ਯਿਰਮਿਯਾਹ 34
34
ਗੁਲਾਮਾਂ ਦੀ ਅਜ਼ਾਦੀ ਦਾ ਨੇਮ ਤੋਂੜਨਾ
1ਉਹ ਬਚਨ ਜਿਹੜਾ ਯਹੋਵਾਹ ਵੱਲੋਂ ਯਿਰਮਿਯਾਹ ਨੂੰ ਆਇਆ ਜਦ ਬਾਬਲ ਦਾ ਪਾਤਸ਼ਾਹ ਨਬੂਕਦਰੱਸਰ, ਉਹ ਦੀ ਸਾਰੀ ਫੌਜ ਅਤੇ ਧਰਤੀ ਦੀਆਂ ਸਾਰੀਆਂ ਪਾਤਸ਼ਾਹੀਆਂ ਜਿਹੜੀਆਂ ਉਹ ਦੇ ਹੁਕਮ ਵਿੱਚ ਸਨ ਅਤੇ ਸਾਰੀਆਂ ਉੱਮਤਾਂ ਯਰੂਸ਼ਲਮ ਦੇ ਵਿਰੁੱਧ ਅਤੇ ਉਹ ਦੇ ਸਾਰੇ ਸ਼ਹਿਰਾਂ ਦੇ ਵਿਰੁੱਧ ਲੜਦੀਆਂ ਸਨ ਕਿ 2ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਉਂ ਆਖਦਾ ਹੈ, ਜਾਹ ਅਤੇ ਤੂੰ ਯਹੂਦਾਹ ਦੇ ਪਾਤਸ਼ਾਹ ਸਿਦਕੀਯਾਹ ਨੂੰ ਆਖ, ਅਤੇ ਉਹ ਨੂੰ ਦੱਸ, ਯਹੋਵਾਹ ਐਉਂ ਫ਼ਰਮਾਉਂਦਾ ਹੈ ਕਿ ਵੇਖ, ਮੈਂ ਇਹ ਸ਼ਹਿਰ ਬਾਬਲ ਦੇ ਪਾਤਸ਼ਾਹ ਦੇ ਹੱਥ ਵਿੱਚ ਦਿੰਦਾ ਹਾਂ ਅਤੇ ਉਹ ਏਸ ਨੂੰ ਅੱਗ ਨਾਲ ਸਾੜ ਦੇਵੇਗਾ 3ਤੂੰ ਉਸ ਦੇ ਹੱਥੋਂ ਨਾ ਬੱਚੇਂਗਾ ਸਗੋਂ ਜ਼ਰੂਰ ਫੜਿਆ ਜਾਵੇਂਗਾ ਅਤੇ ਉਸ ਦੇ ਹੱਥ ਵਿੱਚ ਸੌਂਪਿਆ ਜਾਵੇਂਗਾ। ਤੇਰੀਆਂ ਅੱਖਾਂ ਬਾਬਲ ਦੇ ਪਾਤਸ਼ਾਹ ਦੀਆਂ ਅੱਖਾਂ ਨੂੰ ਵੇਖਣਗੀਆਂ, ਅਤੇ ਉਹ ਮੂੰਹ ਦਰ ਮੂੰਹ ਤੇਰੇ ਨਾਲ ਗੱਲਾਂ ਕਰੇਗਾ ਅਤੇ ਤੂੰ ਬਾਬਲ ਨੂੰ ਜਾਵੇਂਗਾ 4ਪਰ ਹੇ ਯਹੂਦਾਹ ਦੇ ਪਾਤਸ਼ਾਹ ਸਿਦਕੀਯਾਹ, ਯਹੋਵਾਹ ਦਾ ਬਚਨ ਸੁਣ! ਯਹੋਵਾਹ ਤੇਰੇ ਵਿਖੇ ਇਉਂ ਆਖਦਾ ਹੈ ਕਿ ਤੂੰ ਤਲਵਾਰ ਨਾਲ ਨਾ ਮਰੇਂਗਾ 5ਸਗੋਂ ਤੂੰ ਸ਼ਾਂਤੀ ਨਾਲ ਮਰੇਂਗਾ ਅਤੇ ਜਿਵੇਂ ਤੇਰੇ ਪਿਉ ਦਾਦਿਆਂ ਲਈ ਜਿਹੜੇ ਤੈਥੋਂ ਪਹਿਲਾਂ ਪਾਤਸ਼ਾਹ ਸਨ ਓਹ ਖੁਸ਼ਬੋਈਆਂ ਜਲਾਉਂਦੇ ਸਨ ਤਿਵੇਂ ਤੇਰੇ ਲਈ ਖੁਸ਼ਬੋਈਆਂ ਜਲਾਉਣਗੇ ਅਤੇ ਤੇਰੇ ਲਈ ਸਿਆਪਾ ਕਰਨਗੇ ਕਿ ਹਾਇ ਸਾਡੇ ਮਾਲਕ! ਕਿਉਂ ਜੋ ਇਹ ਗੱਲ ਮੈਂ ਆਖੀ ਹੈ, ਯਹੋਵਾਹ ਦਾ ਵਾਕ ਹੈ।।
6ਤਦ ਯਿਰਮਿਯਾਹ ਨਬੀ ਨੇ ਏਹ ਸਾਰੀਆਂ ਗੱਲਾਂ ਯਰੂਸ਼ਲਮ ਵਿੱਚ ਯਹੂਦਾਹ ਦੇ ਪਾਤਸ਼ਾਹ ਸਿਦਕੀਯਾਹ ਨੂੰ ਆਖੀਆਂ 7ਜਦ ਬਾਬਲ ਦੇ ਪਾਤਸ਼ਾਹ ਦੀ ਫੌਜ ਯਰੂਸ਼ਲਮ ਦੇ ਵਿਰੁੱਧ ਅਤੇ ਯਹੂਦਾਹ ਦੇ ਸਾਰੇ ਬਚੇ ਹੋਏ ਸ਼ਹਿਰਾਂ ਦੇ ਵਿਰੁੱਧ ਅਤੇ ਲਾਕੀਸ਼ ਅਤੇ ਅਜ਼ੇਕਾਹ ਨਾਲ ਲੜਦੀ ਸੀ ਕਿਉਂ ਜੋ ਯਹੂਦਾਹ ਦੇ ਸ਼ਹਿਰਾਂ ਵਿੱਚ ਏਹੋ ਹੀ ਗੜ੍ਹ ਵਾਲੇ ਸ਼ਹਿਰ ਸਨ ਜਿਹੜੇ ਬਚ ਰਹੇ ਸਨ।।
8ਉਹ ਬਚਨ ਜਿਹੜਾ ਯਹੋਵਾਹ ਵੱਲੋਂ ਯਿਰਮਿਯਾਹ ਨੂੰ ਆਇਆ ਉਸ ਦੇ ਪਿੱਛੋਂ ਕਿ ਸਿਦਕੀਯਾਹ ਪਾਤਸ਼ਾਹ ਨੇ ਯਰੂਸ਼ਲਮ ਦੇ ਸਾਰੇ ਲੋਕਾਂ ਨਾਲ ਨੇਮ ਬੰਨ੍ਹ ਕੇ ਓਹਨਾਂ ਦੀ ਅਜ਼ਾਦੀ ਦੀ ਡੌਂਡੀ ਪਿਟਵਾਈ 9ਭਈ ਹਰੇਕ ਮਨੁੱਖ ਆਪਣੇ ਗੋਲੇ ਨੂੰ ਅਤੇ ਹਰੇਕ ਆਪਣੀ ਗੋਲੀ ਨੂੰ ਜੋ ਇਬਰਾਨੀ ਯਾ ਇਬਰਾਨਣ ਹੋਵੇ ਅਜ਼ਾਦ ਕਰ ਕੇ ਛੱਡ ਦੇਵੇ ਅਤੇ ਕੋਈ ਮਨੁੱਖ ਆਪਣੇ ਯਹੂਦੀ ਭਰਾ ਨੂੰ ਗੁਲਾਮ ਨਾ ਰੱਖੇ 10ਤਾਂ ਸਾਰੇ ਸਰਦਾਰਾਂ ਅਤੇ ਸਾਰੇ ਲੋਕਾਂ ਨੇ ਜਿਹੜੇ ਏਸ ਨੇਮ ਵਿੱਚ ਆਏ ਹੋਏ ਸਨ ਮੰਨ ਲਿਆ ਭਈ ਹਰੇਕ ਆਪਣੇ ਗੋਲੇ ਨੂੰ ਅਤੇ ਹਰੇਕ ਆਪਣੀ ਗੋਲੀ ਨੂੰ ਅਜ਼ਾਦ ਕਰ ਕੇ ਛੱਡ ਦੇਵੇ ਅਤੇ ਅੱਗੇ ਨੂੰ ਉਨ੍ਹਾਂ ਨੂੰ ਗੁਲਾਮ ਨਾ ਰੱਖੇ। ਸੋ ਓਹਨਾਂ ਨੇ ਇਹ ਮੰਨ ਲਿਆ ਅਤੇ ਓਹਨਾਂ ਨੂੰ ਛੱਡ ਦਿੱਤਾ 11ਪਰ ਏਸ ਦੇ ਪਿੱਛੋਂ ਓਹ ਫਿਰ ਗਏ ਅਤੇ ਗੋਲਿਆਂ ਅਤੇ ਗੋਲੀਆਂ ਨੂੰ ਫੇਰ ਲੈ ਆਏ ਜਿਨ੍ਹਾਂ ਨੂੰ ਅਜ਼ਾਦ ਕਰ ਕੇ ਛੱਡਿਆ ਸੀ ਅਤੇ ਉਨ੍ਹਾਂ ਨੂੰ ਫੇਰ ਗੋਲਿਆਂ ਅਤੇ ਗੋਲੀਆਂ ਜਬਰਨ ਬਣਾਇਆ।।
12ਤਾਂ ਯਿਰਮਿਯਾਹ ਨੂੰ ਯਹੋਵਾਹ ਦਾ ਬਚਨ ਯਹੋਵਾਹ ਵੱਲੋਂ ਆਇਆ ਕਿ 13ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਫ਼ਰਮਾਉਂਦਾ ਹੈ ਭਈ ਮੈਂ ਤੁਹਾਡੇ ਪਿਉ ਦਾਦਿਆਂ ਨਾਲ ਉਸ ਦਿਨ ਜਦ ਮੈਂ ਓਹਨਾਂ ਨੂੰ ਮਿਸਰ ਦੇਸ ਤੋਂ ਅਤੇ ਗੁਲਾਮੀ ਦੇ ਘਰ ਤੋਂ ਕੱਢ ਲਿਆਂਦਾ ਇੱਕ ਨੇਮ ਬੰਨ੍ਹਿਆ ਸੀ ਕਿ 14ਸੱਤਾਂ ਵਰਿਹਾਂ ਦੇ ਅੰਤ ਵਿੱਚ ਤੁਹਾਡੇ ਵਿੱਚੋਂ ਹਰੇਕ ਆਪਣੇ ਇਬਰਾਨੀ ਭਰਾ ਨੂੰ ਜਿਹੜਾ ਉਹ ਦੇ ਹੱਥ ਵੇਚਿਆ ਗਿਆ ਅਜ਼ਾਦ ਕਰ ਕੇ ਛੱਡ ਦੇਵੇ। ਜਦ ਉਸ ਛੇਆਂ ਵਰਿਹਾਂ ਤੀਕ ਉਹ ਦੀ ਟਹਿਲ ਕੀਤੀ ਹੋਵੇ ਤਾਂ ਉਹ ਉਸ ਨੂੰ ਆਜ਼ਾਦ ਕਰ ਕੇ ਛੱਡ ਦੇਵੇ, ਪਰ ਤੁਹਾਡੇ ਪਿਉ ਦਾਦਿਆਂ ਨੇ ਮੇਰੀ ਨਾ ਸੁਣੀ, ਨਾ ਆਪਣਾ ਕੰਨ ਲਾਇਆ 15ਹੁਣ ਤੁਸੀਂ ਫਿਰੇ ਸਾਓ ਅਤੇ ਓਹੋ ਕੀਤਾ ਜੋ ਮੇਰੀ ਨਿਗਾਹ ਵਿੱਚ ਠੀਕ ਸੀ ਕਿ ਹਰੇਕ ਨੇ ਆਪਣੇ ਗੁਆਂਢੀ ਕੋਲ ਅਜ਼ਾਦੀ ਦੀ ਡੌਂਡੀ ਪਿੱਟੀ ਅਤੇ ਤੁਸਾਂ ਏਸ ਭਵਨ ਵਿੱਚ ਜਿਹੜਾ ਮੇਰੇ ਨਾਮ ਦਾ ਅਖਵਾਉਂਦਾ ਹੈ ਮੇਰੇ ਸਨਮੁਖ ਮੇਰੇ ਨਾਲ ਨੇਮ ਬੰਨ੍ਹਿਆ 16ਪਰ ਤੁਸੀਂ ਫਿਰ ਗਏ ਅਤੇ ਮੇਰੇ ਨਾਮ ਨੂੰ ਪਲੀਤ ਕੀਤਾ ਜਦ ਹਰੇਕ ਨੇ ਆਪਣੇ ਗੋਲੇ ਨੂੰ ਅਤੇ ਹਰੇਕ ਨੇ ਆਪਣੀ ਗੋਲੀ ਨੂੰ ਜਿਨ੍ਹਾਂ ਨੂੰ ਤੁਸਾਂ ਅਜ਼ਾਦ ਕਰ ਕੇ ਉਨ੍ਹਾਂ ਦੀ ਮਰਜ਼ੀ ਅਨੁਸਾਰ ਛੱਡ ਦਿੱਤਾ ਸੀ ਮੋੜ ਲਿਆ ਅਤੇ ਫੇਰ ਆਪਣੇ ਵੱਸ ਵਿੱਚ ਕਰ ਲਿਆ ਕਿ ਓਹ ਤੁਹਾਡੇ ਗੋਲੇ ਗੋਲੀਆਂ ਰਹਿਣ।। 17ਏਸ ਲਈ ਯਹੋਵਾਹ ਐਉਂ ਫ਼ਰਮਾਉਂਦਾ ਹੈ ਕਿ ਤੁਸਾਂ ਮੇਰੀ ਨਾ ਸੁਣੀ ਭਈ ਹਰੇਕ ਆਪਣੇ ਭਰਾ ਕੋਲ ਅਤੇ ਹਰੇਕ ਆਪਣੇ ਗੁਆਂਢੀ ਕੋਲ ਅਜ਼ਾਦੀ ਦੀ ਡੌਂਡੀ ਪਿੱਟੇ। ਵੇਖੋ, ਮੈਂ ਤੁਹਾਡੇ ਲਈ ਤਲਵਾਰ, ਕਾਲ ਅਤੇ ਬਵਾ ਲਈ ਅਜ਼ਾਦੀ ਦੀ ਡੌਂਡੀ ਪਿੱਟਦਾ ਹਾਂ, ਯਹੋਵਾਹ ਦਾ ਵਾਕ ਹੈ, ਅਤੇ ਮੈਂ ਤੁਹਾਨੂੰ ਧਰਤੀ ਦੀਆਂ ਸਾਰੀਆਂ ਪਾਤਸ਼ਾਹੀਆਂ ਵਿੱਚ ਹੌਲ ਦਾ ਕਾਰਨ ਬਣਾਵਾਂਗਾ 18ਮੈਂ ਓਹਨਾਂ ਮਨੁੱਖਾਂ ਨੂੰ ਜਿਨ੍ਹਾਂ ਮੇਰੇ ਨੇਮ ਨੂੰ ਉਲੰਘਿਆ ਅਤੇ ਉਸ ਨੇਮ ਦੀਆਂ ਗੱਲਾਂ ਨੂੰ ਕਾਇਮ ਨਾ ਰੱਖਿਆ ਜਿਹੜਾ ਓਹਨਾਂ ਮੇਰੇ ਅੱਗੇ ਬੰਨ੍ਹਿਆ ਸੀ ਉਸ ਵੱਛੇ ਵਾਂਙੁ ਕਰਾਂਗਾ ਜਿਹ ਨੂੰ ਓਹਨਾਂ ਨੇ ਕੱਟ ਕੇ ਦੋ ਟੋਟੇ ਕੀਤਾ ਅਤੇ ਦੋਹਾਂ ਟੋਟਿਆਂ ਦੇ ਵਿੱਚ ਦੀ ਲੰਘ ਗਏ 19ਅਰਥਾਤ ਯਹੂਦਾਹ ਦੇ ਸਰਦਾਰਾਂ ਨੂੰ, ਯਰੂਸ਼ਲਮ ਦੇ ਸਰਦਾਰਾਂ, ਖੁਸਰੇ, ਜਾਜਕ ਅਤੇ ਦੇਸ ਦੇ ਸਾਰੇ ਲੋਕਾਂ ਨੂੰ ਜਿਹੜੇ ਉਸ ਵੱਛੇ ਦੇ ਟੋਟਿਆਂ ਦੇ ਵਿੱਚ ਦੀ ਲੰਘ ਗਏ 20ਮੈਂ ਓਹਨਾਂ ਨੂੰ ਓਹਨਾਂ ਦੇ ਵੈਰੀਆਂ ਦੇ ਹੱਥ ਵਿੱਚ ਅਤੇ ਓਹਨਾਂ ਦੀ ਜਾਨ ਲੇਵੀਆਂ ਦੇ ਹੱਥ ਵਿੱਚ ਦਿਆਂਗਾ ਅਤੇ ਓਹਨਾਂ ਦੀਆਂ ਲੋਥਾਂ ਅਕਾਸ਼ ਦੇ ਪੰਛੀਆਂ ਅਤੇ ਧਰਤੀ ਦੇ ਦਰਿੰਦਿਆਂ ਦਾ ਖਾਜਾ ਹੋਣਗੀਆਂ! 