਠੇ ਪੁੱਤ੍ਰ ਏਰ ਲਈ ਇੱਕ ਤੀਵੀਂ ਲਿਆਂਦੀ ਜਿਸ ਦਾ ਨਾਉਂ ਤਾਮਾਰ ਸੀ 7ਏਰ ਯਹੂਦਾਹ ਦਾ ਪਲੌਠਾ ਯਹੋਵਾਹ ਦੀਆਂ ਅੱਖਾਂ ਵਿੱਚ ਬਦ ਸੀ ਤਾਂ ਯਹੋਵਾਹ ਨੇ ਉਸ ਨੂੰ ਮਾਰ ਸੁੱਟਿਆ 8ਯਹੂਦਾਹ ਨੇ ਓਨਾਨ ਨੂੰ ਆਖਿਆ, ਆਪਣੇ ਭਰਾ ਦੀ ਤੀਵੀਂ ਕੋਲ ਜਾਹ ਅਰ ਉਸ ਨਾਲ ਭਰਜਾਈ ਦਾ ਹੱਕ ਅਦਾ ਕਰ ਅਰ ਆਪਣੇ ਭਰਾ ਲਈ ਅੰਸ ਚਲਾ 9ਓਨਾਨ ਨੇ ਜਾਣਿਆ ਕਿ ਏਹ ਅੰਸ ਮੇਰੀ ਅੰਸ ਨਹੀਂ ਹੋਵੇਗੀ ਉਪਰੰਤ ਐਉਂ ਹੋਇਆ ਕਿ ਜਦ ਉਹ ਆਪਣੇ ਭਰਾ ਦੀ ਤੀਵੀਂ ਕੋਲ ਗਿਆ ਤਾਂ ਆਪਣੀ ਮਣੀ ਧਰਤੀ ਉੱਤੇ ਬਰਬਾਦ ਕਰ ਦਿੱਤੀ ਸੀ ਭਈ ਕਿਤੇ ਉਹ ਆਪਣੇ ਭਰਾ ਲਈ ਅੰਸ ਨਾ ਦੇਵੇ 10ਤਾਂ ਯਹੋਵਾਹ ਦੀਆਂ ਅੱਖਾਂ ਵਿੱਚ ਜੋ ਓਸ ਕੀਤਾ ਸੀ ਬੁਰਾ ਲੱਗਾ ਅਤੇ ਉਸ ਨੇ ਉਹ ਨੂੰ ਵੀ ਮਾਰ ਸੁੱਟਿਆ 11ਉਪਰੰਤ ਯਹੂਦਾਹ ਨੇ ਆਪਣੀ ਨੂੰਹ ਤਾਮਾਰ ਨੂੰ ਆਖਿਆ ਆਪਣੇ ਪਿਤਾ ਦੇ ਘਰ ਰੰਡੀ ਬੈਠ ਰਹੁ ਜਦ ਤੀਕ ਮੇਰਾ ਪੁੱਤ੍ਰ ਸ਼ੇਲਾਹ ਵੱਡਾ ਨਾ ਹੋ ਜਾਵੇ ਕਿਉਂਜੋ ਉਸ ਆਖਿਆ ਕਿਤੇ ਏਹ ਵੀ ਆਪਣੇ ਭਰਾਵਾਂ ਵਾਂਙੁ ਮਰ ਨਾ ਜਾਵੇ ਤਾਂ ਤਾਮਾਰ ਚਲੀ ਗਈ ਅਰ ਆਪਣੇ ਪਿਤਾ ਦੇ ਘਰ ਰਹੀ 12ਜਾਂ ਬਹੁਤ ਦਿਨ ਹੋਏ ਤਾਂ ਸ਼ੂਆ ਦੀ ਧੀ ਯਹੂਦਾਹ ਦੀ ਤੀਵੀਂ ਮਰ ਗਈ ਜਦ ਯਹੂਦਾਹ ਨੂੰ ਸ਼ਾਂਤ ਹੋਈ ਤਾਂ ਉਹ ਆਪਣੀਆਂ ਭੇਡਾਂ ਦੀ ਉੱਨ ਕਤਰਨ ਵਾਲਿਆਂ ਕੋਲ ਆਪਣੇ ਸੱਜਣ ਹੀਰਾਹ ਅਦੂਲਾਮੀ ਦੇ ਸੰਗ ਤਿਮਨਾਥ ਨੂੰ ਗਿਆ 13ਤਾਂ ਤਾਮਾਰ ਨੂੰ ਦੱਸਿਆ ਗਿਆ ਭਈ ਵੇਖ ਤੇਰਾ ਸੌਹਰਾ ਆਪਣੀਆਂ ਭੇਡਾਂ ਦੀ ਉੱਨ ਕਤਰਨ ਨੂੰ ਤਿਮਨਾਥ ਨੂੰ ਜਾਂਦਾ ਹੈ 14ਤਾਂ ਉਸ ਆਪਣੇ ਉੱਤੋਂ ਰੰਡੇਪੇ ਦੇ ਬਸਤ੍ਰ ਲਾਹ ਸੁੱਟੇ ਅਰ ਬੁਰਕਾ ਪਾਕੇ ਆਪ ਨੂੰ ਲਪੇਟ ਲਿਆ ਅਰ ਏਨਯਿਮ ਦੇ ਫਾਟਕ ਉੱਤੇ ਜਿਹੜਾ ਤਿਮਨਾਥ ਦੇ ਰਸਤੇ ਉੱਤੇ ਸੀ ਜਾ ਬੈਠੀ ਕਿਉਂਜੋ ਉਸ ਨੇ ਵੇਖਿਆ ਕਿ ਸ਼ੇਲਾਹ ਵੱਡਾ ਹੋ ਗਿਆ ਹੈ ਪਰ ਉਹ ਉਸ ਦੀ ਤੀਵੀਂ ਬਣਨ ਨੂੰ ਨਹੀਂ ਦਿੱਤੀ ਗਈ 15ਤਾਂ ਯਹੂਦਾਹ ਨੇ ਉਸ ਨੂੰ ਵੇਖਿਆ ਅਰ ਸਮਝਿਆ ਕਿ ਏਹ ਕੰਜਰੀ ਹੈ ਕਿਉਂਜੋ ਉਸ ਨੇ ਆਪਣਾ ਮੂੰਹ ਢੱਕਿਆ ਹੋਇਆ ਸੀ 16ਤਾਂ ਉਹ ਰਸਤੇ ਤੋਂ ਉਸ ਦੀ ਵੱਲ ਮੁੜ ਪਿਆ ਅਰ ਆਖਿਆ, ਆ ਅਰ ਮੈਨੂੰ ਆਪਣੇ ਕੋਲ ਆਉਣ ਦੇਹ ਕਿਉਂਜੋ ਉਸ ਨੇ ਨਾ ਜਾਤਾ ਕਿ ਏਹ ਮੇਰੀ ਨੂੰਹ ਹੈ ਤਾਂ ਉਸ ਆਖਿਆ, ਜੇ ਤੂੰ ਮੇਰੇ ਕੋਲ ਆਵੇਂ ਤਾਂ ਤੂੰ ਮੈਨੂੰ ਕੀ ਦੇਵੇਂਗਾ ? 17ਉਸ ਆਖਿਆ, ਮੈਂ ਇੱਜੜ ਵਿੱਚੋਂ ਬੱਕਰੀ ਦਾ ਇੱਕ ਛੇਲਾ ਘੱਲਾਂਗਾ ਪਰ ਉਸ ਆਖਿਆ ਕੀ ਤੂੰ ਕੋਈ ਚੀਜ਼ ਗਹਿਣੇ ਰੱਖ ਦੇਵੇਂਗਾ ਜਦ ਤੀਕ ਉਹ ਨਾ ਘੱਲੇਂ? 18ਫੇਰ ਉਸ ਆਖਿਆ, ਮੈਂ ਤੇਰੇ ਕੋਲ ਕੀ ਗਹਿਣੇ ਰੱਖਾਂ? ਉਸ ਆਖਿਆ, ਤੂੰ ਆਪਣੀ ਮੋਹਰ ਅਰ ਆਪਣੀ ਰੱਸੀ ਅਰ ਆਪਣੀ ਲਾਠੀ ਜਿਹੜੀ ਤੇਰੇ ਹੱਥ ਵਿੱਚ ਹੈ ਦੇਹ। ਉਸ ਨੇ ਓਹ ਉਹ ਨੂੰ ਦੇ ਦਿੱਤੇ ਅਰ ਉਸ ਦੇ ਕੋਲ ਗਿਆ ਅਤੇ ਉਹ ਉਸ ਤੋਂ ਗਰਭਵੰਤੀ ਹੋ ਗਈ 19ਤਾਂ ਉਹ ਉੱਥੋਂ ਉੱਠਕੇ ਚੱਲੀ ਗਈ ਅਰ ਆਪਣੇ ਉੱਪਰੋਂ ਬੁਰਕਾ ਲਾਹ ਸੁਟਿਆ ਅਰ ਰੰਡੇਪੇ ਦੇ ਬਸਤ੍ਰ ਪਾ ਲਏ 20ਤਾਂ ਯਹੂਦਾਹ ਨੇ ਆਪਣੇ ਸੱਜਣ ਅਦੂਲਾਮੀ ਦੇ ਹੱਥ ਬੱਕਰੀ ਦਾ ਛੇਲਾ ਘੱਲਿਆ ਤਾਂਜੋ ਉਸ ਦੀਆਂ ਗਹਿਣੇ ਰੱਖੀਆਂ ਚੀਜ਼ਾਂ ਉਸ ਤੀਵੀਂ ਦੇ ਹੱਥੋਂ ਮੋੜ ਲਿਆਵੇ ਪਰ ਉਹ ਉਸ ਨੂੰ ਨਾ ਲੱਭੀ 21ਫੇਰ ਉਸ ਨੇ ਉਸ ਥਾਂ ਦੇ ਮਨੁੱਖਾਂ ਤੋਂ ਏਹ ਪੁੱਛਿਆ ਕਿ ਉਹ ਕੰਜਰੀ ਕਿੱਥੇ ਹੈ ਜਿਹੜੀ ਏਨਯਿਮ ਦੇ ਰਸਤੇ ਉੱਤੇ ਸੀ ? ਤਾਂ ਉਨ੍ਹਾਂ ਨੇ ਆਖਿਆ ਕਿ ਐਥੇ ਕੋਈ ਕੰਜਰੀ ਨਹੀਂ ਸੀ 22ਉਹ ਯਹੂਦਾਹ ਦੇ ਕੋਲ ਮੁੜ ਆਇਆ ਅਰ ਆਖਿਆ ਕਿ ਉਹ ਮੈਨੂੰ ਨਹੀਂ ਲੱਭੀ ਅਰ ਉੱਥੇ ਦੇ ਮਨੁੱਖਾਂ ਨੇ ਵੀ ਆਖਿਆ ਕਿ ਐਥੇ ਕੋਈ ਕੰਜਰੀ ਨਹੀਂ ਹੈ 23ਤਾਂ ਯਹੂਦਾਹ ਨੇ ਆਖਿਆ ਉਹ ਉਸ ਨੂੰ ਰੱਖੇ। ਅਸੀਂ ਖੱਜਲ ਤਾਂ ਨਾ ਹੋਈਏ। ਵੇਖ ਮੈਂ ਤਾਂ ਛੇਲਾ ਘੱਲਿਆ ਸੀ ਪਰ ਉਹ ਤੈਨੂੰ ਨਹੀਂ ਲੱਭੀ 24ਤਾਂ ਐਉਂ ਹੋਇਆ ਕਿ ਜਦ ਤਿੰਨਕੁ ਮਹੀਨੇ ਹੋ ਗਏ ਤਾਂ ਯਹੂਦਾਹ ਨੂੰ ਦੱਸਿਆ ਗਿਆ ਕਿ ਤੇਰੀ ਨੂੰਹ ਤਾਮਾਰ ਨੇ ਯਾਰੀ ਕੀਤੀ ਹੈ ਅਰ ਵੇਖ ਉਹ ਨੂੰ ਯਾਰੀ ਦਾ ਗਰਭ ਵੀ ਹੈ ਤਾਂ ਯਹੂਦਾਹ ਨੇ ਆਖਿਆ ਉਹ ਨੂੰ ਬਾਹਰ ਕੱਢ ਲਿਆਓ ਤਾਂਜੋ ਉਹ ਸਾੜ ਦਿੱਤੀ ਜਾਵੇ 25ਜਾਂ ਉਹ ਬਾਹਰ ਕੱਢੀ ਗਈ ਤਾਂ ਓਸ ਆਪਣੇ ਸੌਹਰੇ ਨੂੰ ਆਖ ਘੱਲਿਆ ਭਈ ਜਿਸ ਮਨੁੱਖ ਦੀਆਂ ਏਹ ਚੀਜ਼ਾਂ ਹਨ ਮੈਨੂੰ ਉਸ ਦਾ ਗਰਭ ਹੈ ਅਰ ਓਸ ਆਖਿਆ, ਸਿਆਣ ਤਾਂ ਕਿ ਏਹ ਮੁਹਰ ਅਰ ਰੱਸੀ ਅਰ ਲਾਠੀ ਕਿਹਦੀ ਹੈ 26ਤਾਂ ਯਹੂਦਾਹ ਨੇ ਪਛਾਣਕੇ ਆਖਿਆ, ਉਹ ਮੈਥੋਂ ਧਰਮੀ ਹੈ ਕਿਉਂਜੋ ਮੈਂ ਉਸ ਨੂੰ ਆਪਣੇ ਪੁੱਤ੍ਰ ਸ਼ੇਲਾਹ ਨੂੰ ਨਹੀਂ ਦਿੱਤਾ ਅਰ ਓਸ ਅੱਗੇ ਨੂੰ ਉਹ ਦੇ ਨਾਲ ਸੰਗ ਨਾ ਕੀਤਾ 27ਐਉਂ ਹੋਇਆ ਕਿ ਉਸ ਦੇ ਜਣਨ ਦੇ ਸਮੇਂ ਉਸ ਦੀ ਕੁੱਖ ਵਿੱਚ ਜੌੜੇ ਸਨ 28ਅਤੇ ਐਉਂ ਹੋਇਆ ਕਿ ਜਾਂ ਉਹ ਜਣਨ ਲੱਗੀ ਤਾਂ ਇੱਕ ਨੇ ਆਪਣਾ ਹੱਥ ਕੱਢਿਆ ਅਤੇ ਦਾਈ ਨੇ ਫੜ ਕੇ ਉਸ ਦੇ ਹੱਥ ਨੂੰ ਲਾਲ ਧਾਗਾ ਬੰਨ੍ਹ ਦਿੱਤਾ ਅਰ ਆਖਿਆ, ਇਹ ਪਹਿਲਾਂ ਨਿਕੱਲਿਆ ਹੈ 29ਫੇਰ ਐਉਂ ਹੋਇਆ ਕਿ ਜਾਂ ਉਸ ਨੇ ਆਪਣਾ ਹੱਥ ਖਿੱਚ ਲਿਆ ਤਾਂ ਵੇਖੋ ਉਸ ਦਾ ਭਰਾ ਨਿਕੱਲ ਆਇਆ ਅਤੇ ਓਸ ਆਖਿਆ ਤੂੰ ਕਿਉਂ ਪਾੜਦਾ ਹੈਂ ਏਹ ਪਾੜ ਤੇਰੇ ਉੱਤੇ ਆਵੇ ਸੋ ਉਸ ਦਾ ਨਾਉਂ ਪਾਰਸ ਰੱਖਿਆ ਗਿਆ 30ਉਸ ਦੇ ਪਿੱਛੋਂ ਉਸ ਦਾ ਭਰਾ ਜਿਸ ਦੇ ਹੱਥ ਲਾਲ ਧਾਗਾ ਪਾ ਦਿੱਤਾ ਸੀ ਨਿਕੱਲਿਆ ਅਤੇ ਉਸ ਦਾ ਨਾਉਂ ਜ਼ਾਰਹ ਰੱਖਿਆ ਗਿਆ।।

Currently Selected:

ਉਤਪਤ 38: PUNOVBSI

Highlight

Share

Copy

None

Want to have your highlights saved across all your devices? Sign up or sign in