ਯੂਹੰਨਾ 19
19
ਸਲੀਬੀ ਮੌਤ
1ਸੋ ਤਦ ਪਿਲਾਤੁਸ ਨੇ ਯਿਸੂ ਨੂੰ ਫੜ ਕੇ ਕੋਰੜੇ ਮਰਵਾਏ 2ਅਤੇ ਸਿਪਾਹੀਆਂ ਨੇ ਕੰਡਿਆਂ ਦਾ ਤਾਜ ਗੁੰਦ ਕੇ ਉਹ ਦੇ ਸਿਰ ਉੱਤੇ ਧਰਿਆ ਅਰ ਉਹ ਨੂੰ ਬੈਂਗਣੀ ਚੋਗਾ ਪਹਿਨਾਇਆ 3ਅਤੇ ਉਹ ਦੇ ਕੋਲ ਆਣ ਕੇ ਕਹਿਣ ਲੱਗੇ, ਹੇ ਯਹੂਦੀਆਂ ਦੇ ਪਾਤਸ਼ਾਹ ਨਮਸਕਾਰ! ਅਤੇ ਉਹ ਨੂੰ ਚਪੇੜਾਂ ਮਾਰੀਆਂ 4ਤਦ ਪਿਲਾਤੁਸ ਨੇ ਫੇਰ ਬਾਹਰ ਨਿੱਕਲ ਕੇ ਉਨ੍ਹਾਂ ਨੂੰ ਆਖਿਆ, ਵੇਖੋ ਮੈਂ ਉਹ ਨੂੰ ਤੁਹਾਡੇ ਕੋਲ ਬਾਹਰ ਲਿਆਉਂਦਾ ਹਾਂ ਤਾਂ ਤੁਸੀਂ ਜਾਣੋਂ ਭਈ ਮੈਂ ਉਹ ਦਾ ਕੋਈ ਦੋਸ਼ ਨਹੀਂ ਵੇਖਦਾ ਹਾਂ 5ਤਾਂ ਯਿਸੂ ਕੰਡਿਆ ਦਾ ਤਾਜ ਰੱਖੇ ਅਤੇ ਬੈਂਗਣੀ ਚੋਗਾ ਪਹਿਨੇ ਬਾਹਰ ਨਿੱਕਿਲਆ, ਅਰ ਪਿਲਾਤੁਸ ਨੇ ਉਨ੍ਹਾਂ ਨੂੰ ਆਖਿਆ, ਵੇਖੋ ਐਸ ਮਨੁੱਖ ਨੂੰ! 6ਜਾਂ ਪਰਧਾਨ ਜਾਜਕਾਂ ਅਤੇ ਸਿਪਾਹੀਆਂ ਨੇ ਉਹ ਨੂੰ ਡਿੱਠਾ ਤਾਂ ਓਹ ਡੰਡ ਪਾ ਕੇ ਬੋਲੇ, ਉਹ ਨੂੰ ਸਲੀਬ ਦਿਓ, ਸਲੀਬ ਦਿਓ ! ਪਿਲਾਤੁਸ ਨੇ ਉਨ੍ਹਾਂ ਨੂੰ ਕਿਹਾ, ਤੁਸੀਂ ਆਪੇ ਇਹ ਨੂੰ ਲੈ ਕੇ ਸਲੀਬ ਦਿਓ ਕਿਉਂ ਜੋ ਮੈਂ ਇਹ ਦਾ ਕੋਈ ਦੋਸ਼ ਨਹੀਂ ਵੇਖਦਾ ਹਾਂ 7ਯਹੂਦੀਆਂ ਨੇ ਉਹ ਨੂੰ ਉੱਤਰ ਦਿੱਤਾ ਕਿਸ ਸਾਡੇ ਕੋਲ ਸ਼ਰਾ ਹੈ ਅਤੇ ਉਸ ਸ਼ਰਾ ਅਨੁਸਾਰ ਇਹ ਮਰਨ ਜੋਗ ਹੈ ਇਸ ਲਈ ਜੋ ਇਹ ਨੇ ਆਪਣੇ ਆਪ ਨੂੰ ਪਰਮੇਸ਼ੁਰ ਦਾ ਪੁੱਤ੍ਰ ਬਣਾਇਆ 8ਜਦ ਪਿਲਾਤੁਸ ਨੇ ਇਹ ਗੱਲ ਸੁਣੀ ਤਦ ਹੋਰ ਵੀ ਡਰ ਗਿਆ 9ਅਤੇ ਕਚਹਿਰੀ ਦੇ ਅੰਦਰ ਫੇਰ ਜਾ ਕੇ ਯਿਸੂ ਤੋਂ ਪੁੱਛਿਆ, ਤੂੰ ਕਿੱਥੋਂ ਦਾ ਹੈ? ਪਰ ਯਿਸੂ ਨੇ ਉਹ ਨੂੰ ਉੱਤਰ ਨਾ ਦਿੱਤਾ 10ਤਦ ਪਿਲਾਤੁਸ ਨੇ ਉਸ ਨੂੰ ਆਖਿਆ, ਤੂੰ ਮੇਰੇ ਨਾਲ ਨਹੀਂ ਬੋਲਦਾ? ਕੀ ਤੂੰ ਨਹੀਂ ਜਾਣਦਾ ਜੋ ਇਹ ਮੇਰੇ ਵੱਸ ਵਿੱਚ ਹੈ ਕਿ ਭਾਵੇਂ ਤੈਨੂੰ ਛੱਡ ਦਿਆਂ ਭਾਵੇਂ ਤੈਨੂੰ ਸਲੀਬ ਉੱਤੇ ਚੜ੍ਹਾਵਾਂ? 11ਯਿਸੂ ਨੇ ਉਹ ਨੂੰ ਉੱਤਰ ਦਿੱਤਾ ਜੇ ਤੈਨੂੰ ਇਹ ਉਪਰੋਂ ਨਾ ਦਿੱਤਾ ਜਾਂਦਾ ਤਾਂ ਮੇਰੇ ਉੱਤੇ ਤੇਰਾ ਕੁਝ ਵੱਸ ਨਾ ਚੱਲਦਾ। ਇਸ ਕਾਰਨ ਜਿਨ ਮੈਨੂੰ ਤੇਰੇ ਹਵਾਲੇ ਕੀਤਾ ਉਹ ਦਾ ਪਾਪ ਵੱਧ ਹੈ 12ਇਸ ਗੱਲ ਕਰਕੇ ਪਿਲਾਤੁਸ ਨੇ ਉਸ ਨੂੰ ਛੱਡਣ ਦੀ ਭਾਲ ਕੀਤੀ ਪਰ ਯਹੂਦੀ ਡੰਡ ਪਾ ਕੇ ਕਹਿਣ ਲੱਗੇ, ਜੇ ਤੂੰ ਇਹ ਨੂੰ ਛੱਡ ਦੇਵੇਂ ਤਾਂ ਤੂੰ ਕੈਸਰ ਦਾ ਮਿੱਤ੍ਰ ਨਹੀਂ ! ਹਰੇਕ ਜੋ ਆਪਣੇ ਆਪ ਨੂੰ ਪਾਤਸ਼ਾਹ ਬਣਾਉਂਦਾ ਹੈ ਸੋ ਕੈਸਰ ਦੇ ਵਿਰੁੱਧ ਬੋਲਦਾ ਹੈ! 13ਤਦ ਪਿਲਾਤੁਸ ਏਹ ਗੱਲਾਂ ਸੁਣ ਕੇ ਯਿਸੂ ਨੂੰ ਬਾਹਰ ਲਿਆਇਆ ਅਤੇ ਉਸ ਥਾਂ ਜਿਹੜਾ ਪੱਥਰ ਦਾ ਚਬੂਤਰਾ ਇਬਰਾਨੀ ਭਾਖਿਆ ਵਿੱਚ ਗੱਬਬਾ ਕਰਕੇ ਆਖੀਦਾ ਹੈ ਅਦਾਲਤ ਦੀ ਗੱਦੀ ਉੱਤੇ ਬਹਿ ਗਿਆ 14ਇਹ ਪਸਾਹ ਦੀ ਤਿਆਰੀ ਦਾ ਦਿਨ ਅਤੇ ਦੁਪਹਿਰ ਦਾ ਵੇਲਾ ਸੀ ਅਤੇ ਉਹ ਨੇ ਯਹੂਦੀਆਂ ਨੂੰ ਕਿਹਾ ਭਈ ਵੇਖੋ ਔਹ ਤੁਹਾਡਾ ਪਾਤਸ਼ਾਹ! 15ਤਦ ਓਹ ਡੰਡ ਪਾ ਉੱਠੇ ਕਿ ਲੈ ਜਾਓ, ਲੈ ਜਾਓ! ਉਹ ਨੂੰ ਸਲੀਬ ਦਿਓ! ਪਿਲਾਤੁਸ ਨੇ ਉਨ੍ਹਾਂ ਨੂੰ ਆਖਿਆ, ਮੈਂ ਤੁਹਾਡੇ ਪਾਤਸ਼ਾਹ ਨੂੰ ਸਲੀਬ ਦਿਆਂ? ਪਰਧਾਨ ਜਾਜਕਾਂ ਨੇ ਉੱਤਰ ਦਿੱਤਾ ਕਿ ਕੈਸਰ ਬਿਨਾ ਸਾਡਾ ਕੋਈ ਪਾਤਸ਼ਾਹ ਨਹੀਂ ਹੈ 16ਸੋ ਉਹ ਨੇ ਉਸ ਨੂੰ ਉਨ੍ਹਾਂ ਦੇ ਹਵਾਲੇ ਕਰ ਦਿੱਤਾ ਭਈ ਉਹ ਸਲੀਬ ਉੱਤੇ ਚੜ੍ਹਾਇਆ ਜਾਵੇ।।
