YouVersion Logo
Search Icon

ਯਸਾਯਾਹ 43

43
ਬਾਬਲ ਤੋਂ ਇਸਰਾਏਲ ਦਾ ਛੁਟਕਾਰਾ
1ਹੇ ਯਾਕੂਬ, ਉਹ ਜੋ ਤੇਰਾ ਕਰਤਾਰ ਹੈ,
ਹੇ ਇਸਰਾਏਲ, ਉਹ ਜੋ ਤੇਰਾ ਸਿਰਜਣਹਾਰ ਹੈ,
ਯਹੋਵਾਹ ਹੁਣ ਇਉਂ ਆਖਦਾ ਹੈ,
ਨਾ ਡਰ, ਮੈਂ ਤੇਰਾ ਨਿਸਤਾਰਾ ਜੋ ਦਿੱਤਾ ਹੈ,
ਮੈਂ ਤੇਰਾ ਨਾਉਂ ਲੈ ਕੇ ਤੈਨੂੰ ਜੋ ਬੁਲਾਇਆ ਹੈ,
ਤੂੰ ਮੇਰਾ ਹੈ।
2ਜਦ ਤੂੰ ਪਾਣੀਆਂ ਦੇ ਵਿੱਚੋਂ ਦੀ ਲੰਘੇਂਗਾ,
ਮੈਂ ਤੇਰੇ ਅੰਗ ਸੰਗ ਹੋਵਾਂਗਾ,
ਅਤੇ ਜਦ ਨਦੀਆਂ ਦੇ ਵਿੱਚੋਂ ਦੀ,
ਓਹ ਤੈਨੂੰ ਨਾ ਡਬੋਣਗੀਆਂ,
ਜਦ ਤੂੰ ਅੱਗ ਦੇ ਵਿੱਚੋਂ ਦੀ ਚੱਲੇਂਗਾ,
ਉਹ ਤੈਨੂੰ ਨਾ ਸਾੜੇਗੀ, ਨਾ ਲਾਟ ਤੇਰੇ ਉੱਤੇ
ਬਲੇਗੀ।
3ਮੈਂ ਤਾਂ ਯਹੋਵਾਹ ਤੇਰਾ ਪਰਮੇਸ਼ੁਰ ਹਾਂ,
ਇਸਰਾਏਲ ਦਾ ਪਵਿੱਤਰ ਪੁਰਖ, ਤੇਰਾ ਬਚਾਉਣ
ਵਾਲਾ ਹਾਂ,
ਮੈਂ ਮਿਸਰ ਨੂੰ ਤੇਰੀ ਚੱਟੀ ਲਈ ਠਹਿਰਾਇਆ ਹੈ,
ਕੂਸ਼ ਅਤੇ ਸਬਾ ਤੇਰੇ ਵਟਾਂਦਰੇ ਵਿੱਚ।
4ਇਸ ਕਾਰਨ ਕਿ ਤੂੰ ਮੇਰੀ ਨਿਗਾਹ ਵਿੱਚ ਬਹੁ ਮੁੱਲਾ
ਅਤੇ ਆਦਰਮਾਨ ਹੈਂ, ਅਤੇ ਮੈਂ ਤੈਨੂੰ ਪਿਆਰ ਕੀਤਾ,
ਮੈਂ ਤੇਰੇ ਬਦਲੇ ਆਦਮੀ ਅਤੇ ਤੇਰੀ ਜਾਨ ਦੇ
ਵਟਾਂਦਰੇ ਵਿੱਚ ਉੱਮਤਾਂ ਦਿਆਂਗਾ।
5ਤੂੰ ਨਾ ਡਰ, ਮੈਂ ਤੇਰੇ ਅੰਗ ਸੰਗ ਜੋ ਹਾਂ,
ਮੈਂ ਤੇਰੀ ਅੰਸ ਨੂੰ ਪੂਰਬ ਤੋਂ ਲੈ ਆਵਾਂਗਾ,
ਅਤੇ ਤੈਨੂੰ ਪੱਛਮ ਤੋਂ ਇਕੱਠਾ ਕਰਾਂਗਾ।
6ਮੈਂ ਉੱਤਰ ਨੂੰ ਆਖਾਂਗਾ, ਦੇ ਦੇਹ!
ਅਤੇ ਦੱਖਣ ਨੂੰ, ਰੋਕ ਕੇ ਰੱਖ!
ਤੂੰ ਮੇਰੇ ਪੁੱਤ੍ਰਾਂ ਨੂੰ ਦੂਰ ਤੋਂ ਲਿਆ,
