YouVersion Logo
Search Icon

ਇਬਰਾਨੀਆਂ ਨੂੰ 9

9
ਮਸੀਹ ਦਾ ਇੱਕੋ ਹੀ ਵਾਰ ਦਾ ਬਲੀਦਾਨ
1ਸੋ ਪਹਿਲੇ ਨੇਮ ਵਿੱਚ ਭੀ ਬੰਦਗੀ ਦੀਆਂ ਬਿਧੀਆਂ ਅਤੇ ਇੱਕ ਸੰਸਾਰਕ ਪਵਿੱਤਰ ਅਸਥਾਨ ਹੈਸੀ 2ਕਿਉਂ ਜੋ ਇੱਕ ਤੰਬੂ ਬਣਾਇਆ ਗਿਆ ਅਰਥਾਤ ਪਹਿਲਾ, ਜਿਹ ਦੇ ਵਿੱਚ ਸ਼ਮਾਦਾਨ, ਮੇਜ਼ ਅਤੇ ਹਜ਼ੂਰੀ ਦੀਆਂ ਰੋਟੀਆਂ ਸਨ । ਇਹ ਪਵਿੱਤਰ ਅਸਥਾਨ ਸਦਾਉਂਦਾ ਹੈ 3ਅਤੇ ਦੂਏ ਪੜਦੇ ਦੇ ਅੰਦਰ ਉਹ ਤੰਬੂ ਸੀ ਜਿਹੜਾ ਅੱਤ ਪਵਿੱਤਰ ਅਸਥਾਨ ਸਦਾਉਂਦਾ ਹੈ 4ਜਿਹ ਦੇ ਵਿੱਚ ਧੂਪ ਧੁਖਾਉਣ ਦੀ ਸੁਨਹਿਰੀ ਜਗਵੇਦੀ ਸੀ ਅਤੇ ਨੇਮ ਦਾ ਸੰਦੂਕ ਜਿਹੜਾ ਆਲੇ ਦੁਆਲਿਓਂ ਸੋਨੇ ਨਾਲ ਮੜ੍ਹਿਆ ਹੋਇਆ ਸੀ ਜਿਸ ਵਿੱਚ ਮੰਨ ਦਾ ਭਰਿਆ ਹੋਇਆ ਇੱਕ ਸੋਨੇ ਦਾ ਡੱਬਾ ਅਤੇ ਹਾਰੂਨ ਦੀ ਛਿਟੀ ਜਿਸ ਵਿੱਚੋਂ ਲਗਰਾਂ ਫੁੱਟ ਨਿੱਕਲੀਆਂ ਅਤੇ ਨੇਮ ਦੀਆਂ ਪੱਟੀਆਂ ਸਨ 5ਅਤੇ ਉਹ ਦੇ ਉੱਪਰ ਤੇਜ ਦੇ ਕਰੂਬੀ ਸਨ ਜਿਨ੍ਹਾਂ ਪ੍ਰਾਸਚਿਤ ਦੇ ਥਾਂ ਉੱਤੇ ਛਾਇਆ ਕੀਤੀ ਹੋਈ ਸੀ, ਜਿਨ੍ਹਾਂ ਵਸਤਾਂ ਦੇ ਇੱਕ ਇੱਕ ਕਰਕੇ ਬਿਆਨ ਕਰਨ ਦਾ ਹੁਣ ਵੇਲਾ ਨਹੀਂ 6ਸੋ ਜਾਂ ਏਹ ਵਸਤਾਂ ਇਉਂ ਤਿਆਰ ਕੀਤੀਆਂ ਗਈਆਂ ਤਾਂ ਪਹਿਲੇ ਤੰਬੂ ਦੇ ਅੰਦਰ ਜਾਜਕ ਨਿੱਤ ਜਾ ਕੇ ਸੇਵਾ ਦੇ ਕੰਮ ਪੂਰੇ ਕਰਦੇ ਸਨ 7ਪਰ ਦੂਏ ਦੇ ਅੰਦਰ ਇਕੱਲਾ ਪਰਧਾਨ ਜਾਜਕ ਵਰਹੇ ਦਿਨਾਂ ਪਿੱਛੋਂ ਇੱਕ ਵਾਰੀ ਜਾਂਦਾ ਹੁੰਦਾ ਸੀ ਪਰ ਲਹੂ ਬਿਨਾ ਨਹੀਂ ਜਿਹ ਨੂੰ ਆਪਣੀਆਂ ਅਤੇ ਪਰਜਾ ਦੀਆਂ ਭੁੱਲਾਂ ਚੁੱਕਾ ਲਈ ਚੜ੍ਹਾਉਂਦਾ ਸੀ 8ਇਸ ਤੋਂ ਪਵਿੱਤਰ ਆਤਮਾ ਇਹ ਦੱਸਦਾ ਸੀ ਭਈ ਪਵਿੱਤਰ ਅਸਥਾਨਾਂ ਦਾ ਰਾਹ ਅਜੇ ਖੁਲ੍ਹਾਂ ਨਹੀਂ ਸੀ ਹੋਇਆ ਜਿੰਨਾ ਚਿਰ ਪਹਿਲਾ ਡੇਹਰਾ ਖਲੋਤਾ ਸੀ 9ਜਿਹੜਾ ਇਸ ਵਰਤਮਾਨ ਸਮੇਂ ਲਈ ਇੱਕ ਦ੍ਰਿਸ਼ਟਾਂਤ ਹੈ ਜਿਹ ਦੇ ਅਨੁਸਾਰ ਏਹੋ ਜੇਹੀਆਂ ਭੇਟਾਂ ਅਤੇ ਬਲੀਦਾਨ ਚੜ੍ਹਾਏ ਜਾਂਦੇ ਸਨ ਜੋ ਭਜਨ ਕਰਨ ਵਾਲੇ ਦੇ ਅੰਤਹਕਰਨ ਨੂੰ ਕਾਮਿਲ ਨਹੀਂ ਕਰ ਸੱਕਦੇ 10ਏਹ ਖਾਣ ਪੀਣ ਅਤੇ ਭਾਂਤ ਭਾਂਤ ਦੇ ਅਸ਼ਨਾਨਾਂ ਸਣੇ ਨਿਰੀਆਂ ਸਰੀਰਕ ਬਿਧੀਆਂ ਸਨ ਜਿਹੜੀਆਂ ਸੁਧਾਰਨ ਦੇ ਸਮੇਂ ਤੀਕ ਠਹਿਰਾਈਆਂ ਗਈਆਂ ਸਨ।।
11ਪਰ ਜਾਂ ਮਸੀਹ ਆਉਣ ਵਾਲੀਆਂ ਉੱਤਮ ਵਸਤਾਂ ਦਾ ਪਰਧਾਨ ਜਾਜਕ ਹੋ ਕੇ ਆਇਆ ਤਾਂ ਪਹਿਲੇ ਨਾਲੋਂ ਉਸ ਵੱਡੇ ਅਤੇ ਪੂਰਨ ਡੇਹਰੇ ਦੇ ਰਾਹੀਂ ਜੋ ਹੱਥਾਂ ਦਾ ਬਣਾਇਆ ਹੋਇਆ ਨਹੀਂ ਅਰਥਾਤ ਇਸ ਸਰਿਸ਼ਟੀ ਦਾ ਨਹੀਂ ਹੈ 12ਉਹ ਬੱਕਰਿਆਂ ਅਤੇ ਵੱਛਿਆਂ ਦੇ ਲਹੂ ਦੇ ਰਾਹੀਂ ਨਹੀਂ ਸਗੋਂ ਆਪਣੇ ਹੀ ਲਹੂ ਦੇ ਰਾਹੀਂ ਪਵਿੱਤਰ ਅਸਥਾਨਾਂ ਦੇ ਅੰਦਰ ਸਦੀਪਕ ਨਿਸਤਾਰਾ ਕਮਾ ਕੇ ਇੱਕੋ ਵਾਰ ਅੰਦਰ ਗਿਆ 13ਕਿਉਂਕਿ ਜੇ ਬੱਕਰਿਆਂ ਅਤੇ ਵਹਿੜਕਿਆਂ ਦਾ ਲਹੂ ਅਤੇ ਵਹਿੜ ਦੀ ਸੁਆਹ ਜਿਹੜੀ ਭ੍ਰਿਸ਼ਟਾਂ ਉੱਤੇ ਧੂੜੀ ਜਾਵੇ ਸਰੀਰ ਦੇ ਸ਼ੁੱਧ ਕਰਨ ਲਈ ਪਵਿੱਤਰ ਕਰਦੀ ਹੈ 14ਤਾਂ ਕਿੰਨਾ ਹੀ ਵਧੀਕ ਮਸੀਹ ਦਾ ਲਹੂ ਜਿਹ ਨੇ ਸਦੀਪਕ ਆਤਮਾ ਦੇ ਰਾਹੀਂ ਆਪਣੇ ਆਪ ਨੂੰ ਦੋਸ਼ ਰਹਿਤ ਪਰਮੇਸ਼ੁਰ ਦੇ ਅੱਗੇ ਚੜ੍ਹਾਇਆ ਤੁਹਾਡੇ ਅੰਤਹਕਰਨ ਨੂੰ ਮੁਰਦਿਆਂ ਕੰਮਾਂ ਤੋਂ ਸ਼ੁੱਧ ਕਰੇਗਾ ਭਈ ਤੁਸੀਂ ਜੀਉਂਦੇ ਪਰਮੇਸ਼ੁਰ ਦੀ ਉਪਸਨਾ ਕਰੋ।।
