YouVersion Logo
Search Icon

ਮੱਤੀ 22

22
ਰਾਜ ਕੁਮਾਰ ਦਾ ਵਿਆਹ । ਪਰਤਾਵੇ ਲਈ ਪ੍ਰਸ਼ਨ
1ਯਿਸੂ ਨੇ ਅੱਗੇ ਉਨ੍ਹਾਂ ਦੇ ਨਾਲ ਦ੍ਰਿਸ਼ਟਾਂਤਾਂ ਵਿੱਚ ਫੇਰ ਬਚਨ ਕੀਤਾ ਅਰ ਕਿਹਾ 2ਸੁਰਗ ਦਾ ਰਾਜ ਇੱਕ ਪਾਤਸ਼ਾਹ ਵਰਗਾ ਹੈ ਜਿਹ ਨੇ ਆਪਣੇ ਪੁੱਤ੍ਰ ਦਾ ਵਿਆਹ ਕੀਤਾ 3ਅਤੇ ਉਸ ਨੇ ਸੱਦੇ ਹੋਇਆ ਨੂੰ ਵਿਆਹ ਵਿੱਚ ਸੱਦਣ ਲਈ ਆਪਣੇ ਚਾਕਰਾਂ ਨੂੰ ਘੱਲਿਆ ਪਰ ਓਹ ਆਉਣ ਨੂੰ ਰਾਜੀ ਨਾ ਹੋਏ 4ਫੇਰ ਉਹ ਨੇ ਹੋਰਨਾਂ ਚਾਕਰਾਂ ਨੂੰ ਇਹ ਕਹ ਕਿ ਘੱਲਿਆ ਜੋ ਸੱਦੇ ਹੋਇਆਂ ਨੂੰ ਕਹੋ ਭਈ ਵੇਖੋ ਮੈਂ ਆਪਣਾ ਖਾਣਾ ਤਿਆਰ ਕੀਤਾ ਹੈ, ਮੇਰੇ ਬੈਲ ਅਰ ਮੋਟੇ ਮੋਟੇ ਜਾਨਵਾਰ ਕੋਹੇ ਗਏ ਹਨ ਅਤੇ ਸਭ ਕੁਝ ਤਿਆਰ ਹੈ ਤੁਸੀ ਵਿਆਹ ਵਿੱਚ ਚੱਲੋ 5ਪਰ ਓਹ ਬੇਪਰਵਾਹੀ ਕਰ ਕੇ ਚੱਲੇ ਗਏ, ਕੋਈ ਆਪਣੇ ਖੇਤ ਨੂੰ ਅਰ ਕੋਈ ਆਪਣੇ ਵਣਜ ਬੁਪਾਰ ਨੂੰ 6ਅਤੇ ਹੋਰਨਾਂ ਨੇ ਉਹ ਦੇ ਚਾਕਰਾਂ ਨੂੰ ਫੜ ਕੇ ਉਨ੍ਹਾਂ ਦੀ ਪਤ ਲਾਹੀ ਅਰ ਮਾਰ ਸੁੱਟਿਆ 7ਤਾਂ ਪਾਤਸ਼ਾਹ ਨੂੰ ਕ੍ਰੋਧ ਆਇਆ ਅਤੇ ਉਸ ਨੇ ਆਪਣੀਆਂ ਫੌਜਾਂ ਘੱਲ ਕੇ ਉਨ੍ਹਾਂ ਖੂਨੀਆਂ ਦਾ ਨਾਸ ਕਰ ਦਿੱਤਾ ਅਰ ਉਨ੍ਹਾਂ ਦਾ ਸ਼ਹਿਰ ਫੂਕ ਸੁੱਟਿਆ 8ਤਦ ਉਹ ਨੇ ਆਪਣੇ ਚਾਕਰਾਂ ਨੂੰ ਆਖਿਆ, ਵਿਆਹ ਦਾ ਸਮਾਨ ਤਾਂ ਤਿਆਰ ਹੈ ਪਰ ਸੱਦੇ ਹੋਏ ਨਲਾਇਕ ਹਨ 9ਸੋ ਤੁਸੀਂ ਚੁਰਾਹਿਆਂ ਵਿੱਚ ਜਾਓ ਅਤੇ ਜਿੰਨੇ ਤੁਹਾਨੂੰ ਮਿਲਣ ਵਿਆਹ ਵਿੱਚ ਸੱਦ ਲਿਆਓ 10ਤਾਂ ਉਹ ਚਾਕਰ ਰਸਤਿਆਂ ਵਿੱਚ ਬਾਹਰ ਜਾਕੇ ਬੁਰੇ ਭਲੇ ਜਿੰਨੇ ਮਿਲੇ ਸਭਨਾਂ ਨੂੰ ਇਕੱਠੇ ਕਰ ਲਿਆਏ ਅਤੇ ਵਿਆਹ ਵਾਲਾ ਘਰ ਮੇਲੀਆਂ ਨਾਲ ਭਰ ਗਿਆ 11ਪਰ ਜਦ ਪਾਤਸ਼ਾਹ ਮੇਲੀਆਂ ਨੂੰ ਵੇਖਣ ਅੰਦਰ ਆਇਆ ਤਦ ਉੱਥੋਂ ਇੱਕ ਮਨੁੱਖ ਨੂੰ ਡਿੱਠਾ ਜਿਹੜਾ ਵਿਆਹੁਣਾ ਕੱਪੜਾ ਪਹਿਨਿਆ ਹੋਇਆ ਨਾ ਸੀ 12ਅਤੇ ਉਹ ਨੂੰ ਕਿਹਾ, ਭਾਈ, ਤੂੰ ਇੱਥੇ ਵਿਆਹੁਣੇ ਕੱਪੜੇ ਬਾਝੋਂ ਕਿਸ ਤਰ੍ਹਾਂ ਅੰਦਰ ਆਇਆ? ਪਰ ਉਹ ਚੁਪ ਹੀ ਰਹਿ ਗਿਆ 13ਤਦ ਪਾਤਸ਼ਾਹ ਨੇ ਟਹਿਲੂਆਂ ਨੂੰ ਆਖਿਆ, ਇਹ ਦੇ ਹੱਥ ਪੈਰ ਬੰਨ੍ਹ ਕੇ ਇਹ ਨੂੰ ਬਾਹਰ ਅੰਧਘੋਰ ਵਿੱਚ ਸੁੱਟ ਦਿਓ! ਉੱਥੇ ਰੋਣਾ ਅਤੇ ਕਚੀਚੀਆਂ ਵੱਟਣਾ ਹੋਵੇਗਾ 14ਕਿਉਂ ਜੋ ਸੱਦੇ ਹੋਏ ਤਾਂ ਬਹੁਤ ਹਨ ਪਰ ਚੁਣੇ ਹੇਏ ਥੋੜੇ।।
15ਤਦੋਂ ਫ਼ਰੀਸੀਆਂ ਨੇ ਜਾ ਕੇ ਮਤਾ ਪਕਾਇਆ ਜੋ ਉਹ ਨੂੰ ਕਿਸ ਤਰਾਂ ਗੱਲਾਂ ਵਿੱਚ ਫਸਾਈਏ 16ਅਤੇ ਉਨ੍ਹਾਂ ਆਪਣੇ ਚੇਲਿਆਂ ਨੂੰ ਹੇਰੋਦੀਆਂ ਦੇ ਨਾਲ ਉਸ ਦੇ ਕੋਲ ਭੇਜਿਆ ਭਈ ਉਸ ਨੂੰ ਆਖਣ, ਗੁਰੂ ਜੀ ਅਸੀਂ ਜਾਣਦੇ ਹਾਂ ਜੋ ਤੂੰ ਸੱਚਾ ਹੈਂ ਅਰ ਸਚਿਆਈ ਨਾਲ ਪਰਮੇਸ਼ੁਰ ਦਾ ਰਾਹ ਦੱਸਦਾ ਹੈਂ ਅਤੇ ਤੈਨੂੰ ਕਿਸੇ ਦੀ ਪਰਵਾਹ ਨਹੀਂ ਕਿਉਂ ਜੋ ਤੂੰ ਮਨੁੱਖਾਂ ਦਾ ਪੱਖ ਨਹੀਂ ਕਰਦਾ 17ਸੋ ਸਾਨੂੰ ਦੱਸ, ਤੂੰ ਕੀ ਸਮਝਦਾ ਹੈਂ, ਜੋ ਕੈਸਰ ਨੂੰ ਜਜ਼ੀਆ ਦੇਣਾ ਯੋਗ ਹੈ ਯਾ ਨਹੀਂ? 