YouVersion Logo
Search Icon

ਯਿਰਮਿਯਾਹ ਦਾ ਵਿਰਲਾਪ 3

3
ਦੁਖ ਵਿੱਚ ਆਸਾ
1ਮੈਂ ਉਹ ਪੁਰਖ ਹਾਂ ਜਿਹ ਨੇ ਉਸ ਦੇ ਡੰਡੇ ਨਾਲ ਕਸ਼ਟ
ਵੇਖਿਆ,
2ਉਸ ਨੇ ਮੈਨੂੰ ਧੱਕ ਦਿੱਤਾ ਅਤੇ ਮੈਨੂੰ ਅਨ੍ਹੇਰੇ ਵਿੱਚ
ਤੋਂਰਿਆ, ਚਾਨਣ ਵਿੱਚ ਨਹੀਂ।
3ਸੱਚ ਮੁੱਚ ਉਹ ਆਪਣਾ ਹੱਥ ਮੇਰੇ ਵਿਰੁੱਧ ਸਾਰਾ ਦਿਨ
ਚੁੱਕੀ ਰੱਖਦਾ ਹੈ!।।
4ਉਸ ਨੇ ਮੇਰੇ ਮਾਸ ਅਤੇ ਮੇਰੇ ਚਮੜੇ ਨੂੰ ਸੁਕਾ ਦਿੱਤਾ,
ਉਸ ਨੇ ਮੇਰੀਆਂ ਹੱਡੀਆਂ ਨੂੰ ਭੰਨਿਆ ਤੋਂੜਿਆ।
5ਉਸ ਨੇ ਮੇਰੇ ਵਿਰੁੱਧ ਬਣਾਇਆ,
ਅਤੇ ਮੈਨੂੰ ਕੁੜੱਤਣ ਅਤੇ ਕਸ਼ਟ ਨਾਲ ਘੇਰ ਲਿਆ।
6ਉਸ ਨੇ ਮੈਨੂੰ ਅਨ੍ਹੇਰੇ ਥਾਵਾਂ ਵਿੱਚ,
ਉਨ੍ਹਾਂ ਵਾਂਙੁ ਜਿਹੜੇ ਚਿਰੋਕਣੇ ਮਰਦੇ ਹਨ ਵਸਾਇਆ।।
7ਉਸ ਨੇ ਮੇਰੇ ਦੁਆਲੇ ਕੰਧ ਫੇਰ ਦਿੱਤੀ,
ਕਿ ਮੈਂ ਬਾਹਰ ਨਹੀਂ ਨਿੱਕਲ ਸੱਕਦਾ,
ਉਸ ਨੇ ਮੇਰੀਆਂ ਬੇੜੀਆਂ ਭਾਰੀਆਂ ਕਰ ਦਿੱਤੀਆਂ।
8ਹਾਂ, ਜਦ ਮੈਂ ਦੁਹਾਈ ਦਿੰਦਾ ਤੇ ਚਿੱਲਾਉਂਦਾ ਹਾਂ,
ਉਹ ਮੇਰੀ ਪ੍ਰਾਰਥਨਾ ਰੋਕ ਦਿੰਦਾ ਹੈ।
9ਉਸ ਨੇ ਮੇਰੇ ਰਾਹ ਨੂੰ ਘੜੇ ਹੋਏ ਪੱਥਰਾਂ ਨਾਲ ਬੰਦ ਕੀਤਾ,
ਉਸ ਨੇ ਮੇਰੇ ਰਸਤਿਆਂ ਨੂੰ ਟੇਢਾ ਕਰ
ਦਿੱਤਾ।।
10ਉਹ ਮੇਰੇ ਲਈ ਛਹਿ ਵਿੱਚ ਬੈਠਾ ਹੋਇਆ ਰਿੱਛ ਹੈ,