17ਤਦ ਉਨ੍ਹਾਂ ਨੇ ਯਿਸੂ ਨੂੰ ਫੜ ਲਿਆ ਅਤੇ ਉਹ ਆਪੇ ਸਲੀਬ ਚੁੱਕੀ ਬਾਹਰ ਉਸ ਥਾਂ ਨੂੰ ਗਿਆ ਜਿਹੜਾ ਖੋਪਰੀ ਦਾ ਕਹਾਉਂਦਾ ਅਤੇ ਇਬਰਾਨੀ ਭਾਖਿਆ ਵਿੱਚ ਉਹ ਨੂੰ ਗਲਗਥਾ ਕਹਿੰਦੇ ਹਨ 18ਓੱਥੇ ਉਨ੍ਹਾਂ ਉਸ ਨੂੰ ਅਰ ਉਸ ਦੇ ਨਾਲ ਹੋਰ ਦੋਹੁੰ ਨੂੰ ਸਲੀਬ ਉੱਤੇ ਚੜ੍ਹਾਇਆ, ਇੱਕ ਐਧਰ ਤੇ ਇੱਕ ਉੱਧਰ ਅਤੇ ਯਿਸੂ ਵਿਚਾਲੇ 19ਅਤੇ ਪਿਲਾਤੁਸ ਨੇ ਇੱਕ ਪੱਟੀ ਵੀ ਲਿਖਾ ਕੇ ਸਲੀਬ ਉੱਤੇ ਲਾਈ ਅਤੇ ਇਹ ਲਿਖਿਆ ਹੋਇਆ ਸੀ, "ਯਿਸੂ ਨਾਸਰੀ ਯਹੂਦੀਆਂ ਦਾ ਪਾਤਸ਼ਾਹ" 20ਤਦ ਉਸ ਪੱਟੀ ਨੂੰ ਬਹੁਤਿਆਂ ਯਹੂਦੀਆਂ ਨੇ ਵਾਚਿਆ ਕਿਉਂ ਜੋ ਉਹ ਥਾਂ ਜਿੱਥੇ ਯਿਸੂ ਸਲੀਬ ਉੱਤੇ ਚੜ੍ਹਾਇਆ ਗਿਆ ਸੀ ਸ਼ਹਿਰੋ ਨੇੜੇ ਸੀ ਅਰ ਉਹ ਇਬਰਾਨੀ ਅਤੇ ਲਾਤੀਨੀ ਅਤੇ ਯੂਨਾਨੀ ਭਾਖਿਆਂ ਵਿੱਚ ਲਿਖਿਆ ਹੋਇਆ ਸੀ 21ਤਾਂ ਯਹੂਦੀਆਂ ਦੇ ਪਰਧਾਨ ਜਾਜਕਾਂ ਨੇ ਪਿਲਾਤੁਸ ਨੂੰ ਆਖਿਆ ਕਿ, "ਯਹੂਦੀਆਂ ਦਾ ਪਾਤਸ਼ਾਹ" ਨਾ ਲਿਖੇ ਪਰ ਇਹ ਕਿ "ਉਹ ਨੇ ਕਿਹਾ ਮੈਂ ਯਹੂਦੀਆਂ ਦਾ ਪਾਤਸ਼ਾਹ ਹਾਂ" 22ਪਿਲਾਤੁਸ ਨੇ ਉੱਤਰ ਦਿੱਤਾ ਭਈ ਮੈਂ ਜੋ ਲਿਖਿਆ ਸੋ ਲਿਖਿਆ।।