18ਪਰ ਯਿਸੂ ਨੇ ਉਨ੍ਹਾਂ ਦੀ ਸ਼ਰਾਰਤ ਜਾਣ ਕੇ ਆਖਿਆ, ਹੇ ਕਪਟੀਓ ਕਿਉਂ ਮੈਨੂੰ ਪਰਤਾਉਂਦੇ ਹੋ? 19ਜਜ਼ੀਯੇ ਦਾ ਸਿੱਕਾ ਮੈਨੂੰ ਵਿਖਾਓ। ਤਦ ਓਹ ਇੱਕ ਅੱਠਿਆਨੀ ਉਸ ਕੋਲ ਲਿਆਏ 20ਅਤੇ ਉਸ ਨੇ ਉਨ੍ਹਾਂ ਨੂੰ ਕਿਹਾ, ਇਹ ਮੂਰਤ ਅਤੇ ਲਿਖਤ ਕਿਹ ਦੀ ਹੈ? 21ਉਨ੍ਹਾਂ ਉਸ ਨੂੰ ਕਿਹਾ, ਕੈਸਰ ਦੀ। ਤਦ ਉਸ ਨੇ ਉਨ੍ਹਾਂ ਨੂੰ ਆਖਿਆ, ਫੇਰ ਜਿਹੜੀਆਂ ਚੀਜ਼ਾਂ ਕੈਸਰ ਦੀਆਂ ਹਨ ਓਹ ਕੈਸਰ ਨੂੰ ਅਤੇ ਜਿਹੜੀਆ ਪਰਮੇਸ਼ੁਰ ਦੀਆਂ ਹਨ ਓਹ ਪਰਮੇਸ਼ੁਰ ਨੂੰ ਦਿਓ 22ਅਤੇ ਉਨ੍ਹਾਂ ਨੇ ਇਹ ਸੁਣ ਕੇ ਅਚਰਜ ਮੰਨਿਆ ਅਰ ਉਸ ਨੂੰ ਛੱਡ ਕੇ ਚੱਲੇ ਗਏ।।
23ਉਸੇ ਦਿਨ ਸਦੂਕੀ ਜਿਹੜੇ ਆਖਦੇ ਹਨ ਜੋ ਕਿਆਮਤ ਨਹੀਂ ਹੋਣੀ ਉਹ ਦੇ ਕੋਲ ਆਏ ਅਤੇ ਇਹ ਕਹਿ ਕੇ ਉਸ ਤੋਂ ਸਵਾਲ ਪੁੱਛਿਆ 24ਕਿ ਗੁਰੂ ਜੀ ਮੂਸਾ ਨੇ ਆਖਿਆ ਸੀ ਭਈ ਜੋ ਕੋਈ ਔਂਤ ਮਰ ਜਾਵੇ ਤਾਂ ਉਹ ਦਾ ਭਾਈ ਉਹ ਦੀ ਤੀਵੀਂ ਨਾਲ ਵਿਆਹ ਕਰ ਲਵੇ ਅਤੇ ਆਪਣੇ ਭਾਈ ਲਈ ਵੰਸ਼ ਉਤਪੰਨ ਕਰੇ 25ਸੋ ਸਾਡੇ ਵਿੱਚ ਸੱਤ ਭਾਈ ਸਨ ਅਤੇ ਪਹਿਲਾ ਵਿਆਹ ਕਰ ਕੇ ਮਰ ਗਿਆ ਅਤੇ ਬੇਉਲਾਦਾ ਹੋਣ ਕਰਕੇ ਆਪਣੇ ਭਾਈ ਦੇ ਲਈ ਆਪਣੀ ਤੀਵੀਂ ਛੱਡ ਗਿਆ 26ਇਸੇ ਤਰਾਂ ਦੂਆ ਭੀ ਅਤੇ ਤੀਆ ਭਈ ਸੱਤਵੇਂ ਤੀਕਰ 27ਅਰ ਸਾਰਿਆਂ ਦੇ ਪਿੱਛੋਂ ਉਹ ਤੀਵੀਂ ਭੀ ਮਰ ਗਈ 28ਉਪਰੰਤ ਕਿਆਮਤ ਨੂੰ ਉਹ ਉਨ੍ਹਾਂ ਸੱਤਾਂ ਵਿੱਚੋਂ ਕਿਹ ਦੀ ਤੀਵੀਂ ਹੋਊ ਕਿਉਂਕਿ ਉਨ੍ਹਾਂ ਸਭਨਾਂ ਨੇ ਉਹ ਨੂੰ ਵਸਾਇਆ ਸੀ? 29ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਤੁਸੀਂ ਕਿਤਾਬਾਂ ਅਰ ਪਰਮੇਸ਼ੁਰ ਦੀ ਸਮਰੱਥਾ ਨੂੰ ਨਾ ਜਾਣ ਕੇ ਭੁੱਲ ਵਿੱਚ ਪਏ ਹੋ 30ਕਿਉਂ ਜੋ ਕਿਆਮਤ ਵਿੱਚ ਨਾ ਵਿਆਹ ਕਰਦੇ ਅਤੇ ਨਾ ਵਿਆਹੇ ਜਾਂਦੇ ਹਨ ਬਲਕਣ ਸੁਰਗ ਵਿੱਚ ਦੂਤਾਂ ਵਰਗੇ ਹਨ 31ਪਰ ਮੁਰਦਿਆਂ ਦੀ ਕਿਆਮਤ ਦੇ ਵਿਖੇ ਕੀ ਤੁਸੀਂ ਉਹ ਨਹੀਂ ਪੜ੍ਹਿਆ ਜੋ ਪਰਮੇਸ਼ੁਰ ਨੇ ਤੁਹਾਨੂੰ ਆਖਿਆ 32ਕਿ ਮੈਂ ਅਬਰਾਹਾਮ ਦਾ ਪਰਮੇਸ਼ੁਰ ਤੇ ਇਸਹਾਕ ਦਾ ਪਰਮੇਸ਼ੁਰ ਅਤੇ ਯਾਕੂਬ ਦਾ ਪਰਮੇਸ਼ੁਰ ਹਾਂ? ਉਹ ਮੁਰਦਿਆਂ ਦਾ ਪਰਮੇਸ਼ੁਰ ਨਹੀਂ ਪਰ ਜੀਉਂਦਿਆਂ ਦਾ ਹੈ 33ਅਤੇ ਲੋਕ ਇਹ ਸੁਣ ਕੇ ਉਹ ਦੇ ਉਪਦੇਸ਼ ਤੋਂ ਹੈਰਾਨ ਹੋਏ।।
34ਪਰ ਜਦ ਫ਼ਰੀਸੀਆਂ ਨੇ ਸੁਣਿਆ ਜੋ ਉਹ ਨੇ ਸਦੂਕੀਆਂ ਦਾ ਮੂੰਹ ਬੰਦ ਕਰ ਦਿੱਤਾ ਤਦ ਓਹ ਇੱਕ ਥਾਂ ਇਕੱਠੇ ਹੋਏ 35ਅਤੇ ਉਨ੍ਹਾਂ ਵਿੱਚੋਂ ਇੱਕ ਨੇ ਜਿਹੜਾ ਸ਼ਰਾ ਦਾ ਸਿਖਲਾਉਣ ਵਾਲਾ ਸੀ ਉਹ ਦੇ ਪਰਤਾਉਣ ਲਈ ਸਵਾਲ ਕੀਤਾ 36ਜੋ ਗੁਰੂ ਜੀ ਤੁਰੇਤ ਵਿੱਚ ਵੱਡਾ ਹੁਕਮ ਕਿਹੜਾ ਹੈ? 