ਯਸਾਯਾਹ 61:1-3
ਯਸਾਯਾਹ 61:1-3 PUNOVBSI
ਪ੍ਰਭੁ ਯਹੋਵਾਹ ਦਾ ਆਤਮਾ ਮੇਰੇ ਉੱਤੇ ਹੈ, ਏਸ ਲਈ ਜੋ ਯਹੋਵਾਹ ਨੇ ਮੈਨੂੰ ਮਸਹ ਕੀਤਾ ਹੈ, ਭਈ ਗਰੀਬਾਂ ਨੂੰ ਖੁਸ਼ ਖਬਰੀ ਸੁਣਾਵਾਂ, ਓਸ ਮੈਨੂੰ ਘੱਲਿਆ ਹੈ, ਭਈ ਮੈਂ ਟੁੱਟੇ ਦਿਲ ਵਾਲਿਆਂ ਦੇ ਪੱਟੀ ਬੰਨ੍ਹਾਂ, ਅਤੇ ਬੰਧੂਆਂ ਨੂੰ ਛੁੱਟਣ ਦਾ ਅਤੇ ਅਸੀਰਾਂ ਨੂੰ ਖੁਲ੍ਹਣ ਦਾ ਪਰਚਾਰ ਕਰਾਂ, ਭਈ ਮੈਂ ਯਹੋਵਾਹ ਦੇ ਮਨ ਭਾਉਂਦੇ ਵਰ੍ਹੇ ਦਾ, ਅਤੇ ਸਾਡੇ ਪਰਮੇਸ਼ੁਰ ਦੇ ਬਦਲਾ ਲੈਣ ਦੇ ਦਿਨ ਦਾ ਪਰਚਾਰ ਕਰਾਂ, ਅਤੇ ਸਾਰੇ ਸੋਗੀਆਂ ਨੂੰ ਦਿਲਾਸਾ ਦਿਆਂ, ਭਈ ਸੀਯੋਨ ਦੇ ਸੋਗੀਆਂ ਲਈ ਏਹ ਕਰਾਂ, - ਓਹਨਾਂ ਨੂੰ ਸੁਆਹ ਦੇ ਥਾਂ ਸਿਹਰਾ, ਸੋਗ ਦੇ ਥਾਂ ਖੁਸ਼ੀ ਦਾ ਤੇਲ, ਨਿਮ੍ਹੇ ਆਤਮਾ ਦੇ ਥਾਂ ਉਸਤਤ ਦਾ ਸਰੋਪਾ ਬਖ਼ਸ਼ਾਂਗਾ, ਅਤੇ ਓਹ ਧਰਮ ਦੇ ਬਲੂਤ, ਯਹੋਵਾਹ ਦੇ ਲਾਏ ਹੋਏ ਸਦਾਉਣਗੇ, ਭਈ ਉਸ ਦੀ ਸਜ਼ਾਵਟ ਹੋਵੇ।।