YouVersion Logo
Search Icon

ਮੱਤੀ 25

25
ਦਸ ਕੁਆਰੀਆਂ ਤੇ ਤੋਂੜਿਆਂ ਦੇ ਦ੍ਰਿਸ਼ਟਾਂਤ
1ਉਸ ਵੇਲੇ ਸੁਰਗ ਦਾ ਰਾਜ ਦਸਾਂ ਕੁਆਰੀਆਂ ਵਰਗਾ ਹੋਵੇਗਾ ਜਿਹੜੀਆਂ ਆਪਣੀਆਂ ਮਸਾਲਾਂ ਲੈਕੇ ਲਾੜੇ ਦੇ ਮਿਲਨ ਨੂੰ ਨਿੱਕਲੀਆਂ 2ਅਰ ਉਨ੍ਹਾਂ ਵਿੱਚੋਂ ਪੰਜ ਤਾਂ ਮੂਰਖ ਅਤੇ ਪੰਜ ਚਤਰ ਸਨ 3ਕਿਉਂਕਿ ਜਿਹੜੀਆਂ ਮੁਰਖਣੀਆਂ ਸਨ ਉਨ੍ਹਾਂ ਨੇ ਆਪਣੀਆਂ ਮਸਾਲਾਂ ਤਾਂ ਲੈ ਲਈਆਂ ਪਰ ਤੇਲ ਆਪਣੇ ਨਾਲ ਨਾ ਲਿਆ 4ਪਰ ਚਤਰਾਂ ਨੇ ਆਪਣੇ ਭਾਂਡਿਆਂ ਵਿੱਚ ਤੇਲ ਆਪਣੀਆਂ ਮਸਾਲਾਂ ਨਾਲ ਲੈ ਲਿਆ 5ਅਤੇ ਜਦ ਲਾੜੇ ਨੇ ਚਿਰ ਲਾਇਆ ਓਹ ਸਭ ਊਂਘ ਪਈਆਂ ਅਤੇ ਸੌਂ ਗਈਆਂ 6ਅਰ ਅੱਧੀ ਰਾਤ ਨੂੰ ਧੁੰਮ ਪਈ, ਔਹ ਲਾੜਾ ਆਇਆ, ਉਹ ਦੇ ਮਿਲਨ ਨੂੰ ਨਿੱਕਲੋ! 7ਤਦ ਉਨ੍ਹਾਂ ਸਭਨਾਂ ਕੁਆਰੀਆਂ ਨੇ ਉੱਠ ਕੇ ਆਪਣੀਆਂ ਮਸਾਲਾਂ ਤਿਆਰ ਕੀਤੀਆਂ 8ਅਤੇ ਮੂਰਖਾਂ ਨੇ ਚਤਰਾਂ ਨੂੰ ਕਿਹਾ ਕਿ ਆਪਣੇ ਤੇਲ ਵਿੱਚੋਂ ਕੁਝ ਸਾਨੂੰ ਦਿਓ ਕਿਉਂ ਜੋ ਸਾਡੀਆਂ ਮਸਾਲਾਂ ਬੁਝਦੀਆਂ ਜਾਂਦੀਆਂ ਹਨ 9ਪਰ ਚਤਰਾਂ ਨੇ ਉੱਤਰ ਦਿੱਤਾ, ਨਾ, ਕਿਤੇ ਸਾਡੇ ਅਤੇ ਤੁਹਾਡੇ ਲਈ ਥੁੜ ਨਾ ਜਾਵੇ ਪਰ ਤੁਸੀਂ ਵੇਚਣ ਵਾਲਿਆਂ ਦੇ ਕੋਲ ਜਾ ਕੇ ਆਪਣੇ ਲਈ ਮੁੱਲ ਲਓ 10ਅਤੇ ਜਦ ਓਹ ਮੁੱਲ ਲੈਣ ਗਈਆਂ ਲਾੜਾ ਆ ਪਹੁੰਚਿਆ ਅਤੇ ਜਿਹੜੀਆਂ ਤਿਆਰ ਸਨ ਉਹ ਦੇ ਨਾਲ ਵਿਆਹ ਵਿੱਚ ਜਾ ਵੜੀਆਂ ਅਤੇ ਬੂਹਾ ਮਾਰਿਆ ਗਿਆ 11ਅਰ ਪਿੱਛੋਂ ਦੂਜੀਆਂ ਕੁਆਰੀਆਂ ਵੀ ਆਈਆਂ ਅਤੇ ਬੋਲੀਆਂ, ਹੇ ਮਹਾਰਾਜ, ਹੇ ਮਹਾਰਾਜ! ਸਾਡੇ ਲਈ ਖੋਲ੍ਹ ਦਿਓ! 12ਪਰ ਉਹਨੇ ਉੱਤਰ ਦਿੱਤਾ, ਮੈਂ ਤੁਹਾਨੂੰ ਸਤ ਆਖਦਾ ਹਾਂ ਜੋ ਮੈਂ ਤੁਹਾਨੂੰ ਨਹੀਂ ਪਛਾਣਦਾ 13ਇਸ ਕਰਕੇ ਜਾਗਦੇ ਰਹੋ ਕਿਉਂ ਜੋ ਤੁਸੀਂ ਨਾ ਉਸ ਦਿਨ, ਨਾ ਉਸ ਘੜੀ ਨੂੰ ਜਾਣਦੇ ਹੋ।।
14ਇਹ ਗੱਲ ਤਾਂ ਉਸ ਮਨੁੱਖ ਵਰਗੀ ਹੈ ਜਿਹ ਨੇ ਪਰਦੇਸ ਨੂੰ ਜਾਣ ਲੱਗਿਆ ਆਪਣੇ ਚਾਕਰਾਂ ਨੂੰ ਸੱਦ ਕੇ ਆਪਣਾ ਮਾਲ ਉਨ੍ਹਾਂ ਨੂੰ ਸੌਂਪਿਆ 15ਅਤੇ ਇੱਕ ਨੂੰ ਪੰਜ ਤੋੜੇ, ਦੂਏ ਨੂੰ ਦੋ ਅਤੇ ਤੀਏ ਨੂੰ ਇੱਕ, ਹਰੇਕ ਨੂੰ ਉਹ ਦੇ ਗੁਣ ਦੇ ਅਨੁਸਾਰ ਦਿੱਤਾ ਤਾਂ ਪਰਦੇਸ ਨੂੰ ਚੱਲਿਆ ਗਿਆ 16ਜਿਹ ਨੇ ਪੰਜ ਤੋੜੇ ਲਏ ਸਨ ਉਹ ਨੇ ਝੱਟ ਜਾਕੇ ਉਨ੍ਹਾਂ ਨਾਲ ਬਣਜ ਬੁਪਾਰ ਕੀਤਾ ਅਤੇ ਹੋਰ ਪੰਜ ਤੋੜੇ ਕਮਾਏ 17ਇਸੇ ਤਰਾਂ ਜਿਹ ਨੇ ਦੋ ਲਏ ਸਨ ਉਹ ਨੇ ਵੀ ਹੋਰ ਦੋ ਖੱਟ ਲਏ 18ਪਰ ਜਿਹ ਨੇ ਇੱਕੋ ਲਿਆ ਸੀ ਉਹ ਨੇ ਜਾਕੇ ਧਰਤੀ ਪੁੱਟੀ ਅਤੇ ਆਪਣੇ ਮਾਲਕ ਦੇ ਰੁਪਿਆਂ ਨੂੰ ਲੁਕਾ ਦਿੱਤਾ 19ਬਹੁਤ ਚਿਰ ਪਿੱਛੋਂ ਉਨ੍ਹਾਂ ਚਾਕਰਾਂ ਦਾ ਮਾਲਕ ਆਇਆ ਅਤੇ ਉਨ੍ਹਾਂ ਤੋਂ ਲੇਖਾ ਲੈਣ ਲੱਗਾ 20ਸੋ ਜਿਹ ਨੇ ਪੰਜ ਤੋੜੇ ਲਏ ਸਨ ਉਹ ਨੇ ਕੋਲ ਆਣ ਕੇ ਹੋਰ ਪੰਜ ਤੋੜੇ ਉਹ ਦੇ ਅੱਗੇ ਰੱਖ ਅਤੇ ਕਿਹਾ, ਸੁਆਮੀ ਜੀ ਤੁਸਾਂ ਮੈਨੂੰ ਪੰਜ ਤੋੜੇ ਸੌਂਪੇ ਸਨ। ਵੇਖੋ ਮੈਂ ਪੰਜ ਤੋੜੇ ਹੋਰ ਭੀ ਖੱਟੇ 21ਉਹ ਦੇ ਮਾਲਕ ਨੇ ਉਸ ਨੂੰ ਕਿਹਾ, ਹੇ ਚੰਗੇ ਅਤੇ ਮਾਤਬਰ ਚਾਕਰ ਸ਼ਾਬਾਸ਼ੇ! ਤੂੰ ਤਾਂ ਥੋੜੇ ਜਿਹੇ ਵਿੱਚ ਮਾਤਬਰ ਨਿੱਕਲਿਆ, ਮੈਂ ਤੈਨੂੰ ਬਹੁਤ ਸਾਰੇ ਉੱਤੇ ਇਖ਼ਤਿਆਰ ਦਿਆਂਗਾ। ਤੂੰ ਆਪਣੇ ਮਾਲਕ ਦੀ ਖ਼ੁਸ਼ੀ ਵਿੱਚ ਦਾਖਲ ਹੋ 22ਅਤੇ ਜਿਹ ਨੇ ਦੋ ਤੋੜੇ ਲਏ ਸਨ ਉਹ ਵੀ ਕੋਲ ਆਣ ਕੇ ਬੋਲਿਆ, ਸੁਆਮੀ ਜੀ ਤੁਸਾਂ ਮੈਨੂੰ ਦੋ ਤੋੜੇ ਸੌਂਪੇ ਸਨ। ਵੇਖੋ ਮੈਂ ਦੋ ਤੋੜੇ ਹੋਰ ਭੀ ਖੱਟੇ 23ਉਹ ਦੇ ਮਾਲਕ ਨੇ ਉਸ ਨੂੰ ਕਿਹਾ, ਹੇ ਚੰਗੇ ਅਤੇ ਮਾਤਬਰ ਚਾਕਰ ਸ਼ਾਬਸ਼ੇ! ਤੂੰ ਥੋੜੇ ਜਿਹੇ ਵਿੱਚ ਮਾਤਬਰ ਨਿੱਕਲਿਆ, ਮੈਂ ਤੈਨੂੰ ਬਹੁਤ ਸਾਰੇ ਉੱਤੇ ਇਖ਼ਤਿਆਰ ਦਿਆਂਗਾ। ਤੂੰ ਆਪਣੇ ਮਾਲਕ ਦੀ ਖ਼ੁਸ਼ੀ ਵਿੱਚ ਦਾਖਲ ਹੋ 24ਫੇਰ ਜਿਹ ਨੇ ਇੱਕ ਤੋਂੜਾ ਲਿਆ ਸੀ ਉਹ ਵੀ ਕੋਲ ਆਣ ਕੇ ਬੋਲਿਆ, ਸੁਆਮੀ ਜੀ ਮੈਂ ਤੁਹਾਨੂੰ ਜਾਣਿਆ ਜੋ ਤੁਸੀਂ ਕਰੜੇ ਆਦਮੀ ਹੋ ਕਿ ਜਿੱਥੇ ਤੁਸੀਂ ਨਹੀਂ ਬੀਜਿਆ ਉੱਥੋਂ ਵੱਢਦੇ ਹੋ ਅਰ ਜਿੱਥੇ ਨਹੀਂ ਖਿੰਡਾਇਆ ਉੱਥੋਂ ਇਕੱਠਾ ਕਰਦੇ ਹੋ 25ਸੋ ਮੈਂ ਡਰਿਆ ਅਤੇ ਜਾ ਕੇ ਤੁਹਾਡੇ ਤੋੜੇ ਨੂੰ ਧਰਤੀ ਵਿੱਚ ਲੁਕਾ ਦਿੱਤਾ। ਏਹ ਆਪਣਾ ਲੈ ਲਓ 26ਉਸ ਦੇ ਮਾਲਕ ਨੇ ਉਸ ਨੂੰ ਉੱਤਰ ਦਿੱਤਾ, ਓਏ ਦੁਸ਼ਟ ਅਤੇ ਆਲਸੀ ਚਾਕਰ! ਕੀ ਤੈਂ ਜਾਣਿਆ ਭਈ ਜਿੱਥੇ ਮੈਂ ਨਹੀਂ ਬੀਜਿਆ ਉੱਥੋਂ ਵੱਢਦਾ ਹਾਂ ਅਰ ਜਿੱਥੇ ਮੈਂ ਨਹੀਂ ਖਿੰਡਾਇਆ ਉੱਥੋਂ ਇਕੱਠਾ ਕਰਦਾ ਹਾਂ? 27ਇਸੇ ਲਈ ਤੈਨੂੰ ਚਾਹੀਦਾ ਸੀ ਜੋ ਮੇਰੇ ਰੁਪਏ ਸਰਾਫ਼ਾਂ ਨੂੰ ਦਿੰਦਾ ਤਾਂ ਮੈਂ ਆਣ ਕੇ ਆਪਣਾ ਮਾਲ ਬਿਆਜ ਸੁੱਧਾ ਲੈਂਦਾ 28ਸੋ ਉਹ ਤੋਂੜਾ ਉਸ ਕੋਲੋਂ ਲੈ ਲਓ ਅਤੇ ਜਿਹ ਦੇ ਕੋਲ ਦਸ ਤੋੜੇ ਹਨ ਉਹ ਨੂੰ ਦਿਓ 29ਕਿਉਂਕਿ ਜਿਸ ਕਿਸੇ ਕੋਲ ਕੁਝ ਹੈ ਉਹ ਨੂੰ ਦਿੱਤਾ ਜਾਵੇਗਾ ਅਤੇ ਉਹ ਦਾ ਵਾਧਾ ਹੋਵੇਗਾ ਪਰ ਜਿਹ ਦੇ ਕੋਲ ਨਹੀਂ ਉਸ ਕੋਲੋਂ ਜੋ ਉਹ ਦਾ ਹੈ ਸੋ ਵੀ ਫੇਰ ਲਿਆ ਜਾਵੇਗਾ 30ਇਸ ਨਿਕੰਮੇ ਚਾਕਰ ਨੂੰ ਬਾਹਰ ਦੇ ਅੰਧਘੋਰ ਵਿੱਚ ਕੱਢ ਦਿਓ। ਓੱਥੇ ਰੋਣਾ ਅਤੇ ਕਚੀਚੀਆਂ ਵੱਟਣਾ ਹੋਵੇਗਾ।।
31ਜਦ ਮਨੁੱਖ ਦਾ ਪੁੱਤ੍ਰ ਆਪਣੇ ਤੇਜ ਨਾਲ ਸਾਰੇ ਦੂਤਾਂ ਸਣੇ ਆਵੇਗਾ ਤਦ ਉਹ ਆਪਣੇ ਤੇਜ ਦੇ ਸਿੰਘਾਸਣ ਉੱਤੇ ਬੈਠੇਗਾ 32ਅਰ ਸਭ ਕੌਮਾਂ ਉਹ ਦੇ ਅੱਗੇ ਇਕੱਠੀਆਂ ਕੀਤੀਆਂ ਜਾਣਗੀਆਂ ਅਰ ਜਿਸ ਤਰਾਂ ਅਯਾਲੀ ਭੇਡਾਂ ਨੂੰ ਬੱਕਰੀਆਂ ਵਿੱਚੋਂ ਵੱਖਰਿਆਂ ਕਰਦਾ ਹੈ ਓਸੇ ਤਰਾਂ ਉਹ ਉਨ੍ਹਾਂ ਨੂੰ ਇੱਕ ਦੂਏ ਤੋਂ ਵੱਖਰਾ ਕਰੇਗਾ 33ਅਤੇ ਉਹ ਭੇਡਾਂ ਨੂੰ ਆਪਣੇ ਸੱਜੇ ਪਾਸੇ ਅਰ ਬੱਕਰੀਆਂ ਨੂੰ ਖੱਬੇ ਪਾਸੇ ਖੜਿਆਂ ਕਰੇਗਾ 34ਤਦ ਪਾਤਸ਼ਾਹ ਉਨ੍ਹਾਂ ਨੂੰ ਜਿਹੜੇ ਉਹ ਦੇ ਸੱਜੇ ਪਾਸੇ ਹੋਣ ਆਖੇਗਾ, ਹੇ ਮੇਰੇ ਪਿਤਾ ਦੇ ਮੁਬਾਰਕ ਲੋਕੋ ਆਓ! ਜਿਹੜਾ ਰਾਜ ਸੰਸਾਰ ਦੇ ਮੁੱਢੋਂ ਤੁਹਾਡੇ ਲਈ ਤਿਆਰ ਕੀਤਾ ਹੋਇਆ ਹੈ ਉਸ ਦੇ ਵਾਰਸ ਹੋਵੋ 35ਕਿਉਂ ਜੋ ਮੈਂ ਭੁੱਖਾ ਸਾਂ ਅਤੇ ਤੁਸਾਂ ਮੈਨੂੰ ਖਾਣ ਨੂੰ ਦਿੱਤਾ, ਮੈਂ ਤਿਆਹਿਆ ਸਾਂ ਅਰ ਤੁਸਾਂ ਮੈਨੂੰ ਪਿਆਇਆ, ਮੈਂ ਪਰਦੇਸੀ ਸਾਂ ਅਤੇ ਤੁਸਾਂ ਮੈਨੂੰ ਆਪਣੇ ਘਰ ਉਤਾਰਿਆ 36ਨੰਗਾ ਸਾਂ ਅਰ ਤੁਸਾਂ ਮੈਨੂੰ ਪਹਿਨਾਇਆ ਮੈਂ ਰੋਗੀ ਸਾਂ ਅਰ ਤੁਸਾਂ ਮੇਰੀ ਖ਼ਬਰ ਲਈ, ਮੈਂ ਕੈਦ ਵਿੱਚ ਸਾਂ ਅਤੇ ਤੁਸੀਂ ਮੇਰੇ ਕੋਲ ਆਏ 37ਤਦ ਧਰਮੀ ਲੋਕ ਉਹ ਨੂੰ ਇਹ ਉੱਤਰ ਦੇਣਗੇ, ਪ੍ਰਭੁ ਜੀ ਅਸਾਂ ਕਦ ਤੈਨੂੰ ਭੁੱਖਾ ਵੇਖਿਆ ਅਤੇ ਖੁਆਇਆ ਯਾ ਤਿਹਾਇਆ ਅਤੇ ਪਿਲਾਇਆ? 38ਕਦ ਅਸਾਂ ਤੈਨੂੰ ਪਰਦੇਸੀ ਵੇਖਿਆ ਅਤੇ ਆਪਣੇ ਘਰ ਉਤਾਰਿਆ ਯਾ ਨੰਗਾ ਵੇਖਿਆ ਅਤੇ ਪਹਿਨਾਇਆ? 39ਕਦ ਅਸਾਂ ਤੈਨੂੰ ਰੋਗੀ ਯਾ ਕੈਦੀ ਵੇਖਿਆ ਅਰ ਤੇਰੇ ਕੋਲ ਆਏ? 40ਪਾਤਸ਼ਾਹ ਉਨ੍ਹਾਂ ਨੂੰ ਉੱਤਰ ਦੇਵੇਗਾ, ਮੈਂ ਤੁਹਾਨੂੰ ਸਤ ਆਖਦਾ ਹਾਂ ਭਈ ਜਦ ਤੁਸਾਂ ਮੇਰੇ ਇਨ੍ਹਾਂ ਸਭਨਾਂ ਤੋਂ ਛੋਟੇ ਭਰਾਵਾਂ ਵਿੱਚੋਂ ਇੱਕ ਨਾਲ ਇਹ ਕੀਤਾ ਤਾਂ ਮੇਰੇ ਨਾਲ ਕੀਤਾ 41ਤਦ ਜਿਹੜੇ ਖੱਬੇ ਪਾਸੇ ਹੋਣ ਉਨ੍ਹਾਂ ਨੂੰ ਵੀ ਉਹ ਕਹੇਗਾ, ਹੇ ਸਰਾਪੇ ਹੋਇਓ, ਮੇਰੇ ਕੋਲੋਂ ਉਸ ਸਦੀਪਕ ਅੱਗ ਵਿੱਚ ਚੱਲੇ ਜਾਓ ਜਿਹੜੀ ਸ਼ਤਾਨ ਅਤੇ ਉਹ ਦੇ ਦੂਤਾਂ ਲਈ ਤਿਆਰ ਕੀਤੀ ਹੋਈ ਹੈ 42ਕਿਉਂ ਜੋ ਮੈਂ ਭੁੱਖਾ ਸਾਂ ਅਰ ਤੁਸਾਂ ਮੈਨੂੰ ਨਾ ਖੁਆਇਆ, ਮੈਂ ਤਿਹਾਇਆ ਸਾਂ ਅਰ ਤੁਸਾਂ ਮੈਨੂੰ ਨਾ ਪਿਆਇਆ 43ਮੈਂ ਪਰਦੇਸੀ ਸਾਂ ਅਤੇ ਤੁਸਾਂ ਮੈਨੂੰ ਆਪਣੇ ਘਰ ਨਾ ਉਤਾਰਿਆ, ਨੰਗਾ ਸਾਂ ਅਤੇ ਤੁਸਾਂ ਮੈਨੂੰ ਨਾ ਪਹਿਨਾਇਆ, ਰੋਗੀ ਅਤੇ ਕੈਦੀ ਸਾਂ ਅਰ ਤੁਸਾਂ ਮੇਰੀ ਖ਼ਬਰ ਨਾ ਲਈ 44ਤਦ ਓਹ ਵੀ ਉੱਤਰ ਦੇਣਗੇ, ਪ੍ਰਭੁ ਜੀ ਕਦ ਅਸਾਂ ਤੈਨੂੰ ਭੁੱਖਾ ਯਾ ਤਿਹਾਇਆ ਯਾ ਪਰਦੇਸੀ ਯਾ ਨੰਗਾ ਯਾ ਰੋਗੀ ਯਾ ਕੈਦੀ ਵੇਖਿਆ ਅਤੇ ਤੇਰੀ ਟਹਿਲ ਨਾ ਕੀਤੀ? 45ਤਦ ਉਹ ਉਨ੍ਹਾਂ ਨੂੰ ਇਹ ਉੱਤਰ ਦੇਵੇਗਾ, ਮੈਂ ਤੁਹਾਨੂੰ ਸਤ ਆਖਦਾ ਹਾਂ ਭਈ ਜਦ ਤੁਸਾਂ ਇਹ ਸਭਨਾਂ ਤੋਂ ਛੋਟਿਆਂ ਵਿੱਚੋਂ ਇੱਕ ਨਾਲ ਕੀਤਾ ਇਹ ਨਾ ਕੀਤਾ ਤਾਂ ਮੇਰੇ ਨਾਲ ਨਾ ਕੀਤਾ 46ਅਤੇ ਏਹ ਸਦੀਪਕ ਸਜ਼ਾ ਵਿੱਚ ਜਾਣਗੇ ਪਰ ਧਰਮੀ ਸਦੀਪਕ ਜੀਉਣ ਵਿੱਚ ।।

Currently Selected:

ਮੱਤੀ 25: PUNOVBSI

Highlight

Share

Copy

None

Want to have your highlights saved across all your devices? Sign up or sign in