37ਅਤੇ ਉਹ ਨੇ ਉਸ ਨੂੰ ਕਿਹਾ ਤੂੰ ਪ੍ਰਭੁ ਆਪਣੇ ਪਰਮੇਸ਼ੁਰ ਨੂੰ ਆਪਣੇ ਸਾਰੇ ਦਿਲ ਨਾਲ ਅਤੇ ਆਪਣੀ ਸਾਰੀ ਜਾਨ ਨਾਲ ਅਤੇ ਆਪਣੀ ਸਾਰੀ ਬੁੱਧ ਨਾਲ ਪਿਆਰ ਕਰ 38ਵੱਡਾ ਅਤੇ ਪਹਿਲਾ ਹੁਕਮ ਇਹੋ ਹੈ 39ਅਤੇ ਦੂਆ ਇਹ ਦੇ ਵਾਂਙੁ ਹੈ ਕਿ ਤੂੰ ਆਪਣੇ ਗਆਂਢੀ ਨੂੰ ਆਪਣੇ ਜਿਹਾ ਪਿਆਰ ਕਰ 40ਇਨ੍ਹਾਂ ਦੋਹਾਂ ਹੁਕਮਾਂ ਉੱਤੇ ਸਾਰੀ ਤੁਰੇਤ ਅਤੇ ਨਬੀਆਂ ਦੇ ਬਚਨ ਟਿਕੇ ਹੋਏ ਹਨ।। 41ਜਿਸ ਵੇਲੇ ਫ਼ਰੀਸੀ ਇਕੱਠੇ ਸਨ ਯਿਸੂ ਨੇ ਉਨ੍ਹਾਂ ਨੂੰ ਪੁੱਛਿਆ 42ਮਸੀਹ ਦੇ ਹੱਕ ਵਿੱਚ ਤੁਸੀਂ ਕੀ ਸਮਝਦੇ ਹੋ, ਉਹ ਕਿਹ ਦਾ ਪੁੱਤ੍ਰ ਹੈ? ਉਨ੍ਹਾਂ ਉਸ ਨੂੰ ਆਖਿਆ, ਦਾਊਦ ਦਾ 43ਉਸ ਨੇ ਉਨ੍ਹਾਂ ਨੂੰ ਕਿਹਾ, ਫੇਰ ਦਾਊਦ ਆਤਮਾ ਦੇ ਰਾਹੀਂ ਕਿੱਕੁਰ ਉਹ ਨੂੰ ਪ੍ਰਭੁ ਆਖਦਾ#ਜ਼. 110:1 ਹੈ? ਕਿ
44ਪ੍ਰਭੁ ਨੇ ਮੇਰੇ ਪ੍ਰਭੁ ਨੂੰ ਆਖਿਆ,
ਤੂੰ ਮੇਰੇ ਸੱਜੇ ਪਾਸੇ ਬੈਠ,
ਜਦ ਤੀਕਰ ਮੈਂ ਤੇਰੇ ਵੈਰੀਆਂ ਨੂੰ,
ਤੇਰੇ ਪੈਰਾਂ ਹੇਠ ਨਾ ਕਰ ਦਿਆਂ।।
45ਸੋ ਜਦ ਦਾਊਦ ਉਹ ਨੂੰ ਪ੍ਰਭੁ ਆਖਦਾ ਹੈ ਤਾਂ ਉਹ ਉਸ ਦਾ ਪੁੱਤ੍ਰ ਕਿਸ ਤਰਾਂ ਹੋਇਆ? 46ਅਤੇ ਕੋਈ ਉਹ ਨੂੰ ਇੱਕ ਬਚਨ ਤੀਕਰ ਜਵਾਬ ਨਾ ਦੇ ਸੱਕਿਆ, ਨਾ ਉਸ ਦਿਨ ਤੋਂ ਕਿਸੇ ਦਾ ਹਿਆਉਂ ਪਿਆ ਜੋ ਉਸ ਅੱਗੇ ਕੋਈ ਪ੍ਰਸ਼ਨ ਕਰੇ।।

Currently Selected:

ਮੱਤੀ 22: PUNOVBSI

Highlight

Share

Copy

None

Want to have your highlights saved across all your devices? Sign up or sign in