ਇਬਰਾਨੀਆਂ ਨੂੰ 4
4
ਪਰਮੇਸ਼ੁਰ ਦਾ ਅਰਾਮ । ਮਹਾਂ ਪਰਧਾਨ ਜਾਜਕ ਯਿਸੂ
1ਉਪਰੰਤ ਸਾਨੂੰ ਡਰਨਾ ਚਾਹੀਦਾ ਹੈ ਭਈ ਨਾ ਹੋਵੇ ਜੋ ਉਹ ਦੇ ਅਰਾਮ ਵਿੱਚ ਵੜਨ ਦਾ ਵਾਇਦਾ ਹੁੰਦਿਆ ਸੁੰਦਿਆਂ ਤੁਹਾਡੇ ਵਿੱਚੋਂ ਕੋਈ ਉਸ ਤੋਂ ਰਿਹਾ ਹੋਇਆ ਮਲੂਮ ਹੋਵੇ 2ਕਿਉਂ ਜੋ ਸਾਨੂੰ ਖੁਸ਼ ਖਬਰੀ ਸੁਣਾਈ ਗਈ ਸੀ ਜਿਵੇਂ ਉਨ੍ਹਾਂ ਨੂੰ ਭੀ ਪਰ ਸੁਣਿਆ ਹੋਇਆ ਬਚਨ ਉਨ੍ਹਾਂ ਲਈ ਲਾਭਵੰਤ ਨਾ ਹੋਇਆ ਇਸ ਕਰਕੇ ਜੋ ਏਹ ਸੁਣਨ ਵਾਲਿਆਂ ਦੇ ਵਿੱਚ ਨਿਹਚਾ ਦੇ ਨਾਲ ਨਾ ਰਚਿਆ 3ਕਿਉਂ ਜੋ ਅਸੀਂ ਜਿਨ੍ਹਾਂ ਨਿਹਚਾ ਕੀਤੀ ਹੈ ਓਸ ਅਰਾਮ ਵਿੱਚ ਵੜਦੇ ਹਾਂ ਜਿੱਕੁਰ ਉਹ ਨੇ ਆਖਿਆ –
ਜਿਵੇਂ ਮੈਂ ਆਪਣੇ ਗੁੱਸੇ ਵਿੱਚ ਸੌਂਹ ਖਾਧੀ,
ਕਿ ਓਹ ਮੇਰੇ ਅਰਾਮ ਵਿੱਚ ਕਦੇ ਨਾ ਵੜਨਗੇ!।।
ਭਾਵੇਂ ਉਹ ਦੀਆਂ ਕਾਰਾਗਰੀਆਂ ਜਗਤ ਦੇ ਮੁੱਢੋਂ ਹੀ ਬਣ ਚੁੱਕੀਆਂ ਸਨ 4ਉਹ ਨੇ ਤਾਂ ਸੱਤਵੇਂ ਦਿਨ ਦੇ ਵਿਖੇ ਕਿਤੇ#ਉਤਪਤ 2:2 ਇਉਂ ਆਖਿਆ ਹੈ ਭਈ ਪਰਮੇਸ਼ੁਰ ਨੇ ਆਪਣਿਆਂ ਸਾਰਿਆਂ ਕੰਮਾਂ ਤੋਂ ਵਿਹਲਿਆਂ ਹੋ ਕੇ ਸੱਤਵੇਂ ਦਿਨ ਅਰਾਮ ਕੀਤਾ 5ਅਤੇ ਇਸ ਥਾਂ ਵਿੱਚ ਫੇਰ ਕਹਿੰਦਾ ਹੈ, -
ਓਹ ਮੇਰੇ ਅਰਾਮ ਵਿੱਚ ਕਦੇ ਨਾ ਵੜਨਗੇ!।।
