ਯਿਰਮਿਯਾਹ 31
31
ਨਵਾਂ ਨੇਮ
1ਉਸ ਸਮੇਂ, ਯਹੋਵਾਹ ਦਾ ਵਾਕ ਹੈ, ਮੈਂ ਇਸਰਾਏਲ ਦਿਆਂ ਸਾਰਿਆਂ ਘਰਾਣਿਆਂ ਦਾ ਪਰਮੇਸ਼ੁਰ ਹੋਵਾਂਗਾ ਅਤੇ ਓਹ ਮੇਰੀ ਪਰਜਾ ਹੋਣਗੇ।।
2ਯਹੋਵਾਹ ਐਉਂ ਫ਼ਰਮਾਉਂਦਾ ਹੈ, -
ਓਹ ਲੋਕ ਜਿਹੜੇ ਤਲਵਾਰ ਤੋਂ ਬਚ ਰਹੇ,
ਓਹ ਉਜਾੜ ਵਿੱਚ ਕਿਰਪਾ ਦੇ ਭਾਗੀ ਹੋਏ,
ਹਾਂ, ਇਸਰਾਏਲ, ਜਦ ਅਰਾਮ ਲਈ ਗਿਆ।
3ਯਹੋਵਾਹ ਨੇ ਦੂਰੋਂ ਮੈਨੂੰ ਵਿਖਾਈ ਦਿੱਤੀ, -
ਮੈਂ ਤੇਰੇ ਨਾਲ ਸਦਾ ਦੇ ਪ੍ਰੇਮ ਨਾਲ ਪ੍ਰੇਮ ਕੀਤਾ,
ਏਸ ਲਈ ਮੈਂ ਦਯਾ ਨਾਲ ਤੈਨੂੰ ਖਿੱਚਿਆ ਹੈ।
4ਮੈਂ ਤੈਨੂੰ ਫੇਰ ਉਸਾਰਾਂਗਾ ਅਤੇ ਤੂੰ ਉਸਾਰੀ
ਜਾਵੇਂਗੀ,
ਹੇ ਇਸਰਾਏਲ ਦੀਏ ਕੁਆਰੀਏ,
ਤੂੰ ਆਪਣੀਆਂ ਖੰਜਰੀਆਂ ਨਾਲ ਫੇਰ ਸਿੰਗਾਰੀ
ਜਾਵੇਂਗੀ,
ਅਤੇ ਹੱਸਣ ਵਾਲਿਆਂ ਦੇ ਨਾਚ ਵਿੱਚ ਬਾਹਰ
ਨਿੱਕਲੇਂਗੀ।
5ਤੂੰ ਫੇਰ ਅੰਗੂਰਾਂ ਦਾ ਬਾਗ,
ਸਾਮਰਿਯਾ ਦੇ ਪਹਾੜ ਵਿੱਚ ਲਾਵੇਂਗੀ,
ਲਾਉਣ ਵਾਲੇ ਲਾਉਣਗੇ,
ਅਤੇ ਓਹਨਾਂ ਦੇ ਫਲਾਂ ਦਾ ਭੋਗ ਲਾਉਣਗੇ।
6ਇੱਕ ਦਿਨ ਆਵੇਗਾ ਕਿ ਅਫ਼ਰਾਈਮ ਦੇ ਪਹਾੜ
ਉੱਤੇ ਰਾਖੇ ਪੁਕਾਰਨਗੇ,
ਉੱਠੋ ਭਈ ਅਸੀਂ ਸੀਯੋਨ ਨੂੰ,
ਯਹੋਵਾਹ ਆਪਣੇ ਪਰਮੇਸ਼ੁਰ ਕੋਲ ਜਾਈਏ!।।
7ਯਹੋਵਾਹ ਤਾਂ ਐਉਂ ਫ਼ਰਮਾਉਂਦਾ ਹੈ, -
ਯਾਕੂਬ ਦੇ ਅਨੰਦ ਲਈ ਜੈਕਾਰਾ ਗਜਾਓ,
ਅਤੇ ਕੌਮਾਂ ਦੇ ਮੁਖੀਏ ਲਈ ਲਲਕਾਰੋ!
