ਯਸਾਯਾਹ 7
7
ਇੰਮਾਨੂਏਲ
1ਤਾਂ ਐਉਂ ਹੋਇਆ ਕਿ ਉੱਜ਼ੀਯਾਹ ਦੇ ਪੋਤ੍ਰੋ, ਯੋਥਾਮ ਦੇ ਪੁੱਤ੍ਰ ਆਹਾਜ਼ ਯਹੂਦਾਹ ਦੇ ਪਾਤਸ਼ਾਹ ਦੇ ਦਿਨਾਂ ਵਿੱਚ ਅਰਾਮ ਦਾ ਰਾਜਾ ਰਸੀਨ ਅਤੇ ਇਸਰਾਏਲ ਤੇ ਪਾਤਸ਼ਾਹ ਰਮਲਯਾਹ ਦਾ ਪੁੱਤ੍ਰ ਫਕਹ ਯਰੂਸ਼ਲਮ ਨੂੰ ਉਤਾਹਾਂ ਆਏ ਭਈ ਉਹ ਦੇ ਵਿਰੁੱਧ ਜੁੱਧ ਕਰਨਪਰ ਉਹ ਨੂੰ ਜਿੱਤ ਨਾ ਸੱਕੇ 2ਤਾਂ ਦਾਊਦ ਦੇ ਘਰਾਣੇ ਨੂੰ ਦੱਸਿਆ ਗਿਆ ਕਿ ਅਰਾਮ ਇਫ਼ਰਾਈਮ ਨਾਲ ਮਿਲ ਗਿਆ ਤਾਂ ਉਹ ਦਾ ਦਿਲ ਤੇ ਉਹ ਦੇ ਲੋਕਾਂ ਦਾ ਦਿਲ ਕੰਬ ਗਿਆ ਜਿਵੇਂ ਬਣ ਦੇ ਰੁੱਖ ਪੌਣ ਦੇ ਅੱਗੇ ਕੰਬ ਜਾਂਦੇ ਹਨ।।
3ਤਾਂ ਯਹੋਵਾਹ ਨੇ ਯਸਾਯਾਹ ਨੂੰ ਆਖਿਆ, ਤੂੰ ਅਰ ਤੇਰਾ ਪੁੱਤ੍ਰ ਸ਼ਆਰ ਯਾਸ਼ੂਬ#7:3 ਅਰਥਾਤ, ਇੱਕ ਬਕੀਆ ਮੁੜੇਗਾ । ਉੱਪਰਲੇ ਤਲਾ ਦੇ ਸੂਏ ਦੇ ਸਿਰੇ ਉੱਤੇ ਧੋਬੀ ਘਾਟ ਦੇ ਰਾਹ ਤੇ ਆਹਾਜ਼ ਨੂੰ ਮਿਲੋ 4ਅਤੇ ਤੂੰ ਉਹ ਨੂੰ ਆਖ, ਖਬਰਦਾਰ, ਚੁੱਪ ਰਹੁ, ਨਾ ਡਰ! ਇਨ੍ਹਾਂ ਚੁਆਤੀਆਂ ਦੇ ਦੋਹਾਂ ਸੁਲਗਦੇ ਟੁੰਡਾਂ ਤੋਂ ਅਰਥਾਤ ਰਮਲਯਾਹ ਦੇ ਪੁੱਤ੍ਰ ਅਰਾਮ ਅਤੇ ਰਸੀਨ ਦੇ ਬਲਦੇ ਕ੍ਰੋਧ ਤੋਂ ਤੇਰਾ ਦਿਲ ਹੁੱਸ ਨਾ ਜਾਵੇ 5ਕਿਉਂ ਜੋ ਅਰਾਮ ਅਤੇ ਰਮਲਯਾਹ ਦੇ ਪੱਤ੍ਰ ਇਫ਼ਰਾਈਮ ਨੇ ਤੇਰੇ ਵਿਰੁੱਧ ਬਦੀ ਦਾ ਮਤਾ ਪਕਾਇਆ ਹੈ 6ਆਓ, ਅਸੀਂ ਯਹੂਦਾਹ ਉੱਤੇ ਚੜ੍ਹੀਏ ਅਤੇ ਉਹ ਨੂੰ ਛੇੜੀਏ ਅਤੇ ਉਹ ਦੇ ਵਿੱਚ ਆਪਣੇ ਲਈ ਫੁੱਟ ਪਾ ਕੇ ਟਾਬਲ ਦੇ ਪੁੱਤ੍ਰ ਉਹ ਦੇ ਵਿੱਚ ਪਾਤਸ਼ਾਹ ਬਣਾਈਏ 7ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ ਇਹ ਕਾਇਮ ਨਹੀਂ ਰਹੇਗਾ ਅਤੇ ਹੋਵੇਗਾ ਵੀ ਨਹੀਂ 8ਕਿਉਂ ਜੋ ਅਰਾਮ ਦਾ ਸਿਰ ਦੰਮਿਸਕ ਹੈ ਅਤੇ ਦੰਮਿਸਕ ਦਾ ਸਿਰ ਰਸੀਨ ਹੈ, ਪਰ ਪੈਂਹਟਾਂ ਵਰਿਹਾਂ ਤੀਕ ਇਫ਼ਰਾਈਮ ਐਉਂ ਟੋਟੇ ਟੋਟੇ ਕੀਤਾ ਜਾਵੇਗਾ ਕਿ ਉਹ ਕੌਮ ਹੀ ਨਾ ਰਹੇਗੀ 9ਇਫ਼ਰਾਈਮ ਦਾ ਸਿਰ ਸਾਮਰਿਯਾ ਹੈ ਅਤੇ ਸਾਮਰਿਯਾ ਦਾ ਸਿਰ ਰਮਲਯਾਹ ਦਾ ਪੁੱਤ੍ਰ ਹੈ। ਜੇ ਤੁਸੀਂ ਪਰਤੀਤ ਨਾ ਕਰੋਗੇ ਤੁਸੀਂ ਸੱਚ ਮੁੱਚ ਕਾਇਮ ਨਾ ਰੋਹੋਗੇ।।
10ਫੇਰ ਯਹੋਵਾਹ ਆਹਾਜ਼ ਨੂੰ ਹੋਰ ਇਹ ਬੋਲਿਆ 11ਕਿ ਯਹੋਵਾਹ ਆਪਣੇ ਪਰਮੇਸ਼ੁਰ ਤੋਂ ਕੋਈ ਨਿਸ਼ਾਨ ਮੰਗ, ਭਾਵੇਂ ਡੁੰਘਿਆਈ ਵਿੱਚ ਭਾਵੇ ਉਤਾਹਾਂ ਉੱਚਿਆਈ ਵਿੱਚ ਮੰਗ 12ਪਰ ਆਹਾਜ਼ ਨੇ ਆਖਿਆ, ਮੈਂ ਨਹੀਂ ਮੰਗਾਂਗਾ ਅਤੇ ਮੈਂ ਯਹੋਵਾਹ ਨੂੰ ਨਹੀਂ ਪਰਤਾਵਾਂਗਾ।।
13ਤਾਂ ਓਸ ਆਖਿਆ, ਹੇ ਦਾਊਦ ਦੇ ਘਰਾਣੇ, ਸੁਣ। ਭਲਾ, ਏਹ ਤੁਹਾਡੇ ਲਈ ਛੋਟੀ ਗੱਲ ਹੈ ਭਈ ਮਨੁੱਖਾਂ ਨੂੰ ਖੇਚਲ ਦਿਓ? ਕੀ ਤੁਸੀਂ ਮੇਰੇ ਪਰਮੇਸ਼ੁਰ ਨੂੰ ਵੀ ਖੇਚਲ ਦਿਓਗੇ? 