YouVersion Logo
Search Icon

ਯਾਕੂਬ 5

5
ਸਬਰ ਅਤੇ ਪ੍ਰਾਰਥਨਾ ਦੇ ਲਾਭ
1ਓਏ ਧਨਵਾਨੋ, ਤੁਸੀਂ ਉਨ੍ਹਾਂ ਬਿਪਤਾਂ ਲਈ ਜਿਹੜੀਆਂ ਤੁਹਾਡੇ ਉੱਤੇ ਆਉਣ ਵਾਲੀਆਂ ਹਨ ਚੀਕਾਂ ਮਾਰ ਮਾਰ ਕੇ ਰੋਵੋ! 2ਤੁਹਾਡਾ ਧਨ ਗਲ ਗਿਆ ਅਤੇ ਤੁਹਾਡੇ ਬਸਤਰ ਕੀੜੇ ਦੇ ਖਾਧੇ ਹੋਏ ਹਨ 3ਤੁਹਾਡੇ ਸੋਨੇ ਚਾਂਦੀ ਨੂੰ ਜੰਗਾਲ ਲੱਗਿਆ ਹੋਇਆ ਹੈ ਅਤੇ ਉਨ੍ਹਾਂ ਦਾ ਜੰਗਾਲ ਤੁਹਾਡੇ ਉੱਤੇ ਗਵਾਹੀ ਦੇਵੇਗਾ ਅਤੇ ਅੱਗ ਵਾਂਙੁ ਤੁਹਾਡਾ ਮਾਸ ਖਾ ਜਾਵੇਗਾ । ਤੁਸਾਂ ਅੰਤ ਦਿਆਂ ਦਿਨਾਂ ਵਿੱਚ ਧਨ ਜੋੜਿਆ ਹੈ 4ਵੇਖੋ, ਜਿਨ੍ਹਾਂ ਲਾਵਿਆਂ ਨੇ ਤੁਹਾਡੇ ਖੇਤ ਵੱਢੇ ਓਹਨਾਂ ਦੀ ਲਾਵੀ ਜਿਹੜੀ ਤੁਸਾਂ ਦਲਬੇ ਨਾਲ ਦੱਬ ਰੱਖੀ ਹੈ ਫਰਿਆਂਦਾ ਕਰਦੀ ਅਤੇ ਵਾਢਿਆਂ ਦੀਆਂ ਦੁਹਾਈਆਂ ਸੈਨਾ ਦੇ ਪ੍ਰਭੂ ਦੀ ਕੰਨੀਂ ਪਹੁੰਚ ਕਰਦੀ ਅਤੇ ਵਾਢਿਆਂ ਗਈਆਂ ਹਨ ! 5ਤੁਸਾਂ ਧਰਤੀ ਉੱਤੇ ਮੌਜਾਂ ਮਾਣੀਆਂ ਅਤੇ ਸ਼ੂਕਾ ਸ਼ਾਕੀ ਕੀਤੀ। ਤੁਸਾਂ ਕੋਹੇ ਜਾਣ ਦੇ ਦਿਨ ਆਪਣੇ ਹਿਰਦਿਆਂ ਨੂੰ ਪਾਲਿਆਂ ਹੈ ! 6ਤੁਸਾਂ ਧਰਮੀ ਨੂੰ ਦੋਸ਼ੀ ਠਹਿਰਾਇਆ, ਉਹ ਨੂੰ ਵੱਢ ਸੁੱਟਿਆ। ਉਹ ਤੁਹਾਡਾ ਸਾਹਮਣਾ ਨਹੀਂ ਕਰਦਾ ।।
7ਸੋ ਹੇ ਭਰਾਵੋ, ਪ੍ਰਭੁ ਦੇ ਆਉਣ ਤੀਕ ਧੀਰਜ ਕਰੋ। ਵੇਖੋ, ਕਰਸਾਣ ਧਰਤੀ ਦੀ ਉੱਤਮ ਫਲ ਦੀ ਉਡੀਕ ਕਰਦਾ ਹੈ ਅਤੇ ਓਹ ਦੇ ਲਈ ਧੀਰਜ ਕਰਦਾ ਹੈ ਜਿੰਨਾ ਚਿਰ ਓਸ ਉੱਤੇ ਪਹਿਲੀ ਅਤੇ ਪਿੱਛਲੀ ਵਰਖਾ ਨਾ ਪਵੇ 8ਤੁਸੀਂ ਵੀ ਧੀਰਜ ਕਰੋ। ਆਪਣਿਆਂ ਮਨਾਂ ਨੂੰ ਤਕੜਿਆਂ ਰੱਖੋ ਕਿਉਂ ਜੋ ਪ੍ਰਭੁ ਦਾ ਆਉਣਾ ਨੇੜੇ ਹੀ ਹੈ 9ਹੇ ਭਰਾਵੋ, ਇੱਕ ਦੂਏ ਦੇ ਵਿਰੁੱਧ ਬੁੜ ਬੁੜ ਨਾ ਕਰੋ ਭਈ ਤੁਸੀਂ ਦੋਸ਼ੀ ਨਾ ਠਹਿਰਾਏ ਜਾਓ। ਵੇਖੋ, ਨਿਆਈ ਬੂਹੇ ਉੱਤੇ ਖਲੋਤਾ ਹੈ ! 10ਹੇ ਮੇਰੇ ਭਰਾਵੋ, ਜਿਹੜੇ ਨਬੀ ਪ੍ਰਭੁ ਦਾ ਨਾਮ ਲੈ ਕੇ ਬੋਲਦੇ ਸਨ ਉਨ੍ਹਾਂ ਨੂੰ ਦੁਖ ਝੱਲਣ ਦਾ ਅਤੇ ਧੀਰਜ ਕਰਨ ਦਾ ਨਮੂਨਾ ਮੰਨ ਲਓ 11ਵੇਖੋ, ਅਸੀਂ ਉਨ੍ਹਾਂ ਨੂੰ ਧੰਨ ਆਖਦੇ ਹਾਂ ਜਿਨ੍ਹਾਂ ਸਬਰ ਕੀਤਾ। ਤੁਸਾਂ ਅੱਯੂਬ ਦਾ ਸਬਰ ਸੁਣਿਆ ਹੈ ਅਤੇ ਪ੍ਰਭੁ ਦਾ ਪਰੋਜਨ ਜਾਣਦੇ ਹੋ ਭਈ ਪ੍ਰਭੁ ਵੱਡਾ ਦਰਦੀ ਅਤੇ ਦਿਆਲੂ ਹੈ ।।
12ਹੇ ਮੇਰੇ ਭਰਾਵੋ, ਸਭ ਤੋਂ ਪਹਿਲਾਂ ਇਹ ਹੈ ਭਈ ਤੁਸਾਂ ਸੌਂਹ ਨਾ ਖਾਣੀ, ਨਾ ਅਕਾਸ਼ ਦੀ, ਨਾ ਧਰਤੀ ਦੀ, ਨਾ ਹੋਰ ਕਾਸੇ ਦੀ ਸੌਂਹ। ਪਰ ਤੁਹਾਡੀ ਹਾਂ ਦੀ ਹਾਂ ਅਤੇ ਨਾ ਦੀ ਨਾ ਹੋਵੇ ਭਈ ਤੁਸੀਂ ਸਜ਼ਾ ਹੇਠਾਂ ਨਾ ਆ ਜਾਓ।।
13ਕੀ ਤੁਹਾਡੇ ਵਿੱਚ ਕੋਈ ਦੁਖੀ ਹੈ ? ਤਾਂ ਪ੍ਰਾਰਥਨਾ ਕਰੇ। ਕੋਈ ਅਨੰਦ ਹੈ? ਤਾਂ ਭਜਨ ਗਾਵੇ 14ਕੀ ਤੁਹਾਡੇ ਵਿੱਚ ਕੋਈ ਮਾਂਦਾ ਹੈ? ਤਾਂ ਕਲੀਸਿਯਾ ਦੇ ਬਜ਼ੁਰਗਾਂ ਨੂੰ ਸੱਦ ਘੱਲੇ ਅਤੇ ਓਹ ਪ੍ਰਭੁ ਦਾ ਨਾਮ ਲੈ ਕੇ ਉਹ ਨੂੰ ਤੇਲ ਝੱਸਣ ਅਤੇ ਉਹ ਦੇ ਲਈ ਪ੍ਰਾਰਥਨਾ ਕਰਨ 15ਅਤੇ ਪ੍ਰਾਰਥਨਾ ਜਿਹੜੀ ਨਿਹਚਾ ਨਾਲ ਹੋਵੇ ਓਸ ਬਿਮਾਰ ਨੂੰ ਬਚਾਵੇਗੀ ਅਤੇ ਪ੍ਰਭੁ ਉਹ ਨੂੰ ਉਠਾ ਖੜਾ ਕਰੇਗਾ, ਅਤੇ ਜੇ ਉਹ ਨੇ ਪਾਪ ਕੀਤੇ ਹੋਣ ਤਾਂ ਉਹ ਨੂੰ ਮਾਫ਼ ਕੀਤੇ ਜਾਣਗੇ 16ਇਸ ਲਈ ਤੁਸੀਂ ਆਪੋ ਵਿੱਚੀ ਆਪਣਿਆਂ ਪਾਪਾਂ ਦਾ ਇਕਰਾਰ ਕਰੋ ਅਤੇ ਇੱਕ ਦੂਏ ਲਈ ਪ੍ਰਾਰਥਨਾ ਕਰੋ ਭਈ ਤੁਸੀਂ ਨਰੋਏ ਹੋ ਜਾਓ। ਧਰਮੀ ਪੁਰਖ ਦੀ ਬੇਨਤੀ ਤੋਂ ਬਹੁਤ ਅਸਰ ਹੁੰਦਾ ਹੈ 17ਏਲੀਯਾਹ ਸਾਡੇ ਵਰਗਾ ਦੁਖ ਸੁਖ ਭੋਗਣ ਵਾਲਾ ਮਨੁੱਖ ਸੀ ਅਤੇ ਉਹ ਨੇ ਤਨੋਂ ਮਨੋਂ ਪ੍ਰਾਰਥਨਾ ਕੀਤੀ ਭਈ ਵਰਖਾ ਨਾ ਹੋਵੇ ਤਾਂ ਸਾਢੇ ਤਿੰਨਾਂ ਵਰਿਹਾਂ ਤੀਕ ਉਸ ਧਰਤੀ ਉੱਤੇ ਵਰਖਾ ਨਾ ਹੋਈ 18ਅਤੇ ਉਹ ਨੇ ਫੇਰ ਪ੍ਰਾਰਥਨਾ ਕੀਤੀ ਅਤੇ ਅਕਾਸ਼ ਨੇ ਵਰਖਾ ਕੀਤੀ ਅਤੇ ਧਰਤੀ ਨੇ ਆਪਣੇ ਫਲ ਉਗਾਏ।।
19ਮੇਰੇ ਭਰਾਵੋ, ਜੇ ਕੋਈ ਤੁਹਾਡੇ ਵਿੱਚੋਂ ਸਚਿਆਈ ਦੇ ਰਾਹੋਂ ਭੁੱਲ ਜਾਵੇ ਅਤੇ ਕੋਈ ਉਹ ਨੂੰ ਮੋੜ ਲਿਆਵੇ 20ਤਾਂ ਉਹ ਜਾਣ ਲਵੇ ਭਈ ਜਿਹ ਨੇ ਇੱਕ ਪਾਪੀ ਨੂੰ ਉਹ ਦੀ ਬਦਰਾਹੀ ਤੋਂ ਮੋੜ ਲਿਆਂਦਾ ਉਹ ਇੱਕ ਜਾਨ ਨੂੰ ਮੌਤ ਤੋਂ ਬਚਾਵੇਗਾ ਅਤੇ ਬਾਹਲਿਆਂ ਪਾਪਾਂ ਨੂੰ ਢੱਕ ਦੇਵੇਗਾ।।

Currently Selected:

ਯਾਕੂਬ 5: PUNOVBSI

Highlight

Share

Copy

None

Want to have your highlights saved across all your devices? Sign up or sign in