YouVersion Logo
Search Icon

ਮਰਕੁਸ 15

15
ਪ੍ਰਭੁ ਦੀ ਸਲੀਬੀ ਮੌਤ
1ਸਵੇਰ ਹੁੰਦਿਆਂ ਹੀ ਪਰਧਾਨ ਜਾਜਕਾਂ ਨੇ ਬਜ਼ੁਰਗਾਂ ਅਤੇ ਗ੍ਰੰਥੀਆਂ ਸਣੇ ਅਰ ਸਾਰੀ ਮਹਾ ਸਭਾ ਨੇ ਸਲਾਹ ਕਰ ਕੇ ਯਿਸੂ ਨੂੰ ਬੰਨ੍ਹਿਆ ਅਤੇ ਲੈ ਜਾ ਕੇ ਪਿਲਾਤੁਸ ਦੇ ਹਵਾਲੇ ਕੀਤਾ 2ਪਿਲਾਤੁਸ ਨੇ ਉਸ ਤੋਂ ਪੁੱਛਿਆ, ਭਲਾ, ਤੂੰ ਯਹੂਦੀਆਂ ਦਾ ਪਾਤਸ਼ਾਹ ਹੈਂ? ਉਸ ਨੇ ਉਹ ਨੂੰ ਉੱਤਰ ਦਿੱਤਾ, ਤੂੰ ਸਤ ਆਖਿਆ ਹੈ 3ਤਾਂ ਪਰਧਾਨ ਜਾਜਕਾਂ ਨੇ ਉਸ ਉੱਤੇ ਬਹੁਤ ਦੋਸ਼ ਲਾਏ 4ਪਿਲਾਤੁਸ ਨੇ ਉਸ ਤੋਂ ਫੇਰ ਪੁੱਛਿਆ, ਤੂੰ ਕੁਝ ਜਵਾਬ ਨਹੀਂ ਦਿੰਦਾ? ਵੇਖ ਓਹ ਤੇਰੇ ਉੱਤੇ ਕਿੰਨੀਆਂ ਗੱਲਾਂ ਦਾ ਦੋਸ਼ ਲਾਉਂਦੇ ਹਨ! 5ਪਰ ਯਿਸੂ ਨੇ ਫੇਰ ਕੁਝ ਜਵਾਬ ਨਾ ਦਿੱਤਾ, ਐਥੋਂ ਤੀਕ ਜੋ ਪਿਲਾਤੁਸ ਹੈਰਾਨ ਹੋਇਆ।।
6ਓਹ ਉਸ ਤਿਉਹਾਰ ਉੱਤੇ ਇੱਕ ਕੈਦੀ ਜਿਹ ਦੇ ਲਈ ਲੋਕ ਅਰਜ਼ ਕਰਦੇ ਸਨ ਉਨ੍ਹਾਂ ਦੀ ਖ਼ਾਤਰ ਛੱਡਦਾ ਹੁੰਦਾ ਸੀ 7ਬਰੱਬਾਸ ਨਾਓਂ ਦਾ ਇੱਕ ਮਨੁੱਖ ਸੀ ਜਿਹੜਾ ਉਨ੍ਹਾਂ ਪਸਾਦੀਆਂ ਦੇ ਨਾਲ ਜਿਨ੍ਹਾਂ ਪਸਾਦ ਵਿੱਚ ਖੂਨ ਕੀਤਾ ਕੈਦ ਵਿੱਚ ਪਿਆ ਹੋਇਆ ਸੀ 8ਅਤੇ ਲੋਕ ਨੇੜੇ ਜਾ ਕੇ ਅਰਜ਼ ਕਰਨ ਲੱਗੇ ਜੋ ਦਸਤੂਰ ਅਨੁਸਾਰ ਸਾਡੇ ਲਈ ਕਰੋ 9ਪਿਲਾਤੁਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ ਕਿ, ਤੁਸੀਂ ਚਾਹੁੰਦੇ ਹੋ ਜੋ ਮੈਂ ਤੁਹਾਡੇ ਲਈ ਯਹੂਦੀਆਂ ਦੇ ਪਾਤਸ਼ਾਹ ਨੂੰ ਛੱਡ ਦਿਆਂ? 