ਯਸਾਯਾਹ 60
60
ਨਵੇਂ ਸੀਯੋਨ ਦੀ ਸ਼ਾਨ
1ਉੱਠ, ਚਮਕ, ਤੇਰਾ ਚਾਨਣ ਜੋ ਆ ਗਿਆ ਹੈ,
ਅਤੇ ਯਹੋਵਾਹ ਦਾ ਪਰਤਾਪ ਜੋ ਤੇਰੇ ਉੱਤੇ ਚਮਕਿਆ
ਹੈ।
2ਵੇਖੋ ਤਾਂ, ਅਨ੍ਹੇਰਾ ਧਰਤੀ ਨੂੰ ਢੱਕ ਲਵੇਗਾ,
ਅਤੇ ਉੱਮਤਾਂ ਨੂੰ ਘਟਾਂ,
ਪਰ ਯਹੋਵਾਹ ਤੇਰੇ ਉੱਤੇ ਚਮਕੇਗਾ,
ਅਤੇ ਉਹ ਦਾ ਪਰਤਾਪ ਤੇਰੇ ਉੱਤੇ ਵਿਖਾਈ ਦੇਵੇਗਾ।
3ਕੌਮਾਂ ਤੇਰੇ ਚਾਨਣ ਵੱਲ ਆਉਣਗੀਆਂ,
ਅਤੇ ਰਾਜੇ ਤੇਰੇ ਚੜ੍ਹਾਓ ਦੀ ਚਮਕਾਹਟ ਵੱਲ।।
4ਆਪਣੀਆਂ ਅੱਖਾਂ ਚੁੱਕ ਕੇ ਆਲੇ ਦੁਆਲੇ ਵੇਖ!
ਓਹ ਸਭ ਦੇ ਸਭ ਇਕੱਠੇ ਹੁੰਦੇ, ਓਹ ਤੇਰੇ ਕੋਲ
ਆਉਂਦੇ,
ਤੇਰੇ ਪੁੱਤ੍ਰ ਦੂਰੋਂ ਆਉਣਗੇ,
ਅਤੇ ਤੇਰੀਆਂ ਧੀਆਂ ਕੁੱਛੜ ਚੁੱਕੀਆਂ ਜਾਣਗੀਆਂ।
5ਤਾਂ ਤੂੰ ਵੇਖੇਂਗੀ ਅਤੇ ਚਮਕੇਂਗੀ,
ਅਤੇ ਤੇਰਾ ਦਿਲ ਥਰ ਥਰ ਕੰਬੇਗਾ ਤੇ ਫੁੱਲ
ਜਾਵੇਗਾ,
ਕਿਉਂ ਜੋ ਸਮੁੰਦਰ ਦੀ ਵਾਫਰੀ ਤੇਰੀ ਵੱਲ ਫਿਰੇਗੀ,
ਅਤੇ ਕੌਮਾਂ ਦਾ ਧਨ ਤੇਰੀ ਵੱਲ ਆਵੇਗਾ।
6ਬਹੁਤ ਸਾਰੇ ਊਠ ਤੈਨੂੰ ਢਕ ਲੈਣਗੇ,
ਮਿਦਯਾਨ ਅਤੇ ਏਫਾਹ ਦੇ ਜੁਆਨ ਊਠ,
ਸਾਰੇ ਸ਼ਬਾ ਤੋਂ ਆਉਣਗੇ,
ਉਹ ਸੋਨਾ ਅਤੇ ਲੋਬਾਨ ਚੁੱਕਣਗੇ,
ਅਤੇ ਯਹੋਵਾਹ ਦੀ ਉਸਤਤ ਦਾ ਪਰਚਾਰ ਕਰਨਗੇ।
7ਕੇਦਾਰ ਦੇ ਸਾਰੇ ਇੱਜੜ ਤੇਰੇ ਕੋਲ ਇਕੱਠੇ ਕੀਤੇ
ਜਾਣਗੇ,
ਨਬਾਯੋਥ ਦੇ ਛਤ੍ਰੇ ਤੇਰੀ ਸੇਵਾ ਕਰਨਗੇ,
ਓਹ ਕਬੂਲ ਹੋ ਕੇ ਮੇਰੀ ਜਗਵੇਦੀ ਉੱਤੇ ਚੜ੍ਹਾਏ
ਜਾਣਗੇ,
ਅਤੇ ਮੈਂ ਆਪਣੇ ਸੋਹਣੇ ਭਵਨ ਨੂੰ ਸਜ਼ਾਵਾਂਗਾ।।
8ਏਹ ਕੌਣ ਹਨ ਜਿਹੜੇ ਬੱਦਲ ਵਾਂਙੁ ਉੱਡੇ ਆਉਂਦੇ
ਹਨ,
ਜਿਵੇਂ ਘੁੱਗੀਆਂ ਆਪਣੇ ਕਾਬੁਕਾਂ ਨੂੰ,
9ਸੱਚ ਮੁੱਚ ਟਾਪੂ ਮੇਰੀ ਉਡੀਕ ਕਰਨਗੇ,
ਨਾਲੇ ਪਹਿਲਾਂ ਤਰਸ਼ੀਸ਼ ਦੇ ਜਹਾਜ਼,
ਭਈ ਓਹ ਤੇਰੇ ਪੁੱਤ੍ਰਾਂ ਨੂੰ ਓਹਨਾਂ ਦੀ ਚਾਂਦੀ ਤੇ ਸੋਨੇ
