ਯਸਾਯਾਹ 42
42
ਯਹੋਵਾਹ ਦਾ ਦਾਸ
1ਵੇਖੋ, ਮੇਰਾ ਦਾਸ ਜਿਹ ਨੂੰ ਮੈਂ ਸੰਭਾਲਦਾ ਹਾਂ,
ਮੇਰਾ ਚੁਣਵਾਂ ਜਿਸ ਤੋਂ ਮੇਰਾ ਜੀ ਪਰਸੰਨ ਹੈ।
ਮੈਂ ਆਪਣਾ ਆਤਮਾ ਉਹ ਦੇ ਉੱਤੇ ਪਾਇਆ ਹੈ,
ਉਹ ਕੌਮਾਂ ਲਈ ਇਨਸਾਫ਼ ਪਰਗਟ ਕਰੇਗਾ।
2ਉਹ ਨਾ ਚਿੱਲਾਵੇਗਾ, ਨਾ ਆਪਣੀ ਅਵਾਜ਼ ਚੁੱਕੇਗਾ,
ਨਾ ਉਹ ਨੂੰ ਗਲੀ ਵਿੱਚ ਸੁਣਾਵੇਗਾ।
3ਉਹ ਦਰੜੇ ਹੋਏ ਕਾਨੇ ਨੂੰ ਨਾ ਭੰਨੇਗਾ,
ਨਾ ਨਿੰਮ੍ਹੀ ਬੱਤੀ ਨੂੰ ਬੁਝਾਵੇਗਾ,
ਉਹ ਵਫ਼ਾਦਾਰੀ ਨਾਲ ਇਨਸਾਫ਼ ਪਰਗਟ ਕਰੇਗਾ।
4ਉਹ ਨਾ ਨਿੰਮ੍ਹਾਂ ਹੋਵੇਗਾ ਨਾ ਉਦਰੇਗਾ,
ਜਦ ਤੀਕ ਉਹ ਪ੍ਰਿਥਵੀ ਉੱਤੇ ਇਨਸਾਫ ਨੂੰ ਪੱਕਾ ਨਾ
ਕਰੇ,
ਅਤੇ ਟਾਪੂ ਉਹ ਦੀ ਬਿਵਸਥਾ ਨੂੰ ਉਡੀਕਣਗੇ।
5ਪਰਮੇਸ਼ੁਰ ਯਹੋਵਾਹ ਇਉਂ ਆਖਦਾ ਹੈ,
ਉਹ ਜੋ ਅਕਾਸ਼ ਦਾ ਕਰਤਾ ਅਤੇ ਉਹ ਦੇ ਤਾਣਨ
ਵਾਲਾ ਹੈ,
ਧਰਤੀ ਅਰ ਉਸ ਦੀ ਉਪਜ ਦਾ ਫੈਲਾਉਣ ਵਾਲਾ ਹੈ,
ਜੋ ਉਸ ਦੇ ਉੱਪਰ ਦੇ ਲੋਕਾਂ ਨੂੰ ਸਾਹ ਦਾ,
ਅਤੇ ਉਸ ਦੇ ਉੱਪਰ ਦੇ ਚੱਲਣ ਵਾਲਿਆਂ ਨੂੰ
ਆਤਮਾ ਦਾ ਦੇਣ ਵਾਲਾ ਹੈ।
6ਮੈਂ ਯਹੋਵਾਹ ਨੇ ਤੈਨੂੰ ਧਰਮ ਵਿੱਚ ਸੱਦਿਆ ਹੈ,
ਅਤੇ ਮੈਂ ਤੇਰੇ ਹੱਥ ਨੂੰ ਤਕੜਾ ਕਰਾਂਗਾ,
ਮੈਂ ਤੇਰੀ ਰੱਛਿਆ ਕਰਾਂਗਾ,
ਅਤੇ ਤੈਨੂੰ ਪਰਜਾ ਲਈ ਨੇਮ ਅਤੇ ਕੌਮਾਂ ਲਈ ਜੋਤ
ਠਹਿਰਾਵਾਂਗਾ,
7ਭਈ ਤੂੰ ਅੰਨ੍ਹੀਆਂ ਅੱਖਾਂ ਨੂੰ ਖੋਲ੍ਹੇਂ,
