YouVersion Logo
Search Icon

ਇਬਰਾਨੀਆਂ ਨੂੰ 8

8
ਸੁਰਗੀ ਪਰਧਾਨ ਜਾਜਕ ਅਤੇ ਨਵਾਂ ਨੇਮ
1ਹੁਣ ਜਿਹੜੀਆਂ ਗੱਲਾਂ ਅਸੀਂ ਪਏ ਆਖਦੇ ਹਾਂ ਉਨ੍ਹਾਂ ਵਿੱਚੋਂ ਮੁਖ ਗੱਲ ਇਹ ਹੈ ਭਈ ਸਾਡਾ ਇਹੋ ਜਿਹਾ ਇੱਕ ਪਰਧਾਨ ਜਾਜਕ ਹੈ ਜਿਹੜਾ ਅਕਾਸ਼ਾ ਉੱਤੇ ਵਾਹਿਗੁਰੂ ਦੇ ਸਿੰਘਾਸਣ ਦੇ ਸੱਜੇ ਪਾਸੇ ਬਿਰਾਜਮਾਨ ਹੈ 2ਉਹ ਪਵਿੱਤਰ ਅਸਥਾਨ ਦਾ ਅਤੇ ਉਸ ਅਸਲ ਡੇਹਰੇ ਦਾ ਉਪਾਸਕ ਹੈ ਜਿਹ ਨੂੰ ਮਨੁੱਖ ਨੇ ਨਹੀਂ ਸਗੋਂ ਪ੍ਰਭੁ ਨੇ ਗੱਡਿਆ 3ਹਰੇਕ ਪਰਧਾਨ ਜਾਜਕ ਭੇਟਾਂ ਅਤੇ ਬਲੀਦਾਨ ਚੜ੍ਹਾਉਣ ਨੂੰ ਥਾਪਿਆ ਜਾਂਦਾ ਹੈ, ਇਸ ਕਾਰਨ ਲੋੜੀਦਾ ਸੀ ਭਈ ਇਹ ਦੇ ਕੋਲ ਵੀ ਚੜ੍ਹਾਉਣ ਨੂੰ ਕੁਝ ਹੋਵੇ 4ਜੇ ਉਹ ਧਰਤੀ ਉੱਤੇ ਹੁੰਦਾ ਤਾਂ ਜਾਜਕ ਹੁੰਦਾ ਹੀ ਨਾ, ਇਸ ਲਈ ਜੋ ਸ਼ਰਾ ਦੇ ਅਨੁਸਾਰ ਭੇਟਾਂ ਚੜ੍ਹਾਉਣ ਵਾਲੇ ਤਾਂ ਹੁੰਦੇ ਹੀ ਹਨ 5ਜਿਹੜੇ ਸੁਰਗੀ ਵਸਤਾਂ ਦੇ ਨਮੂਨੇ ਅਤੇ ਪਰਛਾਵੇਂ ਦੀ ਸੇਵਾ ਕਰਦੇ ਹਨ, ਜਿਵੇਂ ਮੂਸਾ ਨੂੰ ਪਰਮੇਸ਼ੁਰ ਵੱਲੋਂ ਹੁਕਮ ਮਿਲਿਆ ਜਾਂ ਡੇਹਰਾ ਬਣਾਉਣ ਲੱਗਾ ਕਿ ਵੇਖਣਾ ਜਿਹੜਾ ਨਮੂਨਾ ਤੈਨੂੰ ਪਹਾੜ ਉੱਤੇ ਵਿਖਾਇਆ ਗਿਆ ਸੀ ਉਸੇ ਦੇ ਅਨੁਸਾਰ ਤੂੰ ਸੱਭੇ ਕੁਝ ਬਣਾਵੀਂ 6ਪਰ ਹੁਣ ਜਿੰਨਾਕੁ ਉਹ ਅਗਲੇ ਨਾਲੋਂ ਇੱਕ ਉੱਤਮ ਨੇਮ ਦਾ ਵਿਚੋਲਾ ਹੋਇਆ ਜਿਹੜਾ ਚੰਗੇ ਵਾਇਦਿਆਂ ਉੱਤੇ ਬੰਨ੍ਹਿਆ ਹੋਇਆ ਹੈ ਉੱਨ੍ਹੀ ਹੀ ਉਸ ਨੂੰ ਚੰਗੀ ਸੇਵਕਾਈ ਮਿਲੀ 7ਪਰ ਜੇ ਉਹ ਪਹਿਲਾ ਨੇਮ ਬੇਨੁਕਸ ਹੁੰਦਾ ਤਾਂ ਦੂਏ ਲਈ ਥਾਂ ਨਾ ਭਾਲੀ ਜਾਂਦੀ 8ਕਿਉਂ ਜੋ ਉਹ ਉਨ੍ਹਾਂ ਉੱਤੇ ਊਜ ਲਾ ਕੇ ਕਹਿੰਦਾ ਹੈ, -
ਵੇਖੋ, ਓਹ ਦਿਨ ਆ ਰਹੇ ਹਨ, ਪ੍ਰਭੁ ਆਖਦਾ
