YouVersion Logo
Search Icon

ਯਸਾਯਾਹ 5

5
ਅੰਗੂਰੀ ਬਾਗ ਦਾ ਗੀਤ
1ਮੈਂ ਆਪਣੇ ਬਾਲਮ ਲਈ ਉਹ ਦੇ ਅੰਗੂਰੀ ਬਾਗ ਦੇ
ਵਿਖੇ
ਇੱਕ ਪ੍ਰੇਮ ਰਤਾ ਗੀਤ ਗਾਵਾਂ, -
ਮੇਰੇ ਬਾਲਮ ਦਾ ਇੱਕ ਅੰਗੂਰੀ ਬਾਗ ਇੱਕ
ਫਲਦਾਰ ਟਿੱਬੇ#5:1 ਇਬਰ., ਇੱਕ ਸਿੰਙ, ਤੇਲ ਦਾ ਪੁੱਤ੍ਰ । ਉੱਤੇ ਸੀ।
2ਉਹ ਨੇ ਉਸ ਨੂੰ ਗੁੱਡਿਆ ਅਤੇ ਉਸ ਦੇ ਪੱਥਰ ਕੱਢ
ਸੁੱਟੇ,
ਅਤੇ ਉਸ ਵਿੱਚ ਚੰਗੀਆਂ ਦਾਬਾਂ ਲਾਈਆਂ,
ਅਤੇ ਉਸ ਦੇ ਵਿੱਚਕਾਰ ਇੱਕ ਬੁਰਜ ਉਸਾਰਿਆ,
ਨਾਲੇ ਉਸ ਵਿੱਚ ਇੱਕ ਚੁੱਬਚਾ ਪੁੱਟਿਆ,
ਤਾਂ ਓਸ ਉਡੀਕਿਆ ਭਈ ਉਸ ਵਿੱਚ ਚੰਗੇ ਅੰਗੂਰ
ਲੱਗਣ,
ਪਰ ਲੱਗੇ ਜੰਗਲੀ ਅੰਗੂਰ।
3ਹੁਣ ਹੇ ਯਰੂਸ਼ਲਮ ਦੇ ਵਾਸੀਓ ਅਤੇ ਯਹੂਦਾਹ ਦੇ
ਮਨੁੱਖੋ,
ਮੇਰਾ ਅਤੇ ਮੇਰੇ ਅੰਗੂਰੀ ਬਾਗ ਦਾ ਫ਼ੈਸਲਾ ਕਰੋ।
4ਹੋਰ ਮੈਂ ਆਪਣੇ ਬਾਗ ਲਈ ਕੀ ਕਰ ਸੱਕਦਾ ਸਾਂ
ਜੋ ਮੈਂ ਉਸ ਵਿੱਚ ਨਹੀਂ ਕੀਤਾ?
ਜਦ ਮੈਂ ਉਡੀਕਿਆ ਕਿ ਉਸ ਵਿੱਚ ਚੰਗੇ ਅੰਗੂਰ
ਲੱਗਣ,
ਤਾਂ ਕਿਉਂ ਜੰਗਲੀ ਲੱਗੇ?।।
5ਹੁਣ ਮੈਂ ਤੁਹਾਨੂੰ ਦੱਸਦਾ ਹਾਂ,
ਭਈ ਮੈਂ ਆਪਣੇ ਅੰਗੂਰੀ ਬਾਗ ਨਾਲ ਕੀ ਕਰਨ
ਵਾਲਾ ਹਾਂ।
ਮੈਂ ਉਸ ਦੀ ਵਾੜ ਹਟਾ ਦਿਆਂਗਾ,
ਅਤੇ ਉਹ ਸੜ ਜਾਵੇਗੀ,
ਮੈਂ ਉਸ ਦੀ ਕੰਧ ਢਾਹ ਸੁੱਟਾਂਗਾ,
ਅਤੇ ਉਹ ਲੜਾਤੀ ਜਾਵੇਗੀ।
6ਮੈਂ ਉਸ ਨੂੰ ਉਜਾੜ ਦਿਆਂਗਾ,
ਉਹ ਨਾ ਛਾਂਗਿਆ ਨਾ ਗੋਡਿਆ ਜਾਵੇਗਾ,
ਕੰਡੇ ਤੇ ਕੰਡਿਆਲੇ ਉੱਗਣਗੇ,
ਅਤੇ ਮੈਂ ਬੱਦਲਾਂ ਨੂੰ ਹੁਕਮ ਦਿਆਂਗਾ,
ਭਈ ਉਸ ਦੇ ਉੱਤੇ ਮੀਂਹ ਨਾ ਵਰ੍ਹਾਉਣ।।
7ਸੈਨਾਂ ਦੇ ਯਹੋਵਾਹ ਦਾ ਅੰਗੂਰੀ ਬਾਗ ਤਾਂ
ਇਸਰਾਏਲ ਦਾ ਘਰਾਣਾ ਹੈ,
ਅਤੇ ਯਹੂਦਾਹ ਦੇ ਮਨੁੱਖ ਉਹ ਦਾ ਮਨ ਭਾਉਂਦਾ
ਬੂਟਾ ਹੈ।
ਓਸ ਨਿਆਉਂ ਨੂੰ ਉਡੀਕਿਆ,
ਅਤੇ ਵੇਖੋ, ਖ਼ੂਨ!
ਧਰਮ ਨੂੰ, ਅਰ ਵੇਖੋ, ਦੁਹਾਈ!।।
8ਹਾਇ ਓਹਨਾਂ ਉੱਤੇ ਜਿਹੜੇ ਘਰ ਨਾਲ ਘਰ
ਜੋੜਦੇ,
ਅਤੇ ਪੈਲੀ ਨਾਲ ਪੈਲੀ ਰਲਾਉਂਦੇ ਹਨ
ਜਦ ਤੋੜੀ ਕੋਈ ਥਾਂ ਨਾ ਰਹੇ,
ਅਤੇ ਤੁਹਾਨੂੰ ਦੇਸ ਵਿੱਚ ਅਕੱਲੇ ਵੱਸਣਾ ਪਵੇ!
9ਸੈਨਾਂ ਦਾ ਯਹੋਵਾਹ ਮੇਰੇ ਕੰਨਾਂ ਵਿੱਚ, -
ਸੱਚ ਮੁੱਚ ਬਹੁਤ ਸਾਰੇ ਘਰ ਉੱਜੜ ਜਾਣਗੇ, ਵੱਡੇ ਤੇ ਚੰਗੇ ਓਹ ਬੇ ਚਰਾਗ ਹੋਣਗੇ,
10ਕਿਉਂ ਜੋ ਦਸ ਘੁਮਾਉਂ ਵਾੜੀ ਤੋਂ ਇੱਕ ਮਣ,
ਅਤੇ ਬੀ ਦੇ ਦਸਾਂ ਟੋਪਿਆਂ ਤੋਂ ਇੱਕ ਟੋਪਾ
ਹੋਵੇਗਾ।।
11ਹਾਇ ਓਹਨਾਂ ਉੱਤੇ ਜਿਹੜੇ ਸਵੇਰੇ ਉੱਠ ਬੈਠਦੇ,
ਭਈ ਸ਼ਰਾਬ ਦੇ ਪਿੱਛੇ ਦੌੜਨ,
ਜਿਹੜੇ ਸੰਝ ਤਿੱਕੁਰ ਠਹਿਰਦੇ ਹਨ,
ਭਈ ਮੱਧ ਓਹਨਾਂ ਨੂੰ ਮਸਤ ਕਰ ਦੇਵੇ!