ਭੋਹਰੇ ਵਿੱਚੋਂ ਬੰਧੂਆਂ ਨੂੰ ਅਤੇ ਕੈਦ ਖ਼ਾਨੇ ਵਿੱਚੋਂ,
ਅਨ੍ਹੇਰੇ ਬੈਠਿਆਂ ਹੋਇਆਂ ਨੂੰ ਕੱਢੇਂ।
8ਮੈਂ ਯਹੋਵਾਹ ਹਾਂ, ਏਹੋ ਈ ਮੇਰਾ ਨਾਮ ਹੈ,
ਅਤੇ ਮੈਂ ਆਪਣਾ ਪਰਤਾਪ ਦੂਜੇ ਨੂੰ ਨਹੀਂ ਦਿਆਂਗਾ।
ਨਾ ਆਪਣੀ ਉਸਤਤ ਮੂਰਤਾਂ ਨੂੰ।।
9ਵੇਖੋ, ਪਹਿਲੀਆਂ ਗੱਲਾਂ ਜਾਂਦੀਆਂ ਰਹੀਆਂ,
ਅਤੇ ਨਵੀਆਂ ਗੱਲਾਂ ਮੈਂ ਦੱਸਦਾ ਹਾਂ,
ਓਹਨਾਂ ਦੇ ਪਰਕਾਸ਼ ਹੋਣ ਤੋਂ ਪਹਿਲਾਂ ਮੈਂ ਤੁਹਾਨੂੰ
ਸੁਣਾਉਂਦਾ ਹਾਂ।।
10ਯਹੋਵਾਹ ਲਈ ਨਵਾਂ ਗੀਤ ਗਾਓ,
ਉਹ ਦੀ ਉਸਤਤ ਧਰਤੀ ਦੀਆਂ ਹੱਦਾਂ ਤੋਂ,
ਤੁਸੀਂ ਵੀ ਜਿਹੜੇ ਸਮੁੰਦਰ ਉੱਤੇ ਚੱਲਦੇ ਹੋ,
ਨਾਲੇ ਉਹ ਦੀ ਭਰਪੂਰੀ,
ਟਾਪੂ ਅਤੇ ਉਨ੍ਹਾਂ ਦੇ ਵਾਸੀ ਵੀ।
11ਉਜਾੜ ਤੇ ਉਹ ਦੇ ਸ਼ਹਿਰ ਅਵਾਜ਼ ਚੁੱਕਣ,
ਓਹ ਪਿੰਡ ਜਿੱਥੇ ਕੇਦਾਰ ਵੱਸਦਾ ਹੈ,
ਸਲਾ ਦੇ ਵਾਸੀ ਜੈਕਾਰਾ ਗਜਾਉਣ,
ਪਹਾੜਾਂ ਦੀਆਂ ਟੀਸੀਆਂ ਤੋਂ ਓਹ ਲਲਕਾਰਨ।
12ਓਹ ਯਹੋਵਾਹ ਦੀ ਮਹਿਮਾ ਕਰਨ,
ਅਤੇ ਟਾਪੂਆਂ ਵਿੱਚ ਉਹ ਦੀ ਉਸਤਤ ਦਾ ਪਰਚਾਰ
ਕਰਨ।
13ਯਹੋਵਾਹ ਸੂਰਮੇ ਵਾਂਙੁ ਨਿੱਕਲੇਗਾ,
ਉਹ ਜੋਧੇ ਵਾਂਙੁ ਆਪਣੀ ਅਣਖ ਨੂੰ ਉਭਾਰੇਗਾ,
ਉਹ ਨਾਰਾ ਮਾਰੇਗਾ, ਉਹ ਕੂਕ ਮਾਰੇਗਾ,
ਉਹ ਆਪਣੇ ਵੈਰੀਆਂ ਉੱਤੇ ਸੂਰਮਗਤੀ ਵਿਖਾਵੇਗਾ!।।
14ਮੈ ਚਿਰ ਤੋਂ ਚੁੱਪ ਸਾਧ ਲਈ,
ਮੈਂ ਚੁੱਪ ਕਰ ਕੇ ਆਪਣੇ ਜੀ ਨੂੰ ਰੋਕਿਆ ਹੈ,