ਅਤੇ ਮੇਰੀਆਂ ਧੀਆਂ ਨੂੰ ਧਰਤੀ ਦੀ ਹੱਦ ਤੋਂ,
7ਹਰੇਕ ਜੋ ਮੇਰੇ ਨਾਮ ਤੋਂ ਸਦਾਉਂਦਾ ਹੈ,
ਜਿਹ ਨੂੰ ਮੈਂ ਆਪਣੇ ਪਰਤਾਪ ਲਈ ਉਤਪੰਨ ਕੀਤਾ,
ਜਿਹ ਨੂੰ ਮੈਂ ਸਾਜਿਆ, ਹਾਂ, ਜਿਹ ਨੂੰ ਮੈਂ ਬਣਾਇਆ।
8ਅੰਨ੍ਹੇ ਲੋਕਾਂ ਨੂੰ ਜਿਨ੍ਹਾਂ ਦੀਆਂ ਅੱਖਾਂ ਹਨ,
ਅਤੇ ਬੋਲਿਆਂ ਨੂੰ ਜਿਨ੍ਹਾਂ ਦੇ ਕੰਨ ਹਨ, ਬਾਹਰ
ਲਿਆ!
9ਸਾਰੀਆਂ ਕੌਮਾਂ ਇਕੱਠੀਆਂ ਹੋਣ,
ਅਤੇ ਉੱਮਤਾਂ ਜਮਾ ਹੋਣ,
ਓਹਨਾਂ ਵਿੱਚ ਕੌਣ ਹੈ ਜੋ ਇਹ ਦੱਸੇ,
ਅਤੇ ਪਹਿਲੀਆਂ ਗੱਲਾਂ ਸਾਨੂੰ ਸੁਣਾਵੇ?
ਓਹ ਆਪਣੇ ਗਵਾਹ ਲਿਆਉਣ,
ਭਈ ਓਹ ਧਰਮੀ ਠਹਿਰਨ,
ਯਾ ਓਹ ਸੁਣ ਕੇ ਆਖਣ, ਏਹ ਸਤ ਹੈ।
10ਤੁਸੀਂ ਮੇਰੇ ਗਵਾਹ ਹੋ, ਯਹੋਵਾਹ ਦਾ ਵਾਕ ਹੈ,
ਨਾਲੇ ਮੇਰਾ ਦਾਸ ਜਿਹ ਨੂੰ ਮੈਂ ਚੁਣਿਆ,
ਭਈ ਤੁਸੀਂ ਜਾਣੋ ਅਤੇ ਮੇਰੀ ਪਰਤੀਤ ਕਰੋ,
ਅਤੇ ਸਮਝੋ ਕਿ ਮੈਂ ਉਹੀ ਹਾਂ।
ਮੈਥੋਂ ਅੱਗੇ ਕੋਈ ਪਰਮੇਸ਼ੁਰ ਨਹੀਂ ਸਾਜਿਆ ਗਿਆ,
ਨਾ ਮੇਰੇ ਪਿੱਛੋਂ ਕੋਈ ਹੋਵੇਗਾ।।
11ਮੈਂ, ਹਾਂ, ਮੈਂ ਹੀ ਯਹੋਵਾਹ ਹਾਂ,
ਮੇਰੇ ਬਿਨਾ ਕੋਈ ਬਚਾਉਣ ਵਾਲਾ ਨਹੀਂ ਹੈ।
12ਮੈਂ ਦੱਸਿਆ, ਮੈਂ ਬਚਾਇਆ, ਮੈਂ ਸੁਣਾਇਆ,
ਅਤੇ ਤੁਹਾਡੇ ਵਿੱਚ ਕੋਈ ਓਪਰਾ (ਦੇਵਤਾ) ਨਹੀਂ
ਸੀ,
ਤੁਸੀਂ ਮੇਰੇ ਗਵਾਹ ਹੋ, ਯਹੋਵਾਹ ਦਾ ਵਾਕ ਹੈ,
ਅਤੇ ਮੈਂ ਹੀ ਪਰਮੇਸ਼ੁਰ ਹਾਂ।
13ਹਾਂ, ਦਿਨ ਹੋਣ ਤੋਂ ਲੈ ਕੇ ਮੈਂ ਹੀ ਉਹ ਹਾਂ,
ਅਤੇ ਕੋਈ ਮੇਰੇ ਹੱਥੋਂ ਛੁਡਾ ਨਹੀਂ ਸੱਕਦਾ,
