ਯਸਾਯਾਹ 48
48
ਇਸਰਾਏਲ ਦਾ ਛੁਟਕਾਰਾ
1ਏਹ ਸੁਣੋ, ਹੇ ਯਾਕੂਬ ਦੇ ਘਰਾਣੇ,
ਜਿਹੜਾ ਇਸਰਾਏਲ ਦੇ ਨਾਮ ਦੇ ਸਦਾਉਂਦੇ,
ਅਤੇ ਯਹੂਦਾਹ ਦੇ ਪਾਣੀਆਂ ਵਿੱਚੋਂ ਨਿੱਕਲੇ ਹੋ,
ਜਿਹੜੇ ਯਹੋਵਾਹ ਦੇ ਨਾਮ ਦੀ ਸੌਂਹ ਖਾਂਦੇ,
ਅਤੇ ਇਸਰਾਏਲ ਦੇ ਪਰਮੇਸ਼ੁਰ ਦਾ ਵਰਨਣ ਕਰਦੇ
ਹੋ,
ਪਰ ਸਚਿਆਈ ਅਤੇ ਧਰਮ ਨਾਲ ਨਹੀਂ।
2ਓਹ ਤਾਂ ਆਪਣੇ ਆਪ ਨੂੰ ਪਵਿੱਤ੍ਰ ਸ਼ਹਿਰ ਦੇ
ਕਹਾਉਂਦੇ ਹਨ,
ਅਤੇ ਇਸਰਾਏਲ ਦੇ ਪਰਮੇਸ਼ੁਰ ਉੱਤੇ ਢਾਸਣਾ ਲੈਂਦੇ
ਹਨ,
ਸੈਨਾਂ ਦਾ ਯਹੋਵਾਹ ਉਹ ਦਾ ਨਾਮ ਹੈ।।
3ਮੈਂ ਪਹਿਲੀਆਂ ਗੱਲਾਂ ਪੁਰਾਣੇ ਸਮੇਂ ਤੋਂ ਦੱਸੀਆਂ,
ਓਹ ਮੇਰੇ ਮੂੰਹੋਂ ਨਿੱਕਲੀਆਂ ਅਤੇ ਮੈਂ ਓਹਨਾਂ ਨੂੰ
ਸੁਣਾਇਆ,
ਤੁਰਤ ਫੁਰਤ ਮੈਂ ਓਹਨਾਂ ਨੂੰ ਕਰ ਦਿੱਤਾ ਅਤੇ ਓਹ ਹੋ
ਗਈਆਂ।
4ਮੈਂ ਜਾਣਦਾ ਤਾਂ ਸਾਂ ਕਿ ਤੂੰ ਹਠੀਆ ਹੈਂ,
ਅਤੇ ਤੇਰੀ ਗਰਦਨ ਲੋਹੇ ਦਾ ਪਠਾ ਹੈ,
ਅਤੇ ਤੇਰਾ ਮਸਤਕ ਪਿੱਤਲ ਦਾ ਹੈ,
5ਮੈਂ ਤੈਨੂੰ ਪੁਰਾਣੇ ਸਮੇਂ ਤੋਂ ਦੱਸਿਆ,
ਓਹਨਾਂ ਦੇ ਆਉਣ ਤੋਂ ਪਹਿਲਾਂ ਮੈਂ ਤੈਨੂੰ ਸੁਣਾਇਆ,
ਮਤੇ ਤੂੰ ਆਖ ਬੈਠੇਂ, ਮੇਰੇ ਬੁੱਤ ਨੇ ਓਹਨਾਂ ਨੂੰ ਕੀਤਾ,
ਮੇਰੀ ਘੜੀ ਹੋਈ ਮੂਰਤ ਅਤੇ ਮੇਰੇ ਢਾਲੇ ਹੋਏ ਬੁੱਤ ਨੇ
ਏਹਨਾਂ ਦਾ ਹੁਕਮ ਦਿੱਤਾ ਸੀ!
6ਤੈਂ ਸੁਣਿਆ, ਏਹ ਸਭ ਕੁਝ ਵੇਖ,
ਅਤੇ ਤੁਸੀਂ, - ਭਲਾ, ਤੁਸੀਂ ਨਾ ਦੱਸੋਗੇ?