12ਓਹਨਾਂ ਦੀਆਂ ਜ਼ਿਆਫ਼ਤਾਂ ਵਿੱਚ ਬਰਬਤ ਤੇ ਸਿਤਾਰ,
ਡੱਫ਼, ਬੰਸਰੀ ਤੇ ਮਧ ਤਾਂ ਹਨ,
ਪਰ ਓਹ ਯਹੋਵਾਹ ਦੇ ਕੰਮ ਦੀ ਪਰਵਾਹ ਨਹੀਂ
ਕਰਦੇ,
ਨਾ ਉਹ ਦੀ ਦਸਤਕਾਰੀ ਵੇਖਦੇ ਹਨ।।
13ਏਸ ਲਈ ਮੇਰੀ ਪਰਜਾ ਬੇਸਮਝੀ ਦੇ ਕਾਰਨ ਅਸੀਰੀ
ਵਿੱਚ ਜਾਂਦੀ ਹੈ,
ਉਹ ਦੇ ਪਤਵੰਤੇ ਨਾਲ ਕਾਲ ਮਰਦੇ ਹਨ,
ਅਤੇ ਉਹ ਦੇ ਆਮ ਤਿਹਾ ਨਾਲ ਤੜਫ਼ਦੇ ਹਨ।
14ਏਸ ਲਈ ਪਤਾਲ ਨੇ ਆਪਣੀ ਹਿਰਸ ਵਧਾਈ
ਹੈ,
ਅਤੇ ਆਪਣਾ ਮੂੰਹ ਬੇਅੰਤ ਅੱਡਿਆ ਹੈ,
ਉਹ ਦੇ ਬਜ਼ੁਰਗ ਤੇ ਉਹ ਦੇ ਆਮ,
ਅਤੇ ਉਹ ਦਾ ਰੌਲਾ ਅਰ ਉਹ ਦਾ ਅਨੰਦੀ ਸਭ
ਹੇਠਾਂ ਉਤਰਦੇ ਜਾਂਦੇ ਹਨ।
15ਆਦਮੀ ਨਿਵਾਇਆ ਜਾਂਦਾ ਹੈ,
ਅਤੇ ਮਨੁੱਖ ਅੱਝਾ ਕੀਤਾ ਜਾਂਦਾ ਹੈ,
ਅਤੇ ਹੰਕਾਰੀਆਂ ਦੀਆਂ ਅੱਖਾਂ ਅੱਝੀਆਂ ਕੀਤੀਆਂ
ਜਾਂਦੀਆਂ ਹਨ,
16ਪਰ ਸੈਨਾ ਦਾ ਯਹੋਵਾਹ ਨਿਆਉਂ ਵਿੱਚ ਉੱਚਾ ਕੀਤਾ
ਜਾਂਦਾ ਹੈ,
ਅਤੇ ਪਵਿੱਤ੍ਰ ਪਰਮੇਸ਼ੁਰ ਧਰਮ ਵਿੱਚ ਆਪਣੇ ਆਪ
ਨੂੰ ਪਵਿੱਤ੍ਰ ਵਿਖਾਉਂਦਾ ਹੈ।
17ਤਦ ਲੇਲੇ, ਜਾਣੋ, ਆਪਣੀ ਜੂਹ ਵਿੱਚ ਚਰਨਗੇ,
ਅਤੇ ਥੇਹਾਂ ਵਿੱਚ ਪਰਦੇਸੀ ਮੋਟਿਆਂ ਨੂੰ ਖਾਣਗੇ।।
18ਹਾਇ ਓਹਨਾਂ ਉੱਤੇ ਜਿਹੜੇ ਬਦੀ ਨੂੰ ਝੂਠ ਦਿਆਂ
ਰੱਸਿਆਂ ਨਾਲ ਖਿੱਚਦੇ ਹਨ,
ਅਤੇ ਪਾਪ ਨੂੰ ਗੱਡੇ ਦੀਆਂ ਖੇਂਜਾਂ ਨਾਲ!
19ਜਿਹੜੇ ਆਖਦੇ ਹਨ, ਉਹ ਛੇਤੀ ਕਰੇ,
ਉਹ ਆਪਣੇ ਕੰਮ ਨੂੰ ਸ਼ਤਾਬੀ ਕਰੇ,
ਤਾਂ ਜੋ ਅਸੀਂ ਉਹ ਨੂੰ ਵੇਖੀਏ!
ਇਸਰਾਏਲ ਦੇ ਪਵਿੱਤਰ ਪੁਰਖ ਦਾ ਪਰੋਜਨ ਨੇੜੇ
ਆਵੇ ਭਈ ਅਸੀਂ ਉਹ ਨੂੰ ਜਾਣੀਏਂ!
20ਹਾਇ ਓਹਨਾਂ ਉੱਤੇ ਜਿਹੜੇ ਬੁਰਿਆਈ ਨੂੰ
ਭਲਿਆਈ ਅਤੇ ਭਲਿਆਈ ਨੂੰ ਬੁਰਿਆਈ
ਆਖਦੇ ਹਨ!
ਜਿਹੜੇ ਅਨ੍ਹੇਰੇ ਨੂੰ ਚਾਨਣ ਦੀ ਥਾਂ,
ਅਤੇ ਚਾਨਣ ਨੂੰ ਅਨ੍ਹੇਰ ਦੇ ਥਾਂ ਰੱਖਦੇ ਹਨ!
ਜਿਹੜੇ ਕੌੜੇ ਨੂੰ ਮਿੱਠੇ ਦੇ ਥਾਂ,
ਅਤੇ ਮਿੱਠੇ ਨੂੰ ਕੌੜੇ ਦੇ ਥਾਂ ਰੱਖਦੇ ਹਨ!
21ਹਾਇ ਓਹਨਾਂ ਉੱਤੇ ਜਿਹੜੇ ਆਪਣੀ ਨਿਗਾਹ ਵਿੱਚ
ਸਿਆਣੇ ਹਨ,
ਅਤੇ ਆਪਣੇ ਖਿਆਲ ਵਿੱਚ ਬਿਬੇਕੀ ਹਨ!
22ਹਾਇ ਓਹਨਾਂ ਉੱਤੇ ਜਿਹੜੇ ਮਧ ਪੀਣ ਵਿੱਚ
ਸੂਰਮੇ ਹਨ,
ਅਤੇ ਸ਼ਰਾਬ ਤਿਆਰ ਕਰਨ ਵਿੱਚ ਸ਼ੂਰ ਬੀਰ
ਹਨ!
23ਜਿਹੜੇ ਦੁਸ਼ਟ ਨੂੰ ਵੱਢੀ ਖਾ ਕੇ ਧਰਮੀ ਠਹਿਰਾਉਂਦੇ
ਹਨ,
ਅਤੇ ਧਰਮੀਆਂ ਦਾ ਧਰਮ ਉਨ੍ਹਾਂ ਤੋਂ ਖੋਹ ਲੈਂਦੇ
ਹਨ!।।
24ਏਸ ਲਈ ਜਿਵੇਂ ਅੱਗ ਦੀ ਲਾਟ ਟਾਂਡੇ ਨੂੰ ਖਾ
ਜਾਂਦੀ ਹੈ,
ਅਤੇ ਸੁੱਕਾ ਘਾ ਲੰਬ ਵਿੱਚ ਮਿਟ ਜਾਂਦਾ ਹੈ,
ਸੋ ਓਹਨਾਂ ਦੀ ਜੜ੍ਹ ਸੜ੍ਹਿਆਂਧ ਵਾਂਙੁ ਹੋ ਜਾਵੇਗੀ,
ਅਤੇ ਓਹਨਾਂ ਦੀਆਂ ਕਲੀਆਂ ਧੂੜ ਵਾਂਙੁ ਉੱਡ
ਜਾਣਗੀਆਂ,
ਕਿਉਂ ਜੋ ਓਹਨਾਂ ਨੇ ਸੈਨਾਂ ਦੇ ਯਹੋਵਾਹ ਦੀ
ਬਿਵਸਥਾ ਨੂੰ ਰੱਦਿਆ,
ਅਤੇ ਇਸਰਾਏਲ ਦੇ ਪਵਿੱਤਰ ਪੁਰਖ ਦਾ ਫ਼ਰਮਾਨ
ਤੁੱਛ ਜਾਤਾ।
25ਏਸ ਲਈ ਯਹੋਵਾਹ ਦਾ ਕ੍ਰੋਧ ਆਪਣੀ ਪਰਜਾ ਉੱਤੇ
ਭੜਕ ਉੱਠਿਆ,
ਉਹ ਨੇ ਆਪਣਾ ਹੱਥ ਓਹਨਾਂ ਦੇ ਉੱਤੇ ਚੁੱਕਿਆ,
ਅਤੇ ਓਹਨਾਂ ਨੂੰ ਮਾਰਿਆ, ਤਾਂ ਪਹਾੜ ਕੰਬ ਗਏ,
ਅਤੇ ਓਹਨਾਂ ਦੀਆਂ ਲੋਥਾਂ ਕੂੜੇ ਵਾਂਙੁ ਗਲੀਆਂ
ਵਿੱਚ ਸਨ,
ਏਹ ਦੇ ਹੁੰਦਿਆਂ ਵੀ ਉਹ ਦਾ ਕ੍ਰੋਧ ਨਹੀਂ ਹਟਿਆ,
ਸਗੋਂ ਉਹ ਦਾ ਹੱਥ ਅਜੇ ਚੁੱਕਿਆ ਹੋਟਿਆ ਹੈ।।
26ਉਹ ਦੂਰ ਤੋਂ ਕੌਮਾਂ ਲਈ ਝੰਡਾ ਖੜਾ ਕਰੇਗਾ,
ਅਤੇ ਇਕ ਲਈ ਧਰਤੀ ਦੀਆਂ ਹੱਦਾਂ ਤੋਂ ਫੂਕ
ਮਾਰੇਗਾ,
ਤਾਂ ਵੇਖੋ, ਉਹ ਤੁਰਤ ਫੁਰਤ ਆਉਂਦੀ ਹੈ।
27ਉਸ ਵਿੱਚ ਨਾ ਕੋਈ ਥੱਕਦਾ, ਨਾ ਕੋਈ ਠੇਡਾ
ਖਾਂਦਾ,
ਨਾ ਕੋਈ ਉਂਘਲਾਉਂਦਾ, ਨਾ ਕੋਈ ਸੌਂਦਾ,
ਨਾ ਕਿਸੇ ਦਾ ਕਮਰਬੰਦ ਖੁਲ੍ਹਦਾ ਹੈ,
ਨਾ ਕਿਸੇ ਦੀ ਜੁੱਤੀ ਦਾ ਤਸਮਾ ਟੁੱਟਦਾ ਹੈ।
28ਜਿਨ੍ਹਾਂ ਦੇ ਬਾਣ ਤਿਖੇ,
ਤੇ ਜਿਨ੍ਹਾਂ ਦੇ ਸਾਰੇ ਧਣੁਖ ਕੱਸੇ ਹੋਏ ਹਨ,
ਉਨ੍ਹਾਂ ਦੇ ਘੋੜਿਆਂ ਦੇ ਸੁੰਬ ਚਕ ਮਕ ਜਿਹੇ,
ਅਤੇ ਉਨ੍ਹਾਂ ਦੇ ਪਹੀਏ ਵਾਵਰੋਲੇ ਜਿਹੇ ਜਾਪਦੇ ਹਨ।
29ਉਨ੍ਹਾਂ ਦਾ ਗੱਜਣਾ ਸ਼ੇਰਨੀ ਵਾਂਙੁ,
ਅਤੇ ਓਹ ਜੁਆਨ ਸ਼ੇਰ ਵਾਂਙੁ ਗੱਜਦੇ ਹਨ,
ਓਹ ਘੂਰਦੇ ਹਨ ਅਤੇ ਸ਼ਿਕਾਰ ਫੜਦੇ ਹਨ,
ਫੇਰ ਸੁਖਾਲਾ ਹੀ ਲੈ ਜਾਂਦੇ ਹਨ ਤੇ ਛੁਡਾਉਣ ਵਾਲਾ
ਕੋਈ ਨਹੀਂ।
30ਓਸ ਦਿਨ ਓਹ ਉਸ ਦੇ ਉੱਤੇ ਸਮੁੰਦਰ ਦੀ ਗਰਜ
ਵਾਂਙੁ ਘੂਰਨਗੇ,
ਜੇ ਕੋਈ ਦੇਸ ਵੱਲ ਤੱਕੇ,
ਤਾਂ ਵੇਖੋ, ਅਨ੍ਹੇਰੇ ਤੇ ਦੁਖ,
ਅਤੇ ਚਾਨਣ ਉਹ ਦੇ ਬੱਦਲਾਂ ਨਾਲ ਅਨ੍ਹੇਰ ਹੋ ਜਾਂਦਾ
ਹੈ।।

Highlight

Share

Copy

None

Want to have your highlights saved across all your devices? Sign up or sign in

Videos for ਯਸਾਯਾਹ 5