ਯਸਾਯਾਹ 40
40
ਪਰਜਾ ਲਈ ਦਿਲਾਸਾ
1ਦਿਲਾਸਾ ਦਿਓ, ਮੇਰੀ ਪਰਜਾ ਨੂੰ ਦਿਲਾਸਾ ਦਿਓ,
ਤੁਹਾਡਾ ਪਰਮੇਸ਼ੁਰ ਆਖਦਾ ਹੈ।
2ਯਰੂਸ਼ਲਮ ਦੇ ਦਿਲ ਨਾਲ ਬੋਲੋ ਅਤੇ ਉਹ ਨੂੰ ਪੁਕਾਰ
ਕੇ ਆਖੋ,
ਭਈ ਉਹ ਦਾ ਜੁੱਧ ਪੂਰਾ ਹੋਇਆ,
ਭਈ ਉਹ ਦੀ ਬਦੀ ਦਾ ਡੰਨ ਕਬੂਲ ਹੋਇਆ,
ਭਈ ਉਹ ਯਹੋਵਾਹ ਦੇ ਹੱਥੋਂ ਆਪਣੇ ਸਾਰੇ ਪਾਪਾਂ
ਦਾ ਦੁਗਣਾ ਡੰਨ ਪਾ ਚੁੱਕਿਆ।।
3ਇੱਕ ਅਵਾਜ਼ ਪੁਕਾਰਦੀ ਹੈ,
ਉਜਾੜ ਵਿੱਚ ਯਹੋਵਾਹ ਦਾ ਰਾਹ ਤਿਆਰ ਕਰੋ,
ਬੇਆਬਾਨ ਵਿੱਚ ਸਾਡੇ ਪਰਮੇਸ਼ੁਰ ਲਈ ਇੱਕ ਸ਼ਾਹ
ਰਾਹ ਨੂੰ ਸਿੱਧਾ ਬਣਾਓ।
4ਹਰੇਕ ਦੂਣ ਉੱਚੀ ਕੀਤੀ ਜਾਵੇਗੀ,
ਅਤੇ ਹਰੇਕ ਪਹਾੜ ਅਰ ਟਿੱਬਾ ਨੀਵਾਂ ਕੀਤਾ
ਜਾਵੇਗਾ,
ਖੁਰਦਲਾ ਪੱਧਰਾ ਅਰ ਬਿਖਰੇ ਥਾਂ ਮਦਾਨ ਹੋਣਗੇ।
5ਯਹੋਵਾਹ ਦਾ ਪਰਤਾਪ ਪਰਗਟ ਹੋਵੇਗਾ,
ਅਤੇ ਸਭ ਬਸ਼ਰ ਇਕੱਠੇ ਵੇਖਣਗੇ,
ਯਹੋਵਾਹ ਦਾ ਮੂੰਹ ਜੋ ਇਹ ਬੋਲਿਆ ਹੈ।।
6ਇੱਕ ਅਵਾਜ਼ ਆਖਦੀ ਹੈ, ਪਰਚਾਰ ਕਰ?
ਤਾਂ ਮੈਂ ਆਖਿਆ, ਮੈਂ ਕੀ ਪਰਚਾਰ ਕਰਾਂ?
ਹਰ ਬਸ਼ਰ ਘਾਹ ਹੀ ਹੈ,
ਉਹ ਦਾ ਸਾਰਾ ਸੁਹੱਪਣ ਖੇਤ ਦੇ ਫੁਲ ਵਰਗਾ ਹੈ।
7ਘਾਹ ਸੁੱਕ ਜਾਂਦਾ ਅਤੇ ਫੁੱਲ ਕੁਮਲਾ ਜਾਂਦਾ ਹੈ,
ਜਦ ਯਹੋਵਾਹ ਦਾ ਸਾਹ ਉਸ ਉੱਤੇ ਫੂਕਿਆ
ਜਾਂਦਾ ਹੈ, -
ਸੱਚ ਮੁੱਚ ਲੋਕ ਘਾਹ ਹੀ ਹਨ!
