YouVersion Logo
Search Icon

ਜ਼ਬੂਰਾਂ ਦੀ ਪੋਥੀ 101

101
ਦਯਾ ਅਤੇ ਨਿਆਉਂ
ਦਾਊਦ ਦਾ ਭਜਨ
1ਮੈਂ ਦਯਾ ਅਤੇ ਨਿਆਉਂ ਗਾਵਾਂਗਾ,
ਹੇ ਯਹੋਵਾਹ, ਮੈਂ ਤੇਰੇ ਲਈ ਭਜਨ ਗਾਵਾਂਗਾ।
2ਮੈਂ ਪੂਰੇ ਰਾਹ ਵਿੱਚ ਸਿਆਣਾ ਬਣ ਕੇ ਚੱਲਾਂਗਾ,
ਤੂੰ ਮੇਰੇ ਕੋਲ ਕਦੋਂ ਆਵੇਂਗਾ?
ਮੈਂ ਆਪਣੇ ਘਰ ਵਿੱਚ ਪੂਰੇ ਮਨ ਨਾਲ ਫਿਰਾਂਗਾ।
3ਮੈਂ ਵਿਰਥੀ ਗੱਲ ਨੂੰ ਆਪਣੀਆਂ ਅੱਖਾਂ ਦੇ ਸਾਹਮਣੇ ਨਾ
ਰੱਖਾਂਗਾ,
ਫਿਰਤੂਆਂ ਦੀ ਕਰਤੂਤ ਤੋਂ ਮੈਨੂੰ ਘਿਣ ਹੈ, ਉਹ ਮੈਨੂੰ
ਨਾ ਚੰਬੜੇਗੀ।
4ਮਨ ਦਾ ਕੱਬਪੁਣਾ ਮੈਥੋਂ ਦੂਰ ਰਹੇਗਾ,
ਮੈਂ ਬੁਰਿਆਈ ਨੂੰ ਨਾ ਜਾਣਾਂਗਾ।
5ਜਿਹੜਾ ਓਹਲੇ ਵਿੱਚ ਆਪਣੇ ਗੁਆਂਢੀ ਦੀ ਚੁਗਲੀ
ਕਰਦਾ ਹੈ,
ਮੈਂ ਉਹ ਨੂੰ ਮਿਟਾ ਦਿਆਂਗਾ,
ਉੱਚੀ ਅੱਖ ਤੇ ਮਨ ਦੀ ਆਕੜ ਨੂੰ ਮੈਂ ਨਹੀਂ
ਝੱਲਾਂਗਾ।
6ਮੇਰੀ ਨਿਗਾਹ ਦੇਸ ਦੇ ਸਚਿਆਰਾਂ ਉੱਤੇ ਰਹੇਗੀ
ਭਈ ਓਹ ਮੇਰੇ ਨਾਲ ਵੱਸਣ,
ਜਿਹੜਾ ਪੂਰੇ ਰਾਹ ਵਿੱਚ ਚੱਲਦਾ ਹੈ ਉਹ ਮੇਰੀ ਸੇਵਾ
ਕਰੇਗਾ।
7ਛਲੀਆ ਮੇਰੇ ਘਰ ਵਿੱਚ ਨਾ ਵੱਸੇਗਾ,
ਝੂਠਾ ਮੇਰੀਆਂ ਅੱਖਾਂ ਦੇ ਅੱਗੇ ਕਾਇਮ ਨਾ ਰਹੇਗਾ।
8ਹਰ ਸਵੇਰ ਨੂੰ ਮੈਂ ਦੇਸ ਦਿਆਂ ਸਾਰਿਆਂ ਦੁਸ਼ਟਾਂ ਨੂੰ
ਮਿਟਾਇਆ ਕਰਾਂਗਾ,
ਤਾਂ ਜੋ ਯਹੋਵਾਹ ਦੇ ਸ਼ਹਿਰ ਵਿੱਚੋਂ ਸਾਰੇ ਕੁਕਰਮੀਆਂ
ਦਾ ਨਾਸ ਕਰ ਦੇਵਾਂ।।

Highlight

Share

Copy

None

Want to have your highlights saved across all your devices? Sign up or sign in

Video for ਜ਼ਬੂਰਾਂ ਦੀ ਪੋਥੀ 101