21ਅਤੇ ਮੈਂ ਯਹੂਦਾਹ ਦੇ ਪਾਤਸ਼ਾਹ ਸਿਦਕੀਯਾਹ ਨੂੰ ਅਤੇ ਉਹ ਦੇ ਸਰਦਾਰਾਂ ਨੂੰ ਓਹਨਾਂ ਦੇ ਵੈਰੀਆਂ ਦੇ ਹੱਥ ਵਿੱਚ ਅਤੇ ਓਹਨਾਂ ਦੀ ਜਾਨ ਲੇਵੀਆਂ ਦੇ ਹੱਥ ਵਿੱਚ, ਬਾਬਲ ਦੇ ਪਾਤਸ਼ਾਹ ਦੀ ਫੌਜ ਦੇ ਹੱਥ ਵਿੱਚ ਦੇ ਦਿਆਂਗਾ ਜਿਹੜੇ ਤੁਹਾਨੂੰ ਛੱਡ ਕੇ ਤੁਰ ਗਏ 22ਵੇਖ, ਮੈਂ ਹੁਕਮ ਦਿਆਂਗਾ, ਯਹੋਵਾਹ ਦਾ ਵਾਕ ਹੈ, ਅਤੇ ਮੈਂ ਓਹਨਾਂ ਨੂੰ ਏਸ ਸ਼ਹਿਰ ਵੱਲ ਮੋੜ ਲਿਆਵਾਂਗਾ। ਓਹ ਏਹ ਦੇ ਵਿਰੁੱਧ ਲੜਨਗੇ ਅਤੇ ਏਹ ਨੂੰ ਲੈ ਲੈਣਗੇ ਅਤੇ ਏਹ ਨੂੰ ਅੱਗ ਨਾਲ ਸਾੜ ਦੇਣਗੇ ਅਤੇ ਮੈਂ ਯਹੂਦਾਹ ਦੇ ਸ਼ਹਿਰਾਂ ਨੂੰ ਵਿਰਾਨ ਕਰ ਦਿਆਂਗਾ ਭਈ ਓਹਨਾਂ ਵਿੱਚ ਕੋਈ ਵੱਸਣ ਵਾਲਾ ਨਾ ਰਹੇ।।
Currently Selected:
ਯਿਰਮਿਯਾਹ 34: PUNOVBSI
Highlight
Share
Copy
![None](/_next/image?url=https%3A%2F%2Fimageproxy.youversionapi.com%2F58%2Fhttps%3A%2F%2Fweb-assets.youversion.com%2Fapp-icons%2Fen.png&w=128&q=75)
Want to have your highlights saved across all your devices? Sign up or sign in
Punjabi O.V. - ਪਵਿੱਤਰ ਬਾਈਬਲ O.V.
Copyright © 2016 by The Bible Society of India
Used by permission. All rights reserved worldwide.