8ਘਾਹ ਸੁੱਕ ਜਾਂਦਾ ਅਤੇ ਫੁੱਲ ਕੁਮਲਾ ਜਾਂਦਾ ਹੈ,
ਪਰ ਸਾਡੇ ਪਰਮੇਸ਼ੁਰ ਦਾ ਬਚਨ ਸਦਾ ਤੀਕ ਕਾਇਮ
ਰਹੇਗਾ।।
9ਹੇ ਸੀਯੋਨ,#40:9 ਅਥਵਾ, ਸੀਯੋਨ ਨੂੰ । ਖੁਸ਼ ਖਬਰੀ ਸੁਣਾਉਣ ਵਾਲੀ,
ਉੱਚੇ ਪਹਾੜ ਉੱਤੇ ਚੜ੍ਹ ਜਾਹ!
ਹੇ ਯਰੂਸ਼ਲਮ,#40:9 ਅਥਵਾ, ਯਰੂਸ਼ਲਮ ਨੂੰ । ਖੁਸ਼ ਖਬਰੀ ਦੇ ਸੁਣਾਉਣ ਵਾਲੀ,
ਆਪਣੀ ਅਵਾਜ਼ ਜ਼ੋਰ ਨਾਲ ਉੱਚੀ ਕਰ ਕੇ ਚੁੱਕ!
ਉੱਚੀ ਕਰ ਕੇ ਚੁੱਕ, ਨਾ ਡਰ, ਯਹੂਦਾਹ ਦੇ ਸਹਿਰਾਂ
ਨੂੰ ਆਖ,
ਵੇਖੋ, ਤੁਹਾਡਾ ਪਰਮੇਸ਼ੁਰ!
10ਵੇਖੋ, ਪ੍ਰਭੁ ਯਹੋਵਾਹ ਤਕੜਾਈ ਨਾਲ ਆ ਰਿਹਾ ਹੈ,
ਉਹ ਦੀ ਭੁਜਾ ਉਹ ਦੇ ਲਈ ਰਾਜ ਕਰਦੀ ਹੈ,
ਵੇਖੋ, ਉਹ ਦਾ ਅਜਰ ਉਹ ਦੇ ਨਾਲ ਹੈ,
ਅਤੇ ਉਹ ਦਾ ਵਟਾਂਦਰਾ ਉਹ ਦੇ ਸਨਮੁਖ ਹੈ।
11ਉਹ ਅਯਾਲੀ ਵਾਂਙੁ ਆਪਣੇ ਇੱਜੜ ਨੂੰ ਚਰਾਵੇਗਾ,
ਉਹ ਆਪਣੀਆਂ ਬਾਹਾਂ ਨਾਲ ਲੇਲਿਆਂ ਨੂੰ
ਸੰਭਾਲੇਗਾ,
ਅਤੇ ਆਪਣੀ ਛਾਤੀ ਉੱਤੇ ਓਹਨਾਂ ਨੂੰ ਲਈ ਫਿਰੇਗਾ,
ਅਤੇ ਦੁੱਧ ਚੁੰਘਾਉਣ ਵਾਲੀਆਂ ਨੂੰ ਹੌਲੀ ਹੌਲੀ ਤੋਰੇਗਾ।।
12ਕਿਹ ਨੇ ਆਪਣੀਆ ਚੁਲੀਆਂ ਨਾਲ ਪਾਣੀਆਂ ਨੂੰ
ਮਿਣਿਆ,
ਅਤੇ ਆਪਣੀਆਂ ਗਿੱਠਾਂ ਨਾਲ ਅਕਾਸ਼ ਨੂੰ ਮਾਪਿਆ,
ਧਰਤੀ ਦੀ ਧੂੜ ਨੂੰ ਟੋਪੇ ਵਿੱਚ ਭਰਿਆ,
ਪਹਾੜਾਂ ਨੂੰ ਤੱਕੜੀਆਂ ਵਿੱਚ,
ਅਤੇ ਟਿੱਬਿਆਂ ਨੂੰ ਛਾਬਿਆਂ ਵਿੱਚ ਤੋਂਲਿਆ ਹੈ?
13ਕਿਹ ਨੇ ਯਹੋਵਾਹ ਦਾ ਆਤਮਾ ਮਾਪਿਆ,
ਯਾ ਉਹ ਦਾ ਸਲਾਹੀ ਹੋ ਕੇ ਉਹ ਨੂੰ ਸਮਝਾਇਆ?
14ਉਹ ਨੇ ਕਿਹ ਦੇ ਨਾਲ ਸਲਾਹ ਕੀਤੀ,
ਕਿਹ ਨੇ ਉਹ ਨੂੰ ਸਮਝ ਬਖ਼ਸ਼ੀ,
ਯਾ ਨਿਆਉਂ ਦਾ ਮਾਰਗ ਉਹ ਨੂੰ ਸਿਖਾਇਆ,
ਯਾ ਉਹ ਨੂੰ ਵਿੱਦਿਆ ਸਿਖਾਈ,
ਯਾ ਉਹ ਨੂੰ ਗਿਆਨ ਦਾ ਰਾਹ ਸਮਝਾਇਆ?
15ਵੇਖੋ, ਕੌਮਾਂ ਡੋਲ ਵਿੱਚੋਂ ਇੱਕ ਤੁਪਕੇ ਜਿਹੀਆਂ ਹਨ,
ਅਤੇ ਛਾਬਿਆਂ ਦੀ ਧੂੜ ਜਿਹੀਆਂ ਗਿਣੀਦੀਆਂ
ਹਨ,
ਵੇਖੋ, ਉਹ ਟਾਪੂਆਂ ਨੂੰ ਇੱਕ ਕਣੀ ਵਾਂਙੁ ਚੁੱਕ ਲੈਂਦਾ
ਹੈ।
16ਲਬਾਨੋਨ ਬਾਲਣ ਲਈ ਥੋੜਾ ਹੈ,
ਅਤੇ ਉਹ ਦੇ ਦਰਿੰਦੇ ਹੋਮ ਬਲੀ ਲਈ ਵੀ ਥੋੜੇ
ਹਨ।
17ਸਾਰੀਆਂ ਕੌਮਾਂ ਉਹ ਦੇ ਹਜ਼ੂਰ ਨਾ ਹੋਈਆਂ ਜਿਹੀਆਂ
ਹਨ,
ਓਹ ਉਸ ਤੋਂ ਨੇਸ਼ਤੀ ਤੋਂ ਘੱਟ ਅਤੇ ਫੋਕਟ
ਗਿਣੀਦੀਆਂ ਹਨ।।
18ਤੁਸੀਂ ਪਰਮੇਸ਼ੁਰ ਨੂੰ ਕਿਹ ਦੇ ਵਰਗਾ ਦੱਸੋਗੇ,
ਯਾ ਕਿਹੜੀ ਚੀਜ਼ ਨਾਲ ਉਹ ਨੂੰ ਉਪਮਾ ਦੇਓਗੇ?
19ਮੂਰਤ? ਕਾਰੀਗਰ ਉਹ ਨੂੰ ਢਾਲਦਾ ਹੈ,
ਅਤੇ ਸੁਨਿਆਰ ਉਹ ਦੇ ਉੱਤੇ ਸੋਨਾ ਮੜ੍ਹਦਾ ਹੈ,
ਅਤੇ ਚਾਂਦੀ ਦੀਆਂ ਜੰਜੀਰਾਂ ਘੜਦਾ ਹੈ।
20ਜਿਹੜਾ ਅਜਿਹੀ ਭੇਟ ਦੇਣ ਲਈ ਗਰੀਬ ਹੈ,
ਉਹ ਅਜਿਹੀ ਲੱਕੜੀ ਚੁਣ ਲੈਂਦਾ ਹੈ ਜਿਹੜੀ
ਗਲਣ ਵਾਲੀ ਨਹੀਂ, ਉਹ ਆਪਣੇ ਲਈ ਕੋਈ ਚਤਰ ਕਾਰੀਗਰ ਭਾਲਦਾ
ਹੈ,
ਭਈ ਉਹ ਇੱਕ ਅਜਿਹੀ ਮੂਰਤ ਕਾਇਮ ਕਰੇ,
ਜਿਹੜੀ ਹਿੱਲੇ ਨਾ।।
21ਕੀ ਤੁਸੀਂ ਨਹੀਂ ਜਾਣਦੇ, ਕੀ ਤੁਸੀਂ ਨਹੀਂ ਸੁਣਦੇ?
