YouVersion Logo
Search Icon

ਮੱਤੀ 23

23
ਫ਼ਰੀਸੀਆਂ ਉੱਤੇ ਸੱਤ ਹਾਹਾ ਕਾਰ
1ਤਦ ਯਿਸੂ ਨੇ ਲੋਕਾਂ ਨੂੰ ਅਤੇ ਆਪਣੇ ਚੇਲਿਆਂ ਨੂੰ ਕਿਹਾ 2ਗ੍ਰੰਥੀ ਅਤੇ ਫ਼ਰੀਸੀ ਮੂਸਾ ਦੀ ਗੱਦੀ ਉੱਤੇ ਬੈਠੇ ਹਨ 3ਇਸ ਲਈ ਸਭ ਕੁਝ ਜੋ ਓਹ ਤੁਹਾਨੂੰ ਕਹਿਣ ਤੁਸੀਂ ਮੰਨ ਲੈਣਾ ਅਤੇ ਉਹ ਦੀ ਪਾਲਣਾ ਕਰਨੀ ਪਰ ਉਨ੍ਹਾਂ ਵਰਗੇ ਕੰਮ ਨਾ ਕਰਨਾ ਕਿਉਂ ਜੋ ਓਹ ਕਹਿੰਦੇ ਹਨ ਪਰ ਕਰਦੇ ਨਹੀਂ 4ਓਹ ਭਾਰੇ ਬੋਝ ਜਿਨ੍ਹਾਂ ਨੂੰ ਚੁੱਕਣਾ ਔਖਾ ਹੈ ਬੰਨ੍ਹ ਕੇ ਮਨੁੱਖਾਂ ਦਿਆਂ ਮੋਢੀਆਂ ਉੱਤੇ ਰੱਖਦੇ ਹਨ ਪਰ ਓਹ ਆਪ ਉਨ੍ਹਾਂ ਨੂੰ ਆਪਣੀ ਉਂਗਲੀ ਨਾਲ ਖਿਸਕਾਉਣ ਨੂੰ ਰਾਜੀ ਨਹੀਂ 5ਓਹ ਆਪਣੇ ਸਭ ਕੰਮ ਲੋਕਾਂ ਦੇ ਵਿਖਲਾਵੇ ਲਈ ਕਰਦੇ ਹਨ ਕਿਉਂ ਜੋ ਓਹ ਆਪਣੇ ਤਵੀਤ ਚਾਉੜੇ ਕਰਦੇ ਅਤੇ ਆਪਣੀਆਂ ਝਾਲਰਾਂ ਵਧਾਉਂਦੇ ਹਨ 6ਅਤੇ ਮਿਹਮਾਨੀਆਂ ਵਿੱਚ ਉੱਚੀਆਂ ਥਾਵਾਂ ਅਤੇ ਸਮਾਜਾਂ ਵਿੱਚ ਅਗਲੀਆਂ ਕੁਰਸੀਆਂ 7ਅਤੇ ਬਜਾਰਾਂ ਵਿੱਚ ਪਰਨਾਮ ਲੈਣ ਅਤੇ ਮਨੁੱਖਾਂ ਕੋਲੋਂ ਸੁਆਮੀ ਜੀ ਕਹਾਉਣ ਦੇ ਭੁੱਖੇ ਹਨ 8ਪਰ ਤੁਸੀਂ ਸੁਆਮੀ ਨਾ ਕਹਾਓ ਕਿਉਂ ਜੋ ਤੁਹਾਡਾ ਗੁਰੂ ਇੱਕੋ ਹੈ ਅਰ ਤੁਸੀਂ ਸੱਭੇ ਭਾਈ ਹੋ 9ਧਰਤੀ ਉੱਤੇ ਕਿਸੇ ਨੂੰ ਆਪਣਾ ਪਿਤਾ ਨਾ ਆਖੋ ਕਿਉਂ ਜੋ ਤੁਹਾਡਾ ਪਿਤਾ ਇੱਕੋ ਹੈ ਜਿਹੜਾ ਅਕਾਸ਼ ਉੱਤੇ ਹੈ 10ਅਰ ਨਾ ਤੁਸੀਂ ਮਾਲਕ ਕਹਾਓ ਕਿਉਂ ਜੋ ਤੁਹਾਡਾ ਮਾਲਕ ਇੱਕੋ ਹੈ ਅਰਥਾਤ ਮਸੀਹ 11ਪਰ ਉਹ ਜਿਹੜਾ ਤੁਹਾਡੇ ਵਿੱਚੋਂ ਹੋਰਨਾਂ ਨਾਲੋਂ ਵੱਡਾ ਹੈ ਸੋ ਤੁਹਾਡਾ ਟਹਿਲੂਆ ਹੋਵੇ 12ਅਤੇ ਜੋ ਕੋਈ ਆਪਣੇ ਆਪ ਨੂੰ ਉੱਚਾ ਕਰੇਗਾ ਸੋ ਨੀਵਾਂ ਕੀਤਾ ਜਾਵੇਗਾ ਅਤੇ ਜੋ ਕੋਈ ਆਪਣੇ ਆਪ ਨੂੰ ਨੀਵਾਂ ਕਰੇਗਾ ਸੋ ਉੱਚਾ ਕੀਤਾ ਜਾਵੇਗਾ।। 13ਪਰ ਹੇ ਕਪਟੀ ਗ੍ਰੰਥੀਓ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਇ ਹਾਇ! ਇਸ ਲਈ ਜੋ ਤੁਸੀਂ ਸੁਰਗ ਦੇ ਰਾਜ ਨੂੰ ਮਨੁੱਖਾਂ ਦੇ ਅੱਗੇ ਬੰਦ ਕਰਦੇ ਹੋ 14ਕਿਉਂ ਜੋ ਉਸ ਵਿੱਚ ਨਾ ਆਪ ਵੜਦੇ ਨਾ ਵੜਨ ਵਾਲਿਆਂ ਨੂੰ ਵੜਨ ਦਿੰਦੇ ਹੋ।।
15ਹੇ ਕਪਟੀ ਗ੍ਰੰਥੀਓ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਇ ਹਾਇ! ਕਿਉਂ ਜੋ ਤੁਸੀਂ ਇੱਕ ਮਨੁੱਖ ਨੂੰ ਆਪਣੇ ਪੰਥ ਵਿੱਚ ਰਲਾਉਣ ਲਈ ਜਲ ਥਲ ਗਾਹੁੰਦੇ ਹੋ ਅਤੇ ਜਾਂ ਉਹ ਆ ਚੁੱਕਿਆ ਤਾਂ ਤੁਸੀਂ ਉਹ ਨੂੰ ਆਪਣੇ ਨਾਲੋਂ ਦੂਣਾ ਨਰਕ ਦਾ ਪੁੱਤ੍ਰ ਬਣਾਉਂਦੇ ਹੋ।। 16ਹੇ ਅੰਨ੍ਹੇ ਆਗੂਓ, ਤੁਹਾਡੇ ਉੱਤੇ ਹਾਇ ਹਾਇ! ਜਿਹੜੇ ਆਖਦੇ ਹੋ ਭਈ ਜੇ ਕੋਈ ਹੈਕਲ ਦੀ ਸੌਂਹ ਖਾਵੇ ਤਾਂ ਕੁਝ ਗੱਲ ਨਹੀਂ ਪਰ ਜੇ ਕੋਈ ਹੈਕਲ ਦੇ ਸੋਨੇ ਦੀ ਗੱਲ ਖਾਵੇ ਉਹ ਪੂਰੀ ਕਰਨੀ ਪਊ 17ਹੇ ਮੂਰਖੋ ਅਤੇ ਅੰਨ੍ਹਿਓ ਕਿਹੜਾ ਵੱਡਾ ਹੈ ਸੋਨਾ ਯਾ ਹੈਕਲ ਜਿਹ ਨੇ ਸੋਨੇ ਨੂੰ ਪਵਿੱਤ੍ਰ ਕੀਤਾ ਹੈ? 18ਅਤੇ ਇਹ ਆਖਦੇ ਹੋ ਭਈ ਜੋ ਕੋਈ ਜਗਵੇਦੀ ਦੀ ਸੌਂਹ ਖਾਵੇ ਤਾਂ ਕੁਝ ਗੱਲ ਨਹੀਂ ਪਰ ਜਿਹੜੀ ਭੇਟ ਉਸ ਉੱਤੇ ਹੈ ਜੇ ਉਹ ਦੀ ਸੌਂਹ ਖਾਵੇ ਤਾਂ ਉਹ ਨੂੰ ਪੂਰੀ ਕਰਨੀ ਪਊ 19ਹੇ ਅੰਨ੍ਹਿਓ ਕਿਹੜੀ ਵੱਡੀ ਹੈ ਭੇਟ ਯਾ ਜਗਵੇਦੀ ਜਿਹੜੀ ਭੇਟ ਨੂੰ ਪਵਿੱਤ੍ਰ ਕਰਦੀ ਹੈ? 