ਹੁਣ ਮੈਂ ਜਣਨ ਵਾਲੀ ਤੀਵੀਂ ਵਾਂਙੁ ਚੀਕਾਂ ਮਾਰਾਗਾਂ,
ਮੈਂ ਹੌਕੇ ਭਰਾਂਗਾ ਅਤੇ ਔਖੇ ਸਾਹ ਲਵਾਂਗਾ।
15ਮੈਂ ਪਹਾੜਾਂ ਅਤੇ ਟਿੱਬਿਆਂ ਨੂੰ ਵਿਰਾਨ ਕਰ ਦਿਆਂਗਾ,
ਅਤੇ ਉਨ੍ਹਾਂ ਦੇ ਸਾਰੇ ਸਾਗ ਪੱਤ ਨੂੰ ਸੁਕਾ ਦਿਆਂਗਾ,
ਮੈਂ ਨਦੀਆਂ ਨੂੰ ਟਾਪੂ ਬਣਾ ਦਿਆਂਗਾ,
ਅਤੇ ਤਲਾ ਸੁਕਾ ਸੁੱਟਾਂਗਾ।
16ਮੈਂ ਅੰਨ੍ਹਿਆਂ ਨੂੰ ਇੱਕ ਰਾਹ ਉੱਤੇ ਤੋਂਰਾਂਗਾ,
ਜਿਹ ਨੂੰ ਓਹ ਨਹੀਂ ਜਾਣਦੇ,
ਅਤੇ ਉਨ੍ਹਾਂ ਪਹਿਆਂ ਵਿੱਚ ਓਹਨਾਂ ਦੀ ਅਗਵਾਈ
ਕਰਾਂਗਾ
ਜਿਨ੍ਹਾਂ ਨੂੰ ਓਹਨਾਂ ਨੇ ਜਾਤਾ ਹੀ ਨਹੀਂ।
ਮੈਂ ਓਹਨਾਂ ਦੇ ਅੱਗੇ ਅਨ੍ਹੇਰ ਨੂੰ ਚਾਨਣ,
ਅਤੇ ਵਿੰਗਿਆਂ ਥਾਵਾਂ ਨੂੰ ਸਿੱਧਿਆਂ ਬਣਾ ਦਿਆਂਗਾ।
ਮੈਂ ਏਹ ਕੰਮ ਕਰਾਂਗਾ ਅਤੇ ਓਹਨਾਂ ਨੂੰ ਨਾ ਤਿਆਗਾਗਾਂ।
17ਓਹ ਮੁੜ ਜਾਣਗੇ, ਓਹ ਡਾਢੇ ਲੱਜਿਆਵਾਨ ਹੋਣਗੇ,
ਜਿਹੜੇ ਬੁੱਤਾਂ ਉੱਤੇ ਭਰੋਸਾ ਰੱਖਦੇ ਹਨ,
ਜਿਹੜੇ ਮੂਰਤਾਂ ਨੂੰ ਆਖਦੇ ਹਨ, "ਤੂਸੀਂ ਸਾਡੇ
ਦੇਵਤੇ ਹੋ!"।।
18ਹੇ ਬੋਲਿਓ, ਸੁਣੋ!
ਹੇ ਅੰਨ੍ਹਿਓ, ਵੇਖਣ ਲਈ ਗੌਹ ਕਰੋ!
19ਮੇਰੇ ਦਾਸ ਤੋਂ ਛੁੱਟ ਕੌਣ ਅੰਨ੍ਹਾ ਹੈ?
ਯਾ ਮੇਰੇ ਦੂਤ ਨਾਲੋਂ ਜਿਹ ਨੂੰ ਮੈਂ ਘੱਲਦਾ ਹਾਂ,
ਬਾਹਲਾ ਬੋਲਾ ਕੌਣ ਹੈ?
ਮੇਰੇ ਮੇਲੀ ਵਰਗਾ ਅੰਨ੍ਹਾ ਕੌਣ ਹੈ?
ਯਾ ਯਹੋਵਾਹ ਦੇ ਦਾਸ ਵਰਗਾ ਅੰਨ੍ਹਾ ਕੌਣ ਹੈ?
