ਹਬੱਕੂਕ 2:18-20
ਹਬੱਕੂਕ 2:18-20 PUNOVBSI
ਘੜੇ ਹੋਏ ਬੁੱਤ ਦਾ ਕੀ ਲਾਭ ਹੈ, ਕਿ ਉਸ ਦੇ ਬਣਾਉਣ ਵਾਲੇ ਨੇ ਉਸ ਨੂੰ ਘੜਿਆ ਹੈ? ਇੱਕ ਢਲੀ ਹੋਈ ਮੂਰਤ, ਝੂਠ ਦਾ ਉਸਤਾਦ, ਕਿ ਉਸ ਦਾ ਸਾਜਣ ਵਾਲਾ ਆਪਣੀ ਕਾਰੀਗਰੀ ਉੱਤੇ ਭਰੋਸਾ ਰੱਖਦਾ ਹੈ, ਜਦ ਉਹ ਗੁੰਗੇ ਬੁੱਤ ਬਣਾਵੇ?।। ਹਾਇ ਉਹ ਨੂੰ ਜੋ ਲੱਕੜੀ ਨੂੰ ਆਖਦਾ ਹੈ, ਜਾਗ! ਗੁੰਗੇ ਪੱਥਰ ਨੂੰ, ਉੱਠ! ਭਲਾ, ਏਹ ਸਲਾਹ ਦੇ ਸੱਕਦਾ ਹੈ? ਵੇਖੋ, ਉਹ ਸੋਨੇ ਚਾਂਦੀ ਨਾਲ ਮੜ੍ਹਿਆ ਹੋਇਆ ਹੈ, ਪਰ ਉਸ ਦੇ ਵਿੱਚ ਕੋਈ ਸਾਹ ਨਹੀਂ। ਯਹੋਵਾਹ ਆਪਣੀ ਪਵਿੱਤਰ ਹੈਕਲ ਵਿੱਚ ਹੈ, ਸਾਰੀ ਧਰਤੀ ਉਹ ਦੇ ਅੱਗੇ ਚੁੱਪ ਰਹੇ।।