ਯਹੋਸ਼ੁਆ 1
1
ਯਹੋਸ਼ੁਆ ਉੱਤੇ ਜ਼ੁੰਮੇਵਾਰੀ
1ਯਹੋਵਾਹ ਦੇ ਦਾਸ ਮੂਸਾ ਦੇ ਮਰਨ ਦੇ ਪਿੱਛੋਂ ਐਉਂ ਹੋਇਆ ਕਿ ਯਹੋਵਾਹ ਨੇ ਮੂਸਾ ਦੇ ਸੇਵਕ ਨੂਨ ਦੇ ਪੁੱਤ੍ਰ ਯਹੋਸ਼ੁਆ ਨੂੰ ਆਖਿਆ 2ਕਿ ਮੇਰਾ ਦਾਸ ਮੂਸਾ ਮਰ ਗਿਆ ਹੈ। ਹੁਣ ਤੂੰ ਉੱਠ ਅਤੇ ਏਸ ਯਰਦਨ ਦੇ ਪਾਰ ਲੰਘ, ਤੂੰ ਅਤੇ ਏਹ ਸਾਰੇ ਲੋਕ ਉਸ ਦੇਸ ਨੂੰ ਜਾਓ ਜਿਹੜਾ ਮੈਂ ਉਨ੍ਹਾਂ ਨੂੰ ਅਰਥਾਤ ਇਸਰਾਏਲੀਆਂ ਨੂੰ ਦਿੰਦਾ ਹਾਂ 3ਸਾਰਾ ਥਾਂ ਜਿੱਥੇ ਤੇਰੇ ਪੈਰ ਦੀ ਤਲੀ ਰੱਖੀ ਜਾਵੇ ਉਹ ਸਭ ਮੈਂ ਤੁਹਾਨੂੰ ਦਿੱਤਾ, ਜਿਵੇਂ ਮੈਂ ਮੂਸਾ ਨਾਲ ਬਚਨ ਕੀਤਾ ਸੀ 4ਉਜਾੜ ਅਤੇ ਏਸ ਲਬਾਨੋਨ ਤੋਂ ਲੈ ਕੇ ਵੱਡੀ ਨਦੀ ਤੀਕ ਜੋ ਫ਼ਰਾਤ ਦੀ ਨਦੀ ਹੈ, ਹਿੱਤੀਆਂ ਦਾ ਸਾਰਾ ਦੇਸ ਸੂਰਜ ਦੇ ਲਹਿਣ ਦੇ ਪਾਸੇ ਵੱਡੇ ਸਮੁੰਦਰ ਤੀਕ ਤੁਹਾਡੀ ਹੱਦ ਹੋਵੇਗੀ 5ਤੇਰੀ ਸਾਰੀ ਅਵਸਥਾ ਵਿੱਚ ਕੋਈ ਮਨੁੱਖ ਤੇਰੇ ਸਾਹਮਣੇ ਨਾ ਆਕੜੇਗਾ। ਜਿਵੇਂ ਮੈਂ ਮੂਸਾ ਦੇ ਸੰਗ ਰਿਹਾ ਤਿਵੇਂ ਤੇਰੇ ਸੰਗ ਵੀ ਰਹਾਂਗਾ। ਮੈਂ ਤੈਨੂੰ ਨਹੀਂ ਛੱਡਾਂਗਾ ਅਤੇ ਨਾ ਤੈਨੂੰ ਤਿਆਗਾਂਗਾ 6ਤਕੜਾ ਹੋ ਅਤੇ ਹੌਸਲਾ ਰੱਖ ਕਿਉਂ ਜੋ ਏਹ ਦੇਸ ਜਿਹ ਦੀ ਮੈਂ ਇਨ੍ਹਾਂ ਦੇ ਪਿਉ ਦਾਦਿਆਂ ਨੂੰ ਦੇਣ ਦੀ ਸੌਂਹ ਖਾਧੀ ਹੈ ਤੂੰ ਇਨ੍ਹਾਂ ਲੋਕਾਂ ਨੂੰ ਮਿਲਖ ਲਈ ਦੁਆਵੇਂਗਾ 7ਤੂੰ ਨਿਰਾ ਤਕੜਾ ਹੋ ਅਤੇ ਵੱਡਾ ਹੌਸਲਾ ਰੱਖ ਤਾਂ ਜੋ ਉਸ ਸਾਰੀ ਬਿਵਸਥਾ ਅਨੁਸਾਰ ਜਿਸ ਦਾ ਮੇਰੇ ਦਾਸ ਮੂਸਾ ਨੇ ਤੈਨੂੰ ਹੁਕਮ ਦਿੱਤਾ ਹੈ ਪਾਲਨਾ ਕਰ ਕੇ ਪੂਰਾ ਕਰੇਂ, ਉਸ ਤੋਂ ਸੱਜੇ ਅਥਵਾ ਖੱਬੇ ਨਾ ਮੁੜੇਂ ਤਾਂ ਜੋ ਤੂੰ ਜਿੱਥੇ ਜਾਵੇਂ ਤੇਰਾ ਬੋਲ ਬਾਲਾ ਹੋਵੇ 8ਏਹ ਬਿਵਸਥਾ ਦੀ ਪੋਥੀ ਤੇਰੇ ਮੂੰਹ ਤੋਂ ਕਦੀ ਵੱਖਰੀ ਨਾ ਹੋਵੇ ਸਗੋਂ ਤੂੰ ਦਿਨ ਰਾਤ ਉਸ ਉੱਤੇ ਧਿਆਨ ਰੱਖ ਤਾਂ ਜੋ ਤੂੰ ਉਸ ਸਾਰੇ ਦੇ ਅਨੁਸਾਰ ਜੋ ਉਸ ਵਿੱਚ ਲਿਖਿਆ ਹੈ ਚੱਲੇਂ ਤੇ ਉਸ ਨੂੰ ਪੂਰਾ ਕਰੇਂ ਤਾਂ ਤੂੰ ਆਪਣੇ ਮਾਰਗ ਨੂੰ ਸੁਫਲ ਬਣਾਵੇਂਗਾ ਅਤੇ ਤੇਰਾ ਬੋਲ ਬਾਲਾ ਹੋਵੇਗਾ 9ਕੀ ਮੈਂ ਤੈਨੂੰ ਹੁਕਮ ਨਹੀਂ ਦਿੱਤਾ ਭਈ ਤਕੜਾ ਹੋ ਅਤੇ ਹੌਸਲਾ ਰੱਖ? ਨਾ ਕੰਬ ਅਤੇ ਨਾ ਘਾਬਰ ਕਿਉਂ ਜੋ ਯਹੋਵਾਹ ਤੇਰਾ ਪਰਮੇਸ਼ੁਰ ਜਿੱਥੇ ਤੂੰ ਜਾਵੇਂ ਤੇਰੇ ਸੰਗ ਹੈ।।
10ਤਾਂ ਯਹੋਸ਼ੁਆ ਨੇ ਲੋਕਾਂ ਦੇ ਹੁੱਦੇਦਾਰਾਂ ਨੂੰ ਹੁਕਮ ਦਿੱਤਾ 11ਕਿ ਡੇਰਿਆਂ ਦੇ ਵਿੱਚੋਂ ਦੀ ਲੰਘੋ ਅਤੇ ਲੋਕਾਂ ਨੂੰ ਇਹ ਹੁਕਮ ਦਿਓ ਭਈ ਤੁਸੀਂ ਆਪਣੇ ਤਾਈਂ ਰਸਤ ਤਿਆਰ ਕਰੋ ਕਿਉਂ ਜੋ ਤਿੰਨਾਂ ਦਿਨਾਂ ਦੇ ਪਿੱਛੋਂ ਤੁਸੀਂ ਏਸ ਯਰਦਨ ਤੋਂ ਪਾਰ ਲੰਘੋਗੇ ਤਾਂ ਜੋ ਜਾ ਕੇ ਉਸ ਦੇਸ ਉੱਤੇ ਕਬਜ਼ਾ ਕਰੋ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਕਬਜ਼ਾ ਕਰਨ ਲਈ ਦੇਣ ਵਾਲਾ ਹੈ 12ਤਾਂ ਰਊਬੇਨੀਆਂ ਅਤੇ ਗਾਦੀਆਂ ਅਤੇ ਮਨੱਸ਼ਹ ਦੇ ਅੱਧੇ ਗੋਤ ਨੂੰ ਯਹੋਸ਼ੁਆ ਨੇਆਖਿਆ 13ਯਹੋਵਾਹ ਦੇ ਦਾਸ ਮੂਸਾ ਦੀ ਗੱਲ ਨੂੰ ਚੇਤੇ ਰੱਖੋ ਜਿਹ ਦਾ ਉਸ ਤੁਹਾਨੂੰ ਹੁਕਮ ਦਿੱਤਾ ਸੀ ਭਈ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਸੁਖ ਵੀ ਅਤੇ ਏਹ ਦੇਸ ਵੀ ਦੇਵੇਗਾ 14ਤੁਹਾਡੀਆਂ ਤੀਵੀਆਂ, ਤੁਹਾਡੇ ਬਾਲ ਅਤੇ ਤੁਹਾਡੇ ਵੱਗ ਏਸ ਧਰਤੀ ਵਿੱਚ ਵੱਸਣਗੇ ਜਿਹੜੀ ਯਰਦਨ ਦੇ ਪਾਰ ਮੂਸਾ ਨੇ ਤੁਹਾਨੂੰ ਦਿੱਤੀ ਹੈ ਪਰ ਤੁਸੀਂ ਸਾਰੇ ਜਿੰਨੇ ਸੂਰ ਬੀਰ ਹੋ ਸ਼ਸਤਰ ਬੰਨ੍ਹ ਕੇ ਆਪਣਿਆਂ ਭਰਾਵਾਂ ਦੇ ਅੱਗੇ ਪਾਰ ਲੰਘੋ ਅਤੇ ਉਨ੍ਹਾਂ ਦੀ ਸਹਾਇਤਾ ਕਰੋ 15ਜਦ ਤੀਕ ਯਹੋਵਾਹ ਤੁਹਾਡੇ ਭਰਾਵਾਂ ਨੂੰ ਸੁੱਖ ਨਾ ਦੇਵੇ ਜਿਵੇਂ ਉਸ ਤੁਹਾਨੂੰ ਦਿੱਤਾ ਹੈ ਅਤੇ ਉਹ ਵੀ ਉਸ ਦੇਸ ਨੂੰ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਉਨ੍ਹਾਂ ਨੂੰ ਦੇਣ ਵਾਲਾ ਹੈ ਕਬਜ਼ਾ ਨਾ ਕਰ ਲੈਣ ਤਦ ਤੁਸੀਂ ਏਸ ਦੇਸ ਵੱਲ ਜਿਹੜਾ ਤੁਹਾਡੀ ਵਿਰਾਸਤ ਹੈ ਮੁੜਿਓ ਜਿਹੜਾ ਯਹੋਵਾਹ ਦੇ ਦਾਸ ਮੂਸਾ ਨੇ ਤੁਹਾਨੂੰ ਯਰਦਨ ਦੇ ਪਾਰ ਸੂਰਜ ਦੇ ਚੜ੍ਹਦੇ ਪਾਸੇ ਵੱਲ ਦਿੱਤਾ ਸੀ ਅਤੇ ਤੁਸੀਂ ਉਸ ਉੱਤੇ ਕਬਜ਼ਾ ਕਰ ਲਿਓ 16ਤਾਂ ਉਨ੍ਹਾਂ ਨੇ ਯਹੋਸ਼ੁਆ ਨੂੰ ਉੱਤਰ ਦਿੱਤਾ ਕਿ ਜਿਵੇਂ ਤੈਂ ਸਾਨੂੰ ਆਗਿਆ ਦਿੱਤੀ ਓਵੇਂ ਹੀ ਅਸੀਂ ਕਰਾਂਗੇ ਅਤੇ ਜਿੱਥੇ ਤੂੰ ਸਾਨੂੰ ਘੱਲੇਂਗਾ ਅਸੀਂ ਉੱਥੇ ਹੀ ਜਾਵਾਂਗੇ 17ਜਿਵੇਂ ਅਸਾਂ ਮੂਸਾ ਦੀਆਂ ਸਾਰੀਆਂ ਗੱਲਾਂ ਸੁਣੀਆਂ ਓਵੇਂ ਹੀ ਅਸੀਂ ਤੇਰੀਆਂ ਗੱਲਾਂ ਨੂੰ ਵੀ ਸੁਣਾਂਗੇ। ਜਿਵੇਂ ਯਹੋਵਾਹ ਤੇਰਾ ਪਰਮੇਸ਼ੁਰ ਮੂਸਾ ਦੇ ਅੰਗ ਸੰਗ ਸੀ ਓਵੇਂ ਤੇਰੇ ਅੰਗ ਸੰਗ ਵੀ ਰਹੇ 18ਅਤੇ ਜੇ ਕੋਈ ਮਨੁੱਖ ਤੇਰੇ ਆਖੇ ਤੋਂ ਆਕੀ ਹੋਵੇ ਅਤੇ ਸਾਰੀਆਂ ਗੱਲਾਂ ਵਿੱਚੋਂ ਕਿਸੇ ਇੱਕ ਗੱਲ ਨੂੰ ਨਾ ਸੁਣੇ ਜਿਹ ਦੀ ਤੂੰ ਉਸਨੂੰ ਆਗਿਆ ਦੇਵੇਂ ਉਹ ਮਾਰਿਆ ਜਾਵੇ। ਤੂੰ ਨਿਰਾ ਤਕੜਾ ਹੋ ਅਤੇ ਹੌਸਲਾ ਰੱਖ।।
Currently Selected:
ਯਹੋਸ਼ੁਆ 1: PUNOVBSI
Highlight
Share
Copy
Want to have your highlights saved across all your devices? Sign up or sign in
Punjabi O.V. - ਪਵਿੱਤਰ ਬਾਈਬਲ O.V.
Copyright © 2016 by The Bible Society of India
Used by permission. All rights reserved worldwide.