ਮੱਤੀ 18
18
ਨਿਆਣਿਆਂ ਦੀ ਕਦਰ। ਮਾਫ਼ੀ
1ਉਸੇ ਘੜੀ ਚੇਲੇ ਯਿਸੂ ਕੋਲ ਆਣ ਕੇ ਬੋਲੇ ਜੋ ਸੁਰਗ ਦੇ ਰਾਜ ਵਿੱਚ ਸਭਨਾਂ ਨਾਲੋਂ ਵੱਡਾ ਕੌਣ ਹੈ? 2ਤਦ ਉਸ ਨੇ ਇੱਕ ਛੋਟੇ ਬਾਲਕ ਨੂੰ ਕੋਲ ਸੱਦ ਕੇ ਉਸ ਨੂੰ ਉਨ੍ਹਾਂ ਦੇ ਵਿਚਾਲੇ ਖੜ੍ਹਾ ਕੀਤਾ 3ਅਤੇ ਕਿਹਾ, ਮੈਂ ਤੁਹਾਨੂੰ ਸਤ ਆਖਦਾ ਹਾਂ ਭਈ ਜੇ ਤੁਸੀਂ ਨਾ ਮੁੜੋ ਅਤੇ ਛੋਟਿਆਂ ਬਾਲਕਾਂ ਵਾਂਙੁ ਨਾ ਬਣੋ ਤਾਂ ਸੁਰਗ ਦੇ ਰਾਜ ਵਿੱਚ ਕਦੀ ਨਾ ਵੜੋਗੇ 4ਉਪਰੰਤ ਜੋ ਕੋਈ ਆਪਣੇ ਆਪ ਨੂੰ ਇਸ ਬਾਲਕ ਵਾਂਙੁ ਛੋਟਾ ਜਾਣੇ ਸੋਈ ਸੁਰਗ ਦੇ ਰਾਜ ਵਿੱਚ ਸਭਨਾਂ ਨਾਲੋਂ ਵੱਡਾ ਹੈ 5ਅਤੇ ਜੋ ਕੋਈ ਮੇਰੇ ਨਾਮ ਕਰਕੇ ਅਜਿਹੇ ਇੱਕ ਬਾਲਕ ਨੂੰ ਕਬੂਲ ਕਰੇ ਸੋ ਮੈਨੂੰ ਕਬੂਲ ਕਰਦਾ ਹੈ 6ਪਰ ਜੋ ਕੋਈ ਇਨ੍ਹਾਂ ਛੋਟਿਆਂ ਵਿੱਚੋਂ ਜਿਹੜੇ ਮੇਰੇ ਉੱਤੇ ਨਿਹਚਾ ਕਰਦੇ ਹਨ ਇੱਕ ਨੂੰ ਠੋਕਰ ਖੁਆਵੇ ਉਹ ਦੇ ਲਈ ਚੰਗਾ ਸੀ ਜੋ ਖਰਾਸ ਦਾ ਪੁੜ ਉਹ ਦੇ ਗਲ ਵਿੱਚ ਬੰਨ੍ਹਿਆ ਜਾਂਦਾ ਅਤੇ ਉਹ ਸਮੁੰਦਰ ਦੇ ਡੂੰਘਾਣ ਵਿੱਚ ਡੋਬਿਆ ਜਾਂਦਾ 7ਠੋਕਰਾਂ ਦੇ ਕਾਰਨ ਜਗਤ ਉੱਤੇ ਹਾਹਾ ਕਾਰ ਕਿਉਂ ਜੋ ਠੋਕਰਾਂ ਦਾ ਲੱਗਣਾ ਤਾਂ ਜਰੂਰ ਹੈ ਪਰ ਹਾਇ ਉਸ ਮਨੁੱਖ ਉੱਤੇ ਜਿਸ ਕਰਕੇ ਠੋਕਰ ਲੱਗਦੀ ਹੈ! 8ਪਰ ਜੇ ਤੇਰਾ ਹੱਥ ਯਾ ਤੇਰਾ ਪੈਰ ਤੈਨੂੰ ਠੋਕਰ ਖੁਆਵੇ ਤਾਂ ਉਹ ਨੂੰ ਵੱਢ ਕੇ ਆਪਣੇ ਕੋਲੋਂ ਸੁੱਟ ਦਿਹ। ਟੁੰਡਾ ਯਾ ਲੰਙਾ ਹੋਕੇ ਜੀਉਣ ਵਿੱਚ ਵੜਨਾ ਤੇਰੇ ਲਈ ਇਸ ਨਾਲੋਂ ਭਲਾ ਹੈ ਦੋ ਹੱਥ ਯਾ ਦੋ ਪੈਰ ਹੁੰਦਿਆ ਤੂੰ ਸਦੀਪਕ ਅੱਗ ਵਿੱਚ ਸੁੱਟਿਆ ਜਾਵੇਂ 9ਅਤੇ ਜੇ ਤੇਰੀ ਅੱਖ ਤੈਨੂੰ ਠੋਕਰ ਖੁਆਵੇ ਤਾਂ ਉਹ ਨੂੰ ਕੱਢ ਕੇ ਆਪਣੇ ਕੋਲੋਂ ਸੁੱਟ ਦਿਹ। ਕਾਣਾ ਹੋਕੇ ਜੀਉਣ ਵਿੱਚ ਵੜਨਾ ਤੇਰੇ ਲਈ ਇਸ ਨਾਲੋਂ ਭਲਾ ਹੈ ਕਿ ਦੋ ਅੱਖੀਆਂ ਹੁੰਦਿਆਂ ਤੂੰ ਅੱਗ ਦੇ ਨਰਕ ਵਿੱਚ ਸੁੱਟਿਆ ਜਾਵੇਂ 10-11ਖ਼ਬਰਦਾਰ! ਤੁਸੀਂ ਇਨ੍ਹਾਂ ਛੋਟਿਆਂ ਵਿੱਚੋਂ ਕਿਸੇ ਨੂੰ ਤੁੱਛ ਨਾ ਜਾਣੋ ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਭਈ ਸੁਰਗ ਵਿੱਚ ਉਨ੍ਹਾਂ ਦੇ ਦੂਤ ਮੇਰੇ ਪਿਤਾ ਦਾ ਜਿਹੜਾ ਸੁਰਗ ਵਿੱਚ ਹੈ ਮੂੰਹ ਸਦਾ ਵੇਖਦੇ ਹਨ 12ਤੁਸੀਂ ਕੀ ਸਮਝਦੇ ਹੋ? ਜੇ ਕਿਸੇ ਮਨੁੱਖ ਦੀਆਂ ਸੌ ਭੇਡਾਂ ਹੋਣ ਅਤੇ ਉਨ੍ਹਾਂ ਨੜਿੱਨਵੀਆਂ ਨੂੰ ਪਹਾੜਾਂ ਉੱਤੇ ਛੱਡ ਕੇ ਉਸ ਗੁਆਚੀ ਹੋਈ ਨੂੰ ਨਾ ਭਾਲਦਾ ਫਿਰੇਗਾ? 13ਮੈਂ ਤੁਹਾਨੂੰ ਸਤ ਆਖਦਾ ਹਾਂ ਭਈ ਜੇ ਐਉਂ ਹੋਵੇ ਜੋ ਉਹ ਨੂੰ ਲੱਭੇ ਤਾਂ ਉਹ ਉਸ ਦੇ ਕਾਰਨ ਉਨ੍ਹਾਂ ਨੜਿੱਨਵੀਆਂ ਨਾਲੋਂ ਜਿਹੜੀਆਂ ਗੁਆਚ ਨਾ ਗਈਆਂ ਸਨ ਬਹੁਤ ਅਨੰਦ ਹੋਵੇਗਾ 14ਇਸੇ ਤਰ੍ਹਾਂ ਤੁਹਾਡੇ ਪਿਤਾ ਦੀ ਜਿਹੜਾ ਸੁਰਗ ਵਿੱਚ ਹੈ ਮਰਜੀ ਨਹੀਂ ਜੋ ਇਨ੍ਹਾਂ ਛੋਟਿਆਂ ਵਿੱਚੋਂ ਇੱਕ ਦਾ ਭੀ ਨਾਸ ਹੋ ਜਾਵੇ।।
