ਇਬਰਾਨੀਆਂ ਨੂੰ 5
5
ਪੁੱਤ੍ਰ ਸਦਾ ਲਈ ਜਾਜਕ ਹੈ
1ਹਰੇਕ ਪਰਧਾਨ ਜਾਜਕ ਜੋ ਮਨੁੱਖਾਂ ਹੀ ਵਿੱਚੋਂ ਲਿਆ ਜਾਂਦਾ ਹੈ ਪਰਮੇਸ਼ੁਰ ਦਿਆਂ ਕੰਮਾਂ ਦੇ ਲਈ ਮਨੁੱਖਾਂ ਦੀ ਰੀਤ ਨਮਿੱਤ ਥਾਪਿਆ ਜਾਂਦਾ ਹੈ ਭਈ ਭੇਟਾਂ ਅਤੇ ਪਾਪਾਂ ਦੇ ਲਈ ਬਲੀਦਾਨ ਚੜ੍ਹਾਵੇ 2ਅਤੇ ਉਹ ਨਦਾਨਾਂ ਅਤੇ ਭੁੱਲਿਆਂ ਹੋਇਆਂ ਦੇ ਨਾਲ ਨਰਮੀ ਕਰ ਸੱਕਦਾ ਹੈ ਕਿਉਂ ਜੋ ਉਹ ਆਪ ਵੀ ਦੁਰਬਲਤਾਈ ਵਿੱਚ ਘੇਰਿਆ ਹੋਇਆ ਹੈ 3ਅਤੇ ਇਸੇ ਕਾਰਨ ਜਿਵੇਂ ਪਰਜਾ ਲਈ ਤਿਵੇਂ ਆਪਣੇ ਲਈ ਵੀ ਉਹ ਨੂੰ ਪਾਪਾਂ ਦੇ ਲਈ ਬਲੀ ਚੜ੍ਹਾਉਣੀ ਪੈਂਦੀ ਹੈ 4ਅਤੇ ਕੋਈ ਆਪਣੇ ਆਪ ਇਹ ਇੱਜ਼ਤ ਨਹੀਂ ਲੈਂਦਾ ਹੈ ਪਰ ਤਦੋਂ ਜਦ ਹਾਰੂਨ ਦੀ ਨਿਆਈਂ ਪਰਮੇਸ਼ੁਰ ਦਾ ਬੁਲਾਇਆ ਹੋਇਆ ਹੋਵੇ 5ਏਸੇ ਤਰਾਂ ਮਸੀਹ ਨੇ ਵੀ ਆਪਣੇ ਆਪ ਨੂੰ ਨਹੀਂ ਵਡਿਆਇਆ ਜੋ ਪਰਧਾਨ ਜਾਜਕ ਬਣੇ ਸਗੋਂ ਉਸ ਨੇ ਜਿਨ ਉਹ ਨੂੰ ਆਖਿਆ, #ਜ਼. 2:7–
ਤੂੰ ਮੇਰਾ ਪੁੱਤ੍ਰ ਹੈਂ,
ਮੈਂ ਅੱਜ ਤੈਨੂੰ ਜਨਮ ਦੁਆਇਆ ਹੈ ।।
6ਜਿਵੇਂ ਉਹ ਇੱਕ ਹੋਰ ਥਾਂ ਵਿੱਚ ਵੀ ਆਖਦਾ ਹੈ, #ਜ਼. 110:4-
ਤੂੰ ਮਲਕਿਸਿਦਕ ਦੀ ਪਦਵੀ ਦੇ ਅਨੁਸਾਰ
ਸਦਾ ਤੀਕ ਦਾ ਜਾਜਕ ਹੈਂ।।
7ਉਹ ਨੇ ਉਨੀਂ ਦਿਨੀਂ ਜਦੋਂ ਦੇਹ ਧਾਰੀ ਹੋਈ ਸੀ ਬਹੁਤ ਢਾਹਾਂ ਮਾਰ ਮਾਰ ਕੇ ਅਤੇ ਅੰਝੂ ਕੇਰ ਕੇਰ ਕੇ ਉਸ ਦੇ ਅੱਗੇ ਜਿਹੜਾ ਉਹ ਨੂੰ ਮੌਤ ਤੋਂ ਬਚਾ ਸੱਕਦਾ ਸੀ ਬੇਨਤੀਆਂ ਅਤੇ ਮਿੰਨਤਾ ਕੀਤੀਆਂ ਅਤੇ ਪਰਮੇਸ਼ੁਰ ਦਾ ਭੈ ਰੱਖਣ ਦੇ ਕਾਰਨ ਉਹ ਦੀ ਸੁਣੀ ਗਈ 8ਅਤੇ ਉਹ ਭਾਵੇਂ ਪੁੱਤ੍ਰ ਸੀ ਪਰ ਜਿਹੜੇ ਉਹ ਨੇ ਦੁਖ ਭੋਗੇ ਉਨ੍ਹਾਂ ਤੋਂ ਆਗਿਆਕਾਰੀ ਸਿੱਖੀ 9ਅਤੇ ਉਹ ਸਿੱਧ ਹੋ ਕੇ ਓਹਨਾਂ ਸਭਨਾਂ ਦੀ ਜਿਹੜੇ ਉਹ ਦੇ ਆਗਿਆਕਾਰ ਹਨ ਸਦਾ ਦੀ ਗਤੀ ਦਾ ਕਾਰਨ ਹੋਇਆ 10ਕਿ ਉਹ ਪਰਮੇਸ਼ੁਰ ਦੀ ਵੱਲੋਂ ਮਲਕਿਸਿਦਕ ਦੀ ਪਦਵੀ ਦੇ ਅਨੁਸਾਰ ਪਰਧਾਨ ਜਾਜਕ ਕਰਕੇ ਆਖਿਆ ਗਿਆ।।
11ਉਹ ਦੇ ਵਿਖੇ ਅਸਾਂ ਬਹੁਤ ਕੁਝ ਆਖਣਾ ਹੈ ਜਿਹ ਦਾ ਅਰਥ ਕਰਨਾ ਔਖਾ ਹੈ ਇਸ ਲਈ ਜੋ ਤੁਸੀਂ ਕੰਨਾ ਤੋਂ ਬੋਲੇ ਹੋ ਗਏ ਹੋ 12ਕਿਉਂ ਜੋ ਚਿਰ ਹੋਣ ਕਰਕੇ ਤੁਹਾਨੂੰ ਉਪਦੇਸ਼ਕ ਹੋਣਾ ਚਾਹੀਦਾ ਸੀ ਪਰ ਤੁਹਾਨੂੰ ਲੋੜ ਹੈ ਭਈ ਕੋਈ ਤੁਹਾਨੂੰ ਪਰਮੇਸ਼ੁਰ ਦੀ ਬਾਣੀ ਦੇ ਮੂਲ ਮੰਤਰਾਂ ਦਾ ਮੁੱਢ ਫੇਰ ਸਿਖਾਵੇ ਅਤੇ ਤੁਸੀਂ ਅਜੇਹੇ ਬਣ ਗਏ ਹੋ ਜੋ ਤੁਹਾਨੂੰ ਅੰਨ ਦੀ ਨਹੀਂ ਸਗੋਂ ਦੁੱਧ ਦੀ ਲੋੜ ਪਈ ਹੋਈ ਹੈ ! 13ਹਰੇਕ ਜਿਹੜਾ ਦੁੱਧ ਹੀ ਵਰਤਦਾ ਹੈ ਉਹ ਧਰਮ ਦੇ ਬਚਨ ਤੋਂ ਅਣਜਾਣ ਹੈ ਇਸ ਲਈ ਕਿ ਨਿਆਣਾ ਹੈ 14ਪਰ ਅੰਨ ਸਿਆਣਿਆਂ ਲਈ ਹੈ ਜਿਨ੍ਹਾਂ ਦੀਆਂ ਗਿਆਨ ਇੰਦਰੀਆਂ ਭਲੇ ਬੁਰੇ ਦੀ ਜਾਚ ਕਰਨ ਨੂੰ ਅਭਿਆਸ ਨਾਲ ਸਾਧੀਆਂ ਹੋਈਆਂ ਹਨ।।
Currently Selected:
ਇਬਰਾਨੀਆਂ ਨੂੰ 5: PUNOVBSI
Highlight
Share
Copy
Want to have your highlights saved across all your devices? Sign up or sign in
Punjabi O.V. - ਪਵਿੱਤਰ ਬਾਈਬਲ O.V.
Copyright © 2016 by The Bible Society of India
Used by permission. All rights reserved worldwide.