ਲੁਕੋਂ ਵਿੱਚ ਬਬਰ ਸ਼ੇਰ।
11ਉਸ ਨੇ ਮੈਨੂੰ ਕੁਰਾਹੇ ਪਾਇਆ,
ਮੇਰੀ ਬੋਟੀ ਬੋਟੀ ਕਰ ਕੇ ਮੈਨੂੰ ਬਰਬਾਦ ਕੀਤਾ।
12ਉਸ ਨੇ ਧਣੁਖ ਖਿੱਚਿਆ,
ਅਤੇ ਬਾਣਾਂ ਲਈ ਨਿਸ਼ਾਨੇ ਵਾਂਙੁ ਖੜਾ ਕੀਤਾ।।
13ਉਸ ਨੇ ਆਪਣੇ ਤਰਕਸ਼ ਦੇ ਤੀਰਾਂ ਨਾਲ
ਮੇਰੇ ਗੁਰਦਿਆਂ ਨੂੰ ਵਿੰਨ੍ਹ ਸੁੱਟਿਆ।
14ਮੈਂ ਆਪਣੇ ਸਾਰੇ ਲੋਕਾਂ ਲਈ ਹਾਸੀ,
ਅਤੇ ਸਾਰਾ ਦਿਨ ਉਨ੍ਹਾਂ ਦਾ ਰਾਗ ਹੋ ਗਿਆਂ ਹਾਂ।
15ਉਸ ਨੇ ਮੈਨੂੰ ਕੁੜੱਤਣ ਨਾਲ ਰਜਾ ਦਿੱਤਾ,
ਅਤੇ ਮੈਨੂੰ ਨਾਗ ਦੌਣੇ ਨਾਲ ਅਫਰਾ ਦਿੱਤਾ।
16ਉਸ ਨੇ ਮੇਰੇ ਦੰਦ ਰੋੜਿਆਂ ਨਾਲ ਭੰਨੇ,
ਉਸ ਨੇ ਮੈਨੂੰ ਖਾਕ ਵਿੱਚ ਲਿਟਾਇਆ।
17ਤੈਂ ਮੇਰੀ ਜਾਨ ਨੂੰ ਸ਼ਾਂਤੀ ਤੋਂ ਦੂਰ ਕੀਤਾ,
ਮੈਂ ਸੁਖਾਲ ਨੂੰ ਭੁੱਲ ਗਿਆ।
18ਸੋ ਮੈਂ ਆਖਿਆ, ਮੇਰਾ ਬਲ ਮਿਟ ਗਿਆ,
ਨਾਲੇ ਯਹੋਵਾਹ ਵੱਲੋਂ ਮੇਰੀ ਆਸਾ ਵੀ।।
19ਮੇਰੇ ਕਸ਼ਟ ਅਤੇ ਮੇਰੀ ਕੁੜੱਤਣ ਨੂੰ,
ਨਾਗ ਦੌਨੇ ਅਤੇ ਵਿਹੁ ਨੂੰ ਚੇਤੇ ਕਰ!
20ਮੇਰਾ ਮਨ ਏਹ ਚੇਤੇ ਕਰਦਿਆਂ ਕਰਦਿਆਂ,
ਮੇਰੇ ਅੰਦਰ ਲਿਫ ਗਿਆ ਹੈ।
21ਏਹ ਮੈਂ ਆਪਣੇ ਦਿਲ ਨਾਲ ਸਿੰਮਰਦਾ ਹਾਂ,
ਏਸ ਲਈ ਮੈਨੂੰ ਆਸਾ ਹੈ।।
22ਏਹ ਯਹੋਵਾਹ ਦੀ ਦਯਾ ਹੈ ਕਿ ਅਸੀਂ ਮੁੱਕੇ ਨਹੀਂ,
ਉਸ ਦਾ ਰਹਮ ਅਟੁੱਟ ਜੋ ਹੈ!
