YouVersion Logo
Search Icon

ਯਿਰਮਿਯਾਹ 24

24
ਹਜੀਰਾਂ ਦੀਆਂ ਦੋ ਟੋਕਰੀਆਂ
1ਏਹ ਦੇ ਪਿੱਛੋਂ ਕਿ ਬਾਬਲ ਦਾ ਪਾਤਸ਼ਾਹ ਨਬੂਕਦਰੱਸਰ ਯਹੂਦਾਹ ਦੇ ਪਾਤਸ਼ਾਹ ਯਹੋਯਾਕੀਮ ਦੇ ਪੁੱਤ੍ਰ ਯਕਾਨਯਾਹ ਨੂੰ ਅਤੇ ਯਹੂਦਾਹ ਦੇ ਸਰਦਾਰਾਂ ਨੂੰ, ਕਾਰੀਗਰਾਂ ਅਤੇ ਲੋਹਾਰਾਂ ਨੂੰ ਯਰੂਸ਼ਲਮ ਵਿੱਚੋਂ ਅਸੀਰ ਕਰ ਕੇ ਬਾਬਲ ਨੂੰ ਲੈ ਗਿਆ ਯਹੋਵਾਹ ਨੇ ਮੈਨੂੰ ਵਿਖਾਇਆ ਕਿ ਹਜੀਰ ਦੀਆਂ ਦੋ ਟੋਕਰੀਆਂ ਹੈਕਲ ਦੇ ਸਾਹਮਣੇ ਧਰੀਆਂ ਹੋਈਆਂ ਹਨ 2ਇੱਕ ਟੋਕਰੀ ਬਹੁਤ ਚੰਗੀਆਂ ਹਜੀਰਾਂ ਦੀ ਜਿਹੜੀਆਂ ਪਹਿਲਾਂ ਪੱਕੀਆਂ ਹੋਣ ਅਤੇ ਦੂਜੀ ਟੋਕਰੀ ਬਹੁਤ ਖਰਾਬ ਹਜੀਰਾਂ ਦੀ ਜਿਹੜੀਆਂ ਖਾਧੀਆਂ ਨਹੀਂ ਜਾਂਦੀਆਂ ਓਹ ਇੰਨੀਆਂ ਬੁਰੀਆਂ ਸਨ 3ਤਦ ਯਹੋਵਾਹ ਨੇ ਮੈਨੂੰ ਆਖਿਆ, ਹੇ ਯਿਰਮਿਯਾਹ, ਤੂੰ ਕੀ ਵੇਖਦਾ ਹੈਂ? ਤਦ ਮੈਂ ਆਖਿਆ, ਹਜੀਰਾਂ, ਚੰਗੀਆਂ ਹਜੀਰਾਂ ਬਹੁਤ ਹੀ ਚੰਗੀਆਂ ਅਤੇ ਖਰਾਬ ਹਜੀਰਾਂ ਬਹੁਤ ਖਰਾਬ, ਓਹ ਖਾਧੀਆਂ ਨਹੀਂ ਜਾਂਦੀਆਂ, ਓਹ ਇੰਨੀਆਂ ਬੁਰੀਆਂ ਹਨ।।
4ਤਾਂ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ 5ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਆਖਦਾ ਹੈ, ਮੈਂ ਏਹਨਾਂ ਚੰਗੀਆਂ ਹਜੀਰਾਂ ਵਾਂਙੁ ਯਹੂਦਾਹ ਦੇ ਅਸੀਰਾਂ ਨਾਲ ਜਿਨ੍ਹਾਂ ਨੂੰ ਮੈਂ ਇਸ ਥਾਂ ਤੋਂ ਕਸਦੀਆਂ ਦੀ ਧਰਤੀ ਵਿੱਚ ਘੱਲਿਆ ਹੈ ਭਲਿਆਈ ਕਰਾਂਗਾ 6ਮੈਂ ਓਹਨਾਂ ਉੱਤੇ ਭਲੀ ਨਿਗਾਹ ਰੱਖਾਂਗਾ। ਮੈਂ ਓਹਨਾਂ ਨੂੰ ਏਸ ਦੇਸ ਵਿੱਚ ਫੇਰ ਲਿਆਵਾਂਗਾ। ਮੈਂ ਓਹਨਾਂ ਨੂੰ ਬਣਾਵਾਂਗਾ ਅਰ ਨਹੀਂ ਢਾਹਵਾਂਗਾ, ਮੈਂ ਓਹਨਾਂ ਨੂੰ ਲਾਵਾਂਗਾ ਅਰ ਪੁੱਟਾਂਗਾ ਨਹੀਂ 7ਮੈਂ ਓਹਨਾਂ ਨੂੰ ਅਜੇਹਾ ਦਿਲ ਦਿਆਂਗਾ ਭਈ ਓਹ ਜਾਣ ਲੈਣ ਕਿ ਮੈਂ ਯਹੋਵਾਹ ਹਾਂ ਅਤੇ ਓਹ ਮੇਰੀ ਪਰਜਾ ਹੋਣਗੇ ਅਤੇ ਮੈਂ ਓਹਨਾਂ ਦਾ ਪਰਮੇਸ਼ੁਰ ਹੋਵਾਂਗਾ ਕਿਉਂ ਜੋ ਓਹ ਆਪਣੇ ਸਾਰੇ ਦਿਲ ਨਾਲ ਮੇਰੀ ਵੱਲ ਮੁੜਨਗੇ।।
8ਯਹੋਵਾਹ ਐਉਂ ਆਖਦਾ ਹੈ, ਖਰਾਬ ਹਜੀਰਾਂ ਵਾਂਙੁ ਜਿਹੜੀਆਂ ਖਰਾਬੀ ਦੇ ਕਾਰਨ ਖਾਧੀਆਂ ਨਹੀਂ ਜਾਂਦੀਆਂ ਏਸੇ ਤਰਾਂ ਮੈਂ ਯਹੂਦਾਹ ਦੇ ਪਾਤਸ਼ਾਹ ਸਿਦਕੀਯਾਹ ਨਾਲ ਅਰ ਅਤੇ ਉਸ ਜੇ ਸਰਦਾਰਾਂ ਨਾਲ ਅਰ ਯਰੂਸ਼ਲਮ ਦੇ ਬੱਕੀਏ ਨਾਲ ਅਤੇ ਓਹਨਾਂ ਨਾਲ ਜਿਹੜੇ ਏਸ ਦੇਸ ਵਿੱਚ ਬਚੇ ਹੋਏ ਹਨ ਅਤੇ ਓਹਨਾਂ ਨਾਲ ਜਿਹੜੇ ਮਿਸਰ ਦੇਸ ਵਿੱਚ ਵੱਸਦੇ ਹਨ ਵਰਤਾਂਗਾ 9ਮੈਂ ਓਹਨਾਂ ਨੂੰ ਧਰਤੀ ਦੀਆਂ ਸਾਰੀਆਂ ਪਾਤਸ਼ਾਹੀਆਂ ਵਿੱਚ ਬੁਰਿਆਈ ਲਈ ਇੱਕ ਭੈ ਦੇ ਦਿਆਂਗਾ ਅਤੇ ਓਹ ਓਹਨਾਂ ਸਾਰਿਆਂ ਥਾਵਾਂ ਵਿੱਚ ਜਿੱਥੇ ਮੈਂ ਓਹਨਾਂ ਨੂੰ ਹੱਕ ਦਿਆਂਗਾ ਬਦਨਾਮੀ, ਕਹਾਉਤ, ਮੇਹਣਾ ਅਤੇ ਸਰਾਪ ਹੋਣਗੇ 10ਮੈਂ ਓਹਨਾਂ ਵਿੱਚ ਤਲਵਾਰ, ਕਾਲ ਅਰ ਬਵਾ ਨੂੰ ਘੱਲਾਂਗਾ ਏੱਥੋਂ ਤੀਕ ਕਿ ਉਸ ਭੋਂ ਉੱਤੋਂ ਜਿਹੜੀ ਮੈਂ ਓਹਨਾਂ ਨੂੰ ਅਤੇ ਓਹਨਾਂ ਦੇ ਪਿਉ ਦਾਦਿਆਂ ਨੂੰ ਦਿੱਤੀ ਸੀ ਓਹ ਮੁੱਕ ਜਾਣ।।

Highlight

Share

Copy

None

Want to have your highlights saved across all your devices? Sign up or sign in

Video for ਯਿਰਮਿਯਾਹ 24