YouVersion Logo
Search Icon

ਯਸਾਯਾਹ 34

34
ਕੌਮਾਂ ਉੱਤੇ ਯਹੋਵਾਹ ਦਾ ਗਜ਼ਬ
1ਹੇ ਕੌਮੋ, ਸੁਣਨ ਲਈ ਨੇੜੇ ਆਓ,
ਹੇ ਉੱਮਤੋ, ਕੰਨ ਲਾਓ!
ਧਰਤੀ ਅਰ ਉਹ ਦੀ ਭਰਪੂਰੀ,
ਜਗਤ ਅਤੇ ਸਭ ਜੋ ਉਸ ਵਿੱਚੋਂ ਨਿੱਕਲਦਾ ਹੈ, ਸੋ
ਸੁਣੋ!
2ਯਹੋਵਾਹ ਤਾਂ ਸਾਰੀਆਂ ਕੌਮਾਂ ਉੱਤੇ ਲਾਲ ਪੀਲਾ
ਹੋਇਆ ਹੈ,
ਉਹ ਓਹਨਾਂ ਦੀਆਂ ਸਾਰੀਆਂ ਸੈਨਾਂ ਉੱਤੇ ਭਖਿਆ
ਹੋਇਆ ਹੈ,
ਉਹ ਓਹਨਾਂ ਨੂੰ ਅਰਪਣ ਕਰ ਦਿੱਤਾ,
ਉਸ ਓਹਨਾਂ ਨੂੰ ਵੱਢੇ ਜਾਣ ਲਈ ਦੇ ਦਿੱਤਾ ਹੈ।
3ਓਹਨਾਂ ਦੇ ਵੱਢੇ ਹੋਏ ਬਾਹਰ ਸੁੱਟੇ ਜਾਣਗੇ,
ਓਹਨਾਂ ਦੀਆਂ ਲੋਥਾਂ ਤੋਂ ਸੜਿਆਂਧ ਉੱਠੇਗੀ,
ਅਤੇ ਪਹਾੜ ਓਹਨਾਂ ਦੇ ਲਹੂ ਨਾਲ ਵਗ ਤੁਰਨਗੇ।
4ਅਕਾਸ਼ ਦੀ ਸਾਰੀ ਸੈਨਾਂ ਗਲ ਜਾਵੇਗੀ,
ਅਤੇ ਅਕਾਸ਼ ਪੱਤ੍ਰੀ ਵਾਂਙੁ ਲਪੇਟੇ ਜਾਣਗੇ,
ਅਤੇ ਓਹਨਾਂ ਦੀ ਸਾਰੀ ਸੈਨਾ ਝੜ ਜਾਵੇਗੀ,
ਜਿਵੇਂ ਪੱਤੇ ਬੇਲ ਤੋਂ ਝੜ ਜਾਂਦੇ,
ਅਤੇ ਜਿਵੇਂ ਓਹ ਹਜੀਰ ਤੋਂ ਝੜ ਜਾਂਦੇ ਹਨ।।
5ਮੇਰੀ ਤਲਵਾਰ ਤਾਂ ਅਕਾਸ਼ ਵਿੱਚ ਪੀ ਕੇ ਰੱਜ ਗਈ
ਹੈ,
ਵੇਖੋ, ਉਹ ਅਦੋਮ ਉੱਤੇ ਅਤੇ ਮੇਰੀ ਫਿੱਟੀ ਹੋਈ ਕੌਮ
ਉੱਤੇ
ਨਿਆਉਂ ਲਈ ਜਾ ਪਵੇਗੀ।
6ਯਹੋਵਾਹ ਦੀ ਤਲਵਾਰ ਲਹੂ ਨਾਲ ਲਿਬੜੀ ਹੋਈ
ਹੈ,
ਉਹ ਚਰਬੀ ਨਾਲ ਥਿੰਧਿਆਈ ਹੋਈ ਹੈ,
ਲੇਲੀਆਂ ਅਰ ਬੱਕਰੀਆਂ ਦੇ ਲਹੂ ਨਾਲ,
