ਯਿਰਮਿਯਾਹ 36
36
ਪਾਤਸ਼ਾਹ ਯਿਰਮਿਯਾਹ ਦੀ ਲਪੇਟਵੀਂ ਪੱਤ੍ਰੀ ਸਾੜ ਦਿੰਦਾ ਹੈ
1ਤਾਂ ਐਉਂ ਹੋਇਆ ਕਿ ਯਹੂਦਾਹ ਦੇ ਪਾਤਸ਼ਾਹ ਯੋਸ਼ੀਯਾਹ ਦੇ ਪੁੱਤ੍ਰ ਯਹੋਯਾਕੀਮ ਦੇ ਚੌਥੇ ਵਰ੍ਹੇ ਯਿਰਮਿਯਾਹ ਨੂੰ ਯਹੋਵਾਹ ਵੱਲੋਂ ਇਹ ਬਚਨ ਆਇਆ ਕਿ 2ਆਪਣੇ ਲਈ ਇੱਕ ਲਪੇਟਵੀਂ ਪੱਤ੍ਰੀ ਲੈ ਅਤੇ ਓਹ ਸਾਰੀਆਂ ਗੱਲਾਂ ਜਿਹੜੀਆਂ ਮੈਂ ਤੈਨੂੰ ਇਸਰਾਏਲ ਦੇ ਵਿਖੇ, ਯਹੂਦਾਹ ਦੇ ਵਿਖੇ ਅਤੇ ਸਾਰੀਆਂ ਕੌਮਾਂ ਦੇ ਵਿਖੇ ਉਸ ਦਿਨ ਤੋਂ ਜਦ ਮੈਂ ਤੇਰੇ ਨਾਲ ਬੋਲਿਆ ਅਰਥਾਤ ਯੋਸ਼ੀਯਾਹ ਦੇ ਦਿਨਾਂ ਤੋਂ ਅੱਜ ਦੇ ਦਿਨ ਤੀਕ ਆਖੀਆਂ ਉਹ ਦੇ ਵਿੱਚ ਲਿਖ ਲੈ 3ਕੀ ਜਾਣੀਏ ਕਿ ਯਹੂਦਾਹ ਦਾ ਘਰਾਣਾ ਉਸ ਸਾਰੀ ਬੁਰਿਆਈ ਨੂੰ ਜਿਹ ਦਾ ਮੈਂ ਓਹਨਾਂ ਉੱਤੇ ਲਿਆਉਣ ਦਾ ਮਤਾ ਕੀਤਾ ਹੈ ਸੁਣੇ ਅਤੇ ਹਰ ਮਨੁੱਖ ਆਪਣੇ ਬੁਰੇ ਰਾਹ ਤੋਂ ਮੁੜੇ ਤਾਂ ਮੈਂ ਓਹਨਾਂ ਦੀ ਬਦੀ ਅਤੇ ਪਾਪ ਮਾਫ਼ ਕਰ ਦਿਆਂ 4ਤਾਂ ਯਿਰਮਿਯਾਹ ਨੇ ਨੇਰੀਯਾਹ ਦੇ ਪੁੱਤ੍ਰ ਬਾਰੂਕ ਨੂੰ ਬੁਲਾਇਆ ਅਤੇ ਬਾਰੂਕ ਨੇ ਯਿਰਮਿਯਾਹ ਦੇ ਮੂੰਹ ਤੋਂ ਯਹੋਵਾਹ ਦੀਆਂ ਸਾਰੀਆਂ ਗੱਲਾਂ ਜਿਹੜੀਆਂ ਉਹ ਉਸ ਨੂੰ ਬੋਲਿਆ ਲਪੇਟਵੀਂ ਪੱਤ੍ਰੀ ਵਿੱਚ ਲਿੱਖ ਲਈਆਂ 5ਯਿਰਮਿਯਾਹ ਨੇ ਬਾਰੂਕ ਨੂੰ ਹੁਕਮ ਦੇ ਕੇ ਆਖਿਆ, ਮੈਂ ਰੋਕਿਆ ਗਿਆ ਹਾਂ ਅਤੇ ਯਹੋਵਾਹ ਦੇ ਭਵਨ ਵਿੱਚ ਜਾ ਨਹੀਂ ਸੱਕਦਾ 