YouVersion Logo
Search Icon

ਯਾਕੂਬ 4

4
ਪਰਮੇਸ਼ੁਰ ਦੇ ਨੇੜੇ ਜਾਓ
1ਲੜਾਈਆਂ ਕਿੱਥੋਂ ਅਤੇ ਝਗੜੇ ਕਿੱਥੋਂ ਤੁਹਾਡੇ ਵਿੱਚ ਆਉਂਦੇ ਹਨ? ਕੀ ਐਥੋਂ ਨਹੀਂ ਅਰਥਾਤ ਤੁਹਾਡਿਆਂ ਭੋਗ ਬਿਲਾਸਾਂ ਤੋਂ ਜਿਹੜੇ ਤੁਹਾਡੀਆਂ ਇੰਦਰੀਆਂ ਵਿੱਚ ਜੁੱਧ ਕਰਦੇ ਹਨ? 2ਤੁਸੀਂ ਲੋਭ ਕਰਦੇ ਹੋ ਅਤੇ ਪੱਲੇ ਕੁਝ ਨਹੀਂ ਪੈਂਦਾ। ਤੁਸੀਂ ਹੱਤਿਆ ਅਤੇ ਈਰਖਾ ਕਰਦੇ ਹੋ ਅਤੇ ਕੁਝ ਪਰਾਪਤ ਨਹੀਂ ਕਰ ਸੱਕਦੇ। ਤੁਸੀਂ ਝਗੜਾ ਅਤੇ ਲੜਾਈ ਕਰਦੇ ਹੋ। ਤੁਹਾਡੇ ਪੱਲੇ ਕੁਝ ਨਹੀਂ ਪੈਂਦਾ ਇਸ ਲਈ ਜੋ ਮੰਗਦੇ ਨਹੀਂ 3ਤੁਸੀਂ ਮੰਗਦੇ ਹੋ ਪਰ ਲੱਭਦਾ ਨਹੀਂ ਕਿਉਂ ਜੋ ਬਦਨੀਤੀ ਨਾਲ ਮੰਗਦੇ ਹੋ ਭਈ ਆਪਣਿਆਂ ਭੋਗ ਬਿਲਾਸਾਂ ਵਿੱਚ ਉਡਾ ਦਿਓ 4ਹੇ ਵਿਭਚਾਰਣੋ, ਕੀ ਤੁਹਾਨੂੰ ਮਲੂਮ ਨਹੀਂ ਭਈ ਸੰਸਾਰ ਦਾ ਮਿੱਤ੍ਰਚਾਰਾ ਪਰਮੇਸ਼ੁਰ ਦਾ ਵੈਰ ਹੈ? ਫੇਰ ਜੇ ਕੋਈ ਸੰਸਾਰ ਦਾ ਮਿੱਤਰ ਹੋਇਆ ਚਾਹੁੰਦਾ ਹੈ ਸੋ ਆਪਣੇ ਆਪ ਨੂੰ ਪਰਮੇਸ਼ੁਰ ਦਾ ਵੈਰੀ ਬਣਾਉਂਦਾ ਹੈ 5ਅਥਵਾ ਕੀ ਤੁਸੀਂ ਇਹ ਭਰਮ ਕਰਦੋ ਹੋ ਜੋ ਧਰਮ ਪੁਸਤਕ ਐਂਵੇਂ ਕਹਿੰਦਾ ਹੈ ਭਈ ਉਹ ਉਸ ਆਤਮਾ ਲਈ ਜਿਹੜਾ ਉਹ ਨੇ ਸਾਡੇ ਵਿੱਚ ਵਸਾਇਆ ਹੈ ਅਣਖ ਨਾਲ ਲੋਚਦਾ ਹੈ? 6ਪਰ ਉਹ ਹੋਰ ਵੀ ਕਿਰਪਾ ਕਰਦਾ ਹੈ ਇਸ ਕਾਰਨ ਉਹ ਕਹਿੰਦਾ ਹੈ ਭਈ ਪਰਮੇਸ਼ੁਰ ਹੰਕਾਰੀਆਂ ਦਾ ਸਾਹਮਣਾ ਕਰਦਾ ਪਰ ਹਲੀਮਾਂ ਉੱਤੇ ਕਿਰਪਾ ਕਰਦਾ ਹੈ 7ਉਪਰੰਤ ਤੁਸੀਂ ਪਰਮੇਸ਼ੁਰ ਦੇ ਅਧੀਨ ਹੋਵੋ । ਪਰ ਸ਼ਤਾਨ ਦਾ ਸਾਹਮਣਾ ਕਰੋ ਤਾਂ ਉਹ ਤੁਹਾਡੇ ਕੋਲੋਂ ਭੱਜ ਜਾਵੇਗਾ 8ਪਰਮੇਸ਼ੁਰ ਦੇ ਨੇੜੇ ਜਾਓ ਤਾਂ ਉਹ ਤੁਹਾਡੇ ਨੇੜੇ ਆਵੇਗਾ । ਹੇ ਪਾਪੀਓ, ਆਪਣੇ ਹੱਥ ਸ਼ੁੱਧ ਕਰੋ ਅਤੇ ਹੇ ਦੁਚਿੱਤਿਓ, ਆਪਣੇ ਦਿਲਾਂ ਨੂੰ ਪਵਿੱਤਰ ਕਰੋ 9ਦੁਖੀ ਹੋਵੋ, ਸੋਗ ਕਰੋ ਅਤੇ ਰੋਵੋ । ਤੁਹਾਡਾ ਹਾਸਾ ਸੋਗ ਨਾਲ ਅਤੇ ਤੁਹਾਡਾ ਅਨੰਦ ਉਦਾਸੀ ਨਾਲ ਬਦਲ ਜਾਵੇ 10ਪ੍ਰਭੁ ਦੇ ਅੱਗੇ ਨੀਵੇਂ ਬਣੋ ਤਾਂ ਉਹ ਤੁਹਾਨੂੰ ਉੱਚਿਆਂ ਕਰੇਗਾ।।
