ਜ਼ਬੂਰਾਂ ਦੀ ਪੋਥੀ 103
103
ਯਹੋਵਾਹ ਨੂੰ ਮੁਬਾਰਕ ਆਖੋ
ਦਾਊਦ ਦਾ
1ਹੇ ਮੇਰੀ ਜਾਨ, ਯਹੋਵਾਹ ਨੂੰ ਮੁਬਾਰਕ ਆਖ,
ਅਤੇ ਜੋ ਕੁਝ ਮੇਰੇ ਅੰਦਰ ਹੈ, ਉਸ ਦੇ ਪਵਿੱਤਰ
ਨਾਮ ਨੂੰ !
2ਹੇ ਮੇਰੀ ਜਾਨ, ਯਹੋਵਾਹ ਨੂੰ ਮੁਬਾਰਕ ਆਖ,
ਅਤੇ ਉਹ ਦੇ ਸਾਰੇ ਉਪਕਾਰ ਨਾ ਵਿਸਾਰ!
3ਉਹ ਤੇਰੀਆਂ ਸਾਰੀਆਂ ਬੁਰਿਆਈਆਂ ਨੂੰ ਖਿਮਾ
ਕਰਦਾ ਹੈ,
ਉਹ ਸਾਰੇ ਰੋਗਾਂ ਤੋਂ ਤੈਨੂੰ ਨਰੋਆ ਕਰਦਾ ਹੈ।
4ਉਹ ਤੇਰੀ ਜਿੰਦ ਨੂੰ ਟੋਏ ਤੋਂ ਨਿਸਤਾਰਾ ਦਿੰਦਾ ਹੈ,
ਉਹ ਤੇਰੇ ਸਿਰ ਉੱਤੇ ਦਯਾ ਤੇ ਰਹਮ ਦਾ ਮੁਕਟ
ਰੱਖਦਾ ਹੈ।
5ਉਹ ਭਲਿਆਈ ਨਾਲ ਤੇਰੇ ਮੂੰਹ ਨੂੰ ਰਜਾਉਂਦਾ ਹੈ,
ਤੂੰ ਉਕਾਬ ਵਾਂਙੁ ਆਪਣੀ ਜੁਆਨੀ ਨੂੰ ਨਵਾਂ ਕਰਦਾ
ਹੈਂ।
6ਯਹੋਵਾਹ ਧਰਮ ਦੇ ਕੰਮ ਅਤੇ ਨਿਆਉਂ
ਸਭ ਦਬਾਏ ਹੋਇਆਂ ਦੇ ਲਈ ਕਰਦਾ ਹੈ।
7ਉਹ ਨੇ ਆਪਣੇ ਰਾਹ ਮੂਸਾ ਉੱਤੇ,
ਅਤੇ ਆਪਣੇ ਕੰਮ ਇਸਰਾਏਲ ਉੱਤੇ ਪਰਗਟ ਕੀਤੇ।
8ਯਹੋਵਾਹ ਦਯਾਲੂ ਤੇ ਕਿਰਪਾਲੂ ਹੈ,
ਗੁੱਸੇ ਵਿੱਚ ਧੀਰਜੀ ਅਤੇ ਦਯਾ ਨਾਲ ਭਰਪੂਰ ਹੈ।
9ਉਸ ਸਦਾ ਨਹੀਂ ਝਿੜਕੇਗਾ,#103:9 ਅਥਵਾ, ਝਗੜੇਗਾ ।
ਨਾ ਸਦਾ ਲਈ ਆਪਣਾ ਕ੍ਰੋਧ ਰੱਖੇਗਾ।
10ਉਹ ਸਾਡੇ ਪਾਪਾਂ ਅਨੁਸਾਰ ਸਾਡੇ ਨਾਲ ਨਹੀਂ
ਵਰਤਿਆ,
ਨਾ ਸਾਡੀਆਂ ਬਦੀਆਂ ਅਨੁਸਾਰ ਸਾਨੂੰ ਬਦਲਾ ਦਿੱਤਾ।
11ਜਿੰਨਾ ਉੱਚਾ ਅਕਾਸ਼ ਧਰਤੀ ਉੱਤੋਂ ਹੈ,
ਇੰਨੀ ਵੱਡੀ ਉਹ ਦੀ ਦਯਾ ਉਹ ਦੇ ਡਰਨ ਵਾਲਿਆਂ
ਉੱਤੇ ਹੈ!
12ਜਿੰਨਾ ਚੜ੍ਹਦਾ ਲਹਿੰਦੇ ਤੋਂ ਦੂਰ ਹੈ,
ਉੱਨੇ ਹੀ ਉਸ ਨੇ ਸਾਡੇ ਅਪਰਾਧ ਸਾਥੋਂ ਦੂਰ ਕੀਤੇ
ਹਨ!
