ਉਤਪਤ 39:7-9
ਉਤਪਤ 39:7-9 PUNOVBSI
ਤਾਂ ਏਹਨਾਂ ਗੱਲਾਂ ਦੇ ਪਿੱਛੋਂ ਐਉਂ ਹੋਇਆ ਕਿ ਉਸ ਦੇ ਸਵਾਮੀ ਦੀ ਤੀਵੀਂ ਆਪਣੀਆਂ ਅੱਖਾਂ ਯੂਸੁਫ਼ ਨਾਲ ਲਾਉਣ ਲੱਗ ਪਈ ਅਰ ਉਹ ਉਸ ਨੂੰ ਆਖਿਆ, ਤੂੰ ਮੇਰੇ ਨਾਲ ਲੇਟ ਪਰ ਉਸ ਨੇ ਨਾ ਮੰਨਿਆ ਅਰ ਆਪਣੇ ਸਵਾਮੀ ਦੀ ਤੀਵੀਂ ਨੂੰ ਆਖਿਆ, ਵੇਖੋ ਮੇਰਾ ਸਵਾਮੀ ਨਹੀਂ ਜਾਣਦਾ ਕਿ ਘਰ ਵਿੱਚ ਮੇਰੇ ਕੋਲ ਕੀ ਕੁਝ ਹੈ ਅਤੇ ਉਸ ਨੇ ਆਪਣਾ ਸਭ ਕੁਝ ਮੇਰੇ ਹੱਥ ਵਿੱਚ ਦੇ ਦਿੱਤਾ ਹੈ ਅਰ ਏਸ ਘਰ ਵਿੱਚ ਮੈਥੋਂ ਵੱਡਾ ਵੀ ਕੋਈ ਨਹੀਂ ਅਤੇ ਉਸ ਨੇ ਤੁਹਾਥੋਂ ਬਿਨਾਂ ਕੋਈ ਚੀਜ਼ ਮੇਰੇ ਕੋਲੋਂ ਰੋਕ ਕੇ ਵੀ ਨਹੀਂ ਰੱਖੀ ਕਿਉਂਜੋ ਤੁਸੀਂ ਉਸ ਦੀ ਪਤਨੀ ਹੋ। ਮੈਂ ਐੱਡੀ ਵੱਡੀ ਬੁਰਿਆਈ ਅਤੇ ਪਾਪ ਪਰਮੇਸ਼ੁਰ ਦੇ ਵਿਰੁੱਧ ਕਿਵੇਂ ਕਰਾਂ?