ਹੁਣ ਤੋਂ ਮੈਂ ਤੈਨੂੰ ਨਵੀਂਆਂ ਗੱਲਾਂ ਸੁਣਾਉਂਦਾ ਹਾਂ,
ਅਤੇ ਗੁਪਤ ਗੱਲਾਂ ਜਿਨ੍ਹਾਂ ਨੂੰ ਤੈਂ ਨਹੀਂ ਜਾਣਿਆ।
7ਓਹ ਹੁਣੇ ਉਤਪੰਨ ਹੋਈਆਂ, ਨਾ ਪੁਰਾਣੇ ਸਮੇਂ ਵਿੱਚ,
ਅੱਜ ਤੋਂ ਪਹਿਲਾਂ ਤੈਂ ਓਹਨਾਂ ਨੂੰ ਸੁਣਿਆ ਵੀ ਨਹੀਂ,
ਮਤੇ ਤੂੰ ਆਖ ਬੈਠੇਂ, ਮੈਂ ਏਹਨਾਂ ਨੂੰ ਜਾਣਦਾ ਸਾਂ।
8ਨਾਂ ਤੈਂ ਸੁਣਿਆ, ਨਾ ਤੈਂ ਜਾਣਿਆ,
ਨਾ ਪੁਰਾਣੇ ਸਮੇਂ ਤੋਂ ਤੇਰੇ ਕੰਨ ਖੋਲ੍ਹੇ ਗਏ,
ਕਿਉਂ ਜੋ ਮੈਂ ਜਾਣਦਾ ਸਾਂ ਕਿ ਤੂੰ ਠੱਗੀ ਤੇ ਠੱਗੀ
ਕਮਾਵੇਂਗਾ,
ਅਤੇ ਢਿੱਡ ਤੋਂ ਹੀ ਤੂੰ ਅਪਰਾਧੀ ਅਖਵਾਇਆ।
9ਮੈਂ ਆਪਣੇ ਨਾਮ ਦੇ ਨਮਿੱਤ ਆਪਣਾ ਕ੍ਰੋਧ ਅਟਕਾ
ਰੱਖਾਂਗਾ,
ਅਤੇ ਆਪਣੀ ਉਸਤਤ ਦੇ ਨਮਿੱਤ ਉਹ ਨੂੰ ਤੇਰੇ ਲਈ
ਰੋਕ ਰੱਖਾਂਗਾ,
ਭਈ ਮੈਂ ਤੈਨੂੰ ਵੱਢ ਨਾ ਸੁੱਟਾਂ।
10ਵੇਖ, ਮੈਂ ਤੈਨੂੰ ਤਾਇਆ ਪਰ ਚਾਂਦੀ ਵਾਂਙੁ ਨਹੀਂ,
ਮੈਂ ਤੈਨੂੰ ਦੁਖ ਦੀ ਕੁਠਾਲੀ ਵਿੱਚ ਪਰਤਾਇਆ ਹੈ।
11ਮੈਂ ਆਪਣੀ ਖਾਤਰ, ਹਾਂ, ਆਪਣੀ ਹੀ ਖਾਤਰ ਏਹ
ਕਰਦਾ ਹਾਂ,
ਮੇਰਾ ਨਾਮ ਤਾਂ ਕਿਉਂ ਭਰਿਸ਼ਟ ਕੀਤਾ ਜਾਵੇ?
ਮੈਂ ਆਪਣਾ ਪਰਤਾਪ ਦੂਜੇ ਨੂੰ ਨਹੀਂ ਦਿਆਂਗਾ।।
12ਹੇ ਯਾਕੂਬ, ਹੇ ਇਸਰਾਏਲ, ਮੇਰੇ ਸੱਦੇ ਹੋਏ, ਮੇਰੀ
ਸੁਣੋ!
ਮੈਂ ਉਹੀ ਹਾਂ, ਮੈਂ ਆਦ ਹਾਂ, ਮੈਂ ਅੰਤ ਵੀ ਹਾਂ।
13ਹਾਂ, ਮੇਰੇ ਹੱਥ ਨੇ ਧਰਤੀ ਦੀ ਨੀਉਂ ਰੱਖੀ,
ਮੇਰੇ ਸੱਜੇ ਹੱਥ ਨੇ ਅਕਾਸ਼ ਨੂੰ ਫੈਲਾਇਆ।
ਮੈਂ ਓਹਨਾਂ ਨੂੰ ਸੱਦਦਾ ਹਾਂ, ਓਹ ਇਕੱਠੇ ਖਲੋ ਜਾਂਦੇ
ਹਨ।
14ਤੁਸੀਂ ਸਭ ਇਕੱਠੇ ਹੋ ਜਾਓ ਅਤੇ ਸੁਣੋ, -
ਏਹਨਾਂ ਵਿੱਚੋਂ ਕਿਹ ਨੇ ਇਨ੍ਹਾਂ ਗੱਲਾਂ ਨੂੰ ਦੱਸਿਆ?
ਯਹੋਵਾਹ ਉਹ ਨੂੰ ਪਿਆਰ ਕਰਦਾ ਹੈ,
ਉਹ ਬਾਬਲ ਉੱਤੇ ਉਸ ਦੀ ਭਾਉਣੀ ਪੂਰੀ ਕਰੇਗਾ,
ਅਤੇ ਉਹ ਦੀ ਭੁਜਾ ਕਸਦੀਆਂ ਉੱਤੇ ਹੋਵੇਗੀ।
15ਮੈਂ, ਹਾਂ, ਮੈਂ ਏਹ ਗੱਲ ਕੀਤੀ ਹੈ, ਮੈਂ ਹੀ ਉਹ ਨੂੰ
ਸੱਦਿਆ,
ਮੈਂ ਉਹ ਨੂੰ ਲਿਆਇਆ ਅਤੇ ਉਹ ਆਪਣਾ ਰਾਹ
ਸਫ਼ਲ ਕਰੇਗਾ।
16ਮੇਰੇ ਨੇੜੇ ਆਓ, ਏਹ ਸੁਣੋ,
ਮੈਂ ਮੁਢ ਤੋਂ ਗੁਪਤ ਵਿੱਚ ਗੱਲ ਨਹੀਂ ਕੀਤੀ,
ਉਹ ਦੇ ਹੋਣ ਦੇ ਸਮੇਂ ਤੋਂ ਮੈਂ ਉੱਥੇ ਸਾਂ, -
ਅਤੇ ਹੁਣ ਪ੍ਰਭੁ ਯਹੋਵਾਹ ਨੇ ਮੈਨੂੰ ਅਤੇ ਆਪਣੇ
ਆਤਮਾ ਨੂੰ ਘੱਲਿਆ ਹੈ।।
17ਯਹੋਵਾਹ ਤੇਰਾ ਛੁਡਾਉਣ ਵਾਲਾ, ਇਸਰਾਏਲ ਦਾ
ਪਵਿੱਤਰ ਪੁਰਖ ਇਉਂ ਆਖਦਾ ਹੈ,
ਮੈਂ ਯਹੋਵਾਹ ਤੇਰਾ ਪਰਮੇਸ਼ੁਰ ਹਾਂ,
ਜੋ ਤੈਨੂੰ ਲਾਭ ਉਠਾਉਣ ਦੀ ਸਿੱਖਿਆ ਦਿੰਦਾ ਹਾਂ,
ਜੋ ਤੈਨੂੰ ਉਸ ਰਾਹ ਪਾਉਂਦਾ ਜਿਸ ਰਾਹ ਤੈਂ ਜਾਣਾ ਹੈ।
18ਕਾਸ਼ ਕਿ ਤੂੰ ਮੇਰੇ ਹੁਕਮਾਂ ਨੂੰ ਮੰਨਦਾ!
ਤਾਂ ਤੇਰੀ ਸ਼ਾਂਤੀ ਨਦੀ ਵਾਂਙੁ,
ਤਾਂ ਤੇਰਾ ਧਰਮ ਸਮੁੰਦਰ ਦੀਆਂ ਲਹਿਰਾਂ ਵਾਂਙੁ ਹੁੰਦਾ,
19ਤਾਂ ਤੇਰੀ ਅੰਸ ਰੇਤ ਜਿਹੀ,
ਅਤੇ ਤੇਰਾ ਪਰਵਾਰ ਉਹ ਦੇ ਦਾਣਿਆਂ ਜਿਹਾ ਹੁੰਦਾ,
ਉਹ ਦਾ ਨਾਉਂ ਮੇਰੇ ਹਜ਼ੂਰੋਂ ਨਾ ਛੇਕਿਆ ਜਾਂਦਾ, ਨਾ
ਨਾਸ ਹੋ ਜਾਂਦਾ।।
20ਬਾਬਲ ਤੋਂ ਨਿੱਕਲੋ, ਕਸਦੀਆਂ ਵਿੱਚੋਂ ਨੱਠੋ!
ਜੈਕਾਰਿਆਂ ਦੀ ਅਵਾਜ਼ ਨਾਲ ਦੱਸੋ, ਏਹ ਨੂੰ ਸੁਣਾਓ,
ਧਰਤੀ ਦੀਆਂ ਹੱਦਾਂ ਤੀਕ ਏਹ ਨੂੰ ਘੱਲੋ,
ਆਖੋ, ਯਹੋਵਾਹ ਨੇ ਆਪਣੇ ਦਾਸ ਯਾਕੂਬ ਨੂੰ
ਛੁਟਕਾਰਾ ਦਿੱਤਾ!
21ਓਹ ਤਿਹਾਏ ਨਾ ਹੋਏ ਜਦ ਉਹ ਓਹਨਾਂ ਨੂੰ ਵਿਰਾਨਿਆਂ
ਦੇ ਵਿੱਚ ਦੀ ਲੈ ਗਿਆ,
ਓਸ ਓਹਨਾਂ ਦੇ ਲਈ ਚਟਾਨ ਵਿੱਚੋਂ ਪਾਣੀ
ਵਗਾਇਆ,
ਓਸ ਚਟਾਨ ਨੂੰ ਪਾੜਿਆ ਅਤੇ ਪਾਣੀ ਫੁੱਟ
ਨਿੱਕਲਿਆ।
22ਯਹੋਵਾਹ ਕਹਿੰਦਾ ਹੈ, ਦੁਸ਼ਟਾਂ ਲਈ ਕੋਈ ਸ਼ਾਂਤੀ
ਨਹੀਂ।।
Currently Selected:
ਯਸਾਯਾਹ 48: PUNOVBSI
Highlight
Share
Copy
Want to have your highlights saved across all your devices? Sign up or sign in
Punjabi O.V. - ਪਵਿੱਤਰ ਬਾਈਬਲ O.V.
Copyright © 2016 by The Bible Society of India
Used by permission. All rights reserved worldwide.