14ਏਸ ਲਈ ਪ੍ਰਭੁ ਆਪ ਤੁਹਾਨੂੰ ਇੱਕ ਨਿਸ਼ਾਨ ਦੇਵੇਗਾ। ਵੇਖੋ, ਇੱਕ ਕੁਆਰੀ#7:14 ਅਥਵਾ, ਜੁਆਨ ਤੀਵੀਂ । ਗਰਭਵੰਤੀ ਹੋਵੇਗੀ ਅਤੇ ਪੁੱਤ੍ਰ ਜਣੇਗੀ ਅਤੇ ਉਹ ਉਸ ਦਾ ਨਾਮ ਇੰਮਾਨੂਏਲ ਰੱਖੇਗੀ 15ਉਹ ਦਹੀਂ ਅਤੇ ਸ਼ਹਿਤ ਖਾਵੇਗਾ ਜਿਸ ਵੇਲੇ ਤੀਕ ਉਹ ਬਦੀ ਨੂੰ ਰੱਦਣਾ ਅਤੇ ਨੇਕੀ ਨੂੰ ਚੁਣਨਾ ਨਾ ਜਾਣੇ 16ਕਿਉਂ ਜੋ ਇਸ ਤੋਂ ਪਹਿਲਾਂ ਕਿ ਉਹ ਮੁੰਡਾ ਬਦੀ ਨੂੰ ਰੱਦਣਾ ਅਤੇ ਨੇਕੀ ਨੂੰ ਚੁਣਨਾ ਜਾਣੇ, ਉਹ ਜਮੀਨ ਛੱਡੀ ਜਾਵੇਗੀ ਜਿਹ ਦੇ ਦੋਹਾਂ ਰਾਜਿਆਂ ਤੋਂ ਤੂੰ ਘਾਬਰਦਾ ਹੈਂ 17ਯਹੋਵਾਹ ਤੇਰੇ ਉੱਤੇ, ਤੇਰੇ ਲੋਕਾਂ ਉੱਤੇ ਅਤੇ ਤੇਰੇ ਪਿਉ ਦੇ ਘਰਾਣੇ ਉੱਤੇ, ਤੇਰੇ ਲੋਕਾਂ ਉੱਤੇ ਅਜੇਹੇ ਦਿਨ ਲੈ ਆਵੇਗਾ ਅਰਥਾਤ ਅੱਸ਼ੂਰ ਦੇ ਰਾਜੇ ਨੂੰ, ਜੇਹੇ ਉਨ੍ਹਾਂ ਦਿਨਾਂ ਤੋਂ ਨਹੀਂ ਆਏ ਜਦੋਂ ਇਫ਼ਰਾਈਮ ਯਹੂਦਾਹ ਤੋਂ ਚੱਲਾ ਗਿਆ ਸੀ।।
18ਐਉਂ ਹੋਵੇਗਾ ਕਿ ਓਸ ਦਿਨ ਯਹੋਵਾਹ ਉਸ ਮੱਖੀ ਲਈ ਜਿਹੜੀ ਮਿਸਰ ਦੀਆਂ ਨਦੀਆਂ ਦੇ ਸਿਰੇ ਤੇ ਹੈ ਅਤੇ ਉਸ ਮਖੀਰ ਨੂੰ ਜਿਹੜਾ ਅੱਸ਼ੂਰ ਦੇ ਦੇਸ ਵਿੱਚ ਹੈ ਸੁਸਕਾਰੇਗਾ 19ਫੇਰ ਓਹ ਲੋਕ ਸਭ ਆਉਣਗੇ ਅਤੇ ਢਾਲੂ ਵਾਦੀਆਂ ਵਿੱਚ ਅਤੇ ਢਿੱਗਾਂ ਦੀਆਂ ਤੇੜਾਂ ਵਿੱਚ ਅਤੇ ਸਾਰੇ ਕੰਡਿਆਂ ਉੱਤੇ ਅਰ ਸਾਰੀਆਂ ਝਾੜੀਆਂ ਉੱਤੇ ਬਹਿਣਗੇ।।