11ਹੇ ਭਰਾਵੋ, ਇੱਕ ਦੂਏ ਦੇ ਵਿਰੁੱਧ ਨਾ ਬੋਲੋ । ਜੋ ਕੋਈ ਭਰਾ ਦੇ ਵਿਰੁੱਧ ਬੋਲਦਾ ਹੈ ਅਥਵਾ ਆਪਣੇ ਭਰਾ ਉੱਤੇ ਦੋਸ਼ ਲਾਉਂਦਾ ਹੈ ਸੋ ਸ਼ਰਾ ਦੇ ਵਿਰੁਧ ਬੋਲਦਾ ਹੈ ਅਤੇ ਸ਼ਰਾ ਉੱਤੇ ਦੋਸ਼ ਲਾਉਂਦਾ ਹੈ । ਪਰ ਜੇ ਤੂੰ ਸ਼ਰਾ ਉੱਤੇ ਦੋਸ਼ ਲਾਉਂਦਾ ਹੈਂ ਤਾਂ ਤੂੰ ਸ਼ਰਾ ਉੱਤੇ ਅਮਲ ਕਰਨ ਵਾਲਾ ਨਹੀਂ ਸਗੋਂ ਦੋਸ਼ ਲਾਉਣ ਵਾਲਾ ਹੋਇਆ 12ਸ਼ਰਾ ਦਾ ਦੇਣ ਵਾਲਾ ਅਤੇ ਨਿਆਈ ਇੱਕੋ ਹੈ ਅਰਥਾਤ ਉਹ ਜਿਹੜਾ ਮੁਕਤੀ ਦੇਣ ਅਤੇ ਨਾਸ ਕਰਨ ਨੂੰ ਸਮਰੱਥ ਹੈ । ਪਰ ਤੂੰ ਆਪਣੇ ਗੁਆਂਢੀ ਉੱਤੇ ਦੋਸ਼ ਲਾਉਣ ਵਾਲਾ ਕੌਣ ਹੁੰਦਾ ਹੈਂ ?।।
13ਓਏ ਤੁਸੀਂ ਜੋ ਇਹ ਆਖਦੇ ਹੋ ਭਈ ਅਸੀਂ ਅੱਜ ਯਾ ਭਲਕੇ ਫ਼ਲਾਣੇ ਨਗਰ ਨੂੰ ਜਾਵਾਂਗੇ ਅਤੇ ਉੱਥੇ ਇੱਕ ਵਰਹਾ ਕੱਟਾਂਗੇ ਅਤੇ ਵਣਜ ਬੁਪਾਰ ਕਰਾਂਗੇ ਅਤੇ ਕੁਝ ਖੱਟਾਂਗੇ 14ਭਾਵੇਂ ਤੁਸੀਂ ਜਾਣਦੇ ਹੀ ਨਹੀਂ ਜੋ ਭਲਕੇ ਕੀ ਹੋਵੇਗਾ! ਤੁਹਾਡੀ ਜਿੰਦ ਹੈ ਹੀ ਕੀ ? ਕਿਉਂ ਜੋ ਤੁਸੀਂ ਤਾਂ ਭਾਫ਼ ਹੋ ਜਿਹੜੀ ਥੋੜਾਕੁ ਚਿਰ ਦਿੱਸਦੀ ਹੈ ਫਿਰ ਅਲੋਪ ਹੋ ਜਾਂਦੀ ਹੈ 15ਸਗੋਂ ਤੁਸਾਂ ਇਹ ਆਖਣਾ ਸੀ ਭਈ ਪ੍ਰਭੁ ਚਾਹੇ ਤਾਂ ਅਸੀਂ ਜੀਉਂਦੇ ਰਹਾਂਗੇ ਅਤੇ ਇਹ ਯਾ ਉਹ ਕੰਮ ਕਰਾਂਗੇ 16ਪਰ ਹੁਣ ਤੁਸੀਂ ਆਪਣੀਆਂ ਗੱਪਾਂ ਉਤੇ ਘੁਮੰਡ ਕਰਦੇ ਹੋ । ਇਹੋ ਜਿਹਾ ਘੁਮੰਡ ਸਾਰਾ ਹੀ ਬੁਰਾ ਹੁੰਦਾ ਹੈ 17ਸੋ ਜੋ ਕੋਈ ਭਲਾ ਕਰਨਾ ਜਾਣਦਾ ਹੈ ਅਤੇ ਨਹੀਂ ਕਰਦਾ, ਏਹ ਉਸ ਦੇ ਲਈ ਪਾਪ ਹੈ।।

Currently Selected:

ਯਾਕੂਬ 4: PUNOVBSI

Highlight

Share

Copy

None

Want to have your highlights saved across all your devices? Sign up or sign in