YouVersion Logo
Search Icon

ਯਸਾਯਾਹ 57

57
ਬੁੱਤ ਪੂਜਕਾਂ ਦਾ ਹਾਲ
1ਧਰਮੀ ਨਾਸ ਹੁੰਦਾ ਪਰ ਕੋਈ ਏਹ ਦਿਲ ਤੇ ਨਹੀਂ
ਲਿਆਉਂਦਾ,
ਸੰਤ ਜਨ ਲਏ ਜਾਂਦੇ ਪਰ ਕੋਈ ਸੋਚਦਾ ਨਹੀਂ
ਭਈ ਧਰਮੀ ਬਿਪਤਾ ਦੇ ਅੱਗੋਂ ਲਿਆ ਜਾਂਦਾ ਹੈ।
2ਉਹ ਸ਼ਾਂਤੀ ਵਿੱਚ ਜਾਂਦਾ,
ਓਹ ਆਪਣੇ ਬਿਸਤਰਿਆਂ ਉੱਤੇ ਅਰਾਮ ਕਰਦੇ,
ਜਿਹੜੇ ਸਿੱਧੇ ਚੱਲਦੇ ਹਨ।
3ਪਰ ਤੁਸੀਂ ਐਥੇ ਨੇੜੇ ਆਓ, ਹੇ ਜਾਦੂਗਰਨੀ ਦੇ ਪੁੱਤ੍ਰੋ,
ਜ਼ਨਾਹਕਾਰ ਅਤੇ ਕੰਜਰੀ ਦੀ ਵੰਸ!
4ਤੁਸੀਂ ਕਿਹ ਦੇ ਉੱਤੇ ਮਖੌਲ ਕਰਦੇ ਹੋ?
ਕਿਹ ਦੇ ਉੱਤੇ ਮੂੰਹ ਅੱਡਦੇ ਅਤੇ ਜੀਭ ਕੱਢਦੇ ਹੋ?
ਭਲਾ, ਤੁਸੀਂ ਅਪਰਾਧ ਦੇ ਬੱਚੇ, ਛਲ ਦੀ ਵੰਸ
ਨਹੀਂ?
5ਤੁਸੀਂ ਜਿਹੜੇ ਬਲੂਤਾਂ ਵਿੱਚ,
ਹਰ ਹਰੇ ਰੁੱਖ ਦੇ ਹੇਠ ਕਾਮ ਵਿੱਚ ਸੜਦੇ ਹੋ?
ਜਿਹੜੇ ਵਾਦੀਆਂ ਵਿੱਚ ਪੱਥਰਾਂ ਦੀਆਂ ਖੋੜਾਂ ਹੇਠ
ਬੱਚਿਆਂ ਦੇ ਵੱਢਣ ਵਾਲੇ ਹੋ!
6ਵਾਦੀ ਦੇ ਪੱਧਰੇ ਪੱਥਰਾਂ ਵਿੱਚ ਤੇਰਾ ਹਿੱਸਾ ਹੈ,
ਏਹ, ਏਹ ਤੇਰਾ ਗੁਣਾ ਹੈ!
ਏਹਨਾਂ ਲਈ ਹੀ ਤੈਂ ਪੀਂਣ ਦੀ ਭੇਟ ਡੋਹਲੀ,
ਤੈਂ ਮੈਦੇ ਦੀ ਭੇਟ ਚੜ੍ਹਾਈ,
ਕੀ ਏਹਨਾਂ ਦੇ ਕਾਰਨ ਮੇਰਾ ਦਿਲ ਠੰਡਾ ਹੋ ਜਾਵੇਗਾ?
7ਇੱਕ ਉੱਚੇ ਤੇ ਬੁਲੰਦ ਪਹਾੜ ਉੱਤੇ ਤੈਂ ਆਪਣਾ
ਬਿਸਤਰ ਵਿਛਾਇਆ,
ਉੱਥੇ ਤੂੰ ਬਲੀਆਂ ਚੜ੍ਹਾਉਣ ਲਈ ਚੜ੍ਹ ਵੀ ਗਈ।
8ਬੂਹਿਆਂ ਅਤੇ ਚੁਗਾਠਾਂ ਦੇ ਪਿੱਛੇ ਤੈਂ ਆਪਣੀ
ਯਾਦਗਾਰੀ ਕਾਇਮ ਕੀਤੀ,
ਤੂੰ ਤਾਂ ਮੈਨੂੰ ਛੱਡ ਕੇ ਨੰਗੀ ਹੋਈ,
ਅਤੇ ਉਤਾਹਾਂ ਜਾ ਕੇ ਆਪਣਾ ਬਿਸਤਰਾ ਚੌੜਾ ਕੀਤਾ,
