ਯਸਾਯਾਹ 58:13-14
ਯਸਾਯਾਹ 58:13-14 PUNOVBSI
ਜੇ ਤੂੰ ਸਬਤ ਲਈ ਆਪਣੇ ਪੈਰ ਮੇਰੇ ਪਵਿੱਤ੍ਰ ਦਿਨ ਵਿੱਚ ਆਪਣੀ ਭਾਉਣੀ ਪੂਰੀ ਕਰਨ ਤੋਂ ਰੋਕੇਂ, ਜੇ ਤੂੰ ਸਬਤ ਨੂੰ ਉੱਤਮ, ਅਤੇ ਯਹੋਵਾਹ ਦਾ ਪਵਿੱਤ੍ਰ ਦਿਨ ਆਦਰਵੰਤ ਆਖੇਂ, ਜੇ ਤੂੰ ਆਪਣੀਆਂ ਚਾਲਾਂ ਉੱਤੇ ਨਾ ਚੱਲ ਕੇ, ਅਤੇ ਆਪਣੀ ਭਾਉਣੀ ਨੂੰ ਪੂਰੀ ਨਾ ਕਰ ਕੇ, ਨਾ ਆਪਣੀਆਂ ਹੀ ਗੱਲਾਂ ਕਰ ਕੇ ਉਹ ਨੂੰ ਆਦਰ ਦੇਵੇਂ, ਤਦ ਤੂੰ ਯਹੋਵਾਹ ਵਿੱਚ ਮਗਨ ਰਹੇਂਗਾ, ਅਤੇ ਮੈਂ ਤੈਨੂੰ ਧਰਤੀ ਦੀਆਂ ਉਚਿਆਈਆਂ ਉੱਤੇ ਚੜ੍ਹਾਵਾਂਗਾ, ਮੈਂ ਤੇਰੇ ਪਿਤਾ ਯਾਕੂਬ ਦਾ ਵਿਰਸਾ ਤੈਨੂੰ ਖਵਾਵਾਂਗਾ, ਕਿਉਂ ਜੋ ਏਹ ਯਹੋਵਾਹ ਦਾ ਮੁਖ ਵਾਕ ਹੈ।।