15ਜੇ ਤੇਰਾ ਭਾਈ ਤੇਰਾ ਗੁਨਾਹ ਕਰੇ ਤਾਂ ਜਾਹ ਅਰ ਉਹ ਦੇ ਸੰਗ ਇਕੱਲਾ ਹੋ ਕੇ ਉਹ ਨੂੰ ਸਮਝਾ ਦਿਹ। ਜੇ ਉਹ ਤੇਰੀ ਸੁਣੇ ਤਾਂ ਤੈਂ ਆਪਣੇ ਭਾਈ ਨੂੰ ਖੱਟ ਲਿਆ 16ਪਰ ਜੇ ਉਹ ਨਾ ਸੁਣੇ ਤਾਂ ਤੂੰ ਇੱਕ ਯਾ ਦੋ ਜਣੇ ਆਪਣੇ ਨਾਲ ਹੋਰ ਲੈ ਤਾਂ ਹਰੇਕ ਗੱਲ ਦੋ ਯਾ ਤਿੰਨ ਗਵਾਹਾਂ ਦੇ ਮੂੰਹੋਂ ਸਾਬਤ ਹੋ ਜਾਵੇ 17ਅਰ ਜੇ ਉਹ ਉਨ੍ਹਾਂ ਦੀ ਵੀ ਨਾ ਸੁਣੇ ਤਾਂ ਕਲੀਸਿਯਾ ਨੂੰ ਖ਼ਬਰ ਦਿਹ। ਫੇਰ ਜੇ ਉਹ ਕਲੀਸਿਯਾ ਦੀ ਵੀ ਨਾ ਸੁਣੇ ਤਾਂ ਉਹ ਤੇਰੇ ਅੱਗੇ ਪਰਾਈ ਕੌਮ ਵਾਲੇ ਅਤੇ ਮਸੂਲੀਏ ਵਰਗਾ ਹੋਵੇ 18ਮੈਂ ਤੁਹਾਨੂੰ ਸੱਤ ਸੱਤ ਆਖਦਾ ਹਾਂ ਭਈ ਜੋ ਕੁਝ ਤੁਸੀਂ ਧਰਤੀ ਉੱਤੇ ਬੰਨ੍ਹੋਗੇ ਸੋ ਸੁਰਗ ਵਿੱਚ ਬੰਨ੍ਹਿਆ ਜਾਵੇਗਾ ਅਤੇ ਜੋ ਕੁਝ ਤੁਸੀਂ ਧਰਤੀ ਉੱਤੇ ਖੋਲ੍ਹੋਗੇ ਸੋ ਸੁਰਗ ਵਿੱਚ ਖੋਲ੍ਹਿਆ ਜਾਵੇਗਾ 19ਫੇਰ ਮੈਂ ਤੁਹਾਨੂੰ ਆਖਦਾ ਹਾਂ, ਜੇ ਤੁਹਾਡੇ ਵਿੱਚੋਂ ਦੋ ਜਣੇ ਧਰਤੀ ਉੱਤੇ ਕਿਸੇ ਕੰਮ ਲਈ ਮਿਲ ਕੇ ਬੇਨਤੀ ਕਰਨ ਤਾਂ ਮੇਰੇ ਪਿਤਾ ਵੱਲੋਂ ਜਿਹੜਾ ਸੁਰਗ ਵਿੱਚ ਹੈ ਉਨ੍ਹਾਂ ਲਈ ਕੀਤਾ ਜਾਵੇਗਾ 20ਕਿਉਂਕਿ ਜਿੱਥੇ ਦੋ ਯਾ ਤਿੰਨ ਮੇਰੇ ਨਾਮ ਉੱਤੇ ਇੱਕਠੇ ਹੋਣ ਉੱਥੇ ਮੈਂ ਉਨ੍ਹਾਂ ਦੇ ਵਿਚਕਾਰ ਹਾਂ।।
21ਤਦ ਪਤਰਸ ਨੇ ਕੋਲ ਆਣ ਕੇ ਉਹ ਨੂੰ ਆਖਿਆ, ਪ੍ਰਭੁ ਜੀ, ਮੇਰਾ ਭਾਈ ਕਿੰਨੀ ਵਾਰੀ ਮੇਰਾ ਪਾਪ ਕਰੇ ਅਤੇ ਮੈਂ ਉਹ ਨੂੰ ਮਾਫ਼ ਕਰਾਂ? ਕੀ ਸੱਤ ਵਾਰ ਤੀਕਰ? 22ਯਿਸੂ ਨੇ ਉਹ ਨੂੰ ਕਿਹਾ, ਮੈਂ ਤੈਨੂੰ ਸੱਤ ਵਾਰ ਤੀਕਰ ਨਹੀਂ ਆਖਦਾ ਪਰ ਸੱਤਰ ਦੇ ਸੱਤ ਗੁਣਾ ਤੀਕਰ 23ਇਸ ਲਈ ਸੁਰਗ ਦਾ ਰਾਜ ਇੱਕ ਰਾਜਾ ਵਰਗਾ ਹੈ ਜਿਹ ਨੇ ਆਪਣੇ ਨੌਕਰਾਂ ਤੋਂ ਹਿਸਾਬ ਲੈਣਾ ਚਾਹਿਆ 24ਅਤੇ ਜਾਂ ਉਹ ਹਿਸਾਬ ਲੈਣ ਲੱਗਾ ਤਾਂ ਦਸ ਹਜ਼ਾਰ ਤੋੜੇ ਦੇ ਇੱਕ ਕਰਜਾਈ ਨੂੰ ਉਹ ਦੇ ਕੋਲ ਲਿਆਏ 25ਪਰ ਜਦ ਉਹ ਦੇ ਕੋਲ ਦੇਣ ਨੂੰ ਕੁਝ ਨਾ ਸੀ ਤਦ ਉਹ ਦੇ ਮਾਲਕ ਨੇ ਹੁਕਮ ਦਿੱਤਾ ਜੋ ਉਹ ਅਤੇ ਉਹ ਦੀ ਤੀਵੀਂ ਅਤੇ ਉਹ ਦੇ ਬਾਲ ਬੱਚੇ ਅਰ ਸਭ ਕੁਝ ਜੋ ਉਹ ਦਾ ਹੈ ਵੇਚਿਆ ਜਾਵੇ ਅਤੇ ਕਰਜ ਭਰ ਲਿਆ ਜਾਵੇ 26ਤਦ ਉਸ ਨੌਕਰ ਨੇ ਪੈਰੀਂ ਪੈਕੇ ਉਹ ਨੂੰ ਮੱਥਾ ਟੇਕਿਆ ਅਤੇ ਕਿਹਾ, ਸੁਆਮੀ ਜੀ, ਮੇਰੇ ਉੱਤੇ ਧੀਰਜ ਕਰੋ ਤਾਂ ਮੈਂ ਤੁਹਾਡਾ ਸਾਰਾ ਕਰਜ ਭਰ ਦਿਆਂਗਾ 27ਤਦ ਉਸ ਨੌਕਰ ਦੇ ਮਾਲਕ ਨੇ ਤਰਸ ਖਾ ਕੇ ਉਹ ਨੂੰ ਛੱਡ ਦਿੱਤਾ ਅਤੇ ਕਰਜ ਵੀ ਉਹ ਨੂੰ ਬਖ਼ਸ਼ ਦਿੱਤਾ 28ਜਾਂ ਉਹ ਨੌਕਰ ਬਾਹਰ ਨਿੱਕਲਿਆ ਤਾਂ ਉਹ ਦੇ ਨਾਲ ਦੇ ਨੌਕਰਾਂ ਵਿੱਚੋਂ ਇੱਕ ਉਹ ਨੂੰ ਲੱਭ ਪਿਆ ਜਿਸ ਤੋਂ ਉਹ ਨੇ ਪੰਜਾਹਕੁ ਰੁਪਏ ਲੈਣੇ ਸਨ ਅਤੇ ਉਸ ਉੱਤੇ ਹੱਥ ਪਾ ਕੇ ਸੰਘੀਓਂ ਫੜ ਲਿਆ ਅਤੇ ਆਖਿਆ, ਜੋ ਮੇਰਾ ਨਿੱਕਲਦਾ ਹੈ ਸੋ ਦਿਹ! 29ਤਦ ਉਹ ਦੇ ਨਾਲ ਦਾ ਨੌਕਰ ਉਹ ਦੇ ਪੈਰੀਂ ਪਿਆ ਅਤੇ ਮਿੰਨਤ ਕਰ ਕੇ ਕਿਹਾ, ਮੇਰੇ ਉੱਤੇ ਧੀਰਜ ਕਰ ਤਾਂ ਮੈਂ ਤੇਰਾ ਕਰਜ ਭਰ ਦਿਆਂਗਾ 