6ਸੋ ਜਦੋਂ ਕਈਆਂ ਲਈ ਉਸ ਵਿੱਚ ਵੜਨਾ ਅਜੇ ਬਾਕੀ ਰਹਿੰਦਾ ਹੈ ਅਤੇ ਜਿਨ੍ਹਾਂ ਨੂੰ ਪਹਿਲਾਂ ਖੁਸ਼ ਖਬਰੀ ਸੁਣਾਈ ਗਈ ਸੀ ਓਹ ਅਣਆਗਿਆਕਾਰੀ ਦੇ ਕਾਰਨ ਉਸ ਵਿੱਚ ਨਾ ਵੜੇ 7ਤਾਂ ਉਹ ਫੇਰ ਐਨੇ ਚਿਰ ਮਗਰੋਂ ਦਾਊਦ ਦੀ ਜ਼ਬਾਨੀ ਕਿਸੇ ਇੱਕ ਦਿਨ ਦੀ ਗੱਲ ਕਰਦਾ ਹੋਇਆ ਉਸ ਨੂੰ "ਅੱਜ ਦਾ ਦਿਨ" ਕਹਿੰਦਾ ਹੈ ਜਿਵੇਂ ਅੱਗੇ ਕਿਹਾ ਗਿਆ ਸੀ, -
ਅੱਜ ਜੇ ਤੁਸੀਂ ਉਹ ਦੀ ਅਵਾਜ਼ ਸੁਣੋ,
ਤਾਂ ਆਪਣੇ ਦਿਲਾਂ ਨੂੰ ਕਠੋਰ ਨਾ ਕਰੋ ।।
8ਜੇ ਯਹੋਸ਼ੁਆ ਨੇ ਉਨ੍ਹਾਂ ਨੂੰ ਅਰਾਮ ਦਿੱਤਾ ਹੁੰਦਾ ਤਾਂ ਪਰਮੇਸ਼ੁਰ ਉਹ ਦੇ ਮਗਰੋਂ ਕਿਸੇ ਹੋਰ ਦਿਨ ਦੀ ਗੱਲ ਨਾ ਕਰਦਾ 9ਗੱਲ ਕਾਹਦੀ, ਪਰਮੇਸ਼ੁਰ ਦੀ ਪਰਜਾ ਲਈ ਸਬਤ ਦਾ ਅਰਾਮ ਅਜੇ ਬਾਕੀ ਰਹਿੰਦਾ ਹੈ 10ਕਿਉਂਕਿ ਜਿਹੜਾ ਉਹ ਦੇ ਅਰਾਮ ਵਿੱਚ ਵੜ ਗਿਆ ਉਹ ਨੇ ਵੀ ਆਪ ਆਪਣਿਆਂ ਕੰਮਾਂ ਤੋਂ ਵਿਹਲਿਆਂ ਹੋ ਕੇ ਅਰਾਮ ਕੀਤਾ ਜਿਵੇਂ ਪਰਮੇਸ਼ੁਰ ਨੇ ਆਪਣਿਆਂ ਕੰਮਾਂ ਤੋਂ 11ਸੋ ਆਓ, ਅਸੀਂ ਓਸ ਅਰਾਮ ਵਿੱਚ ਵੜਨ ਦਾ ਜਤਨ ਕਰੀਏ ਭਈ ਕੋਈ ਉਨ੍ਹਾਂ ਵਾਂਙੁ ਅਣਆਗਿਆਕਾਰੀ ਦੇ ਕਾਰਨ ਡਿੱਗ ਨਾ ਪਵੇ 12ਕਿਉਂ ਜੋ ਪਰਮੇਸ਼ੁਰ ਦਾ ਬਚਨ ਜੀਉਂਦਾ ਅਤੇ ਗੁਣਕਾਰ ਅਤੇ ਹਰੇਕ ਦੋ ਧਾਰੀ ਤਲਵਾਰ ਨਾਲੋਂ ਤਿੱਖਾ ਅਤੇ ਜੀਵ ਅਤੇ ਆਤਮਾ ਨੂੰ ਅਰ ਬੰਦ ਬੰਦ ਅਤੇ ਗੁੱਦੇ ਨੂੰ ਅੱਡੋ ਅੱਡ ਕਰ ਕੇ ਵਿੰਨ੍ਹ ਸੁੱਟਦਾ ਹੈ ਅਤੇ ਮਨ ਦੀਆਂ ਵਿਚਾਰਾਂ ਅਤੇ ਧਾਰਨਾਂ ਨੂੰ ਜਾਚ ਲੈਂਦਾ ਹੈ 13ਅਤੇ ਸਰਿਸ਼ਟੀ ਦੀ ਕੋਈ ਵਸਤ ਉਸ ਤੋਂ ਲੁਕੀ ਹੋਈ ਨਹੀਂ, ਪਰ ਜਿਹ ਨੂੰ ਅਸਾਂ ਲੇਖਾ ਦੇਣਾ ਹੈ ਉਹ ਦੇ ਨੇਤਰਾਂ ਦੇ ਅੱਗੇ ਸਾਰੀਆਂ ਵਸਤਾਂ ਨੰਗੀਆਂ ਅਤੇ ਖੁਲ੍ਹੀਆਂ ਪਈਆਂ ਹਨ।।
14ਸੋ ਜਦੋਂ ਸਾਡਾ ਇੱਕ ਮਹਾਂ ਪਰਧਾਨ ਜਾਜਕ ਹੈ ਜਿਹੜਾ ਅਕਾਸ਼ਾਂ ਤੋਂ ਪਾਰ ਲੰਘ ਗਿਆ ਅਰਥਾਤ ਪਰਮੇਸ਼ੁਰ ਦਾ ਪੁੱਤ੍ਰ ਯਿਸੂ ਤਾਂ ਆਓ, ਅਸੀਂ ਆਪਣੇ ਕੀਤੇ ਹੋਏ ਇਕਰਾਰ ਉੱਤੇ ਪੱਕਿਆਂ ਰਹੀਏ 15ਕਿਉਂ ਜੋ ਸਾਡਾ ਪਰਧਾਨ ਜਾਜਕ ਇਹੋ ਜਿਹਾ ਨਹੀਂ ਜੋ ਸਾਡੀਆਂ ਦੁਰਬਲਤਾਈਆਂ ਵਿੱਚ ਸਾਡਾ ਦਰਦੀ ਨਾ ਹੋ ਸੱਕੇ ਸਗੋਂ ਸਾਰੀਆਂ ਗੱਲਾਂ ਵਿੱਚ ਸਾਡੇ ਵਾਂਙੁ ਪਰਤਾਇਆ ਗਿਆ ਪਰ ਉਹ ਪਾਪ ਤੋਂ ਰਹਿਤ ਰਿਹਾ 16ਇਸ ਲਈ ਆਓ, ਅਸੀਂ ਕਿਰਪਾ ਦੇ ਸਿੰਘਾਸਣ ਦੇ ਅੱਗੇ ਦਿਲੇਰੀ ਨਾਲ ਚੱਲੀਏ ਭਈ ਅਸੀਂ ਦਯਾ ਪਰਾਪਤ ਕਰੀਏ ਅਤੇ ਉਹ ਕਿਰਪਾ ਪਾਈਏ ਜੋ ਵੇਲੇ ਸਿਰ ਸਾਡੀ ਸਹਾਇਤਾ ਕਰੇ।।
Currently Selected:
ਇਬਰਾਨੀਆਂ ਨੂੰ 4: PUNOVBSI
Highlight
Share
Copy
Want to have your highlights saved across all your devices? Sign up or sign in
Punjabi O.V. - ਪਵਿੱਤਰ ਬਾਈਬਲ O.V.
Copyright © 2016 by The Bible Society of India
Used by permission. All rights reserved worldwide.