23ਫੇਰ ਸਿਪਾਹਿਆਂ ਨੇ ਜਾਂ ਯਿਸੂ ਨੂੰ ਸਲੀਬ ਉੱਤੇ ਚੜ੍ਹਾਇਆ ਸੀ ਤਾਂ ਉਹ ਦੇ ਬਸਤਰ ਲੈ ਕੇ ਚਾਰ ਹਿੱਸੇ ਕੀਤੇ, ਹਰੇਕ ਸਿਪਾਹੀ ਦੇ ਲਈ ਇੱਕ ਇੱਕ ਹਿੱਸਾ ਅਤੇ ਕੁੜਤਾ ਵੀ ਲੈ ਲਿਆ, ਅਰ ਉਹ ਕੁੜਤਾ ਸੀਤੇ ਬਿਨਾ ਉੱਪਰੋਂ ਸਾਰਾ ਬੁਣਿਆ ਹੋਇਆ ਸੀ 24ਇਸ ਲਈ ਉਨ੍ਹਾਂ ਆਪਸ ਵਿੱਚੀਂ ਕਿਹਾ ਅਸੀਂ ਇਹ ਨੂੰ ਨਾ ਪਾੜੀਏ ਪਰ ਇਹ ਦੇ ਉੱਤੇ ਗੁਣੇ ਪਾਈਆਂ ਜੋ ਇਹ ਕਿਹ ਨੂੰ ਲੱਭੇ। ਇਹ ਇਸ ਲਈ ਹੋਇਆ ਭਈ ਇਹ ਲਿਖਤ ਪੂਰੀ ਹੋਵੇ,#ਜ਼. 22:18 -
ਉਨ੍ਹਾਂ ਮੇਰੇ ਕੱਪੜੇ ਆਪਸ ਵਿੱਚੀਂ ਵੰਡ ਲਏ,
ਅਤੇ ਮੇਰੇ ਲਿਬਾਸ ਉੱਤੇ ਗੁਣੇ ਪਾਏ।।
ਸੋ ਸਿਪਾਹੀਆਂ ਨੇ ਇਹੋ ਕੀਤਾ 25ਅਤੇ ਯਿਸੂ ਦੀ ਸਲੀਬ ਦੇ ਮੁੱਢ ਉਹ ਦੀ ਮਾਤਾ ਅਰ ਉਹ ਦੀ ਮਾਸੀ ਕਲੋਪਾਸ ਦੀ ਪਤਨੀ ਮਰਿਯਮ ਅਤੇ ਮਰਿਯਮ ਮਗਦਲੀਨੀ ਖਲੋਤੀਆਂ ਸਨ 26ਤਦ ਯਿਸੂ ਨੇ ਆਪਣੀ ਮਾਤਾ ਨੂੰ ਅਤੇ ਉਸ ਚੇਲੇ ਨੂੰ ਜਿਹ ਦੇ ਨਾਲ ਉਹ ਪਿਆਰ ਕਰਦਾ ਸੀ ਕੋਲ ਖਲੋਤੇ ਵੇਖ ਕੇ ਆਪਣੀ ਮਾਤਾ ਨੂੰ ਆਖਿਆ, ਹੇ ਬੀਬੀ ਜੀ, ਔਹ ਵੇਖ ਤੇਰਾ ਪੁੱਤ੍ਰ 27ਫੇਰ ਉਸ ਚੇਲੇ ਨੂੰ ਕਿਹਾ, ਔਹ ਵੇਖ ਤੇਰੀ ਮਾਤਾ, ਅਤੇ ਉਸੇ ਵੇਲਿਓਂ ਉਹ ਚੇਲਾ ਉਸ ਨੂੰ ਆਪਣੇ ਘਰ ਲੈ ਗਿਆ।।
28ਇਹ ਦੇ ਪਿੱਛੋਂ ਯਿਸੂ ਨੇ ਇਹ ਜਾਣ ਕੇ ਭਈ ਹੁਣ ਸੱਭੋ ਕੁਝ ਪੂਰਾ ਹੋ ਚੁੱਕਿਆ ਲਿਖਤ ਦੇ ਸੰਪੂਰਣ ਹੋ ਲਈ ਆਖਿਆ, ਮੈਂ ਤਿਹਾਇਆ ਹਾਂ 29ਉੱਥੇ ਇੱਕ ਭਾਂਡਾ ਸਿਰਕੇ ਦਾ ਭਰਿਆ ਹੋਇਆ ਧਰਿਆ ਸੀ ਸੋ ਉਨ੍ਹਾਂ ਨੇ ਇੱਕ ਸਪੰਜ ਸਿਰਕੇ ਨਾਲ ਭਰਿਆ ਹੋਇਆ ਜੂਫ਼ੇ ਦੀ ਛਿਟੀ ਤੇ ਬੰਨ੍ਹ ਕੇ ਉਹ ਦੇ ਮੂੰਹ ਤਾਈਂ ਪੁਚਾਇਆ 30ਸੋ ਜਾਂ ਯਿਸੂ ਨੇ ਸਿਰਕਾ ਲਿਆ ਤਾਂ ਆਖਿਆ, ਪੂਰਾ ਹੋਇਆ ਹੈ । ਤਦ ਉਹ ਨੇ ਸਿਰ ਨਿਵਾ ਕੇ ਜਾਨ ਦੇ ਦਿੱਤੀ।।