ਹੈ,
ਕਿ ਮੈਂ ਇਸਰਾਏਲ ਦੇ ਘਰਾਣੇ ਨਾਲ,
ਅਤੇ ਯਹੂਦਾਹ ਦੇ ਘਰਾਣੇ ਨਾਲ ਇੱਕ ਨਵਾਂ ਨੇਮ
ਬੰਨ੍ਹਾਂਗਾ,
9ਉਸ ਨੇਮ ਵਾਂਙੁ ਨਹੀਂ, ਜਿਹੜਾ ਮੈਂ ਓਹਨਾਂ ਦੇ
ਪਿਉ ਦਾਦਿਆਂ ਨਾਲ ਬੰਨ੍ਹਿਆ,
ਜਿਸ ਦਿਨ ਮੈਂ ਓਹਨਾਂ ਦਾ ਹੱਥ ਫੜਿਆ
ਭਈ ਓਹਨਾਂ ਨੂੰ ਮਿਸਰ ਦੇਸ ਵਿੱਚੋਂ ਬਾਹਰ
ਲਿਆਵਾਂ, -
ਓਹ ਤਾਂ ਮੇਰੇ ਨੇਮ ਉੱਤੇ ਕਾਇਮ ਨਾ ਰਹੇ,
ਅਤੇ ਮੈਂ ਓਹਨਾਂ ਦੀ ਕੁਝ ਪਰਵਾਹ ਨਾ ਕੀਤੀ, ਪ੍ਰਭੁ ਆਖਦਾ ਹੈ
10ਏਹ ਉਹ ਨੇਮ ਹੈ ਜਿਹੜਾ ਮੈਂ ਇਸਰਾਏਲ ਦੇ
ਘਰਾਣੇ ਨਾਲ ਬੰਨ੍ਹਾਗਾਂ,
ਉਨ੍ਹਾਂ ਦਿਨਾਂ ਦੇ ਮਗਰੋਂ, ਪ੍ਰਭੁ ਆਖਦਾ ਹੈ, -
ਮੈਂ ਆਪਣੇ ਕਾਨੂੰਨ ਓਹਨਾਂ ਦਿਆਂ ਮਨਾਂ ਵਿੱਚ
ਪਾਵਾਂਗਾ, ਅਤੇ ਓਹਨਾਂ ਦਿਆਂ ਹਿਰਦਿਆਂ ਉੱਤੇ ਉਨ੍ਹਾਂ ਨੂੰ
ਲਿਖਾਂਗਾ।
ਮੈਂ ਓਹਨਾਂ ਦਾ ਪਰਮੇਸ਼ੁਰ ਹੋਵਾਂਗਾ,
ਅਤੇ ਓਹ ਮੇਰੀ ਪਰਜਾ ਹੋਣਗੇ ।
11ਹਰ ਕੋਈ ਆਪਣੇ ਵਤਨੀ ਨੂੰ ਨਹੀਂ ਸਿਖਾਵੇਗਾ,
ਨਾ ਹਰ ਕੋਈ ਆਪਣੇ ਭਾਈ ਨੂੰ,
ਏਹ ਕਹਿ ਕੇ ਭਈ ਪ੍ਰਭੁ ਨੂੰ ਜਾਣੋ,
ਕਿਉਂ ਜੋ ਸੱਭੇ ਮੈਨੂੰ ਜਾਣਨਗੇ,
ਓਹਨਾਂ ਦੇ ਛੋਟੇ ਤੋਂ ਲੈ ਕੇ ਵੱਡੇ ਤੀਕ।
12ਮੈਂ ਤਾਂ ਓਹਨਾਂ ਦੇ ਕੁਧਰਮਾਂ ਉੱਤੇ ਤਰਸਵਾਨ
ਹੋਵਾਂਗਾ,
ਅਤੇ ਓਹਨਾਂ ਦੇ ਪਾਪਾਂ ਨੂੰ ਫੇਰ ਕਦੇ ਚੇਤੇ ਨਾ
ਕਰਾਂਗਾ।।
13ਜਦੋਂ ਉਹ ਨੇ ਨਵਾਂ ਨੇਮ ਆਖਿਆ ਤਾਂ ਪਹਿਲੇ ਨੂੰ ਪੁਰਾਣਾ ਠਹਿਰਾਇਆ ਹੈ । ਪਰ ਜੋ ਕੁਝ ਪੁਰਾਣਾ ਹੋਇਆ ਅਤੇ ਚਿਰ ਕਾਲ ਦਾ ਹੈ ਉਹ ਅਲੋਪ ਹੋਣ ਦੇ ਨੇੜੇ ਹੈ ।।

Highlight

Share

Copy

None

Want to have your highlights saved across all your devices? Sign up or sign in