15ਇਸੇ ਕਾਰਨ ਉਹ ਨਵੇਂ ਨੇਮ ਦਾ ਵਿਚੋਲਾ ਹੈ ਕਿਉਂਕਿ ਇੱਕ ਮੌਤ ਹੋਈ ਹੈ ਜਿਹੜੀ ਪਹਿਲੇ ਨੇਮ ਦੇ ਅਪਰਾਧਾਂ ਤੋਂ ਛੁਡਾਉਂਦੀ ਹੈ ਭਈ ਓਹ ਜਿਹੜੇ ਸੱਦੇ ਹੋਏ ਹਨ ਸਦੀਪਕਾਲ ਦੇ ਵਿਰਸੇ ਦੇ ਵਾਇਦੇ ਨੂੰ ਪਰਾਪਤ ਕਰਨ 16ਜਿੱਥੇ ਵਸੀਅਤ ਹੈ ਉੱਥੇ ਉਹ ਦੇ ਕਾਰਨ ਵਾਲੇ ਦੀ ਮੌਤ ਨੂੰ ਸਾਬਤ ਕਰਨਾ ਪੈਂਦਾ ਹੈ 17ਕਿਉਂ ਜੋ ਵਸੀਅਤ ਤਾਂ ਹੀ ਪੱਕੀ ਹੁੰਦੀ ਹੈ ਜਦੋਂ ਮੌਤ ਹੋਈ ਹੋਵੇ ਅਤੇ ਜਿੰਨਾ ਚਿਰ ਵਸੀਅਤ ਕਰਨ ਵਾਲਾ ਜੀਉਂਦਾ ਹੈ ਉਹ ਕਿਸੇ ਕੰਮ ਦੀ ਨਹੀਂ 18ਇਸ ਕਰਕੇ ਪਹਿਲਾ ਨੇਮ ਵੀ ਲਹੂ ਬਿਨਾ ਨਹੀਂ ਕੀਤਾ ਗਿਆ 19ਕਿਉਂਕਿ ਜਾਂ ਮੂਸਾ ਸ਼ਰਾ ਦੇ ਅਨੁਸਾਰ ਸਾਰੀ ਪਰਜਾ ਨੂੰ ਹਰੇਕ ਹੁਕਮ ਸੁਣਾ ਹਟਿਆ ਤਾਂ ਵੱਛਿਆਂ ਅਤੇ ਬੱਕਰਿਆਂ ਦਾ ਲਹੂ ਪਾਣੀ ਅਤੇ ਕਿਰਮਚੀ ਉੱਨ ਅਤੇ ਜ਼ੂਫੇ ਨਾਲ ਲੈ ਕੇ ਉਸ ਪੁਸਤਕ ਅਤੇ ਸਾਰਿਆਂ ਲੋਕਾਂ ਉੱਤੇ ਛਿੜਕ ਕੇ ਆਖਿਆ 20ਭਈ ਇਹ ਉਸ ਨੇਮ ਦਾ ਲਹੂ ਹੈ ਜਿਹ ਦਾ ਪਰਮੇਸ਼ੁਰ ਨੇ ਤੁਹਾਨੂੰ ਹੁਕਮ ਦਿੱਤਾ 21ਅਤੇ ਇਸੇ ਤਰਾਂ ਉਹ ਨੇ ਤੰਬੂ ਉੱਤੇ ਅਤੇ ਸੇਵਕਾਈ ਦੀ ਸਾਰੀ ਸਾਮਗਰੀ ਉੱਤੇ ਲਹੂ ਛਿੜਕਿਆ 22ਅਤੇ ਸ਼ਰਾ ਦੇ ਅਨੁਸਾਰ ਲਗ ਭਗ ਸਾਰੀਆਂ ਵਸਤਾਂ ਲਹੂ ਨਾਲ ਸ਼ੁੱਧ ਕੀਤੀਆਂ ਜਾਂਦੀਆਂ ਹਨ ਅਤੇ ਬਿਨਾ ਲਹੂ ਵਹਾਏ ਮਾਫ਼ੀ ਹੁੰਦੀ ਹੀ ਨਹੀਂ।।