6ਏਸ ਲਈ ਤੂੰ ਜਾਹ ਅਤੇ ਯਹੋਵਾਹ ਦੀਆਂ ਓਹ ਗੱਲਾਂ ਜਿਹੜੀਆਂ ਤੈਂ ਮੇਰੇ ਮੂੰਹੋਂ ਉਸ ਲਪੇਟੇ ਹੋਏ ਵਿੱਚ ਲਿੱਖਿਆ ਹਨ ਯਹੋਵਾਹ ਦੇ ਭਵਨ ਵਿੱਚ ਵਰਤ ਵਾਲੇ ਦਿਨ ਪੜ੍ਹ ਕੇ ਪਰਜਾ ਦੇ ਕੰਨਾਂ ਵਿੱਚ ਸੁਣਾ, ਨਾਲੇ ਸਾਰੇ ਯਹੂਦਾਹ ਦੇ ਕੰਨਾਂ ਵਿੱਚ ਜਿਹੜੇ ਆਪਣੇ ਸ਼ਹਿਰਾਂ ਤੋਂ ਆਏ ਹੋਏ ਹਨ ਪੜ੍ਹ ਕੇ ਸੁਣਾ 7ਕੀ ਜਾਣੀਏ ਭਈ ਓਹਨਾਂ ਦਾ ਤਰਲਾ ਯਹੋਵਾਹ ਅੱਗੇ ਆਵੇ ਅਤੇ ਓਹਨਾਂ ਵਿੱਚੋਂ ਹਰੇਕ ਆਪਣੇ ਬੁਰੇ ਰਾਹ ਤੋਂ ਫਿਰੇ ਕਿਉਂ ਜੋ ਉਹ ਕ੍ਰੋਧ ਅਤੇ ਗੁੱਸਾ ਜਿਹ ਦੇ ਵਿੱਖੇ ਉਹ ਏਸ ਪਰਜਾ ਨਾਲ ਬੋਲਿਆ ਹੈ ਵੱਡਾ ਹੈ 8ਤਾਂ ਨੇਰੀਯਾਹ ਦੇ ਪੁੱਤ੍ਰ ਬਾਰੂਕ ਨੇ ਸਭ ਕੁਝ ਓਵੇਂ ਹੀ ਕੀਤਾ ਜਿਵੇਂ ਯਿਰਮਿਯਾਹ ਨਬੀ ਨੇ ਉਹ ਨੂੰ ਹੁਕਮ ਦਿੱਤਾ ਸੀ ਅਤੇ ਯਹੋਵਾਹ ਦੇ ਭਵਨ ਵਿੱਚ ਯਹੋਵਾਹ ਦੀਆਂ ਗੱਲਾਂ ਪੱਤ੍ਰੀ ਵਿੱਚੋਂ ਪੜ੍ਹੀਆਂ 9ਤਾਂ ਐਉਂ ਹੋਇਆ ਕਿ ਯਹੂਦਾਹ ਦੇ ਪਾਤਸ਼ਾਹ ਯੋਸ਼ੀਯਾਹ ਦੇ ਪੁੱਤ੍ਰ ਯਹੋਯਾਕੀਮ ਦੇ ਪੰਜਵੇਂ ਵਰ੍ਹੇ ਦੇ ਨੌਵੇਂ ਮਹੀਨੇ ਯਰੂਸ਼ਲਮ ਦੀ ਸਾਰੀ ਪਰਜਾ ਨੇ ਅਤੇ ਸਾਰੀ ਪਰਜਾ ਜਿਹੜੀ ਯਹੂਦਾਹ ਦੇ ਸ਼ਹਿਰਾਂ ਤੋਂ ਯਰੂਸ਼ਲਮ ਨੂੰ ਆਈ ਹੋਈ ਸੀ ਵਰਤ ਦੀ ਡੌਂਡੀ ਯਹੋਵਾਹ ਦੇ ਸਨਮੁਖ ਪਿੱਟੀ 10ਤਦ ਬਾਰੂਕ ਨੇ ਯਹੋਵਾਹ ਦੇ ਭਵਨ ਵਿੱਚ ਯਿਰਮਿਯਾਹ ਦੀਆਂ ਗੱਲਾਂ ਪੱਤ੍ਰੀ ਵਿੱਚੋਂ ਸ਼ਾਫ਼ਾਨ ਦੇ ਪੁੱਤ੍ਰ ਗਮਰਯਾਹ ਲਿਖਾਰੀ ਦੀ ਕੋਠੜੀ ਦੇ ਵਿੱਚ ਉੱਤਲੇ ਵੇਹੜੇ ਦੇ ਵਿਚਕਾਰ ਯਹੋਵਾਹ ਦੇ ਭਵਨ ਦੇ ਨਵੇਂ ਫਾਟਕ ਦੇ ਦਰ ਉੱਤੇ ਸਾਰੀ ਪਰਜਾ ਦੇ ਕੰਨਾਂ ਵਿੱਚ ਪੜ੍ਹ ਕੇ ਸੁਣਾਈਆਂ 11ਜਦ ਸ਼ਾਫ਼ਾਨ ਦੇ ਪੋਤੇ ਗਮਰਯਾਹ ਦੇ ਪੁੱਤ੍ਰ ਮੀਕਾਯਾਹ ਨੇ ਯਹੋਵਾਹ ਦੀਆਂ ਸਾਰੀਆਂ ਗੱਲਾਂ ਜਿਹੜੀਆਂ ਮੀਕਾਯਾਹ ਨੇ ਯਹੋਵਾਹ ਦੀਆਂ ਸਾਰੀਆਂ ਗੱਲਾਂ ਜਿਹੜੀਆਂ ਉਸ ਪੁੱਤ੍ਰੀ ਵਿੱਚ ਸਨ ਸੁਣੀਆਂ 12ਤਾਂ ਉਹ ਉੱਤਰ ਕੇ ਪਾਤਸ਼ਾਹ ਦੇ ਮਹਿਲ ਵਿੱਚ ਲਿਖਾਰੀ ਦੀ ਕੋਠੜੀ ਉੱਤੇ ਗਿਆ। ਵੇਖੋ, ਉੱਥੇ ਸਾਰੇ ਸਰਦਾਰ ਬੈਠੇ ਸਨ, ਅਲੀਸ਼ਾਮਾ ਲਿਖਾਰੀ, ਸ਼ਮਆਯਾਹ ਦਾ ਪੁੱਤ੍ਰ ਦਲਾਯਾਹ, ਅਕਬੋਰ ਦਾ ਪੁੱਤ੍ਰ ਅਲਨਾਥਾਨ, ਸ਼ਾਫ਼ਾਨ ਦਾ ਪੁੱਤ੍ਰ ਗਮਰਯਾਹ, ਹਨਨਯਾਹ ਦਾ ਪੁੱਤ੍ਰ ਸਿਦਕੀਯਾਹ ਅਤੇ ਸਾਰੇ ਸਰਦਾਰ 13ਮੀਕਾਯਾਹ ਨੇ ਸਾਰੀਆਂ ਗੱਲਾਂ ਓਹਨਾਂ ਨੂੰ ਦੱਸੀਆਂ ਜਿਹੜੀਆਂ ਬਾਰੂਕ ਨੇ ਪੱਤ੍ਰੀ ਵਿੱਚੋਂ ਪੜ੍ਹੀਆਂ ਅਤੇ ਪਰਜਾ ਦੇ ਕੰਨੀਂ ਸੁਣਾਈਆਂ ਸਨ 14ਤਾਂ ਸਾਰੇ ਸਰਦਾਰਾਂ ਨੇ ਕੂਸ਼ੀ ਦੇ ਪੜੋਤੇ ਸ਼ਲਮਯਾਹ ਦੇ ਪੋਤੇ ਨਥਨਯਾਹ ਦੇ ਪੁੱਤ੍ਰ ਯਹੂਦੀ ਨੂੰ ਬਾਰੂਕ ਕੋਲ ਘੱਲਿਆ ਕਿ ਉਹ ਲਪੇਟਿਆ ਹੋਇਆ ਜਿਹੜਾ ਤੈਂ ਪੜ੍ਹ ਕੇ ਪਰਜਾ ਦੇ ਕੰਨੀਂ ਸੁਣਾਇਆ ਹੈ ਆਪਣੇ ਹੱਥ ਵਿੱਚ ਲੈ ਕੇ ਤੁਰ ਆ। ਤਾਂ ਨੇਰੀਯਾਹ ਦਾ ਪੁੱਤ੍ਰ ਬਾਰੂਕ ਉਹ ਲਪੇਟਿਆ ਹੋਇਆ ਆਪਣੇ ਹੱਥ ਵਿੱਚ ਲੈ ਕੇ ਓਹਨਾਂ ਕੋਲ ਗਿਆ 15ਓਹਨਾਂ ਉਸ ਨੂੰ ਆਖਿਆ, ਜ਼ਰਾ ਬੈਠ ਜਾਹ ਅਤੇ ਪੜ੍ਹ ਕੇ ਸਾਨੂੰ ਸੁਣਾ। ਤਾਂ ਬਾਰੂਕ ਨੇ ਪੜ੍ਹ ਕੇ ਓਹਨਾਂ ਨੂੰ ਸੁਣਾਇਆ 16ਤਾਂ ਐਉਂ ਹੋਇਆ ਕਿ ਜਦ ਓਹਨਾਂ ਏਹ ਗੱਲਾਂ ਸੁਣੀਆਂ ਤਾਂ ਹਰੇਕ ਆਪਣੇ ਸਾਥੀ ਵੱਲ ਵੇਖ ਕੇ ਕੰਬਣ ਲੱਗਾ ਪਿਆ। ਓਹਨਾਂ ਨੇ ਬਾਰੂਕ ਨੂੰ ਆਖਿਆ ਕਿ ਸਾਨੂੰ ਏਹ ਸਾਰੀਆਂ ਗੱਲਾਂ ਪਾਤਸ਼ਾਹ ਨੂੰ ਦੱਸਣੀਆਂ ਪੈਣਗੀਆਂ 17ਓਹਨਾਂ ਨੇ ਬਾਰੂਕ ਨੂੰ ਪੁੱਛਿਆ ਕਿ ਸਾਨੂੰ ਦੱਸ ਭਈ ਏਹ ਸਾਰੀਆਂ ਗੱਲਾਂ ਤੈਂ ਉਹ ਦੇ ਮੂੰਹੋਂ ਕਿਵੇਂ ਲਿੱਖੀਆਂ? 18ਤਾਂ ਬਾਰੂਕ ਨੇ ਓਹਨਾਂ ਨੂੰ ਆਖਿਆ ਉਹ ਏਹ ਸਾਰੀਆਂ ਗੱਲਾਂ ਆਪਣੇ ਮੂੰਹੋਂ ਉਚਰਦਾ ਗਿਆ ਅਤੇ ਮੈਂ ਸਿਆਹੀ ਨਾਲ ਪੱਤ੍ਰੀ ਉੱਤੇ ਲਿੱਖਦਾ ਗਿਆ 19ਤਦ ਸਰਦਾਰਾਂ ਨੇ ਬਾਰੂਕ ਨੂੰ ਆਖਿਆ, ਜਾਹ ਤੂੰ ਅਤੇ ਯਿਰਮਿਯਾਹ, ਆਪਣੇ ਆਪ ਨੂੰ ਲੁਕਾ ਲਓ ਅਤੇ ਕੋਈ ਨਾ ਜਾਣੇ ਕਿ ਤੁਸੀਂ ਕਿੱਥੋ ਹੋ! 20ਓਹ ਵੇਹੜੇ ਵਿੱਚ ਪਾਤਸ਼ਾਹ ਕੋਲ ਗਏ ਪਰ ਉਸ ਲਪੇਟੇ ਹੋਏ ਨੂੰ ਅਲੀਸ਼ਾਮਾ ਲਿਖਾਰੀ ਦੀ ਕੋਠੜੀ ਵਿੱਚ ਰਖਵਾ ਗਏ। ਓਹਨਾਂ ਨੇ ਓਹ ਸਾਰੀਆਂ ਗੱਲਾਂ ਪਾਤਸ਼ਾਹ ਨੂੰ ਸੁਣਾਈਆਂ ਅਤੇ ਦੱਸੀਆਂ 21ਤਾਂ ਪਾਤਸ਼ਾਹ ਨੇ ਯਹੂਦੀ ਨੂੰ ਘੱਲਿਆ ਕਿ ਉਸ ਲਪੇਟੇ ਹੋਏ ਨੂੰ ਲਿਆਵੇ ਤਾਂ ਉਹ ਉਸ ਨੂੰ ਅਲੀਸ਼ਾਮਾ ਲਿਖਾਰੀ ਦੀ ਕੋਠੜੀ ਵਿੱਚੋਂ ਲੈ ਆਇਆ। ਯਹੂਦੀ ਨੇ ਪਾਤਸ਼ਾਹ ਦੇ ਕੰਨੀਂ ਅਤੇ ਸਾਰੇ ਸਰਦਾਰਾਂ ਨੇ ਕੰਨੀਂ ਜਿਹੜੇ ਯਹੂਦਾਹ ਦੇ ਅੱਗੇ ਖਲੋਤੇ ਸਨ ਉਸ ਨੂੰ ਪੜ੍ਹ ਕੇ ਸੁਣਾਇਆ 22ਪਾਤਸ਼ਾਹ ਸਿਆਲ ਵਾਲੇ ਮਹਿਲ ਵਿੱਚ ਬੈਠਾ ਹੋਇਆ ਸੀ। ਨੌਵਾਂ ਮਹੀਨਾ ਸੀ ਅਤੇ ਉਹ ਦੇ ਅੱਗੇ ਅੰਗੀਠੀ ਬਲਦੀ ਸੀ 23ਤਾਂ ਐਉਂ ਹੋਇਆ ਕਿ ਜਦ ਯਹੂਦੀ ਤਿਨ ਚਾਰ ਕਾਂਡ ਪੜ੍ਹ ਚੁੱਕਾ ਤਾਂ ਉਸ ਨੇ ਲਿਖਾਰੀ ਨੂੰ ਚਾਕੂ ਨਾਲ ਕੱਟ ਕੇ ਅੱਗ ਵਿੱਚ ਪਾ ਦਿੱਤਾ ਜਿਹੜੀ ਅੰਗੀਠੀ ਵਿੱਚ ਸੀ ਐਥੋਂ ਤੀਕ ਕਿ ਉਹ ਲਪੇਟਿਆ ਹੋਇਆ ਸਾਰੇ ਦਾ ਸਾਰਾ ਅੰਗੀਠੀ ਦੀ ਅੱਗ ਵਿੱਚ ਭਸਮ ਹੋ ਗਿਆ 24ਨਾ ਓਹ ਡਰੇ, ਨਾ ਓਹਨਾਂ ਆਪਣੇ ਕੱਪੜੇ ਪਾੜੇ, ਨਾ ਪਾਤਸ਼ਾਹ ਨੇ ਨਾ ਉਹ ਦੇ ਸਾਰੇ ਟਹਿਲੂਆਂ ਨੇ ਜਿਨ੍ਹਾਂ ਨੇ ਏਹ ਸਾਰੀਆਂ ਗੱਲਾਂ ਸੁਣੀਆਂ 25ਨਾਲੇ ਅਲਨਾਥਾਨ ਅਰ ਦਲਾਯਾਹ ਅਰ ਗਮਰਯਾਹ ਨੇ ਪਾਤਸ਼ਾਹ ਅੱਗੇ ਬੇਨਤੀ ਕੀਤੀ ਕਿ ਏਸ ਲਪੇਟੇ ਹੋਏ ਨੂੰ ਅੱਗ ਵਿੱਚ ਨਾ ਸਾੜੋ ਪਰ ਉਸ ਓਹਨਾਂ ਦੀ ਨਾ ਸੁਣੀ 26ਤਾਂ ਪਾਤਸ਼ਾਹ ਨੇ ਪਾਤਸ਼ਾਹ ਦੇ ਪੁੱਤ੍ਰ ਯਹਰਮਏਲ ਨੂੰ ਅਤੇ ਅਜ਼ਰੀਏਲ ਦੇ ਪੁੱਤ੍ਰ ਸਰਾਯਾਹ ਨੂੰ ਅਤੇ ਅਬਦਏਲ ਦੇ ਪੁੱਤ੍ਰ ਸ਼ਲਮਯਾਹ ਨੂੰ ਹੁਕਮ ਦਿੱਤਾ ਕਿ ਬਾਰੂਕ ਲਿਖਾਰੀ ਨੂੰ ਅਤੇ ਯਿਰਮਿਯਾਹ ਨਬੀ ਨੂੰ ਫੜ ਲੈਣ ਪਰ ਯਹੋਵਾਹ ਨੇ ਓਹਨਾਂ ਨੂੰ ਲੁਕਾ ਦਿੱਤਾ।।