10ਕਿਉਂ ਜੋ ਉਹ ਨੇ ਮਲੂਮ ਕੀਤਾ ਸੀ ਭਈ ਪਰਧਾਨ ਜਾਜਕਾਂ ਨੇ ਖਾਰ ਦੇ ਮਾਰੇ ਉਹ ਨੂੰ ਹਵਾਲੇ ਕੀਤਾ ਹੈ 11ਪਰ ਪਰਧਾਨ ਜਾਜਕਾਂ ਨੇ ਭੀੜ ਨੂੰ ਚੁੱਕਿਆ ਜੋ ਉਹ ਬਰੱਬਾਸ ਹੀ ਉਨ੍ਹਾਂ ਦੀ ਖਾਤਰ ਛੱਡ ਦੇਵੇ 12ਪਿਲਾਤੁਸ ਨੇ ਅੱਗੋਂ ਉਨ੍ਹਾਂ ਨੂੰ ਫੇਰ ਆਖਿਆ, ਤਾਂ ਜਿਹ ਨੂੰ ਤੁਸੀਂ ਯਹੂਦੀਆਂ ਦਾ ਪਾਤਸ਼ਾਹ ਕਹਿੰਦੇ ਹੋ ਮੈਂ ਉਹ ਦੇ ਨਾਲ ਕੀ ਕਰਾਂ? 13ਓਹ ਫੇਰ ਡੰਡ ਪਾ ਕੇ ਬੋਲੇ, ਉਹ ਨੂੰ ਸਲੀਬ ਦਿਓ! 14ਪਿਲਾਤੁਸ ਨੇ ਉਨ੍ਹਾਂ ਨੂੰ ਆਖਿਆ, ਕਿਉਂ? ਇਸ ਨੇ ਕੀ ਬੁਰਿਆਈ ਕੀਤੀ ਹੈ? ਪਰ ਓਹ ਹੋਰ ਵੀ ਡੰਡ ਪਾ ਕੇ ਬੋਲੇ, ਓਹ ਨੂੰ ਸਲੀਬ ਦਿਓ! 15ਤਦ ਪਿਲਾਤੁਸ ਨੇ ਲੋਕਾਂ ਨੂੰ ਰਾਜ਼ੀ ਕਰਨ ਦੀ ਮਨਸ਼ਾ ਨਾਲ ਉਨ੍ਹਾਂ ਦੇ ਲਈ ਬਰੱਬਾਸ ਨੂੰ ਛੱਡ ਦਿੱਤਾ ਅਤੇ ਯਿਸੂ ਨੂੰ ਕੋਰੜੇ ਮਾਰ ਕੇ ਹਵਾਲੇ ਕੀਤਾ ਜੋ ਸਲੀਬ ਦਿੱਤਾ ਜਾਏ।।
16ਤਾਂ ਸਿਪਾਹੀ ਉਹ ਨੂੰ ਓਸ ਵੇਹੜੇ ਵਿੱਚ ਜਿੱਥੇ ਹਾਕਮ ਦੀ ਕਚਹਿਰੀ ਹੈ ਲੈ ਗਏ ਅਰ ਸਾਰੇ ਜੱਥੇ ਨੂੰ ਇਕੱਠਾ ਬੁਲਾ ਲਿਆ 17ਅਤੇ ਉਨ੍ਹਾਂ ਨੇ ਉਸ ਨੂੰ ਬੈਂਗਣੀ ਬਸਤ੍ਰ ਪਹਿਨਾਇਆ ਅਤੇ ਕੰਡਿਆਂ ਵਾਲਾ ਤਾਜ ਗੁੰਦ ਕੇ ਉਹ ਦੇ ਸਿਰ ਉੱਤੇ ਰੱਖਿਆ 18ਅਤੇ ਉਹ ਨੂੰ ਵਧਾਈਆਂ ਦੇਣ ਲੱਗੇ ਕਿ ਹੇ ਯਹੂਦੀਆਂ ਦੇ ਪਾਤਸ਼ਾਹ, ਨਮਸਕਾਰ! 19ਅਰ ਉਹ ਦੇ ਸਿਰ ਉੱਤੇ ਕਾਨੇ ਮਾਰਦੇ ਅਤੇ ਉਸ ਉੱਤੇ ਥੁੱਕਦੇ ਅਤੇ ਗੋਡੇ ਨਿਵਾ ਕੇ ਉਹ ਨੂੰ ਮੱਥਾ ਟੇਕਦੇ ਸਨ 20ਜਾਂ ਉਸ ਨਾਲ ਠੱਠਾ ਕਰ ਹਟੇ ਤਾਂ ਉਹ ਦੇ ਉੱਤੋਂ ਬੈਂਗਣੀ ਬਸਤ੍ਰ ਲਾਹ ਲਿਆ ਅਤੇ ਉਹ ਦੇ ਆਪਣੇ ਬਸਤ੍ਰ ਉਹ ਨੂੰ ਪਹਿਨਾ ਕੇ ਸਲੀਬ ਉੱਤੇ ਚੜਾਉਣ ਲਈ ਬਾਹਰ ਲੈ ਗਏ।।
21ਉਨ੍ਹਾਂ ਨੇ ਸਿਕੰਦਰ ਅਤੇ ਰੂਫ਼ੁਸ ਦੇ ਪਿਓ ਸ਼ਮਊਨ ਨਾਮੇ ਇੱਕ ਕੁਰੇਨੀ ਮਨੁੱਖ ਨੂੰ ਜਿਹੜਾ ਪਿੰਡੋਂ ਆਉਂਦਿਆ ਉੱਥੋਂ ਦੀ ਲੰਘਦਾ ਸੀ ਵਿਗਾਰੇ ਫੜਿਆ ਭਈ ਉਹ ਦੀ ਸਲੀਬ ਚੁੱਕ ਕੇ ਲੈ ਚੱਲੇ 22ਅਤੇ ਓਹ ਉਸ ਨੂੰ ਗਲਗਥਾ ਵਿੱਚ ਜਿਹ ਦਾ ਅਰਥ "ਖੋਪਰੀ ਦਾ ਥਾਂ ਹੈ" ਲਿਆਏ 23ਅਰ ਮੈ ਵਿੱਚ ਗੰਧਰਸ ਮਿਲਾ ਕੇ ਉਸ ਨੂੰ ਦੇਣ ਲੱਗੇ ਪਰ ਓਨ ਨਾ ਲਈ 24ਤਾਂ ਉਨ੍ਹਾਂ ਉਹ ਨੂੰ ਸਲੀਬ ਉੱਤੇ ਚੜਾ ਕੇ ਉਹ ਦੇ ਬਸਤ੍ਰ ਵੰਡਣ ਲਈ ਗੁਣੇ ਪਾਏ ਜੋ ਕਿਹੜਾ ਕਿਹ ਦੇ ਹਿੱਸੇ ਆਵੇ 25ਪਹਿਰ ਦਿਨ ਚੜਿਆ ਸੀ ਜਦ ਉਨ੍ਹਾਂ ਉਹ ਨੂੰ ਸਲੀਬ ਉੱਤੇ ਚੜਾਇਆ 26ਅਰ ਉਹ ਦੀ ਇਹ ਦੋਸ਼ ਪੱਤ੍ਰੀ ਉੱਪਰ ਲਿਖੀ ਹੋਈ ਸੀ, ਕਿ "ਯਹੂਦੀਆਂ ਦਾ ਪਾਤਸ਼ਾਹ" 27ਉਨ੍ਹਾਂ ਨੇ ਉਹ ਦੇ ਨਾਲ ਦੋ ਡਾਕੂਆਂ ਨੂੰ ਇੱਕ ਉਹ ਦੇ ਸੱਜੇ ਤੇ ਦੂਆ ਉਹ ਦੇ ਖੱਬੇ ਸਲੀਬ ਉੱਤੇ ਚੜਾਇਆ 28-29ਅਤੇ ਆਉਣ ਜਾਣ ਵਾਲੇ ਉਹ ਨੂੰ ਮਿਹਣਾ ਮਾਰਨ ਅਤੇ ਸਿਰ ਹਿਲਾ ਕੇ ਕਹਿਨ ਲੱਗੇ, 30ਵਾਹ ਤੂੰ ਜਿਹੜਾ ਹੈਕਲ ਨੂੰ ਢਾਹ ਕੇ ਤਿੰਨਾਂ ਦਿਨਾਂ ਵਿੱਚ ਬਣਾਉਂਦਾ ਸੈਂ! ਸਲੀਬੋਂ ਉੱਤਰ ਕੇ ਆਪਣੇ ਆਪ ਨੂੰ ਬਚਾ ਲੈ 31ਇਸੇ ਤਰਾਂ ਪਰਧਾਨ ਜਾਜਕਾਂ ਨੇ ਵੀ ਆਪੋ ਵਿੱਚ ਗ੍ਰੰਥੀਆਂ ਨਾਲ ਮਿਲ ਕੇ ਠੱਠਾ ਮਾਰਿਆ ਅਤੇ ਕਿਹਾ, ਇਸ ਨੇ ਹੋਰਨਾਂ ਨੂੰ ਬਚਾਇਆ, ਆਪਣੇ ਆਪ ਨੂੰ ਬਚਾ ਨਹੀਂ ਸੱਕਦਾ! 32ਇਸਰਾਏਲ ਦਾ ਪਾਤਸ਼ਾਹ ਮਸੀਹ ਹੁਣ ਸਲੀਬੋਂ ਉੱਤਰ ਆਵੇ ਤਾਂ ਅਸੀਂ ਵੇਖੀਏ ਅਤੇ ਪਰਤੀਤ ਕਰੀਏ! ਅਤੇ ਜਿਹੜੇ ਉਹ ਦੇ ਨਾਲ ਸਲੀਬ ਉੱਤੇ ਚੜਾਏ ਗਏ ਓਹ ਉਸ ਨੂੰ ਬੋਲੀਆਂ ਮਾਰਦੇ ਸਨ।।
33ਜਾਂ ਦੁਪਹਿਰ ਹੋਈ ਤਾਂ ਸਾਰੀ ਧਰਤੀ ਉੱਤੇ ਅਨ੍ਹੇਰਾ ਛਾ ਗਿਆ ਅਰ ਤੀਏ ਪਹਿਰ ਤੀਕ ਰਿਹਾ 34ਅਤੇ ਤੀਏ ਪਹਿਰ ਯਿਸੂ ਉੱਚੀ ਅਵਾਜ਼ ਨਾਲ ਬੋਲਿਆ " ਏਲੋਈ ਏਲੋਈ ਲਮਾ ਸਬਕਤਾਨੀ " ਜਿਹ ਦਾ ਅਰਥ ਇਹ ਹੈ, ਹੇ ਮੇਰੇ ਪਰਮੇਸ਼ੁਰ, ਹੇ ਮੇਰੇ ਪਰਮੇਸ਼ੁਰ, ਤੈਂ ਮੈਨੂੰ ਕਿਉਂ ਛੱਡ ਦਿੱਤਾ? 35ਤਾਂ ਕਿੰਨੇਕੁ ਉਨ੍ਹਾਂ ਵਿੱਚੋਂ ਜਿਹੜੇ ਓੱਥੇ ਖੜੇ ਸਨ ਇਹ ਸੁਣ ਕੇ ਬੋਲੇ, ਵੇਖੋ ਇਹ ਏਲੀਯਾਹ ਨੂੰ ਅਵਾਜ਼ ਮਾਰਦਾ ਹੈ! 36ਕਿਸੇ ਨੇ ਦੌੜ ਕੇ ਸਪੰਜ ਨੂੰ ਸਿਰਕੇ ਨਾਲ ਭੇਂਵਿਆ ਅਤੇ ਕਾਨੇ ਉੱਤੇ ਬੰਨ੍ਹ ਕੇ ਉਹ ਨੂੰ ਚੂਸਣ ਲਈ ਦਿੱਤਾ ਅਤੇ ਆਖਿਆ, ਰਹਿਣ ਦਿਓ, ਅਸੀਂ ਵੇਖੀਏ, ਭਲਾ ਏਲੀਯਾਹ ਉਹ ਨੂੰ ਉਤਾਰਨ ਨੂੰ ਆਉਂਦਾ ਹੈ? 37ਤਦ ਯਿਸੂ ਨੇ ਉੱਚੀ ਅਵਾਜ਼ ਨਾਲ ਪੁਕਾਰ ਕੇ ਸਾਹ ਛੱਡ ਦਿੱਤਾ 38ਅਤੇ ਹੈਕਲ ਦਾ ਪੜਦਾ ਉੱਪਰੋਂ ਲੈਕੇ ਹੇਠਾਂ ਤੀਕਰ ਪਾਟ ਕੇ ਦੋ ਹੋ ਗਿਆ 39ਜਾਂ ਉਸ ਸੂਬੇਦਾਰ ਨੇ ਜਿਹੜਾ ਉਹਦੇ ਸਾਹਮਣੇ ਖੜਾ ਸੀ ਇਹ ਵੇਖਿਆ ਜੋ ਉਹ ਨੇ ਇਉਂ ਸਾਹ ਛੱਡ ਦਿੱਤਾ ਤਾਂ ਬੋਲਿਆ, ਇਹ ਪੁਰਖ ਠੀਕ ਪਰਮੇਸ਼ੁਰ ਦਾ ਪੁੱਤ੍ਰ ਸੀ! ।।
40ਕਈ ਤੀਵੀਆਂ ਦੂਰੋਂ ਵੇਖ ਰਹੀਆਂ ਸਨ। ਉਨ੍ਹਾਂ ਵਿੱਚੋਂ ਮਰਿਯਮ ਮਗਦਲੀਨੀ ਅਤੇ ਛੋਟੇ ਯਾਕੂਬ ਅਰ ਯੋਸੇਸ ਦੀ ਮਾਤਾ ਮਰਿਯਮ ਅਤੇ ਸਲੋਮੀ ਸੀ 41ਜਿਸ ਵੇਲੇ ਉਹ ਗਲੀਲ ਵਿੱਚ ਸੀ ਉਸ ਵੇਲੇ ਓਹ ਉਸ ਦੇ ਨਾਲ ਨਾਲ ਰਹਿੰਦੀਆਂ ਅਤੇ ਉਹ ਦੀ ਟਹਿਲ ਸੇਵਾ ਕਰਦੀਆਂ ਹੁੰਦੀਆਂ ਸਨ ਅਤੇ ਹੋਰ ਵੀ ਬਥੇਰੀਆਂ ਸਨ ਜੋ ਉਹ ਦੇ ਨਾਲ ਯਰੂਸ਼ਲਮ ਨੂੰ ਆਈਆਂ ਸਨ।।