30ਪਰ ਉਹ ਨੇ ਨਾ ਮੰਨਿਆ ਸਗੋਂ ਜਾ ਕੇ ਉਸ ਨੂੰ ਕੈਦ ਵਿੱਚ ਪਾ ਦਿੱਤਾ ਜਿੰਨਾ ਚਿਰ ਕਰਜ ਨਾ ਭਰ ਦੇਵੇ 31ਪਰ ਜਾਂ ਉਹ ਦੇ ਨਾਲ ਦੋ ਨੌਕਰਾਂ ਨੇ ਇਹ ਹਾਲ ਡਿੱਠਾ ਤਾਂ ਵੱਡੇ ਉਦਾਸ ਹੋਏ ਅਤੇ ਜਾ ਕੇ ਆਪਣੇ ਮਾਲਕ ਨੂੰ ਸਾਰਾ ਹਾਲ ਦੱਸ ਦਿੱਤਾ 32ਤਦ ਉਹ ਦੇ ਮਾਲਕ ਨੇ ਉਹ ਨੂੰ ਆਪਣੇ ਕੋਲ ਸੱਦ ਕੇ ਕਿਹਾ, ਓਏ ਦੁਸ਼ਟ ਨੌਕਰ! ਮੈਂ ਤੈਨੂੰ ਉਹ ਸਾਰਾ ਕਰਜ ਛੱਡ ਦਿੱਤਾ ਇਸ ਲਈ ਜੋ ਤੈਂ ਮੇਰੀ ਮਿੰਨਤ ਕੀਤੀ 33ਫੇਰ ਜਿਹੀ ਮੈਂ ਤੇਰੇ ਉੱਤੇ ਦਯਾ ਕੀਤੀ ਕੀ ਤੈਨੂੰ ਆਪਣੇ ਨਾਲ ਦੇ ਨੌਂਕਰ ਉੱਤੇ ਤਿਹੀ ਦਯਾ ਕਰਨੀ ਨਹੀਂ ਸੀ ਚਾਹੀਦੀ? 34ਅਤੇ ਜਿੰਨਾ ਚਿਰ ਸਾਰਾ ਕਰਜ ਭਰ ਨਾ ਦੇਵੇ ਉਸ ਦੇ ਮਾਲਕ ਨੇ ਕ੍ਰੋਧੀ ਹੋ ਕੇ ਉਹ ਨੂੰ ਦੁਖ ਦਾਇਕਾਂ ਦੇ ਹਵਾਲੇ ਕੀਤਾ 35ਇਸੇ ਤਰਾਂ ਮੇਰਾ ਸੁਰਗੀ ਪਿਤਾ ਵੀ ਤੁਹਾਡੇ ਨਾਲ ਕਰੇਗਾ ਜੇ ਤੁਸੀਂ ਆਪਣੇ ਭਾਈਆਂ ਨੂੰ ਆਪਣੇ ਦਿਲਾਂ ਤੋਂ ਮਾਫ਼ ਨਾ ਕਰੋ।।
Currently Selected:
ਮੱਤੀ 18: PUNOVBSI
Highlight
Share
Copy
Want to have your highlights saved across all your devices? Sign up or sign in
Punjabi O.V. - ਪਵਿੱਤਰ ਬਾਈਬਲ O.V.
Copyright © 2016 by The Bible Society of India
Used by permission. All rights reserved worldwide.