ਮੈਂ ਕਾਰਜ ਕਰਾਂਗਾ ਅਤੇ ਕੌਣ ਉਹ ਨੂੰ ਰੋਕੇਗਾ?।।
14ਯਹੋਵਾਹ ਤੁਹਾਡਾ ਛੁਡਾਉਣ ਵਾਲਾ,
ਇਸਰਾਏਲ ਦਾ ਪਵਿੱਤਰ ਪੁਰਖ ਐਉਂ ਫ਼ਰਮਾਉਂਦਾ
ਹੈ,
ਤੁਹਾਡੇ ਨਮਿੱਤ ਮੈਂ ਬਾਬਲ ਵੱਲ ਘੱਲਿਆ,
ਮੈਂ ਸਾਰੇ ਅਰਲਾਂ#43:14 ਅਥਵਾ , ਭਗੌੜਿਆਂ ਨੂੰ । ਨੂੰ ਲਾਹ ਦਿਆਂਗਾ,
ਅਤੇ ਕਸਦੀਆਂ ਦਾ ਜੈਕਾਰਾ ਸਿਆਪਾ#43:14 ਅਥਵਾ ਮੌਜ ਮਾਨਣ ਦੇ ਜਹਾਜ਼ਾਂ ਵਿੱਚ । ਹੋ
ਜਾਵੇਗਾ।
15ਮੈਂ ਯਹੋਵਾਹ ਤੁਹਾਡਾ ਪਵਿੱਤਰ ਪੁਰਖ ਹਾਂ,
ਮੈਂ ਇਸਰਾਏਲ ਦਾ ਕਰਤਾਰ, ਤੁਹਾਡਾ ਪਾਤਸ਼ਾਹ ਹਾਂ।।
16ਯਹੋਵਾਹ ਇਉਂ ਆਖਦਾ ਹੈ,
ਉਹ ਜੋ ਸਮੁੰਦਰ ਵਿੱਚ ਰਾਹ ਬਣਾਉਂਦਾ,
ਅਤੇ ਡਾਢੇ ਪਾਣੀਆਂ ਵਿੱਚ ਰਸਤਾ,
17ਉਹ ਜੋ ਰਥ ਅਤੇ ਘੋੜਾ,
ਫੌਜ ਅਰ ਸੂਰ ਬੀਰ ਬਾਹਰ ਲੈ ਆਉਂਦਾ ਹੈ,
ਓਹ ਇਕੱਠੇ ਲੇਟ ਜਾਂਦੇ, ਓਹ ਉੱਠਣਗੇ ਨਾ,
ਓਹ ਗੁਲ ਹੋ ਗਏ, ਓਹ ਬੱਤੀ ਵਾਂਙੁ ਬੁੱਝ ਗਏ।
18ਪਹਿਲੀਆਂ ਗੱਲਾਂ ਨੂੰ ਚੇਤੇ ਨਾ ਕਰੋ,
ਪੁਰਾਣੀਆਂ ਗੱਲਾਂ ਨੂੰ ਨਾ ਸੋਚੋ,
19ਵੇਖੋ, ਮੈਂ ਇੱਕ ਨਵਾਂ ਕੰਮ ਕਰਨ ਵਾਲਾ ਹਾਂ,
ਉਹ ਹੁਣੇ ਹੀ ਦਿੱਸ ਪਵੇਗਾ, -
ਕੀ ਤੁਸੀਂ ਉਸ ਤੋਂ ਅਣਜਾਣ ਰਹੋਗੇ?
ਮੈਂ ਉਜਾੜ ਵਿੱਚ ਹੀ ਰਾਹ ਬਣਾਵਾਂਗਾ,
ਅਤੇ ਥਲ ਵਿੱਚ ਨਦੀਆਂ।
20ਦਰਿੰਦੇ ਗਿੱਦੜ ਅਰ ਸ਼ੁਤਰ-ਮੁਰਗ,
ਮੇਰੀ ਮਹਿਮਾ ਕਰਨਗੇ,
ਕਿਉਂ ਜੋ ਮੈਂ ਉਜਾੜ ਵਿੱਚ ਪਾਣੀ,
ਅਤੇ ਥਲ ਵਿੱਚ ਨਦੀਆਂ ਦਿੰਦਾ ਹਾਂ,
ਭਈ ਮੇਰੀ ਚੁਣੀ ਹੋਈ ਪਰਜਾ ਪਾਣੀ ਪੀਵੇ।
21ਮੈਂ ਇਸ ਪਰਜਾ ਨੂੰ ਆਪਣੇ ਲਈ ਸਾਜਿਆ,