ਸੁਣਾਓ, ਉਸਤਤ ਕਰੋ ਅਤੇ ਆਖੋ,
ਯਹੋਵਾਹ, ਆਪਣੀ ਪਰਜਾ ਨੂੰ,
ਅਤੇ ਇਸਰਾਏਲ ਦੇ ਬਕੀਏ ਨੂੰ ਬਚਾ ਲੈ!
8ਵੇਖੋ, ਮੈਂ ਉੱਤਰ ਦੇ ਦੇਸ ਵੱਲੋਂ ਓਹਨਾਂ ਨੂੰ
ਲਿਆਵਾਂਗਾ,
ਮੈਂ ਓਹਨਾਂ ਨੂੰ ਧਰਤੀ ਦੇ ਦੂਰ ਦਿਆਂ ਹਿੱਸਿਆਂ ਤੋਂ
ਇਕੱਠਾ ਕਰਾਂਗਾ,
ਓਹਨਾਂ ਵਿੱਚ ਅੰਨ੍ਹੇ ਅਤੇ ਲੰਙੇ,
ਗਰਭਣੀ ਤੀਵੀਂ ਅਤੇ ਜਣਨ ਦੀਆਂ ਪੀੜਾਂ ਵਾਲੀ
ਇਕੱਠੀਆਂ,
ਅਤੇ ਇੱਕ ਵੱਡੀ ਸਭਾ ਏਥੇ ਮੁੜੇਗੀ!
9ਉਹ ਰੋਂਦੇ ਹੋਏ ਆਉਣਗੇ,
ਮੈਂ ਓਹਨਾਂ ਦੀ ਅਰਦਾਸਾਂ ਨਾਲ ਅਗਵਾਈ ਕਰਾਂਗਾ,
ਮੈਂ ਪਾਣੀ ਦੀਆਂ ਨਦੀਆਂ ਉੱਤੇ ਓਹਨਾਂ ਨੂੰ ਲੈ
ਜਾਵਾਂਗਾ,
ਅਤੇ ਉਸ ਸਿੱਧੇ ਰਾਹ ਵਿੱਚ ਜਿੱਥੇ ਓਹ ਠੋਕਰ ਨਾ
ਖਾਣ,
ਕਿਉਂ ਜੋ ਮੈਂ ਇਸਰਾਏਲ ਦਾ ਪਿਤਾ ਹਾਂ,
ਅਤੇ ਅਫ਼ਰਾਈਮ ਮੇਰਾ ਪਲੋਠਾ ਹੈ।।
10ਹੇ ਕੌਮੋ, ਯਹੋਵਾਹ ਦਾ ਬਚਨ ਸੁਣੋ,
ਅਤੇ ਦੂਰ ਦੇ ਟਾਪੂਆਂ ਵਿੱਚ ਇਹ ਦੱਸੋ,
ਅਤੇ ਆਖੋ, ਉਹ ਜਿਸ ਇਸਰਾਏਲ ਨੂੰ ਖੇਰੂੰ ਖੇਰੂੰ
ਕੀਤਾ ਉਹ ਨੂੰ ਇਕੱਠਾ ਕਰੇਗਾ,
ਅਤੇ ਆਜੜੀ ਵਾਂਙੁ ਆਪਣੇ ਇੱਜੜ ਦੀ ਰਾਖੀ
ਕਰੇਗਾ,
11ਕਿਉਂ ਜੋ ਯਹੋਵਾਹ ਨੇ ਯਾਕੂਬ ਦਾ ਨਿਸਤਾਰਾ ਕੀਤਾ
