ਯਸਾਯਾਹ 40:12-14
ਯਸਾਯਾਹ 40:12-14 PUNOVBSI
ਕਿਹ ਨੇ ਆਪਣੀਆ ਚੁਲੀਆਂ ਨਾਲ ਪਾਣੀਆਂ ਨੂੰ ਮਿਣਿਆ, ਅਤੇ ਆਪਣੀਆਂ ਗਿੱਠਾਂ ਨਾਲ ਅਕਾਸ਼ ਨੂੰ ਮਾਪਿਆ, ਧਰਤੀ ਦੀ ਧੂੜ ਨੂੰ ਟੋਪੇ ਵਿੱਚ ਭਰਿਆ, ਪਹਾੜਾਂ ਨੂੰ ਤੱਕੜੀਆਂ ਵਿੱਚ, ਅਤੇ ਟਿੱਬਿਆਂ ਨੂੰ ਛਾਬਿਆਂ ਵਿੱਚ ਤੋਂਲਿਆ ਹੈ? ਕਿਹ ਨੇ ਯਹੋਵਾਹ ਦਾ ਆਤਮਾ ਮਾਪਿਆ, ਯਾ ਉਹ ਦਾ ਸਲਾਹੀ ਹੋ ਕੇ ਉਹ ਨੂੰ ਸਮਝਾਇਆ? ਉਹ ਨੇ ਕਿਹ ਦੇ ਨਾਲ ਸਲਾਹ ਕੀਤੀ, ਕਿਹ ਨੇ ਉਹ ਨੂੰ ਸਮਝ ਬਖ਼ਸ਼ੀ, ਯਾ ਨਿਆਉਂ ਦਾ ਮਾਰਗ ਉਹ ਨੂੰ ਸਿਖਾਇਆ, ਯਾ ਉਹ ਨੂੰ ਵਿੱਦਿਆ ਸਿਖਾਈ, ਯਾ ਉਹ ਨੂੰ ਗਿਆਨ ਦਾ ਰਾਹ ਸਮਝਾਇਆ?