ਸਣੇ ਦੂਰੋਂ ਲਿਆਉਣ,
ਯਹੋਵਾਹ ਤੇਰੇ ਪਰਮੇਸ਼ੁਰ ਦੇ ਨਾਮ ਲਈ ਅਤੇ
ਇਸਰਾਏਲ ਦੇ ਪਵਿੱਤਰ ਪੁਰਖ ਲਈ,
ਕਿਉਂ ਜੋ ਓਸ ਤੈਨੂੰ ਸਜ਼ਾਇਆ ਹੈ।।
10ਓਪਰੇ ਤੇਰੀਆਂ ਕੰਧਾਂ ਨੂੰ ਉਸਾਰਨਗੇ,
ਅਤੇ ਓਹਨਾਂ ਦੇ ਰਾਜੇ ਤੇਰੀ ਸੇਵਾ ਕਰਨਗੇ,
ਭਾਵੇਂ ਮੈਂ ਤੈਨੂੰ ਆਪਣੇ ਕੋਪ ਵਿੱਚ ਮਾਰਿਆ,
ਪਰ ਮੈਂ ਆਪਣੀ ਭਾਉਣੀ ਵਿੱਚ ਤੇਰੇ ਉੱਤੇ ਰਹਮ
ਕਰਾਂਗਾ।
11ਤੇਰੇ ਫਾਟਕ ਸਦਾ ਖੁਲ੍ਹੇ ਰਹਿਣਗੇ,
ਓਹ ਦਿਨ ਰਾਤ ਬੰਦ ਨਾ ਹੋਣਗੇ,
ਭਈ ਓਹ ਤੇਰੇ ਕੋਲ ਕੌਮਾਂ ਦਾ ਧਨ,
ਅਤੇ ਓਹਨਾਂ ਦੇ ਰਾਜੇ ਜਲੂਸ ਵਿੱਚ ਲੈ ਆਉਣ।
12ਜਿਹੜੀ ਕੌਮ ਅਤੇ ਜਿਹੜਾ ਰਾਜ ਤੇਰੀ ਸੇਵਾ ਨਾ
ਕਰੇਗਾ,
ਉਹ ਨਾਸ ਹੋ ਜਾਵੇਗਾ,
ਹਾਂ, ਓਹ ਕੌਮਾਂ ਉੱਕਾ ਹੀ ਬਰਬਾਦ ਹੋ ਜਾਣਗੀਆਂ।
13ਲਬਾਨੋਨ ਦੀ ਸ਼ਾਨ ਤੇਰੇ ਕੋਲ ਆਵੇਗੀ,
ਸਰੂ, ਚੀਲ੍ਹ ਅਤੇ ਚਨਾਰ ਇਕੱਠੇ,
ਭਈ ਓਹ ਮੇਰੇ ਪਵਿੱਤ੍ਰ ਅਸਥਾਨ ਨੂੰ ਸਜ਼ਾਉਣ,
ਇਉਂ ਮੈਂ ਆਪਣੇ ਪੈਰਾਂ ਦੇ ਅਸਥਾਨ ਨੂੰ ਸ਼ਾਨਦਾਰ
ਬਣਾਵਾਂਗਾ।।
14ਤੇਰੇ ਦੋਖੀਆਂ ਦੇ ਪੁੱਤ੍ਰ ਤੇਰੇ ਕੋਲ ਨਿਉਂਦੇ ਹੋਏ
ਆਉਣਗੇ,
ਤੈਨੂੰ ਸਾਰੇ ਤੁੱਛ ਜਾਣਨ ਵਾਲੇ ਤੇਰੇ ਪੈਰਾਂ ਉੱਤੇ ਮੱਥਾ
ਟੇਕਣਗੇ,
ਓਹ ਤੈਨੂੰ ਯਹੋਵਾਹ ਦਾ ਸ਼ਹਿਰ,
ਇਸਰਾਏਲ ਦੇ ਪਵਿੱਤਰ ਪੁਰਖ ਦਾ ਸੀਯੋਨ
ਆਖਣਗੇ।
15ਭਾਵੇਂ ਤੂੰ ਤਿਆਗੀ ਹੋਈ ਅਤੇ ਘਿਣਾਉਣੀ ਸੈਂ,
ਅਤੇ ਤੇਰੇ ਵਿੱਚੋਂ ਦੀ ਕੋਈ ਨਹੀਂ ਸੀ ਲੰਘਦਾ,
ਪਰ ਮੈਂ ਤੈਨੂੰ ਸਦਾ ਲਈ ਉੱਤਮ,
ਪੀੜ੍ਹੀਓ ਪੀੜ੍ਹੀ ਖੁਸ਼ ਰੱਖਾਂਗਾ।
16ਤੂੰ ਕੌਮਾਂ ਦਾ ਦੁੱਧ ਚੁੰਘੇਗੀ,
ਅਤੇ ਰਾਜਿਆਂ ਦੀ ਛਾਤੀ ਚੁੰਘੇਂਗੀ,
ਤੂੰ ਜਾਣੇਂਗੀ ਭਈ ਮੈਂ ਯਹੋਵਾਹ ਤੇਰਾ ਬਚਾਉਣ
ਵਾਲਾ ਹਾਂ,
ਤੇਰਾ ਛੁਡਾਉਣ ਵਾਲਾ, ਯਾਕੂਬ ਦਾ ਸ਼ਕਤੀਮਾਨ।