31ਤਾਂ ਯਹੂਦੀਆਂ ਨੇ ਇਸ ਲਈ ਜੋ ਤਿਆਰੀ ਦਾ ਦਿਨ ਸੀ ਪਿਲਾਤੁਸ ਅੱਗੇ ਬੇਨਤੀ ਕੀਤੀ ਭਈ ਉਨ੍ਹਾਂ ਦੀਆਂ ਲੱਤਾਂ ਤੋੜੀਆਂ ਜਾਣ ਅਤੇ ਓਹ ਉਤਾਰੇ ਜਾਣ ਤਾਂ ਜੋ ਲੋਥਾਂ ਸਬਤ ਦੇ ਦਿਨ ਸਲੀਬ ਉੱਤੇ ਨਾ ਰਹਿਣ ਕਿਉਂ ਜੋ ਉਸ ਸਬਤ ਦਾ ਦਿਨ ਇੱਕ ਵੱਡਾ ਦਿਨ ਸੀ 32ਤਦ ਸਿਪਾਹੀਆਂ ਨੇ ਆਣ ਕੇ ਪਹਿਲੇ ਦੀਆਂ ਲੱਤਾਂ ਤੋਂੜਿਆ ਅਤੇ ਪਿੱਛੋਂ ਦੂਏ ਦੀਆਂ ਵੀ ਜਿਹੜਾ ਉਹ ਦੇ ਨਾਲ ਸਲੀਬ ਉੱਤੇ ਚੜ੍ਹਾਇਆ ਹੋਇਆ ਸੀ 33ਪਰ ਯਿਸੂ ਦੇ ਕੋਲ ਆਣ ਕੇ ਜਾਂ ਉਨ੍ਹਾਂ ਵੇਖਿਆ ਜੋ ਉਹ ਮਰ ਚੁੱਕਿਆ ਹੈ ਤਾਂ ਉਹ ਦੀਆਂ ਲੱਤਾਂ ਨਾ ਤੋਂੜਿਆ 34ਪਰ ਸਿਪਾਹੀਆਂ ਵਿੱਚੋਂ ਇੱਕ ਨੇ ਬਰਛੀ ਨਾਲ ਉਹ ਦੀ ਵੱਖੀ ਵਿੰਨ੍ਹੀ ਅਤੇ ਓਵੇਂ ਹੀ ਲਹੂ ਅਤੇ ਪਾਣੀ ਨਿੱਕਲਿਆ 35ਅਰ ਜਿਹ ਨੇ ਇਹ ਵੇਖਿਆ ਹੈ ਉਹ ਨੇ ਸਾਖੀ ਦਿੱਤੀ ਹੈ ਅਤੇ ਉਹ ਦੀ ਸਾਖੀ ਸਤ ਹੈ ਅਰ ਉਹ ਜਾਣਦਾ ਹੈ ਭਈ ਸਤ ਆਖਦਾ ਹੈ ਇਸ ਲਈ ਜੋ ਤੁਸੀਂ ਵੀ ਨਿਹਚਾ ਕਰੋ 36ਕਿਉਂਕਿ ਏਹ ਗੱਲਾਂ ਇਸ ਲਈ ਹੋਈਆਂ ਜੋ ਇਹ ਲਿਖਤ ਪੂਰੀ ਹੋਵੇ ਭਈ ਉਹ ਦੀ ਕੋਈ ਹੱਡੀ ਤੋੜੀ ਨਾ ਜਾਵੇਗੀ 37ਫੇਰ ਇਹ ਦੂਜੀ ਲਿਖਤ ਹੈ ਕਿ ਜਿਸ ਨੂੰ ਉਨ੍ਹਾਂ ਨੇ ਵਿੰਨ੍ਹੀਆ ਹੈ ਓਹ ਉਸ ਉੱਤੇ ਨਿਗਾਹ ਕਰਨਗੇ।।
38ਇਹ ਦੇ ਪਿੱਛੋਂ ਅਰਿਮਥੇਆ ਦੇ ਯੂਸੁਫ਼ ਨੇ ਜਿਹੜਾ ਯਹੂਦੀਆਂ ਦਾ ਡਰ ਦੇ ਮਾਰੇ ਗੁੱਝਾ ਗੁੱਝਾ ਯਿਸੂ ਦਾ ਚੇਲਾ ਸੀ ਪਿਲਾਤੁਸ ਕੋਲ ਅਰਜ਼ ਕੀਤੀ ਜੋ ਮੈਂ ਯਿਸੂ ਦੀ ਲੋਥ ਲੈ ਜਾਵਾਂ, ਅਰ ਪਿਲਾਤੁਸ ਨੇ ਹੁਕਮ ਦੇ ਦਿੱਤਾ। ਸੋ ਉਹ ਆਇਆ ਅਰ ਉਹ ਦੀ ਲੋਥ ਲੈ ਗਿਆ 39ਅਤੇ ਨਿਕੁਦੇਮੁਸ ਵੀ ਜਿਹੜਾ ਪਹਿਲਾਂ ਉਹ ਦੇ ਕੋਲ ਰਾਤ ਨੂੰ ਆਇਆ ਸੀ ਪੰਜਾਹਕੁ ਸੇਰ ਗੰਧਰਸ ਅਤੇ ਊਦ ਰਲੇ ਹੋਏ ਲਿਆਇਆ 40ਫੇਰ ਉਨ੍ਹਾਂ ਯਿਸੂ ਦੀ ਲੋਥ ਲੈ ਕੇ ਉਹ ਨੂੰ ਸੁਗੰਧਾਂ ਨਾਲ ਮਹੀਨ ਕੱਪੜੇ ਵਿੱਚ ਵਲ੍ਹੇਟਿਆ ਜਿਵੇਂ ਯਹੂਦੀਆਂ ਦੇ ਕਫ਼ਨਾਉਣ ਦਫ਼ਨਾਉਣ ਦੀ ਰੀਤ ਸੀ 41ਅਰ ਉਸ ਥਾਂ ਜਿੱਥੇ ਉਹ ਨੂੰ ਸਲੀਬ ਉੱਤੇ ਚੜ੍ਹਾਇਆ ਸੀ ਇੱਕ ਬਾਗ ਸੀ ਅਤੇ ਉਸ ਬਾਗ ਵਿੱਚ ਇੱਕ ਨਵੀਂ ਕਬਰ ਸੀ ਜਿਸ ਦੇ ਵਿੱਚ ਕਦੇ ਕੋਈ ਨਹੀਂ ਸੀ ਰੱਖਿਆ ਗਿਆ 42ਸੋ ਯਹੂਦੀਆਂ ਦੀ ਤਿਆਰੀ ਦੇ ਦਿਨ ਦੇ ਕਾਰਨ ਉਨ੍ਹਾਂ ਯਿਸੂ ਨੂੰ ਉੱਥੇ ਹੀ ਰੱਖਿਆ ਕਿਉਂ ਜੋ ਇਹ ਕਬਰ ਨੇੜੇ ਸੀ।।
Currently Selected:
ਯੂਹੰਨਾ 19: PUNOVBSI
Highlight
Share
Copy

Want to have your highlights saved across all your devices? Sign up or sign in
Punjabi O.V. - ਪਵਿੱਤਰ ਬਾਈਬਲ O.V.
Copyright © 2016 by The Bible Society of India
Used by permission. All rights reserved worldwide.
Free Reading Plans and Devotionals related to ਯੂਹੰਨਾ 19

The Story of Easter

How to See Life in 321 - a Guide to John's Gospel

JOHN AND II + III JOHN Zúme Accountability Groups