ਕੀ ਉਹ ਆਦ ਤੋਂ ਤੁਹਾਨੂੰ ਨਹੀਂ ਦੱਸਿਆ ਗਿਆ?
ਕੀ ਧਰਤੀ ਦੇ ਮੁੱਢੋਂ ਤੁਸੀਂ ਨਹੀਂ ਸਮਝਿਆ?
22ਉਹੋ ਹੈ ਜਿਹੜਾ ਧਰਤੀ ਦੇ ਕੁੰਡਲ ਉੱਪਰ ਬਹਿੰਦਾ
ਹੈ,
ਅਤੇ ਉਹ ਦੇ ਵਾਸੀ ਟਿੱਡੀਆਂ ਵਾਂਙੁ ਹਨ,
ਜਿਹੜਾ ਅਕਾਸ਼ ਨੂੰ ਪੜਦੇ ਵਾਂਙੁ ਤਾਣਦਾ ਹੈ,
ਅਤੇ ਵੱਸਣ ਲਈ ਓਹਨਾਂ ਨੂੰ ਤੰਬੂ ਵਾਂਙੁ ਫੈਲਾਉਂਦਾ
ਹੈ,
23ਜਿਹੜਾ ਇਖ਼ਤਿਆਰ ਵਾਲਿਆਂ ਨੂੰ ਨਾ ਹੋਇਆਂ ਜੇਹੇ
ਕਰ ਦਿੰਦਾ ਹੈ,
ਅਤੇ ਧਰਤੀ ਦੇ ਨਿਆਈਆਂ ਨੂੰ ਫੋਕਟ ਬਣਾ ਦਿੰਦਾ
ਹੈ।
24ਓਹ ਅਜੇ ਲਾਏ ਹੀ ਹਨ, ਓਹ ਅਜੇ ਬੀਜੇ ਹੀ
ਹਨ,
ਓਹਨਾਂ ਦੀ ਨਾਲੀ ਨੇ ਅਜੇ ਧਰਤੀ ਵਿੱਚ ਜੜ੍ਹ ਹੀ
ਫੜੀ ਹੈ,
ਕਿ ਉਹ ਓਹਨਾਂ ਉੱਤੇ ਫੂਕ ਮਾਰਦਾ ਹੈ,
ਅਤੇ ਓਹ ਕੁਮਲਾ ਜਾਂਦੇ ਅਤੇ ਤੂਫ਼ਾਨ ਓਹਨਾਂ ਨੂੰ
ਭੋਹ ਵਾਂਙੁ ਉਡਾ ਲੈ ਜਾਂਦਾ ਹੈ।
25ਤੁਸੀਂ ਮੈਨੂੰ ਕਿਹ ਦੇ ਵਰਗਾ ਦੱਸੋਗੇ,
ਕਿ ਮੈਂ ਉਹ ਦੇ ਤੁੱਲ ਹਾਂ? ਪਵਿੱਤਰ ਪੁਰਖ ਆਖਦਾ
ਹੈ।
26ਆਪਣੀਆਂ ਅੱਖਾਂ ਉਤਾਹਾਂ ਚੁੱਕੋ,
ਅਤੇ ਵੇਖੋ ਭਈ ਕਿਹਨੇ ਏਹਨਾਂ ਨੂੰ ਸਾਜਿਆ,
ਜਿਹੜਾ ਏਹਨਾਂ ਦੀ ਸੈਨਾ ਗਿਣ ਕੇ ਬਾਹਰ ਲੈ ਜਾਂਦਾ
ਹੈ,
ਉਹ ਏਹਨਾਂ ਸਾਰਿਆਂ ਨੂੰ ਨਾਉਂ ਲੈ ਲੈ ਕੇ ਪੁਕਾਰਦਾ
ਹੈ,
ਉਹ ਦੀ ਵੱਡੀ ਸ਼ਕਤੀ ਨਾਲ,
ਅਤੇ ਉਹ ਦੇ ਡਾਢੇ ਬਲ ਦੇ ਕਾਰਨ,
ਇੱਕ ਦੀ ਵੀ ਕਮੀ ਨਹੀਂ ਹੁੰਦੀ।।
27ਹੇ ਯਾਕੂਬ, ਤੂੰ ਕਿਉਂ ਆਖਦਾ,
ਅਤੇ ਹੇ ਇਸਰਾਏਲ, ਤੂੰ ਕਿਉਂ ਬੋਲਦਾ ਹੈਂ,