ਤੈਂ ਓਹਨਾਂ ਨਾਲ ਆਪਣਾ ਨੇਮ ਬੰਨ੍ਹਿਆ,
ਵੇਖਦਿਆਂ ਸਾਰ ਤੂੰ ਓਹਨਾਂ ਦੇ ਬਿਸਤਰੇ ਉੱਤੇ ਲੱਟੂ
ਹੋ ਗਈ!
9ਤੂੰ ਤੇਲ ਲਾ ਕੇ ਮਲਕ ਦੇਵ ਕੋਲ ਗਈ,
ਤੈਂ ਆਪਣੀਆਂ ਸੁਗੰਧਾਂ ਨੂੰ ਵਧਾਇਆ,
ਤੈਂ ਆਪਣੇ ਵਿਚੋਲੇ ਦੂਰ ਦੂਰ ਘੱਲੇ,
ਤੈਂ ਆਪ ਨੂੰ ਪਤਾਲ ਤੀਕ ਅੱਝਾ ਕੀਤਾ!
10ਤੂੰ ਆਪਣੇ ਸਫਰਾਂ ਦੀ ਲੰਬਾਈ ਨਾਲ ਥੱਕ ਗਈ,
ਪਰ ਤੈਂ ਨਾ ਆਖਿਆ, ਕੋਈ ਆਸ ਨਹੀਂ,
ਤੇਰੀ ਜਾਨ ਵਿੱਚ ਜਾਨ ਆਈ,
ਏਸ ਲਈ ਤੂੰ ਹੁੱਸੀ ਨਾ।।
11ਤੂੰ ਕਿਹ ਤੋਂ ਝਕੀ ਅਰ ਡਰੀ,
ਭਈ ਤੂੰ ਝੂਠ ਬੋਲੀ ਅਤੇ ਮੈਨੂੰ ਚੇਤੇ ਨਾ ਕੀਤਾ,
ਨਾ ਆਪਣੇ ਦਿਲ ਉੱਤੇ ਰੱਖਿਆ?
ਕੀ ਮੈਂ ਚਰੋਕਣਾ ਚੁੱਪ ਨਹੀਂ ਰਿਹਾ?
ਪਰ ਤੂੰ ਮੈਥੋਂ ਨਾ ਡਰੀ।
12ਮੈਂ ਤੇਰੇ ਧਰਮ ਨੂੰ ਦੱਸਾਂਗਾ,
ਪਰ ਤੇਰੇ ਕੰਮ! – ਓਹ ਤੈਨੂੰ ਕੁਝ ਲਾਭ ਨਹੀਂ
ਪੁਚਾਉਣਗੇ।
13ਜਦ ਤੂੰ ਚਿੱਲਾਏਂ, ਤਾਂ ਤੇਰੇ ਬੁੱਤਾਂ ਦਾ ਟੋਲਾ ਤੈਨੂੰ
ਛੁਡਾਵੇ।
ਪਰ ਹਵਾ ਉਨ੍ਹਾਂ ਸਾਰਿਆਂ ਨੂੰ ਚੁੱਕ ਲੈ ਜਾਵੇਗੀ,
ਅਤੇ ਸਾਹ ਉਨ੍ਹਾਂ ਨੂੰ ਲੈ ਜਾਵੇਗਾ,
ਪਰ ਜੋ ਮੇਰੀ ਸ਼ਰਨ ਆਉਂਦਾ ਹੈ, ਓਹ ਧਰਤੀ
ਤੇ ਕਬਜ਼ਾ ਕਰੇਗਾ,
ਅਤੇ ਮੇਰੇ ਪਵਿੱਤ੍ਰ ਪਹਾੜ ਦਾ ਅਧਿਕਾਰੀ ਹੋਵੇਗਾ।।
14ਤਦ ਆਖਿਆ ਜਾਵੇਗਾ,
ਭਰਤੀ ਪਾਓ, ਭਰਤੀ!
ਰਾਹ ਸਾਫ਼ ਕਰੋ, ਮੇਰੀ ਪਰਜਾ ਦੇ ਰਾਹ ਵਿੱਚੋਂ
ਰੁਕਾਵਟ ਚੁੱਕ ਸੁੱਟੋ!
15ਮਹਾਨ ਅਤੇ ਉੱਤਮ ਪੁਰਖ ਜੋ ਸਦਾ ਕਾਇਮ ਹੈ,
ਜਿਸ ਦਾ ਨਾਮ ਪਵਿੱਤਰ ਹੈ, ਇਉਂ ਆਖਦਾ ਹੈ,