17ਪਿੱਤਲ ਦੇ ਥਾਂ ਮੈਂ ਸੋਨਾ ਲਿਆਵਾਂਗਾ,
ਲੋਹੇ ਦੇ ਥਾਂ ਮੈਂ ਚਾਂਦੀ ਲਿਆਵਾਂਗਾ,
ਲੱਕੜੀ ਦੇ ਥਾਂ ਪਿੱਤਲ ਅਤੇ ਪੱਥਰਾਂ ਦੇ ਥਾਂ
ਲੋਹਾ,
ਮੈਂ ਤੇਰੇ ਮੁਹੱਸਲਾਂ ਨੂੰ ਸ਼ਾਂਤੀ,
ਅਤੇ ਤੇਰੇ ਬੇਗਾਰ ਕਰਾਉਣ ਵਾਲਿਆਂ ਨੂੰ ਧਰਮ
ਬਣਾਵਾਂਗਾ।।
18ਜ਼ੁਲਮ ਤੇਰੇ ਦੇਸ ਵਿੱਚ ਫੇਰ ਸੁਣਿਆ ਨਾ
ਜਾਵੇਗਾ,
ਨਾ ਤੇਰੀਆਂ ਹੱਦਾਂ ਵਿੱਚ ਬਰਬਾਦੀ ਯਾ ਤਬਾਹੀ,
ਤੂੰ ਆਪਣੀਆਂ ਕੰਧਾਂ ਨੂੰ ਮੁਕਤੀ,
ਅਤੇ ਆਪਣਿਆਂ ਫਾਟਕਾਂ ਨੂੰ ਉਸਤਤ ਸੱਦੇਂਗੀ।
19ਸੂਰਜ ਤੇਰੇ ਲਈ ਫਿਰ ਦਿਨੇ ਚਾਨਣ ਲਈ ਨਾ
ਹੋਵੇਗਾ,
ਨਾ ਚੰਦ ਉਜਾਲੇ ਲਈ ਤੈਨੂੰ ਚਾਨਣ ਦੇਵੇਗਾ,
ਪਰ ਯਹੋਵਾਹ ਤੇਰਾ ਸਦੀਪਕ ਚਾਨਣ ਹੋਵੇਗਾ,
ਅਤੇ ਤੇਰਾ ਪਰਮੇਸ਼ੁਰ ਤੇਰੀ ਸਜ਼ਾਵਟ ਹੋਵੇਗਾ।
20ਤੇਰਾ ਸੂਰਜ ਫਿਰ ਨਹੀਂ ਲੱਥੇਗਾ,
ਨਾ ਤੇਰਾ ਚੰਦ ਮਿਟ ਜਾਵੇਗਾ,
ਯਹੋਵਾਹ ਜੋ ਤੇਰੇ ਲਈ ਸਦੀਪਕ ਚਾਨਣ ਹੋਵੇਗਾ,
ਅਤੇ ਤੇਰੇ ਸੋਗ ਦੇ ਦਿਨ ਮੁੱਕ ਜਾਣਗੇ।
21ਤੇਰੇ ਸਾਰੇ ਲੋਕ ਧਰਮੀ ਹੋਣਗੇ,
ਓਹ ਧਰਤੀ ਨੂੰ ਸਦਾ ਲਈ ਵੱਸ ਵਿੱਚ ਰੱਖਣਗੇ,
ਮੇਰੀ ਲਾਈ ਹੋਈ ਲਗਰ, ਮੇਰੇ ਹੱਥਾਂ ਦਾ ਕੰਮ,
ਭਈ ਮੈਂ ਸਜ਼ਾਇਆ ਜਾਵਾਂ।
22ਨਿੱਕਾ ਜਿਹਾ ਹਜ਼ਾਰ ਹੋ ਜਾਵੇਗਾ
ਅਤੇ ਛੋਟਾ ਇੱਕ ਬਲਵੰਤ ਕੌਮ,
ਮੈਂ ਯਹੋਵਾਹ ਵੇਲੇ ਸਿਰ ਏਹ ਨੂੰ ਛੇਤੀ ਕਰਾਂਗਾ।।
Currently Selected:
ਯਸਾਯਾਹ 60: PUNOVBSI
Highlight
Share
Copy
Want to have your highlights saved across all your devices? Sign up or sign in
Punjabi O.V. - ਪਵਿੱਤਰ ਬਾਈਬਲ O.V.
Copyright © 2016 by The Bible Society of India
Used by permission. All rights reserved worldwide.