ਯਸਾਯਾਹ 55
55
ਮੁਕਤੀ ਮੁਫ਼ਤ ਲਓ
1ਓਏ, ਹਰੇਕ ਜੋ ਤਿਹਾਇਆ ਹੈ, ਤੁਸੀਂ ਪਾਣੀ ਲਈ
ਆਓ,
ਅਤੇ ਜਿਹ ਦੇ ਕੋਲ ਚਾਂਦੀ ਨਹੀਂ, ਤੁਸੀਂ ਆਓ,
ਲੈ ਲਓ ਅਤੇ ਖਾ ਲਓ,
ਆਓ, ਬਿਨਾ ਚਾਂਦੀ, ਬਿਨਾ ਮੁੱਲ ਮਧ ਤੇ ਦੁੱਧ ਲੈ
ਲਓ!
2ਜਿਹੜੀ ਰੋਟੀ ਨਹੀਂ, ਉਹ ਦੇ ਲਈ ਤੁਸੀਂ ਆਪਣੀ
ਚਾਂਦੀ,
ਅਤੇ ਜਿਹੜੀ ਚੀਜ਼ ਰਜਾਉਂਦੀ ਨਹੀਂ ਉਹ ਦੇ ਲਈ
ਆਪਣੀ ਮਿਹਨਤ ਕਿਉਂ ਖਰਚਦੇ ਹੋ?
ਧਿਆਨ ਨਾਲ ਮੇਰੀ ਸੁਣੋ ਅਤੇ ਚੰਗਾ ਖਾਓ,
ਤੁਹਾਡਾ ਜੀ ਥਿੰਧਿਆਈ ਨਾਲ ਤ੍ਰਿਪਤ ਹੋ ਜਾਵੇ।
3ਕੰਨ ਲਾਓ ਅਰ ਮੇਰੀ ਵੱਲ ਆਓ,
ਸੁਣੋ ਤੇ ਤੁਹਾਡੀ ਜਾਨ ਜੀਉਂਦੀ ਰਹੇਗੀ,
ਅਤੇ ਮੈਂ ਤੁਹਾਡੇ ਨਾਲ ਇੱਕ ਅਨੰਤ ਨੇਮ ਬੰਨ੍ਹਾਂਗਾ,
ਅਰਥਾਤ ਦਾਊਦ ਦੀਆਂ ਸੱਚੀਆਂ ਦਿਆਲਗੀਆਂ
ਦਾ।
4ਵੇਖ, ਮੈਂ ਉਹ ਨੂੰ ਉੱਮਤਾਂ ਲਈ ਗਵਾਹ ਠਹਿਰਾਇਆ
ਹੈ,
ਉੱਮਤਾਂ ਲਈ ਪਰਧਾਨ ਅਤੇ ਹਾਕਮ,
5ਵੇਖ, ਤੂੰ ਇੱਕ ਕੌਮ ਨੂੰ ਸੱਦੇਂਗਾ ਜਿਹ ਨੂੰ ਤੂੰ ਨਹੀਂ
ਜਾਣਦਾ,
ਅਤੇ ਇੱਕ ਕੌਮ ਜੋ ਤੈਨੂੰ ਨਹੀਂ ਜਾਣਦੀ,
ਯਹੋਵਾਹ ਤੇਰੇ ਪਰਮੇਸ਼ੁਰ ਅਤੇ ਇਸਰਾਏਲ ਦੇ ਪਵਿੱਤਰ
ਪੁਰਖ ਦੇ ਕਾਰਨ,
ਜਿਹ ਨੇ ਤੈਨੂੰ ਸਜ਼ਾਇਆ, ਤੇਰੇ ਕੋਲ ਨੱਠੀ ਆਵੇਗੀ।।
6ਯਹੋਵਾਹ ਨੂੰ ਭਾਲੋ ਜਦ ਤੀਕ ਉਹ ਲੱਭ ਸੱਕੇ,
ਉਹ ਨੂੰ ਪੁਕਾਰੋ ਜਦ ਤੀਕ ਉਹ ਨੇੜੇ ਹੈ।
7ਦੁਸ਼ਟ ਆਪਣੇ ਰਾਹ ਨੂੰ ਤਿਆਗੇ,
ਅਤੇ ਬੁਰਿਆਰ ਆਪਣੇ ਖਿਆਲਾਂ ਨੂੰ,
ਉਹ ਯਹੋਵਾਹ ਵੱਲ ਮੁੜੇ ਅਤੇ ਉਹ ਉਸ ਤੇ ਰਹਮ
ਕਰੇਗਾ,
ਅਤੇ ਸਾਡੇ ਪਰਮੇਸ਼ੁਰ ਵੱਲ ਜੋ ਅੱਤ ਦਿਆਲੂ ਹੈ,
8ਕਿਉਂ ਜੋ ਮੇਰੇ ਖਿਆਲ ਤੁਹਾਡੇ ਖਿਆਲ ਨਹੀਂ,
ਨਾ ਤੁਹਾਡੇ ਰਾਹ ਮੇਰੇ ਰਾਹ ਹਨ,
ਯਹੋਵਾਹ ਦਾ ਵਾਕ ਹੈ।
9ਜਿਵੇਂ ਅਕਾਸ਼ ਧਰਤੀ ਤੋਂ ਉੱਚੇ ਹਨ,
ਤਿਵੇਂ ਮੇਰੇ ਰਾਹ ਤੁਹਾਡੇ ਰਾਹਾਂ ਤੋਂ,
ਅਤੇ ਮੇਰੇ ਖਿਆਲ ਤੁਹਾਡੇ ਖਿਆਲਾਂ ਤੋਂ ਉੱਚੇ ਹਨ।
10ਜਿਵੇਂ ਤਾਂ ਵਰਖਾ ਅਤੇ ਬਰਫ਼ ਅਕਾਸ਼ ਤੋਂ ਪੈਂਦੀ
ਹੈ,
ਅਤੇ ਉੱਥੇ ਨੂੰ ਮੁੜ ਨਹੀਂ ਜਾਂਦੀ,
ਸਗੋਂ ਧਰਤੀ ਨੂੰ ਸਿੰਜ ਕੇ ਉਸ ਨੂੰ ਜਮਾਉਂਦੀ ਅਤੇ
ਖਿੜਾਉਂਦੀ ਹੈ,
ਐਉਂ ਬੀਜਣ ਵਾਲੇ ਨੂੰ ਬੀ ਅਤੇ ਖਾਣ ਵਾਲੇ ਨੂੰ ਰੋਟੀ
ਦਿੰਦੀ ਹੈ,
11ਤਿਵੇਂ ਮੇਰਾ ਬਚਨ ਹੋਵੇਗਾ ਜੋ ਮੇਰੇ ਮੂੰਹੋਂ ਨਿੱਕਲਦਾ
ਹੈ,
ਉਹ ਮੇਰੀ ਵੱਲ ਅਵਿਰਥਾ ਨਹੀਂ ਮੁੜੇਗਾ,
ਪਰ ਜੋ ਮੈਂ ਠਾਣਿਆ ਉਸ ਨੂੰ ਪੂਰਾ ਕਰੇਗਾ,
ਅਤੇ ਜਿਸ ਲਈ ਮੈਂ ਘੱਲਿਆ, ਉਸ ਵਿੱਚ ਸਫ਼ਲ
ਹੋਏਗਾ।।
12ਤੁਸੀਂ ਨਿੱਕਲੋਗੇ ਤਾਂ ਖੁਸ਼ੀ ਨਾਲ,
ਤੁਸੀਂ ਤੋਰੇ ਜਾਓਗੇ ਸ਼ਾਂਤੀ ਨਾਲ,
ਪਹਾੜ ਅਤੇ ਟਿੱਬੇ ਤੁਹਾਡੇ ਅੱਗੇ ਖੁਲ੍ਹ ਕੇ ਜੈਕਾਰੇ
ਗਜਾਉਣਗੇ,
ਅਤੇ ਖੇਤ ਦੇ ਸਾਰੇ ਰੁੱਖ ਤਾਲੀਆਂ ਵਜਾਉਣਗੇ।
13ਕੰਡਿਆਂ ਦੇ ਥਾਂ ਸਰੂ ਉੱਗੇਗਾ,
ਮਲ੍ਹੇ ਦੇ ਥਾਂ ਮਹਿੰਦੀ ਉੱਗੇਗੀ,
ਏਹ ਯਹੋਵਾਹ ਲਈ ਨਾਮ ਅਤੇ ਸਦੀਪਕ ਨਿਸ਼ਾਨ
ਹੋਵੇਗਾ,
ਜੋ ਮਿਟੇਗਾ ਨਹੀਂ।।
Currently Selected:
ਯਸਾਯਾਹ 55: PUNOVBSI
Highlight
Share
Copy
Want to have your highlights saved across all your devices? Sign up or sign in
Punjabi O.V. - ਪਵਿੱਤਰ ਬਾਈਬਲ O.V.
Copyright © 2016 by The Bible Society of India
Used by permission. All rights reserved worldwide.