20ਇਸ ਲਈ ਜੋ ਕੋਈ ਜਗਵੇਦੀ ਦੀ ਸੌਂਹ ਖਾਂਦਾ ਹੈ ਸੋ ਉਹ ਦੀ ਅਤੇ ਸਭ ਚੀਜ਼ਾਂ ਦੀ ਜਿਹੜੀਆਂ ਉਸ ਉੱਤੇ ਹਨ ਸੌਂਹ ਖਾਂਦਾ ਹੈ 21ਅਤੇ ਜੋ ਕੋਈ ਹੈਕਲ ਦੀ ਸੌਂਹ ਖਾਂਦਾ ਹੈ ਸੋ ਉਸ ਦੀ ਅਰ ਉਸ ਦੇ ਵਿੱਚ ਰਹਿਣ ਵਾਲੇ ਦੀ ਭਈ ਸੌਂਹ ਖਾਂਦਾ ਹੈ 22ਅਤੇ ਜੋ ਕੋਈ ਸੁਰਗ ਦੀ ਸੌਂਹ ਖਾਂਦਾ ਹੈ ਸੋ ਪਰਮੇਸ਼ੁਰ ਦੇ ਸਿੰਘਾਸਣ ਦੀ ਅਤੇ ਉਸ ਉੱਪਰ ਬੈਠਣ ਵਾਲੇ ਦੀ ਸੌਂਹ ਖਾਂਦਾ ਹੈ।।
23ਹੇ ਕਪਟੀ ਗ੍ਰੰਥੀਓ ਅਤੇ ਫ਼ਰਸੀਓ ਤੁਹਾਡੇ ਉੱਤੇ ਹਾਇ ਹਾਇ! ਕਿਉਂ ਜੋ ਤੁਸੀਂ ਪੂਦੀਨੇ ਅਤੇ ਸੌਂਫ ਅਤੇ ਜੀਰੇ ਦਾ ਦਸੌਂਧ ਦਿੰਦੇ ਹੋ ਅਤੇ ਤੁਰੇਤ ਦੇ ਭਾਰੇ ਹੁਕਮਾਂ ਨੂੰ ਅਰਥਾਤ ਨਿਆਉਂ ਅਰ ਦਯਾ ਅਰ ਨਿਹਚਾ ਨੂੰ ਛੱਡ ਦਿੱਤਾ ਹੈ। ਪਰ ਚਾਹੀਦਾ ਸੀ ਜੋ ਇਨ੍ਹਾਂ ਨੂੰ ਕਰਦੇ ਅਤੇ ਉਨ੍ਹਾਂ ਨੂੰ ਵੀ ਨਾ ਛੱਡਦੇ 24ਹੇ ਅੰਨ੍ਹੇ ਆਗੂਓ ਜਿਹੜੇ ਮੱਛਰ ਪੁਣ ਲੈਂਦੇ ਅਤੇ ਊਠ ਨਿਗਲ ਜਾਂਦੇ ਹੋ !।।
25ਹੇ ਕਪਟੀ ਗ੍ਰੰਥੀਓ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਇ ਹਾਇ! ਕਿਉਂ ਜੋ ਤੁਸੀਂ ਕਟੋਰੇ ਅਰ ਥਾਲੀ ਨੂੰ ਬਾਹਰੋਂ ਸਾਫ਼ ਕਰਦੇ ਹੋ ਪਰ ਅੰਦਰੋਂ ਓਹ ਲੁੱਟ ਅਤੇ ਬਦਪਰਹੇਜ਼ੀ ਨਾਲ ਭਰੇ ਹੋਏ ਹਨ 26ਹੇ ਅੰਨ੍ਹੇ ਫ਼ਰੀਸੀ! ਪਹਿਲਾਂ ਕਟੋਰੇ ਅਤੇ ਥਾਲੀ ਦੇ ਅੰਦਰ ਨੂੰ ਸਾਫ਼ ਕਰ ਤਾਂ ਓਹ ਬਾਹਰੋਂ ਵੀ ਸਾਫ਼ ਹੋਣਗੇ।।