42ਜਾਂ ਸੰਝ ਹੋਈ ਇਸ ਲਈ ਜੋ ਉਹ ਤਿਆਰੀ ਦਾ ਦਿਨ ਸੀ ਅਰਥਾਤ ਉਹ ਜਿਹੜਾ ਸਬਤ ਤੋਂ ਇੱਕ ਦਿਨ ਪਹਿਲਾਂ ਹੁੰਦਾ ਹੈ 43ਅਰਿਮਥੈਆ ਦਾ ਯੂਸੁਫ਼ ਇੱਕ ਪਤਵੰਤਾ ਸਲਾਹਕਾਰ ਜਿਹੜਾ ਆਪ ਵੀ ਪਰਮੇਸ਼ੁਰ ਦੇ ਰਾਜ ਦੀ ਉਡੀਕ ਵਿੱਚ ਸੀ ਆਇਆ ਅਤੇ ਬੇਧੜਕ ਪਿਲਾਤੁਸ ਕੋਲ ਅੰਦਰ ਜਾ ਕੇ ਯਿਸੂ ਦੀ ਲੋਥ ਮੰਗੀ 44ਪਰ ਪਿਲਾਤੁਸ ਨੇ ਅਚਰਜ ਮੰਨਿਆ ਜੋ ਐਡੀ ਛੇਤੀ ਉਹ ਕਿੱਥੋਂ ਮਰ ਗਿਆ ਅਤੇ ਸੂਬੇਦਾਰ ਨੂੰ ਕੋਲ ਸੱਦ ਕੇ ਉਸ ਤੋਂ ਪੁੱਛਿਆ ਭਈ ਉਹ ਨੂੰ ਮਰੇ ਕੁਝ ਚਿਰ ਹੋ ਗਿਆ ਹੈ? 45ਅਤੇ ਸੂਬੇਦਾਰ ਤੋਂ ਮਲੂਮ ਕਰ ਕੇ ਲੋਥ ਯੂਸੁਫ਼ ਨੂੰ ਦੁਆ ਦਿੱਤੀ 46ਤਾਂ ਉਹ ਨੇ ਮਹੀਨ ਕੱਪੜਾ ਮੁੱਲ ਲਿਆ ਅਰ ਲੋਥ ਨੂੰ ਉਤਾਰ ਕੇ ਉਸ ਕੱਪੜੇ ਵਿੱਚ ਵਲੇਟਿਆ ਅਤੇ ਉਹ ਨੂੰ ਇੱਕ ਕਬਰ ਦੇ ਅੰਦਰ ਰੱਖਿਆ ਜਿਹੜੀ ਪੱਥਰ ਵਿੱਚ ਖੋਦੀ ਗਈ ਸੀ ਅਤੇ ਉਸ ਕਬਰ ਦੇ ਮੂੰਹ ਉੱਤੇ ਇੱਕ ਪੱਥਰ ਰੇੜ੍ਹ ਦਿੱਤਾ 47ਅਤੇ ਮਰਿਯਮ ਮਗਦਲੀਨੀ ਅਰ ਯੋਸੇਸ ਦੀ ਮਾਤਾ ਮਰਿਯਮ ਉਸ ਥਾਂ ਨੂੰ ਜਿੱਥੇ ਉਹ ਰੱਖਿਆ ਗਿਆ ਸੀ ਵੇਖ ਰਹੀਆਂ ਸਨ।।

Currently Selected:

ਮਰਕੁਸ 15: PUNOVBSI

Highlight

Share

Copy

None

Want to have your highlights saved across all your devices? Sign up or sign in