ਮੈਂ ਉੱਚੇ ਅਤੇ ਪਵਿੱਤ੍ਰ ਅਸਥਾਨ ਵਿੱਚ ਵੱਸਦਾ ਹਾਂ,
ਉਹ ਦੇ ਨਾਲ ਵੀ ਜਿਹ ਦਾ ਆਤਮਾ ਕੁਚਲਿਆ ਤੇ
ਅੱਝਾ ਹੈ,
ਭਈ ਮੈਂ ਅੱਝਿਆਂ ਦੇ ਆਤਮਾ ਨੂੰ ਜਿਵਾਵਾਂ,
ਕੁਚਲਿਆਂ ਹੋਇਆਂ ਦੇ ਦਿਲ ਨੂੰ ਜਿਵਾਵਾਂ।
16ਮੈਂ ਸਦਾ ਤਾਂ ਨਾ ਝਗੜਾਂਗਾ,
ਨਾ ਹਮੇਸ਼ਾ ਕੋਪਵਾਨ ਰਹਾਂਗਾ,
ਕਿਉਂ ਜੋ ਆਤਮਾ ਮੇਰੇ ਹਜ਼ੂਰੋਂ ਨਢਾਲ ਹੋ ਜਾਂਦਾ,
ਨਾਲੇ ਪ੍ਰਾਣ ਜਿਨ੍ਹਾਂ ਨੂੰ ਮੈਂ ਬਣਾਇਆ।।
17ਮੈਂ ਉਹ ਦੇ ਲੋਭ ਦੀ ਬੁਰਿਆਈ ਦੇ ਕਾਰਨ
ਕੋਪਵਾਨ ਹੋਇਆ,
ਮੈਂ ਉਹ ਨੂੰ ਮਾਰਿਆ,
ਮੈਂ ਆਪਣਾ ਮੂੰਹ ਲੁਕਾਇਆ,
ਮੈਂ ਕੋਪਵਾਨ ਹੋਇਆ,
ਪਰ ਉਹ ਆਪਣੇ ਮਨ ਦੇ ਰਾਹ ਵਿੱਚ ਪਿੱਛੇ ਹਟਦਾ
ਜਾਂਦਾ ਸੀ।
18ਮੈਂ ਉਸ ਦੇ ਰਾਹ ਵੇਖੇ ਅਤੇ ਮੈਂ ਉਹ ਨੂੰ ਚੰਗਾ
ਕਰਾਂਗਾ,
ਮੈਂ ਉਹ ਦੀ ਅਗਵਾਈ ਕਰਾਂਗਾ,
ਅਤੇ ਉਹ ਨੂੰ ਅਰ ਉਹ ਦੇ ਦਰਦੀਆਂ ਨੂੰ ਤਸੱਲੀਆਂ
ਬਖ਼ਸ਼ਾਂਗਾ।
19ਮੈਂ ਬੁੱਲ੍ਹਾਂ ਦਾ ਫਲ ਉਤਪੰਨ ਕਰਦਾ ਹਾਂ।
ਦੂਰ ਵਾਲੇ ਲਈ ਅਰ ਨੇੜੇ ਵਾਲੇ ਲਈ ਸ਼ਾਂਤੀ,
ਸ਼ਾਂਤੀ!
ਯਹੋਵਾਹ ਆਖਦਾ ਹੈ, ਅਤੇ ਮੈਂ ਉਹ ਨੂੰ ਚੰਗਾ
ਕਰਾਂਗਾ।
20ਦੁਸ਼ਟ ਉੱਛਲਦੇ ਸਮੁੰਦਰ ਵਾਂਙੁ ਹਨ,
ਕਿਉਂ ਜੋ ਉਹ ਚੈਨ ਨਹੀਂ ਕਰ ਸੱਕਦਾ,
ਅਤੇ ਉਹ ਦੀਆਂ ਲਹਿਰਾਂ ਚਿੱਕੜ ਅਤੇ ਗੰਦ
ਉਛਾਲਦੀਆਂ ਹਨ
21ਮੇਰਾ ਪਰਮੇਸ਼ੁਰ ਆਖਦਾ ਹੈ,
ਦੁਸ਼ਟਾਂ ਲਈ ਸ਼ਾਂਤੀ ਨਹੀਂ।।

Highlight

Share

Copy

None

Want to have your highlights saved across all your devices? Sign up or sign in