ਹੈ,
ਅਤੇ ਉਹ ਨੇ ਉਸ ਦੇ ਹੱਥੋਂ ਜਿਹੜਾ ਉਹ ਦੇ ਨਾਲੋਂ
ਤਕੜਾ ਸੀ ਛੁਡਾਇਆ ਹੈ।
12ਓਹ ਆਉਣਗੇ ਅਤੇ ਸੀਯੋਨ ਦੀ ਚੋਟੀ ਉੱਤੇ
ਜੈਕਾਰੇ ਗਜਾਉਣਗੇ,
ਅਤੇ ਯਹੋਵਾਹ ਦੀ ਭਲਿਆਈ ਦੇ ਕਾਰਨ ਚਮਕਣਗੇ,
ਅੰਨ, ਨਵੀਂ ਮੈਂ ਅਤੇ ਤੇਲ,
ਇੱਜੜ ਦੇ ਬੱਚੇ ਅਤੇ ਗਾਈਆਂ ਬਲਦ ਦੇ ਕਾਰਨ,
ਓਹਨਾਂ ਦੀ ਜਾਨ ਸਿੰਜੇ ਹੋਏ ਬਾਗ ਵਾਂਙੁ ਹੋਵੇਗੀ,
ਓਹ ਫੇਰ ਕਦੀ ਉਦਾਸ ਨਾ ਹੋਣਗੇ।
13ਉਸ ਵੇਲੇ ਕੁਆਰੀ ਨੱਚਣ ਨਾਲ,
ਅਤੇ ਜੁਆਨ ਅਤੇ ਬੁੱਢੇ ਵੀ ਇਕੱਠੇ ਅਨੰਦ
ਹੋਣਗੇ,
ਮੈਂ ਓਹਨਾਂ ਦੇ ਸਿਆਪੇ ਨੂੰ ਖੁਸ਼ੀ ਵਿੱਚ ਪਲਟ
ਦਿਆਂਗਾ,
ਮੈਂ ਓਹਨਾਂ ਨੂੰ ਦਿਲਾਸਾ ਦਿਆਂਗਾ,
ਮੈਂ ਓਹਨਾਂ ਦੇ ਗ਼ਮ ਦੇ ਥਾਂ ਓਹਨਾਂ ਨੂੰ ਅਨੰਦ
ਕਰਾਂਗਾ।
14ਮੈਂ ਜਾਜਕਾਂ ਦੀ ਜਾਨ ਨੂੰ ਚਰਬੀ ਨਾਲ ਰਜਾਵਾਂਗਾ,
ਮੇਰੀ ਪਰਜਾ ਮੇਰੀ ਭਲਿਆਈ ਨਾਲ ਨਿਹਾਲ ਹੋਵੇਗੀ,
ਯਹੋਵਾਹ ਦਾ ਵਾਕ ਹੈ।।
15ਯਹੋਵਾਹ ਐਉਂ ਫ਼ਰਮਾਉਂਦਾ ਹੈ, -
ਰਾਮਾਹ ਵਿੱਚ ਇੱਕ ਅਵਾਜ਼ ਸੁਣਾਈ ਦਿੱਤੀ,
ਰੋਣਾ ਅਤੇ ਵੱਡਾ ਵਿਰਲਾਪ,
ਰਾਖੇਲ ਆਪਣੇ ਬਾਲ ਬੱਚਿਆਂ ਨੂੰ ਰੋਂਦੀ ਹੈ,
ਅਤੇ ਤੱਸਲੀ ਨਹੀਂ ਚਾਹੁੰਦੀ,