ਛੱਤਰਿਆਂ ਦੇ ਗੁਰਦੇ ਦੀ ਚਰਬੀ ਨਾਲ,
ਕਿਉਂ ਜੋ ਯਹੋਵਾਹ ਲਈ ਬਾਸਰਾਹ ਵਿੱਚ ਬਲੀ ਹੈ,
ਅਤੇ ਅਦੋਮ ਦੇ ਦੇਸ ਵਿੱਚ ਵੱਡਾ ਵਢਾਂਗਾ ਹੈ।
7ਜੰਗਲੀ ਸਾਨ੍ਹ ਉਨ੍ਹਾਂ ਦੇ ਨਾਲ ਲਹਿ ਆਉਣਗੇ,
ਅਤੇ ਸਾਨ੍ਹਾਂ ਦੇ ਨਾਲ ਬਲਦ ਹੋਣਗੇ,
ਓਹਨਾਂ ਦਾ ਦੇਸ ਲਹੂ ਨਾਲ ਤਰ ਹੋ ਜਾਵੇਗਾ,
ਅਤੇ ਓਹਨਾਂ ਦੀ ਧੂੜ ਚਰਬੀ ਨਾਲ ਥਿੰਧਿਆਈ
ਜਾਵੇਗੀ।
8ਯਹੋਵਾਹ ਦਾ ਇੱਕ ਬਦਲਾ ਲੈਣ ਦਾ ਦਿਨ ਵੀ
ਹੈ,
ਸੀਯੋਨ ਦੇ ਕਾਰਨ ਇੱਕ ਵੱਟਾ ਦੇਣ ਦਾ ਵਰਹਾ।
9ਉਹ ਦੀਆਂ ਨਦੀਆਂ ਗਲ ਬਣ ਜਾਣਗੀਆਂ,
ਅਤੇ ਉਹ ਦੀ ਖ਼ਾਕ, ਗੰਧਕ,
ਉਹ ਦੀ ਧਰਤੀ ਬਲਦੀ ਹੋਈ ਰਾਲ ਹੋ ਜਾਵੇਗੀ।
10ਦਿਨ ਰਾਤ ਉਹ ਬੁਝੇਗੀ ਨਹੀਂ,
ਉਹ ਦਾ ਧੂੰਆਂ ਸਦਾ ਉੱਠਦਾ ਰਹੇਗਾ,
ਪੀੜ੍ਹੀਓਂ ਪੀੜ੍ਹੀ ਉਹ ਵਿਰਾਨ ਰਹੇਗੀ,
ਅਤੇ ਸਦਾ ਲਈ ਕਦੇ ਵੀ ਉਹ ਦੇ ਵਿੱਚੋਂ ਕੋਈ
ਲੰਘਣ ਵਾਲਾ ਨਾ ਹੋਵੇਗਾ।
11ਲੰਮਢੀਂਗ ਅਤੇ ਕੰਡੈਲਾ ਉਹ ਦੇ ਉੱਤੇ ਕਬਜ਼ਾ
ਕਰਨਗੇ,
ਅਤੇ ਉੱਲੂ ਅਰ ਕਾਂ ਉਹ ਦੇ ਵਿੱਚ ਵੱਸਣਗੇ।
ਉਹ ਉਸ ਉੱਤੇ ਘਬਰਾਹਟ ਦੀ ਜਰੀਬ,
ਅਤੇ ਵਿਰਾਨੀ ਦਾ ਸਾਹਲ ਖਿੱਚੇਗਾ।
12ਉਹ ਦੇ ਸ਼ਰੀਫ ਉਹ ਨੂੰ "ਅਲੋਪ ਰਾਜ" ਸੱਦਣਗੇ,
ਅਤੇ ਉਹ ਦੇ ਸਾਰੇ ਸਰਦਾਰ ਨਾ ਹੋਇਆਂ ਜੇਹੇ
ਹੋਣਗੇ।
13ਕੰਡੇ ਉਹ ਦੇ ਮਹਿਲਾਂ ਵਿੱਚ ਉੱਗਣਗੇ,