23ਸੋ ਅਵੱਸ਼ ਸੀ ਭਈ ਸੁਰਗ ਵਿਚਲੀਆਂ ਵਸਤਾਂ ਦੇ ਨਮੂਨੇ ਇਨ੍ਹਾਂ ਨਾਲ, ਪਰ ਸੁਰਗੀ ਵਸਤਾਂ ਆਪ ਹੀ ਇਨ੍ਹਾਂ ਤੋਂ ਉੱਤਮ ਬਲਿਦਾਨਾਂ ਨਾਲ ਸ਼ੁੱਧ ਕੀਤੀਆਂ ਜਾਣ 24ਕਿਉਂ ਜੋ ਮਸੀਹ ਹੱਥਾਂ ਦੇ ਬਣਾਏ ਹੋਏ ਪਵਿੱਤਰ ਅਸਥਾਨ ਵਿੱਚ ਜਿਹੜਾ ਅਸਲ ਦੀ ਨਕਲ ਹੈ ਨਹੀਂ ਗਿਆ ਸਗੋਂ ਸੁਰਗ ਵਿੱਚ ਹੀ ਗਿਆ ਭਈ ਹੁਣ ਸਾਡੇ ਲਈ ਪਰਮੇਸ਼ੁਰ ਦੇ ਸਨਮੁਖ ਪੇਸ਼ ਹੋਵੇ 25ਅਤੇ ਇਹ ਨਹੀਂ ਭਈ ਉਹ ਆਪਣੇ ਆਪ ਨੂੰ ਵਾਰ ਵਾਰ ਚੜ੍ਹਾਵੇ ਜਿਵੇਂ ਪਰਧਾਨ ਜਾਜਕ ਪਵਿੱਤ੍ਰ ਅਸਥਾਨ ਦੇ ਅੰਦਰ ਵਰਹੇ ਦੇ ਵਰਹੇ ਦੂਜੇ ਦਾ ਲਹੂ ਲੈ ਕੇ ਜਾਂਦਾ ਹੁੰਦਾ ਸੀ 26ਇਉਂ ਉਹ ਨੂੰ ਜਗਤ ਦੇ ਮੁੱਢੋਂ ਵਾਰ ਵਾਰ ਦੁੱਖ ਭੋਗਣਾ ਪੈਂਦਾ। ਪਰ ਹੁਣ ਜੁੱਗਾਂ ਦੇ ਅੰਤ ਵਿੱਚ ਉਹ ਇੱਕੋ ਵਾਰ ਪਰਗਟ ਹੋਇਆ ਹੈ ਭਈ ਆਪਣੇ ਆਪ ਦੇ ਬਲੀਦਾਨ ਕਰਨ ਨਾਲ ਪਾਪ ਨੂੰ ਦੂਰ ਕਰੇ 27ਅਤੇ ਜਿਵੇਂ ਮਨੁੱਖਾਂ ਲਈ ਇੱਕ ਵਾਰ ਮਰਨਾ ਠਹਿਰਾਇਆ ਹੋਇਆ ਹੈ ਅਤੇ ਉਹ ਦੇ ਪਿੱਛੋਂ ਨਿਆਉਂ ਹੁੰਦਾ ਹੈ 28ਤਿਵੇਂ ਮਸੀਹ ਭੀ ਬਾਹਲਿਆਂ ਦੇ ਪਾਪਾਂ ਨੂੰ ਚੁੱਕਣ ਲਈ ਇੱਕੋ ਹੀ ਵਾਰ ਚੜ੍ਹਾਇਆ ਗਿਆ ਅਤੇ ਓਹਨਾਂ ਉੱਤੇ ਜਿਹੜੇ ਉਹ ਨੂੰ ਉਡੀਕਦੇ ਹਨ ਪਾਪ ਦੇ ਕੰਮ ਤੋਂ ਅੱਡ ਹੋ ਕੇ ਮੁਕਤੀ ਲਈ ਦੂਈ ਵਾਰ ਪਰਗਟ ਹੋਵੇਗਾ।।

Highlight

Share

Copy

None

Want to have your highlights saved across all your devices? Sign up or sign in