ਭਈ ਉਹ ਮੇਰੀ ਉਸਤਤ ਦਾ ਵਰਨਣ ਕਰੇ।
22ਪਰ ਹੇ ਯਾਕੂਬ, ਤੈਂ ਮੈਨੂੰ ਨਹੀਂ ਸੱਦਿਆ,
ਹੇ ਇਸਰਾਏਲ, ਤੂੰ ਤਾਂ ਮੈਥੋਂ ਅੱਕ ਗਿਆ!
23ਤੂੰ ਮੇਰੇ ਲਈ ਆਪਣੀਆਂ ਹੋਮ ਬਲੀਆਂ ਦੇ ਲੇਲੇ
ਨਹੀਂ ਲਿਆਇਆ,
ਤੈਂ ਆਪਣੀਆਂ ਬਲੀਆਂ ਨਾਲ ਮੈਨੂੰ ਆਦਰ ਨਹੀਂ
ਦਿੱਤਾ।
ਮੈਂ ਮੈਦੇ ਦੀ ਭੇਟ ਦਾ ਭਾਰ ਤੇਰੇ ਉੱਤੇ ਨਹੀਂ
ਪਾਇਆ,
ਨਾ ਲੋਬਾਨ ਨਾਲ ਤੈਨੂੰ ਅਕਾਇਆ।
24ਤੈਂ ਮੇਰੇ ਲਈ ਚਾਂਦੀ ਦੇ ਕੇ ਪੋਨੇ ਨਹੀਂ ਲਿਆਂਦੇ,
ਨਾ ਤੈਂ ਆਪਣੀਆਂ ਬਲੀਆਂ ਦੀ ਚਰਬੀ ਨਾਲ ਮੈਨੂੰ
ਰਜਾਇਆ,
ਸਗੋਂ ਤੈਂ ਆਪਣੇ ਪਾਪਾਂ ਦਾ ਭਾਰ ਮੇਰੇ ਉੱਤੇ
ਪਾਇਆ,
ਤੈਂ ਮੈਨੂੰ ਆਪਣੀਆਂ ਬਦੀਆਂ ਨਾਲ ਅਕਾ ਦਿੱਤਾ।
25ਮੈਂ, ਹਾਂ, ਮੈਂ ਹੀ ਉਹ ਹਾਂ,
ਜੋ ਤੇਰੇ ਅਪਰਾਧਾਂ ਨੂੰ ਆਪਣੇ ਨਮਿੱਤ ਮਿਟਾਉਂਦਾ
ਹਾਂ,
ਅਤੇ ਮੈਂ ਤੇਰੇ ਪਾਪਾਂ ਨੂੰ ਚੇਤੇ ਨਹੀਂ ਰੱਖਾਂਗਾ।
26ਮੈਨੂੰ ਚੇਤੇ ਕਰਾ, ਅਸੀਂ ਇਕੱਠੇ ਬਹਿਸ ਕਰੀਏ,
ਤੂੰ ਹੀ ਨਿਰਨਾ ਕਰ ਤਾਂ ਜੋ ਤੂੰ ਧਰਮੀ ਠਹਿਰੇਂ।
27ਤੇਰੇ ਪਹਿਲੇ ਪਿਤਾ ਨੇ ਪਾਪ ਕੀਤਾ,
ਤੇਰੇ ਜਾਜਕਾਂ ਨੇ ਮੇਰੇ ਵਿਰੁੱਧ ਅਪਰਾਧ ਕੀਤਾ।
28ਸੋ ਮੈਂ ਪਵਿੱਤ੍ਰ ਥਾਂ ਦੇ ਸਰਦਾਰਾਂ ਨੂੰ ਭਰਿਸ਼ਟ ਕਰਾਂਗਾ,
ਅਤੇ ਮੈਂ ਯਾਕੂਬ ਨੂੰ ਫਿਟਕਾਰ,
ਅਤੇ ਇਸਰਾਏਲ ਨੂੰ ਦੁਰਬਚਨ ਬਣਾਵਾਂਗਾ।।

Highlight

Share

Copy

None

Want to have your highlights saved across all your devices? Sign up or sign in