20ਤੂੰ ਬਹੁਤ ਕੁਝ ਵੇਖਦਾ ਹੈਂ, ਪਰ ਧਿਆਨ ਨਹੀਂ
ਦਿੰਦਾ,
ਕੰਨ ਤਾਂ ਖੁੱਲੇ ਹਨ ਪਰ ਉਹ ਸੁਣਦਾ ਨਹੀਂ।
21ਯਹੋਵਾਹ ਨੂੰ ਆਪਣੇ ਧਰਮ ਦੇ ਕਾਰਨ ਪਸੰਦ
ਆਇਆ,
ਕਿ ਆਪਣੀ ਬਿਵਸਥਾ ਨੂੰ ਵਡਿਆਵੇ,
ਅਤੇ ਉਹ ਨੂੰ ਆਦਰ ਦੇਵੇ।
22ਪਰ ਓਹ ਲੁੱਟੇ ਹੋਏ ਤੇ ਮੁੱਠੇ ਹੋਏ ਲੋਕ ਹਨ,
ਓਹ ਸਭ ਦੇ ਸਭ ਟੋਇਆਂ ਵਿੱਚ ਫੱਸੇ ਹੋਏ ਹਨ,
ਅਤੇ ਕੈਦ ਖ਼ਾਨਿਆਂ ਵਿੱਚ ਲੁੱਕੇ ਹੋਏ ਹਨ।
ਓਹ ਸ਼ਿਕਾਰ ਹੋ ਗਏ ਪਰ ਛੁਡਾਉਣ ਵਾਲਾ ਕੋਈ
ਨਹੀਂ,
ਓਹ ਲੁੱਟ ਬਣ ਗਏ ਪਰ ਕੋਈ ਨਹੀਂ ਆਖਦਾ, ਮੋੜ
ਦਿਓ!
23ਤੁਹਾਡੇ ਵਿੱਚੋਂ ਕੌਣ ਦੇਸ ਤੇ ਕੰਨ ਲਾਵੇਗਾ,
ਅਤੇ ਧਿਆਨ ਦੇਵੇਗਾ ਅਤੇ ਆਉਣ ਵਾਲੇ ਸਮੇਂ
ਲਈ ਸੁਣੇਗਾ?
24ਕਿਹ ਨੇ ਯਾਕੂਬ ਨੂੰ ਮੁੱਠਣ ਵਾਲਿਆਂ ਦੇ,
ਅਤੇ ਇਸਰਾਏਲ ਨੂੰ ਲੁਟੇਰਿਆਂ ਦੇ ਹੱਥ ਦੇ ਦਿੱਤਾ?
ਭਲਾ, ਯਹੋਵਾਹ ਨੇ ਨਹੀਂ,
ਉਹ ਜਿਹ ਦਾ ਪਾਪ ਅਸਾਂ ਕੀਤਾ?
ਜਿਹ ਦੇ ਰਾਹਾਂ ਓਹ ਨਹੀਂ ਚੱਲਦੇ
ਅਤੇ ਜਿਹ ਦੀ ਬਿਵਸਥਾ ਨੂੰ ਓਹ ਨਹੀਂ ਸੁਣਦੇ?
25ਸੋ ਉਹ ਨੇ ਉਸ ਉੱਤੇ ਆਪਣੇ ਕ੍ਰੋਧ ਦੀ ਤੇਜ਼ੀ,
ਅਤੇ ਲੜਾਈ ਦੀ ਸ਼ਕਤੀ ਪਾ ਦਿੱਤੀ,
ਉਹ ਨੇ ਉਸ ਨੂੰ ਆਲਿਓਂ ਦੁਆਲਿਓਂ ਅੱਗ ਲਾਈ,
ਪਰ ਉਸ ਨੇ ਸਮਝਿਆ ਨਾ,
ਅਤੇ ਉਸ ਨੂੰ ਸਾੜ ਦਿੱਤਾ,
ਪਰ ਉਸ ਨੇ ਦਿਲ ਤੇ ਨਾ ਲਿਆਂਦਾ।।
Currently Selected:
ਯਸਾਯਾਹ 42: PUNOVBSI
Highlight
Share
Copy
Want to have your highlights saved across all your devices? Sign up or sign in
Punjabi O.V. - ਪਵਿੱਤਰ ਬਾਈਬਲ O.V.
Copyright © 2016 by The Bible Society of India
Used by permission. All rights reserved worldwide.