ਕਿ ਮੇਰਾ ਰਾਹ ਯਹੋਵਾਹ ਤੋਂ ਲੁਕਿਆ ਹੋਇਆ ਹੈ,
ਅਤੇ ਮੇਰਾ ਇਨਸਾਫ਼ ਮੇਰੇ ਪਰਮੇਸ਼ੁਰ ਵੱਲੋਂ ਛੱਡਿਆ
ਗਿਆ ਹੈ?
28ਕੀ ਤੂੰ ਨਹੀਂ ਜਾਣਿਆ, ਕੀ ਤੂੰ ਨਹੀਂ ਸੁਣਿਆ,
ਕਿ ਅਨਾਦੀ ਪਰਮੇਸ਼ੁਰ ਯਹੋਵਾਹ, ਧਰਤੀ ਦਿਆਂ
ਬੰਨਿਆਂ ਦਾ ਕਰਤਾ,
ਨਾ ਹੁੱਸਦਾ ਨਾ ਥੱਕਦਾ ਹੈ,
ਉਹ ਦੀ ਸਮਝ ਅਥਾਹ ਹੈ?
29ਉਹ ਹੁੱਸੇ ਹੋਏ ਨੂੰ ਬਲ ਦਿੰਦਾ ਹੈ,
ਨਿਰਬਲ ਦੀ ਸ਼ਕਤੀ ਵਧਾਉਂਦਾ ਹੈ।
30ਮੁੰਡੇ ਹੁੱਸ ਜਾਣਗੇ ਅਤੇ ਥੱਕ ਜਾਣਗੇ,
ਅਤੇ ਜੁਆਨ ਵੀ ਡਿੱਗ ਹੀ ਪੈਣਗੇ,
31ਪਰ ਯਹੋਵਾਹ ਦੇ ਉੱਡੀਕਣ ਵਾਲੇ ਨਵੇਂ ਸਿਰਿਓਂ ਬਲ
ਪਾਉਣਗੇ,
ਓਹ ਉਕਾਬਾਂ ਵਾਂਙੁ ਖੰਭਾਂ ਉੱਤੇ ਉੱਡਣਗੇ,
ਓਹ ਦੌੜਨਗੇ ਤੇ ਨਾ ਥੱਕਣਗੇ,
ਓਹ ਫਿਰਨਗੇ ਅਰ ਹੁੱਸਣਗੇ ਨਹੀਂ।।
Currently Selected:
ਯਸਾਯਾਹ 40: PUNOVBSI
Highlight
Share
Copy
![None](/_next/image?url=https%3A%2F%2Fimageproxy.youversionapi.com%2F58%2Fhttps%3A%2F%2Fweb-assets.youversion.com%2Fapp-icons%2Fen.png&w=128&q=75)
Want to have your highlights saved across all your devices? Sign up or sign in
Punjabi O.V. - ਪਵਿੱਤਰ ਬਾਈਬਲ O.V.
Copyright © 2016 by The Bible Society of India
Used by permission. All rights reserved worldwide.