ਏਸ ਲਈ ਜੋ ਓਹ ਨਹੀਂ ਹਨ।
16ਯਹੋਵਾਹ ਐਉਂ ਫ਼ਰਮਾਉਂਦਾ ਹੈ, -
ਆਪਣੀ ਅਵਾਜ਼ ਨੂੰ ਰੋਣ ਤੋਂ ਮਨਾ ਕਰ,
ਅਤੇ ਆਪਣੀਆਂ ਅੱਖਾਂ ਨੂੰ ਅੰਝੂਆਂ ਤੋਂ,
ਕਿਉਂ ਜੋ ਤੇਰੇ ਕੰਮਾਂ ਦਾ ਤੈਨੂੰ ਵੱਟਾ ਮਿਲੇਗਾ,
ਯਹੋਵਾਹ ਦਾ ਵਾਕ ਹੈ,
ਓਹ ਵੈਰੀਆਂ ਦੇ ਦੇਸ ਵਿੱਚੋਂ ਫੇਰ ਮੁੜਨਗੇ।
17ਤੇਰੇ ਭਵਿੱਖਤ ਸਮੇਂ ਲਈ ਆਸਾ ਹੈ,
ਯਹੋਵਾਹ ਦਾ ਵਾਕ ਹੈ,
ਤੇਰੇ ਬੱਚੇ ਆਪਣੀ ਹੱਦ ਵਿੱਚ ਫੇਰ ਮੁੜਨਗੇ।
18ਮੈਂ ਸੱਚ ਮੁੱਚ ਅਫ਼ਰਾਈਮ ਨੂੰ ਬੁਸ ਬੁਸ ਕਰਦੇ
ਸੁਣਿਆ,
ਤੈਂ ਮੈਨੂੰ ਤਾੜਿਆ ਅਤੇ ਮੈਂ ਤਾੜ ਝੱਲੀ,
ਉਸ ਵੱਛੇ ਵਾਂਙੁ ਜਿਹੜਾ ਸਿਖਾਇਆ ਨਹੀਂ ਗਿਆ,
ਮੈਨੂੰ ਮੋੜ ਤਾਂ ਮੈਂ ਮੁੜਾਂਗਾ,
ਕਿਉਂ ਜੋ ਤੂੰ ਯਹੋਵਾਹ ਮੇਰਾ ਪਰਮੇਸ਼ੁਰ ਹੈਂ।
19ਮੇਰੇ ਮੁੜ ਆਉਣ ਦੇ ਪਿੱਛੇ ਮੈਂ ਪੱਛਤਾਇਆ,
ਮੇਰੇ ਸਿਖਾਏ ਜਾਣ ਦੇ ਪਿੱਛੋਂ ਮੈਂ ਆਪਣੇ ਪੱਟ ਉੱਤੇ
ਹੱਥ ਮਾਰਿਆ,
ਮੈਨੂੰ ਨਮੋਸ਼ੀ ਆਈ ਅਤੇ ਮੈਂ ਹੱਕਾ ਬੱਕਾ ਹੋ ਗਿਆ,
ਕਿਉਂ ਜੋ ਮੈਂ ਆਪਣੀ ਜੁਆਨੀ ਦੀ ਬਦਨਾਮੀ ਚੁੱਕੀ।
20ਕੀ ਅਫ਼ਰਾਈਮ ਮੇਰਾ ਪਿਆਰਾ ਪੁੱਤ੍ਰ ਹੈ?
ਕੀ ਉਹ ਲਾਡਲਾ ਬੱਚਾ ਹੈ?
ਜਦ ਕਦੀ ਵੀ ਮੈਂ ਉਹ ਦੇ ਵਿਰੁੱਧ ਬੋਲਦਾ ਹਾਂ,
ਤਦ ਵੀ ਮੈਂ ਹੁਣ ਤੀਕ ਉਹ ਨੂੰ ਚੇਤੇ ਰੱਖਦਾ ਹਾਂ,
ਮੇਰਾ ਦਿਲ ਉਹ ਦੇ ਲਈ ਤਰਸਦਾ ਹੈ,
ਮੈਂ ਸੱਚ ਮੁੱਚ ਉਹ ਦੇ ਉੱਤੇ ਰਹਮ ਕਰਾਂਗਾ,
ਯਹੋਵਾਹ ਦਾ ਵਾਕ ਹੈ।।
21ਆਪਣੇ ਲਈ ਰਾਹ ਦੇ ਨਿਸ਼ਾਨ ਕਾਇਮ ਕਰ,
ਅਤੇ ਆਪਣੇ ਲਈ ਮੁਨਾਰੇ ਬਣਾ,
ਆਪਣਾ ਦਿਲ ਸ਼ਾਹੀ ਰਾਹ ਵੱਲ ਲਾ,
ਹਾਂ, ਉਸ ਰਾਹ ਵੱਲ ਜਿਹ ਦੇ ਉੱਤੋਂ ਦੀ ਤੂੰ ਗਈ,
ਹੇ ਇਸਾਰਏਲ ਦੀਏ ਕੁਆਰੀਏ, ਮੁੜ ਆ,
ਤੂੰ ਆਪਣੇ ਏਹਨਾਂ ਸ਼ਹਿਰਾਂ ਵਿੱਚ ਮੁੜ ਆ!
22ਤੂੰ ਕਦ ਤੀਕ ਅਵਾਰਾ ਫਿਰੇਂਗੀ,
ਹੇ ਫਿਰਤੂ ਧੀਏ?
ਕਿਉਂ ਜੋ ਯਹੋਵਾਹ ਨੇ ਧਰਤੀ ਉੱਤੇ ਇੱਕ ਨਵੀਂ ਚੀਜ਼
ਉੱਤਪਨ ਕੀਤੀ ਹੈ,
ਭਈ ਤੀਵੀਂ ਮਰਦ ਨੂੰ ਘੇਰ ਲਵੇਗੀ!।।
23ਸੈਨਾਂ ਦੇ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਫ਼ਰਮਾਉਂਦਾ ਹੈ, - ਇੱਕ ਵਾਰ ਫੇਰ ਓਹ ਏਹ ਗੱਲ ਯਹੂਦਾਹ ਦੇ ਦੇਸ ਅਤੇ ਉਹ ਦੇ ਸ਼ਹਿਰਾਂ ਵਿੱਚ ਆਖਣਗੇ, ਜਦ ਮੈਂ ਓਹਨਾਂ ਦੀ ਅਸੀਰੀ ਨੂੰ ਮੁਕਾ ਦਿਆਂਗਾ,
ਹੇ ਧਰਮ ਦੀ ਵਸੋਂ ਅਤੇ ਪਵਿੱਤਰ ਪਹਾੜ,
ਯਹੋਵਾਹ ਤੈਨੂੰ ਬਕਰਤ ਦੇਵੇ!।।
24ਯਹੂਦਾਹ ਅਤੇ ਉਸ ਦੇ ਸਾਰੇ ਸ਼ਹਿਰ ਉਹ ਦੇ ਵਿੱਚ ਇਕੱਠੇ ਵੱਸਣਗੇ, ਹਾਲੀ ਅਤੇ ਓਹ ਜਿਹੜੇ ਇੱਜੜਾਂ ਨਾਲ ਫਿਰਦੇ ਹਨ 25ਕਿਉਂ ਜੋ ਮੈਂ ਥੱਕੇ ਹੋਏ ਦੀ ਜਾਨ ਨੂੰ ਤਰਿਪਤ ਕਰਾਂਗਾ ਅਤੇ ਹਰੇਕ ਉਦਾਸ ਜਾਨ ਨੂੰ ਰਜਾ ਦਿਆਂਗਾ 26ਏਸ ਉੱਤੇ ਮੈਂ ਜਾ ਉੱਠਿਆ ਅਤੇ ਵੇਖਿਆ ਅਤੇ ਮੇਰੀ ਨੀਂਦ ਮੇਰੇ ਲਈ ਮਿੱਠੀ ਸੀ।।
27ਵੇਖੋ, ਓਹ ਦਿਨ ਆਉਂਦੇ ਹਨ, ਯਹੋਵਾਹ ਦਾ ਵਾਕ ਹੈ, ਕਿ ਮੈਂ ਇਸਰਾਏਲ ਦੇ ਘਰਾਣੇ ਵਿੱਚ ਅਤੇ ਯਹੂਦਾਹ ਦੇ ਘਰਾਣੇ ਵਿੱਚ ਆਦਮੀ ਦਾ ਬੀ ਅਤੇ ਡੰਗਰ ਦਾ ਬੀ ਬੀਜਾਂਗਾ 28ਅਤੇ ਐਉਂ ਹੋਵਗਾ ਕਿ ਜਿਵੇਂ ਮੈਂ ਓਹਨਾਂ ਦੀ ਤਾੜ ਵਿੱਚ ਬੈਠਾ ਭਈ ਮੈਂ ਓਹਨਾਂ ਨੂੰ ਪੁੱਟਾਂ ਅਰ ਢਾਹਵਾਂ, ਉਲਟਾਵਾਂ ਅਰ ਨਾਸ ਕਰਾਂ ਅਤੇ ਬੁਰਿਆਈ ਲਿਆਵਾਂ ਤਿਵੇਂ ਮੈਂ ਤਾੜ ਵਿੱਚ ਬੈਂਠਾਂਗਾ ਭਈ ਮੈਂ ਓਹਨਾਂ ਨੂੰ ਬਣਾਵਾਂ ਅਤੇ ਲਾਵਾਂ, ਯਹੋਵਾਹ ਦਾ ਵਾਕ ਹੈ 29ਓਹਨਾਂ ਦਿਨਾਂ ਵਿੱਚ ਓਹ ਨਾ ਆਖਣਗੇ, -
ਪਿਉ ਦਾਦਿਆਂ ਨੇ ਖੱਟੇ ਅੰਗੂਰ ਖਾਧੇ,
ਅਤੇ ਬੱਚਿਆਂ ਦੇ ਦੰਦ ਦੁਖਣ ਲੱਗ ਪਏ।।
30ਹਰੇਕ ਆਪਣੀ ਬਦੀ ਦੇ ਕਾਰਨ ਮਰੇਗਾ ਅਤੇ ਹਰੇਕ ਜਿਹੜਾ ਖੱਟੇ ਅੰਗੂਰ ਆਏਗਾ ਉਹ ਦੇ ਦੰਦ ਦੁਖਣਗੇ 31ਵੇਖੋ, ਓਹ ਦਿਨ ਆ ਰਹੇ ਹਨ, ਯਹੋਵਾਹ ਦਾ ਵਾਕ ਹੈ, ਕਿ ਮੈਂ ਇਸਰਾਏਲ ਦੇ ਘਰਾਣੇ ਨਾਲ ਅਤੇ ਯਹੂਦਾਹ ਦੇ ਘਰਾਣੇ ਨਾਲ ਇੱਕ ਨਵਾਂ ਨੇਮ ਬੰਨ੍ਹਾਂਗਾ 32ਉਸ ਨੇਮ ਵਾਂਙੁ ਨਹੀਂ ਜਿਹੜਾ ਓਹਨਾਂ ਦੇ ਪਿਉ ਦਾਦਿਆਂ ਨਾਲ ਬੰਨ੍ਹਿਆ ਜਿਸ ਦਿਨ ਮੈਂ ਓਹਨਾਂ ਦਾ ਹੱਥ ਫੜਿਆ ਭਈ ਓਹਨਾਂ ਨੂੰ ਮਿਸਰ ਦੇਸ ਵਿੱਚੋਂ ਬਾਹਰ ਲਿਆਵਾਂ, ਜਿਸ ਮੇਰੇ ਨੇਮ ਨੂੰ ਓਹਨਾਂ ਨੇ ਤੋੜ ਦਿੱਤਾ ਭਾਵੇਂ ਮੈਂ ਓਹਨਾਂ ਦਾ ਵਿਆਂਧੜ#31:32 ਅਥਵਾ, ਮਾਲਕ । ਸਾਂ, ਯਹੋਵਾਹ ਦਾ ਵਾਕ ਹੈ 33ਏਹ ਉਹ ਨੇਮ ਹੈ ਜਿਹੜਾ ਮੈਂ ਓਹਨਾਂ ਦਿਨਾਂ ਦੇ ਪਿੱਛੋਂ ਇਸਰਾਏਲ ਦੇ ਘਰਾਣੇ ਨਾਲ ਬੰਨ੍ਹਾਂਗਾ, ਯਹੋਵਾਹ ਦਾ ਵਾਕ ਹੈ, ਮੈਂ ਆਪਣੀ ਬਿਵਸਥਾ ਨੂੰ ਓਹਨਾਂ ਦੇ ਅੰਦਰ ਰੱਖਾਂਗਾ ਅਤੇ ਓਹਨਾਂ ਦੇ ਦਿਲਾਂ ਉੱਤੇ ਲਿਖਾਂਗਾ। ਮੈਂ ਓਹਨਾਂ ਦਾ ਪਰਮੇਸ਼ੁਰ ਹੋਵਾਂਗਾ ਅਤੇ ਓਹ ਮੇਰੀ ਪਰਜਾ ਹੋਣਗੇ 34ਓਹ ਫੇਰ ਕਦੀ ਹਰੇਕ ਆਪਣੇ ਗੁਆਂਢੀ ਨੂੰ ਅਤੇ ਹਰੇਕ ਆਪਣੇ ਭਰਾ ਨੂੰ ਨਾ ਸਿਖਲਾਏਗਾ ਭਈ ਯਹੋਵਾਹ ਨੂੰ ਜਾਣੋ ਕਿਉਂ ਜੋ ਓਹ ਸਾਰਿਆਂ ਦੇ ਸਾਰੇ ਓਹਨਾਂ ਦੇ ਛੋਟੇ ਤੋਂ ਵੱਡੇ ਤੀਕ ਮੈਨੂੰ ਜਾਣ ਲੈਣਗੇ, ਯਹੋਵਾਹ ਦਾ ਵਾਕ ਹੈ, ਕਿਉਂ ਜੋ ਮੈਂ ਓਹਨਾਂ ਦੀ ਬਦੀ ਨੂੰ ਮਾਫ਼ ਕਰਾਂਗਾ ਅਤੇ ਓਹਨਾਂ ਦੇ ਪਾਪ ਫੇਰ ਚੇਤੇ ਨਾ ਕਰਾਂਗਾ।।
35ਯਹੋਵਾਹ ਐਉਂ ਆਖਦਾ ਹੈ, -
ਜੋ ਦਿਨ ਦੇ ਚਾਨਣ ਲਈ ਸੂਰਜ ਦਿੰਦਾ,
ਅਤੇ ਰਾਤ ਦੇ ਚਾਨਣ ਲਈ ਚੰਦ ਅਤੇ ਤਾਰਿਆਂ ਦੀ
ਬਿਧੀ,
ਜੋ ਸਮੁੰਦਰ ਨੂੰ ਇਉਂ ਉਛਾਲਦਾ ਹੈ,
ਕਿ ਉਹ ਦੀਆਂ ਲਹਿਰਾਂ ਗੱਜਦੀਆਂ ਹਨ,
ਸੈਨਾਂ ਦਾ ਯਹੋਵਾਹ ਉਸ ਦਾ ਨਾਮ ਹੈ।
36ਜੇ ਏਹ ਬਿਧੀਆਂ ਮੇਰੇ ਅੱਗੋਂ ਹਟਾਈਆ ਜਾਣ,
ਯਹੋਵਾਹ ਦਾ ਵਾਕ ਹੈ,
ਤਾਂ ਇਸਰਾਏਲ ਦੀ ਨਸਲ ਵੀ ਜਾਂਦੀ ਰਹੇਗੀ,
ਭਈ ਉਹ ਸਦਾ ਲਈ ਮੇਰੇ ਅੱਗੇ ਕੌਮ ਨਾ ਰਹੇ।।
37ਯਹੋਵਾਹ ਐਉਂ ਆਖਦਾ ਹੈ, -
ਜੇ ਉੱਪਰੋਂ ਅਕਾਸ਼ ਮਿਣਿਆ ਜਾਵੇ,
ਅਤੇ ਹੇਠਾਂ ਧਰਤੀ ਦੀਆਂ ਨੀਹਾਂ ਦੀ ਭਾਲ ਕੀਤੀ