23ਓਹ ਹਰ ਸਵੇਰ ਨੂੰ ਤਾਜ਼ਾ ਹਨ,
ਤੇਰੀ ਵਫ਼ਾਦਾਰੀ ਵੱਡੀ ਹੈ।
24ਯਹੋਵਾਹ ਮੇਰਾ ਹਿੱਸਾ ਹੈ, ਮੇਰੀ ਜਾਨ ਕਹਿੰਦੀ ਹੈ,
ਏਸ ਲਈ ਮੈਨੂੰ ਉਸ ਤੇ ਉੱਤੇ ਆਸਾ ਹੈ।।
25ਯਹੋਵਾਹ ਉਹ ਦੇ ਲਈ ਭਲਾ ਹੈ ਜਿਹੜਾ ਉਸ ਨੂੰ
ਉਡੀਕਦਾ ਹੈ,
ਉਸ ਜਾਨ ਲਈ ਜਿਹੜੀ ਉਸ ਦੀ ਤਾਲਿਬ ਹੈ।
26ਭਲਾ ਹੈ ਕਿ ਮਨੁੱਖ ਚੁੱਪ ਚਾਪ
ਯਹੋਵਾਹ ਦੇ ਬਚਾਓ ਲਈ ਆਸਾ ਰੱਖੇ।
27ਗਭਰੂ ਲਈ ਚੰਗਾ ਹੈ ਕਿ ਆਪਣੀ ਜੁਆਨੀ ਵਿੱਚ
ਜੂਲਾ ਚੁੱਕੇ।
28ਉਹ ਇਕੱਲਾ ਬੈਠੇ ਅਤੇ ਚੁੱਪ ਰਹੇ,
ਕਿਉਂ ਜੋ ਉਹ ਨੂੰ ਉਹ ਦੇ ਉਤੇ ਪਾਇਆ ਹੈ।
29ਉਹ ਆਪਣਾ ਮੂੰਹ ਖਾਕ ਉੱਤੇ ਰੱਖੇ,
ਸ਼ਾਇਤ ਕੁਝ ਆਸ ਹੋਵੇ!
30ਉਹ ਆਪਣੀ ਗੱਲ੍ਹ ਮਾਰਨ ਵਾਲੇ ਨੂੰ ਦੇਵੇ,
ਉਹ ਨਿੰਦਿਆ ਨਾਲ ਭਰ ਜਾਵੇ!।।
31ਪ੍ਰਭੁ ਤਾਂ ਸਦਾ ਲਈ ਨਹੀਂ ਛੱਡੇਗਾ।
32ਪਰ ਜੇ ਉਹ ਦੁਖ ਵੀ ਦੇਵੇ,
ਉਹ ਆਪਣੀ ਵੱਡੀ ਦਯਾ ਅਨੁਸਾਰ ਰਹਮ ਕਰੇਗਾ।
33ਉਹ ਤਾਂ ਆਪਣੇ ਦਿਲੋਂ ਕਸ਼ਟ ਨਹੀਂ ਪਾਉਂਦਾ,
ਨਾ ਮਨੁੱਖ ਦੇ ਪੁੱਤ੍ਰਾਂ ਨੂੰ ਔਖਾ ਕਰਦਾ।।
34ਸੰਸਾਰ ਦੇ ਸਾਰੇ ਅਸੀਰਾਂ ਨੂੰ ਪੈਰਾਂ ਹੇਠ ਮਿੱਧਣਾ,
35ਅੱਤ ਮਹਾਨ ਦੇ ਸਨਮੁਖ ਕਿਸੇ ਇਨਸਾਨ ਦਾ ਹੱਕ
ਮਾਰਨਾ,
36ਕਿਸੇ ਆਦਮੀ ਦਾ ਮੁਕੱਦਮਾ ਵਿਗਾੜਨਾ,
ਪ੍ਰਭੁ ਵੇਖ ਨਹੀਂ ਸੱਕਦਾ!।।
37ਕੌਣ ਕੁਝ ਕਹਿੰਦਾ ਹੈ ਅਤੇ ਉਹ ਹੋ ਜਾਂਦਾ ਹੈ,
ਜਦ ਪ੍ਰਭੁ ਨੇ ਉਹ ਦਾ ਹੁਕਮ ਨਹੀਂ ਦਿੱਤਾ ਹੋਵੇ?
38ਕੀ ਅੱਤ ਮਹਾਨ ਦੇ ਮੂੰਹੋਂ ਦੁਖ ਅਤੇ ਸੁਖ ਨਹੀਂ
ਆਉਂਦੇ?
39ਜੀਉਂਦਾ ਆਦਮੀ ਕਿਉਂ ਗਿਲਾ ਕਰੇ, -
ਕੋਈ ਮਨੁੱਖ, - ਆਪਣੇ ਪਾਪਾਂ ਦੀ ਸਜ਼ਾ ਉੱਤੇ?।।
40ਆਓ, ਅਸੀਂ ਆਪਣੇ ਰਾਹਾਂ ਨੂੰ ਪਰਤਾਈਏ ਤੇ
ਪਰਖੀਏ,
ਅਤੇ ਯਹੋਵਾਹ ਵੱਲ ਫਿਰੀਏ!