27ਏਸ ਦੇ ਪਿੱਛੇ ਕਿ ਪਾਤਸ਼ਾਹ ਨੇ ਉਹ ਲਪੇਟਿਆ ਹੋਇਆ ਅਤੇ ਯਿਰਮਿਯਾਹ ਦੇ ਮੂੰਹ ਦੀਆਂ ਗੱਲਾਂ ਜਿਹੜੀਆਂ ਬਾਰੂਕ ਨੇ ਲਿਖੀਆਂ ਸਨ ਓਹ ਸਾੜ ਦਿੱਤੀਆਂ, ਤਾਂ ਯਹੋਵਾਹ ਦਾ ਬਚਨ ਯਿਰਮਿਯਾਹ ਦੇ ਕੋਲ ਆਇਆ ਕਿ 28ਫੇਰ ਆਪਣੇ ਲਈ ਦੂਜਾ ਲਪੇਟਿਆ ਹੋਇਆ ਲੈ ਅਤੇ ਉਹ ਦੇ ਵਿੱਚ ਓਹ ਸਾਰੀਆਂ ਪਹਿਲੀਆਂ ਗੱਲਾਂ ਜਿਹੜੀਆਂ ਅਗਲੇ ਲਪੇਟੇ ਹੋਏ ਵਿੱਚ ਸਨ ਜਿਹ ਨੂੰ ਯਹੂਦਾਹ ਦੇ ਪਾਤਸ਼ਾਹ ਯਹੋਯਾਕੀਮ ਨੇ ਸਾੜ ਸੁੱਟਿਆ ਹੈ ਲਿਖ 29ਯਹੂਦਾਹ ਦੇ ਪਾਤਸ਼ਾਹ ਯਹੋਯਾਕੀਮ ਦੇ ਵਿਖੇ ਤੂੰ ਆਖ, ਯਹੋਵਾਹ ਐਉਂ ਫ਼ਰਮਾਉਂਦਾ ਹੈ, - ਤੈਂ ਇਹ ਲਪੇਟਿਆ ਹੋਇਆ ਏਹ ਆਖ ਕੇ ਸਾੜ ਸੁੱਟਿਆ ਭਈ ਤੈਂ ਉਹ ਦੇ ਉੱਤੇ ਕਿਉਂ ਲਿਖਿਆ ਕਿ ਬਾਬਲ ਦਾ ਪਾਤਸ਼ਾਹ ਜ਼ਰੂਰ ਆਵੇਗਾ ਅਤੇ ਏਸ ਦੇਸ ਦਾ ਨਾਸ ਕਰੇਗਾ ਅਤੇ ਏਸ ਵਿੱਚੋਂ ਆਦਮੀ ਅਤੇ ਡੰਗਰ ਮੁਕਾ ਦੇਵੇਗਾ? 30ਏਸ ਲਈ ਯਹੋਵਾਹ ਯਹੂਦਾਹ ਦੇ ਪਾਤਸ਼ਾਹ ਯਹੋਯਾਕੀਮ ਦੇ ਵਿਖੇ ਐਉਂ ਫ਼ਰਮਾਉਂਦਾ ਹੈ ਕਿ ਦਾਊਦ ਦੇ ਸਿੰਘਾਸਣ ਉੱਤੇ ਬੈਠਣ ਲਈ ਉਹ ਦਾ ਕੋਈ ਨਾ ਹੋਵੇਗਾ, ਅਤੇ ਉਹ ਦੀ ਲੋਥ ਦਿਨ ਦੀ ਗਰਮੀ ਵਿੱਚ ਅਤੇ ਰਾਤ ਦੇ ਪਾਲੇ ਵਿੱਚ ਸੁੱਟੀ ਜਾਵੇਗੀ 31ਮੈਂ ਉਹ ਨੂੰ, ਉਹ ਦੀ ਨਸਲ ਨੂੰ, ਉਹ ਦੇ ਟਹਿਲੂਆਂ ਨੂੰ ਓਹਨਾਂ ਦੀ ਬਦੀ ਦੇ ਕਾਰਨ ਸਜ਼ਾ ਦਿਆਂਗਾ। ਮੈਂ ਓਹਨਾਂ ਉੱਤੇ, ਯਰੂਸ਼ਲਮ ਦੇ ਵਾਸੀਆਂ ਉੱਤੇ ਅਤੇ ਯਹੂਦਾਹ ਦੇ ਮਨੁੱਖਾਂ ਉੱਤੇ ਉਹ ਸਾਰੀ ਬੁਰਿਆਈ ਜਿਹੜੀ ਮੈਂ ਓਹਨਾਂ ਨੂੰ ਆਖੀ ਹੈ ਲਿਆਵਾਂਗਾ ਪਰ ਓਹਨਾਂ ਨਾ ਸੁਣਿਆ।। 32ਤਦ ਯਿਰਮਿਯਾਹ ਨੇ ਦੂਜਾ ਲਪੇਟਣ ਵਾਲਾ ਲਿਆ ਅਤੇ ਨੇਰੀਯਾਹ ਦੇ ਪੁੱਤ੍ਰ ਬਾਰੂਕ ਲਿਖਾਰੀ ਨੂੰ ਦਿੱਤਾ, ਤਾਂ ਉਹ ਦੇ ਉੱਤੇ ਯਿਰਮਿਯਾਹ ਦੇ ਮੂਹੋਂ ਉਸ ਪੋਥੀ ਦੀਆਂ ਸਾਰੀਆਂ ਗੱਲਾਂ ਲਿੱਖਿਆ ਜਿਹ ਨੂੰ ਯਹੂਦਾਹ ਦੇ ਪਾਤਸ਼ਾਹ ਨੇ ਅੱਗ ਵਿੱਚ ਸਾੜ ਦਿੱਤਾ ਸੀ ਅਤੇ ਹੋਰ ਓਹਨਾਂ ਵਰਗੀਆਂ ਬਹੁਤ ਗੱਲਾਂ ਓਹਨਾਂ ਵਿੱਚ ਮਿਲਾਈਆ ਗਈਆਂ।।
Currently Selected:
ਯਿਰਮਿਯਾਹ 36: PUNOVBSI
Highlight
Share
Copy
![None](/_next/image?url=https%3A%2F%2Fimageproxy.youversionapi.com%2F58%2Fhttps%3A%2F%2Fweb-assets.youversion.com%2Fapp-icons%2Fen.png&w=128&q=75)
Want to have your highlights saved across all your devices? Sign up or sign in
Punjabi O.V. - ਪਵਿੱਤਰ ਬਾਈਬਲ O.V.
Copyright © 2016 by The Bible Society of India
Used by permission. All rights reserved worldwide.