ਜਾਵੇ,
ਤਦ ਮੈਂ ਵੀ ਇਸਰਾਏਲ ਦੀ ਸਾਰੀ ਨਸਲ ਨੂੰ,
ਓਹਨਾਂ ਦੇ ਸਾਰੇ ਕੰਮਾਂ ਦੇ ਕਾਰਨ ਰੱਦ ਦਿਆਂਗਾ,
ਯਹੋਵਾਹ ਦਾ ਵਾਕ ਹੈ।।
38ਵੇਖੋ, ਓਹ ਦਿਨ ਆਉਂਦੇ ਹਨ, ਯਹੋਵਾਹ ਦਾ ਵਾਕ ਹੈ, ਕਿ ਇਹ ਸ਼ਹਿਰ ਯਹੋਵਾਹ ਦੇ ਲਈ ਹਨਨਏਲ ਦੇ ਬੁਰਜ ਤੋਂ ਨੁਕੱਰ ਦੇ ਫਾਟਕ ਤੀਕ ਬਣਾਇਆ 39ਫੇਰ ਮਿਣਨ ਦੀ ਰੱਸੀ ਸਿੱਧੀ ਗਾਰੇਬ ਦੀ ਪਹਾੜੀ ਉੱਤੋਂ ਦੀ ਹੁੰਦੀ ਹੋਈ ਗੋਆਹ ਨੂੰ ਘੇਰ ਲਵੇਗੀ 40ਤਾਂ ਲੋਥਾਂ ਅਤੇ ਸੁਆਹ ਦੀ ਸਾਰੀ ਵਾਦੀ ਅਤੇ ਸਾਰੇ ਖੇਤ ਕਿਦਰੋਨ ਦੇ ਨਾਲੇ ਤੀਕ ਅਤੇ ਘੋੜੇ ਫਾਟਕ ਦੀ ਨੁੱਕਰ ਤੀਕ ਚੜ੍ਹਦੇ ਪਾਸੇ ਵਲ ਯਹੋਵਾਹ ਲਈ ਪਵਿੱਤਰ ਹੋਣਗੇ ਅਤੇ ਉਹ ਫੇਰ ਸਦਾ ਤੀਕ ਕਦੀ ਨਾ ਪੁੱਟਿਆ ਜਾਵੇਗਾ ਨਾ ਡੇਗਿਆ ਜਾਵੇਗਾ।।
Currently Selected:
ਯਿਰਮਿਯਾਹ 31: PUNOVBSI
Highlight
Share
Copy
![None](/_next/image?url=https%3A%2F%2Fimageproxy.youversionapi.com%2F58%2Fhttps%3A%2F%2Fweb-assets.youversion.com%2Fapp-icons%2Fen.png&w=128&q=75)
Want to have your highlights saved across all your devices? Sign up or sign in
Punjabi O.V. - ਪਵਿੱਤਰ ਬਾਈਬਲ O.V.
Copyright © 2016 by The Bible Society of India
Used by permission. All rights reserved worldwide.