41ਅਸੀਂ ਆਪਣੇ ਦਿਲਾਂ ਨੂੰ ਆਪਣੇ ਹੱਥਾਂ ਸਣੇ,
ਪਰਮੇਸ਼ੁਰ ਅੱਗੇ ਅਕਾਸ਼ ਵੱਲ ਚੁੱਕੀਏ।
42ਅਸਾਂ ਅਪਰਾਧ ਅਤੇ ਬਗਾਵਤ ਕੀਤੀ,
ਤੈਂ ਖ਼ਿਮਾ ਨਹੀਂ ਕੀਤਾ।।
43ਤੈਂ ਆਪਣੇ ਆਪ ਨੂੰ ਕ੍ਰੋਧ ਨਾਲ ਕੱਜਿਆ ਅਤੇ ਸਾਡਾ
ਪਿੱਛਾ ਕੀਤਾ,
ਤੈਂ ਮਾਰਿਆ ਅਤੇ ਤਰਸ ਨਾ ਖਾਧਾ।
44ਤੈਂ ਆਪਣੇ ਆਪ ਨੂੰ ਬੱਦਲ ਨਾਲ ਕੱਜਿਆ,
ਕੋਈ ਪ੍ਰਾਰਥਨਾ ਤੇਰੇ ਕੋਲ ਨਹੀਂ ਅੱਪੜ ਸੱਕਦੀ।
45ਤੈਂ ਸਾਨੂੰ ਉੱਮਤਾਂ ਵਿੱਚ ਕੂੜਾ ਤੇ ਰੂੜੀ ਠਹਿਰਾਇਆ।।
46ਸਾਡੇ ਸਾਰੇ ਵੈਰੀਆਂ ਨੇ ਸਾਡੇ ਉੱਤੇ ਮੂੰਹ ਪਸਾਰਿਆ,
47ਭੌ ਅਤੇ ਭੋਹਰਾ ਸਾਡੇ ਲਈ ਹਨ,
ਬਰਬਾਦੀ ਅਤੇ ਫੂਕ ਸਾੜ ਵੀ।
48ਮੇਰੀ ਪਰਜਾ ਦੀ ਧੀ ਦੀ ਬਰਬਾਦੀ ਦੇ ਕਾਰਨ,
ਪਾਣੀ ਦੀਆਂ ਨਦੀਆਂ ਮੇਰੀਆਂ ਅੱਖੀਆਂ ਤੋਂ ਹੇਠਾਂ
ਆਉਂਦੀਆਂ।।
49ਮੇਰੀ ਅੱਖ ਵਗਦੀ ਹੈ ਅਤੇ ਰੁਕਦੀ ਨਹੀਂ,
ਕੋਈ ਬਧੇਜ ਨਹੀਂ,
50ਜਦ ਤੀਕ ਯਹੋਵਾਹ ਅਕਾਸ਼ੋਂ,
ਨਿਗਾਹ ਮਾਰ ਕੇ ਨਾ ਵੇਖੇ।
51ਮੇਰੇ ਸ਼ਹਿਰ ਦੀਆਂ ਸਾਰੀਆਂ ਧੀਆਂ ਦੇ ਕਾਰਨ,
ਮੇਰੀ ਅੱਖ ਮੇਰੇ ਜੀ ਨੂੰ ਦੁਖੀ ਕਰਦੀ ਹੈ।।
52ਜਿਹੜੇ ਬਿਨਾ ਕਾਰਨ ਮੇਰੇ ਵੈਰੀ ਹਨ,
ਓਹਨਾਂ ਨੇ ਮੇਰਾ ਪਿੱਛਾ ਕੀਤਾ।
53ਓਹਨਾਂ ਨੇ ਮੇਰੇ ਜੀਵਨ ਨੂੰ ਭੋਹਰੇ ਵਿੱਚ ਮੁੱਕਾ
ਦਿੱਤਾ, ਓਹਨਾ ਨੇ ਮੇਰੇ ਉੱਤੇ ਪੱਥਰ ਸੁੱਟਿਆ।
54ਪਾਣੀ ਮੇਰੇ ਸਿਰ ਉੱਤੋਂ ਵਗੇ,
ਮੈਂ ਆਖਿਆ, ਮੈਂ ਮਰ ਮਿਟਿਆ !।।
55ਹੇ ਯਹੋਵਾਹ, ਮੈਂ ਤੇਰੇ ਨਾਮ ਦੀ ਦੁਹਾਈ ਦਿੱਤੀ,
ਭੋਹਰੇ ਦੀਆਂ ਡੁੰਘਿਆਈਆਂ ਤੋਂ,
56ਤੈਂ ਮੇਰੀ ਅਵਾਜ਼ ਸੁਣੀ,
ਆਪਣਾ ਕੰਨ ਮੇਰੀ ਆਹ, ਮੇਰੀ ਦੁਹਾਈ ਵੱਲੋਂ ਬੰਦ
ਨਾ ਕਰ !
57ਜਿਸ ਵੇਲੇ ਮੈਂ ਤੈਨੂੰ ਪੁਕਾਰਿਆ ਤੂੰ ਨੇੜੇ ਆਇਆ,
ਤੂੰ ਆਖਿਆ, ਨਾ ਡਰ!।।
58ਹੇ ਪ੍ਰਭੁ, ਤੈਂ ਮੇਰੀ ਜਾਨ ਦਾ ਮੁਕੱਦਮਾ ਲੜਿਆ,
ਤੈਂ ਮੇਰੇ ਜੀਵਨ ਦਾ ਛੁਟਕਾਰਾ ਕੀਤਾ।
59ਹੇ ਯਹੋਵਾਹ, ਤੈਂ ਮੇਰੇ ਉੱਤੇ ਦਾ ਨਿਆਉਂ ਵੇਖਿਆ,
ਤੂੰ ਮੇਰਾ ਨਿਆਉਂ ਕਰ!
60ਤੈਂ ਓਹਨਾਂ ਦੇ ਸਾਰੇ ਬਦਲੇ ਵੇਖੇ ਹਨ,
ਮੇਰੇ ਵਿਰੁੱਧ ਓਹਨਾਂ ਦੀਆਂ ਸਾਰੀਆਂ ਜੁਗਤੀਆਂ
ਵੀ।।
61ਹੇ ਯਹੋਵਾਹ, ਤੈਂ ਓਹਨਾਂ ਦੀ ਨਿੰਦਿਆ ਸੁਣੀ,
ਨਾਲੇ ਮੇਰੇ ਵਿਰੁੱਧ ਦੀਆਂ ਸਾਰੀਆਂ ਜੁਗਤੀਆਂ,
62ਮੇਰੇ ਵਿਰੋਧੀਆਂ ਦੀਆਂ ਗੱਲਾਂ,
ਅਤੇ ਦਿਨ ਭਰ ਓਹਨਾਂ ਦੇ ਮਤੇ ਮੇਰੇ ਵਿਰੁਧ।
63ਓਹਨਾਂ ਦੇ ਉੱਠਣ ਬੈਠਣ ਤੇ ਧਿਆਨ ਦੇਹ!
ਮੈਂ ਹੀ ਓਹਨਾਂ ਦਾ ਰਾਗ ਹਾਂ।।
64ਹੇ ਯਹੋਵਾਹ, ਤੂੰ ਓਹਨਾਂ ਨੂੰ,
ਓਹਨਾਂ ਦੇ ਹੱਥ ਦੇ ਕੰਮ ਅਨੁਸਾਰ ਵੱਟਾ ਦੇਵੇਂਗਾ।
65ਤੂੰ ਓਹਨਾਂ ਦਾ ਮਨ ਸੁੰਨ ਕਰ ਦੇਵੇਂਗਾ,
ਆਪਣਾ ਸਰਾਪ ਓਹਨਾਂ ਉੱਤੇ ਦੇਵੇਂਗਾ।
66ਤੂੰ ਕ੍ਰੋਧ ਵਿੱਚ ਓਹਨਾਂ ਦਾ ਪਿੱਛਾ ਕਰੇਗਾ,
ਅਤੇ ਯਹੋਵਾਹ ਦੇ ਅਕਾਸ਼ ਹੇਠੋਂ ਓਹਨਾਂ ਦਾ ਨਾਸ
ਕਰੇਂਗਾ।।

Highlight

Share

Copy

None

Want to have your highlights saved across all your devices? Sign up or sign in

Video for ਯਿਰਮਿਯਾਹ ਦਾ ਵਿਰਲਾਪ 3