ਯਸਾਯਾਹ 49:5-6
ਯਸਾਯਾਹ 49:5-6 PUNOVBSI
ਹੁਣ ਯਹੋਵਾਹ ਆਖਦਾ ਹੈ, ਜਿਹ ਨੇ ਮੈਨੂੰ ਢਿੱਡੋਂ ਈ ਆਪਣਾ ਦਾਸ ਹੋਣ ਲਈ ਸਾਜਿਆ, ਭਈ ਮੈਂ ਯਾਕੂਬ ਨੂੰ ਉਹ ਦੇ ਕੋਲ ਮੁੜ ਲਿਆਵਾਂ, ਅਤੇ ਇਸਰਾਏਲ ਉਹ ਤੇ ਕੋਲ ਇਕੱਠਾ ਕੀਤਾ ਜਾਵੇ, ਮੈਂ ਯਹੋਵਾਹ ਦੀ ਨਿਗਾਹ ਵਿੱਚ ਆਦਰ ਪਾਉਂਦਾ ਹਾਂ, ਅਤੇ ਮੇਰਾ ਪਰਮੇਸ਼ੁਰ ਮੇਰੀ ਸਮਰਥ ਹੈ, - ਹਾਂ, ਉਹ ਆਖਦਾ ਹੈ ਕਿ ਏਹ ਛੋਟੀ ਗੱਲ ਹੈ, ਕਿ ਤੂੰ ਯਾਕੂਬ ਦਿਆਂ ਗੋਤਾਂ ਨੂੰ ਉਠਾਉਣ ਲਈ ਅਤੇ ਇਸਰਾਏਲ ਦੇ ਬਚਿਆਂ ਹੋਇਆਂ ਨੂੰ ਮੋੜਨ ਲਈ ਮੇਰਾ ਦਾਸ ਹੋਵੇਂ, ਸਗੋਂ ਮੈਂ ਤੈਨੂੰ ਕੌਮਾਂ ਲਈ ਜੋਤ ਠਹਿਰਾਵਾਂਗਾ, ਭਈ ਮੇਰੀ ਮੁਕਤੀ ਧਰਤੀ ਦੀਆਂ ਹੱਦਾਂ ਤੀਕ ਅੱਪੜੇ!।।