ਬਿੱਛੂ ਬੂਟੀਆਂ ਅਤੇ ਥੋਹਰਾਂ ਉਹ ਦਿਆਂ ਕਿਲਿਆਂ
ਵਿੱਚ।
ਉਹ ਗਿੱਦੜਾਂ ਦਾ ਵਸੇਬਾ ਅਤੇ ਸ਼ੁਤਰ ਮੁਰਗਾਂ ਦਾ
ਵੇਹੜਾ ਹੋਵੇਗਾ।
14ਉਜਾੜ ਦੇ ਦਰਿੰਦੇ ਬਿੱਜੂਆਂ ਨਾਲ ਮਿਲਣਗੇ,
ਬਣ ਬੱਕਰਾਂ ਆਪਣੇ ਸਾਥੀ ਨੂੰ ਸੱਦੇਗਾ,
ਸਗੋਂ ਰਾਤ ਦੀ ਭੂਤਨੀ ਉੱਥੇ ਟਿਕੇਗੀ,
ਅਤੇ ਆਪਣੇ ਲਈ ਅਰਾਮ ਦੀ ਥਾਂ ਪਾਵੇਗੀ।
15ਉੱਥੇ ਉੱਲੂ ਆਹਲਣਾ ਬਣਾ ਕੇ ਆਂਡੇ ਦੇਵੇਗੀ,
ਅਤੇ ਸੇਉ ਕੇ ਆਪਣੇ ਬੱਚੇ ਆਪਣੇ ਸਾਯੇ ਹੇਠ
ਇਕੱਠੇ ਕਰੇਗੀ।
ਉੱਥੇ ਹੀ ਇੱਲਾਂ ਇਕੱਠੀਆਂ ਹੋਣਗੀਆਂ,
ਹਰੇਕ ਆਪਣੇ ਨਰ ਨਾਲ।।
16ਯਹੋਵਾਹ ਦੀ ਪੁਸਤਕ ਵਿੱਚੋਂ ਭਾਲ ਕੇ ਪੜ੍ਹੋ,
ਏਹਨਾਂ ਵਿੱਚੋਂ ਇੱਕ ਵੀ ਘੱਟ ਨਾ ਹੋਵੇਗੀ
ਕਿਸੇ ਨੂੰ ਆਪਣੇ ਨਰ ਦੀ ਕਮੀ ਨਾ ਹੋਵੇਗੀ,
ਕਿਉਂ ਜੋ ਮੇਰੇ ਹੀ ਮੂੰਹ ਨੇ ਏਹ ਹੁਕਮ ਦਿੱਤਾ ਹੈ,
ਅਤੇ ਉਸੇ ਦੇ ਆਤਮਾ ਨੇ ਓਹਨਾਂ ਨੂੰ ਇਕੱਠਾ ਕੀਤਾ
ਹੈ।
17ਉਹ ਨੇ ਓਹਨਾਂ ਲਈ ਗੁਣਾ ਪਾਇਆ ਹੈ,
ਅਤੇ ਉਹ ਦੇ ਹੱਥ ਨੇ ਓਹਨਾਂ ਲਈ ਜਰੀਬ ਨਾਲ
ਵੰਡਿਆ।
ਓਹ ਸਦਾ ਤੀਕ ਉਸ ਉੱਤੇ ਕਬਜ਼ਾ ਕਰਨਗੇ,
ਪੀੜ੍ਹੀਓਂ ਪੀੜ੍ਹੀ ਓਹ ਉਸ ਵਿੱਚ ਵੱਸਣਗੇ।।

Highlight

Share

Copy

None

Want to have your highlights saved across all your devices? Sign up or sign in

Videos for ਯਸਾਯਾਹ 34