27ਹੇ ਕਪਟੀ ਗ੍ਰੰਥੀਓ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਇ ਹਾਏ! ਕਿਉਂ ਜੋ ਤੁਸੀਂ ਕਲੀ ਫੇਰੀਆਂ ਹੋਈਆਂ ਕਬਰਾਂ ਵਰਗੇ ਹੋ ਜਿਹੜੀਆਂ ਬਾਹਰੋਂ ਤਾਂ ਸੋਹੁਣੀਆਂ ਦਿਸਦੀਆਂ ਹਨ ਪਰ ਅੰਦਰੋਂ ਮੁਰਦਿਆਂ ਦੀਆਂ ਹੱਡੀਆਂ ਅਤੇ ਹਰ ਪਰਕਾਰ ਦੀ ਪਲੀਤੀ ਨਾਲ ਭਰੀਆਂ ਹੋਈਆਂ ਹਨ 28ਇਸੇ ਤਰਾਂ ਤੁਸੀਂ ਵੀ ਬਾਹਰੋਂ ਮਨੁੱਖਾਂ ਨੂੰ ਧਰਮੀ ਵਿਖਾਈ ਦਿੰਦੇ ਹੋ ਪਰ ਅੰਦਰੋਂ ਕਪਟ ਅਰ ਕੁਧਰਮ ਨਾਲ ਭਰੇ ਹੋਏ ਹੋ।।
29ਹੇ ਕਪਟੀ ਗ੍ਰੰਥੀਓ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਇ ਹਾਇ! ਕਿਉਂ ਜੋ ਤੁਸੀਂ ਨਬੀਆਂ ਦੀਆਂ ਕਬਰਾਂ ਬਣਾਉਂਦੇ ਹੋ ਅਤੇ ਧਰਮੀਆਂ ਦੀਆਂ ਸਮਾਧਾਂ ਸੁਆਰਦੇ ਹੋ 30ਅਤੇ ਆਖਦੇ ਹੋ, ਜੇ ਅਸੀਂ ਆਪਣੇ ਪਿਉਦਾਦਿਆਂ ਦੇ ਦਿਨਾਂ ਵਿੱਚ ਹੁੰਦੇ ਤਾਂ ਉਨ੍ਹਾਂ ਨਾਲ ਨਬੀਆਂ ਦੇ ਖੂਨ ਵਿੱਚ ਸਾਂਝੀ ਨਾ ਹੁੰਦੇ 31ਸੋ ਤੁਸੀਂ ਆਪਣੇ ਉੱਤੇ ਗਵਾਹੀ ਦਿੰਦੇ ਹੋ ਜੋ ਅਸੀਂ ਨਬੀਆਂ ਦੇ ਖੂਨੀਆਂ ਦੇ ਪੁੱਤ੍ਰ ਹਾਂ 32ਸੋ ਤੁਸੀਂ ਆਪਣੇ ਪਿਉਦਾਦਿਆਂ ਦੇ ਮਾਪ ਨੂੰ ਭਰੀ ਜਾਓ 33ਹੇ ਸੱਪੋ, ਹੇ ਨਾਗਾਂ ਦੇ ਬੱਚਿਓ! ਤੁਸੀਂ ਨਰਕ ਦੇ ਡੰਨੋਂ ਕਿਸ ਬਿਧ ਭੱਜੋਗੇ? 34ਇਸ ਲਈ ਵੇਖੋ ਮੈਂ ਨਬੀਆਂ ਅਤੇ ਗਿਆਨੀਆਂ ਗ੍ਰੰਥੀਆਂ ਨੂੰ ਤੁਹਾਡੇ ਕੋਲ ਭੇਜਦਾ ਹਾਂ। ਤੁਸੀਂ ਉਨ੍ਹਾਂ ਵਿੱਚੋਂ ਕਈਆਂ ਨੂੰ ਮਾਰ ਸੁੱਟੋਗੇ ਅਤੇ ਸਲੀਬ ਉੱਤੇ ਚੜ੍ਹਾਓਗੇ ਅਤੇ ਕਈਆਂ ਆਪਣੀਆਂ ਸਮਾਜਾਂ ਵਿੱਚ ਕੋਰੜੇ ਮਾਰੋਗੇ ਅਤੇ ਸ਼ਹਿਰ ਸ਼ਹਿਰ ਉਨ੍ਹਾਂ ਦੇ ਮਗਰ ਪਉਗੇ 35ਤਾਂਕਿ ਧਰਮੀਆਂ ਦਾ ਜਿੰਨਾ ਲਹੂ ਧਰਤੀ ਉੱਤੇ ਵਹਾਇਆ ਗਿਆ ਹਾਬਲ ਧਰਮੀ ਦੇ ਲਹੂ ਤੋਂ ਲੈ ਕੇ ਬਰਕਯਾਹ ਦੇ ਪੁੱਤ੍ਰ ਜ਼ਕਰਯਾਹ ਦੇ ਲਹੂ ਤੀਕ ਜਿਹ ਨੂੰ ਤੁਸਾਂ ਹੈਕਲ ਅਤੇ ਜਗਵੇਦੀ ਦੇ ਵਿਚਕਾਰ ਮਾਰ ਦਿੱਤਾ ਸੱਭੋ ਤੁਹਾਡੇ ਜੁੰਮੇ ਆਵੇ 36ਮੈਂ ਤੁਹਾਨੂੰ ਸਤ ਆਖਦਾ ਹਾਂ ਜੋ ਇਹ ਸਭ ਕੁਝ ਇਸ ਪੀਹੜੀ ਦੇ ਲੋਕਾਂ ਦੇ ਜੁੰਮੇ ਆਵੇਗਾ।।
37ਹੇ ਯਰੂਸ਼ਲਮ ਯਰੂਸ਼ਲਮ ! ਤੂੰ ਜੋ ਨਬੀਆਂ ਨੂੰ ਕਤਲ ਕਰਦਾ ਹੈਂ ਅਤੇ ਉਨ੍ਹਾਂ ਨੂੰ ਜਿਹੜੇ ਤੇਰੇ ਕੋਲ ਘੱਲੇ ਗਏ ਪਥਰਾਉ ਕਰਦਾ ਹੈਂ ਮੈਂ ਕਿੰਨੀ ਵਾਰੀ ਚਾਹਿਆ ਜੋ ਤੇਰੇ ਬਾਲਕਾਂ ਨੂੰ ਉਸੇ ਤਰ੍ਹਾਂ ਇਕੱਠੇ ਕਰਾਂ ਜਿਸ ਤਰਾਂ ਕੁੱਕੜੀ ਆਪਣੇ ਬੱਚਿਆਂ ਨੂੰ ਖੰਭਾਂ ਦੇ ਹੇਠ ਇਕੱਠੇ ਕਰਦੀ ਹੈ ਪਰ ਤੁਸਾਂ ਨਾ ਚਾਹਿਆ 38ਵੇਖੋ ਤੁਹਾਡਾ ਘਰ ਤੁਹਾਡੇ ਲਈ ਉਜਾੜ ਛੱਡਿਆ ਜਾਂਦਾ ਹੈ 39ਕਿਉਂਕਿ ਮੈਂ ਤੁਹਾਨੂੰ ਆਖਦਾ ਹਾਂ ਜੋ ਤੁਸੀਂ ਮੈਨੂੰ ਏਦੋਂ ਅੱਗੇ ਫੇਰ ਨਾ ਵੇਖੋਗੇ ਜਦ ਤੋੜੀ ਇਹ ਨਾ ਕਹੋਗੇ ਭਈ ਮੁਬਾਰਕ ਹੈ ਉਹ ਜਿਹੜਾ ਪ੍ਰਭੁ ਦੇ ਨਾਮ ਉੱਤੇ ਆਉਂਦਾ ਹੈ।।

Currently Selected:

ਮੱਤੀ 23: PUNOVBSI

Highlight

Share

Copy

None

Want to have your highlights saved across all your devices? Sign up or sign in