ਯੂਹੰਨਾ 18:4-6
ਯੂਹੰਨਾ 18:4-6 PUNOVBSI
ਤਾਂ ਯਿਸੂ ਸਭ ਕੁਝ ਜੋ ਉਹ ਦੇ ਉੱਤੇ ਬੀਤਣਾ ਸੀ ਜਾਣ ਕੇ ਬਾਹਰ ਨਿੱਕਲਿਆ ਅਤੇ ਉਨ੍ਹਾਂ ਨੂੰ ਆਖਿਆ, ਤੁਸੀਂ ਕਿਹਨੂੰ ਭਾਲਦੇ ਹੋ? ਉਨ੍ਹਾਂ ਉਸ ਨੂੰ ਉੱਤਰ ਦਿੱਤਾ, ਯਿਸੂ ਨਾਸਰੀ ਨੂੰ । ਯਿਸੂ ਨੇ ਉਨ੍ਹਾਂ ਨੂੰ ਆਖਿਆ, ਉਹ ਮੈਂ ਹੀ ਹਾਂ ਅਤੇ ਉਹ ਦਾ ਫੜਾਉਣ ਵਾਲਾ ਯਹੂਦਾ ਭੀ ਉਨ੍ਹਾਂ ਦੇ ਨਾਲ ਖੜਾ ਸੀ ਸੋ ਜਾਂ ਉਸ ਨੇ ਉਨ੍ਹਾਂ ਨੂੰ ਆਖਿਆ ਮੈਂ ਹੀ ਹਾਂ ਤਾਂ ਓਹ ਪਿਛਾਹਾਂ ਨੂੰ ਹਟ ਗਏ ਅਤੇ ਭੁੰਞੇਂ ਡਿੱਗ ਪਏ