20ਓਸ ਦਿਨ ਪ੍ਰਭੁ ਉਸ ਉਸਤਰੇ ਨਾਲ ਜਿਹੜਾ ਦਰਿਆ ਦੇ ਪਾਰੋਂ ਭਾੜੇ ਤੇ ਲਿਆ ਹੈ ਅਰਥਾਤ ਅੱਸ਼ੂਰ ਦੇ ਰਾਜੇ ਨਾਲ ਸਿਰ ਅਤੇ ਪੈਰਾਂ ਦੇ ਵਾਲ ਮੁੰਨ ਸੁੱਟੇਗਾ ਅਤੇ ਦਾੜ੍ਹੀ ਵੀ ਸਾਫ਼ ਕਰ ਸੁੱਟੇਗਾ 21ਤਾਂ ਐਉਂ ਹੋਵੇਗਾ ਕਿ ਓਸ ਦਿਨ ਇੱਕ ਮਨੁੱਖ ਇੱਕ ਵਹਿੜ ਤੇ ਦੋ ਭੇਡਾਂ ਜੀਉਂਦੀਆਂ ਰੱਖੇਗਾ 22ਅਤੇ ਉਨ੍ਹਾਂ ਦੇ ਦੁੱਧ ਦੀ ਵਾਫਰੀ ਦੇ ਕਾਰਨ ਉਹ ਦਹੀਂ ਖਾਵੇਗਾ ਕਿਉਂਕਿ ਜੋ ਕੋਈ ਉਸ ਜਮੀਨ ਦੇ ਵਿੱਚਕਾਰ ਬਾਕੀ ਰਹੇ ਉਹ ਦਹੀਂ ਤੇ ਸ਼ਹਿਤ ਖਾਵੇਗਾ।। 23ਅਤੇ ਐਉਂ ਹੋਵੇਗਾ ਕਿ ਓਸ ਦਿਨ ਹਰ ਥਾਂ ਜਿੱਥੇ ਹਜ਼ਾਰ ਵੇਲਾਂ ਹੁੰਦੀਆਂ ਸਨ ਅਤੇ ਓਹ ਹਜ਼ਾਰ ਰੁਪਏ ਦੀਆਂ ਹੁੰਦੀਆਂ ਸਨ ਉੱਥੇ ਕੰਡੇ ਤੇ ਕੰਡਿਆਲੇ ਹੋਣਗੇ 24ਬਾਣਾਂ ਤੇ ਧਣੁਖਾਂ ਨਾਲ ਓਹ ਉੱਥੇ ਆਉਣਗੇ ਕਿਉਂਕਿ ਸਾਰਾ ਦੇਸ ਕੰਡਿਆਂ ਤੇ ਕੰਡਿਆਲਿਆਂ ਦਾ ਹੋਵੇਗਾ 25ਅਤੇ ਸਾਰੇ ਟਿੱਬੇ ਜਿਹੜੇ ਕਹੀ ਨਾਲ ਪੁੱਟੀਦੇ ਸਨ, - ਕੰਡਿਆਂ ਤੇ ਕੰਡਿਆਲਿਆਂ ਦੇ ਡਰ ਤੋਂ ਤੁਸੀਂ ਉੱਥੇ ਨਾ ਜਾਓਗੇ ਪਰ ਓਹ ਬਲਦਾਂ ਦੀਆਂ ਰੱਖਾਂ ਅਤੇ ਭੇਡਾਂ ਦੀ ਖੁਰਗਾਹ ਹੋਣਗੇ।।
Currently Selected:
ਯਸਾਯਾਹ 7: PUNOVBSI
Highlight
Share
Copy
Want to have your highlights saved across all your devices? Sign up or sign in
Punjabi O.V. - ਪਵਿੱਤਰ ਬਾਈਬਲ O.V.
Copyright © 2016 by The Bible Society of India
Used by permission. All rights reserved worldwide.