13ਜਿਵੇਂ ਪਿਤਾ ਆਪਣੇ ਬੱਚਿਆਂ ਦਾ ਤਰਸ ਖਾਂਦਾ ਹੈ,
ਤਿਵੇਂ ਯਹੋਵਾਹ ਆਪਣੇ ਡਰਨ ਵਾਲਿਆਂ ਦਾ ਤਰਸ
ਖਾਂਦਾ ਹੈ।
14ਉਹ ਤਾਂ ਸਾਡੀ ਸਰਿਸ਼ਟੀ ਨੂੰ ਜਾਣਦਾ ਹੈ,
ਉਹ ਨੂੰ ਚੇਤਾ ਹੈ ਭਈ ਅਸੀਂ ਮਿੱਟੀ ਹੀ ਹਾਂ!
15ਇਨਸਾਨ ਦੀ ਆਯੂ ਘਾਹ ਜਿੰਨੀ ਹੈ,
ਮਦਾਨ ਦੇ ਫੁੱਲ ਵਾਂਙੁ ਉਹ ਟਹਿਕਦਾ ਹੈ,
16ਜਦ ਵਾਉ ਉਹ ਦੇ ਉੱਤੇ ਵਗਦੀ ਤਦ ਉਹ ਹੈ ਹੀ
ਨਹੀਂ
ਅਤੇ ਉਹ ਦਾ ਥਾਂ ਉਹ ਨੂੰ ਫੇਰ ਨਹੀਂ ਵੇਖੇਗਾ।
17ਪਰ ਯਹੋਵਾਹ ਦੀ ਦਯਾ ਆਦ ਤੋਂ ਅੰਤ ਤੀਕ
ਆਪਣੇ ਡਰਨ ਵਾਲਿਆਂ ਦੇ ਉੱਤੇ ਹੈ,
ਅਤੇ ਉਹ ਦਾ ਧਰਮ ਪੁੱਤ੍ਰਾਂ ਪੋਤ੍ਰਿਆਂ ਤੀਕ,
18ਅਰਥਾਤ ਉਨ੍ਹਾਂ ਲਈ ਜਿਹੜੇ ਉਹ ਦੇ ਨੇਮ ਨੂੰ ਮੰਨਦੇ,
ਤੇ ਉਹ ਦੇ ਫ਼ਰਮਾਨਾਂ ਨੂੰ ਚੇਤੇ ਰੱਖਦੇ ਤੇ ਪੂਰੇ ਕਰਦੇ
ਹਨ।।
19ਯਹੋਵਾਹ ਨੇ ਆਪਣੀ ਰਾਜ ਗੱਦੀ ਸੁਰਗ ਵਿੱਚ
ਕਾਇਮ ਕੀਤੀ ਹੈ,
ਅਤੇ ਉਹ ਦੀ ਪਾਤਸ਼ਾਹੀ ਦਾ ਹੁਕਮ ਸਭਨਾਂ ਉੱਤੇ
ਹੈ।
20ਹੇ ਉਹ ਦੇ ਦੂਤੋਂ, ਯਹੋਵਾਹ ਨੂੰ ਮੁਬਾਰਕ ਆਖੋ,
ਤੁਸੀਂ ਜਿਹੜੇ ਸ਼ਕਤੀ ਵਿੱਚ ਬਲਵਾਨ ਹੋ,
ਅਤੇ ਉਹ ਦਾ ਸ਼ਬਦ ਸੁਣ ਕੇ ਉਹ ਨੂੰ ਪੂਰਿਆਂ
ਕਰਦੇ ਹੋ!
21ਹੇ ਉਹ ਦੀਓ ਸਾਰੀਓ ਸੈਨਾਵੋ, ਯਹੋਵਾਹ ਨੂੰ ਮੁਬਾਰਕ
ਆਖੋ,
ਤੁਸੀਂ ਜਿਹੜੇ ਉਹ ਦੇ ਸੇਵਕ ਹੋ ਤੇ ਉਹ ਦੀ ਮਰਜ਼ੀ
ਨੂੰ ਪੂਰਿਆਂ ਕਰਦੇ ਹੋ!
22ਹੇ ਉਹ ਦੇ ਕਾਰਜੋ, ਉਹ ਦੀ ਪਾਤਸ਼ਾਹੀ ਦਿਆਂ
ਸਾਰਿਆਂ ਥਾਂਵਾਂ ਵਿੱਚ,
ਯਹੋਵਾਹ ਨੂੰ ਮੁਬਾਰਕ ਆਖੋ!
ਹੇ ਮੇਰੀ ਜਾਨ, ਯਹੋਵਾਹ ਨੂੰ ਮੁਬਾਰਕ ਆਖ!।।
Currently Selected:
ਜ਼ਬੂਰਾਂ ਦੀ ਪੋਥੀ 103: PUNOVBSI
Highlight
Share
Copy
![None](/_next/image?url=https%3A%2F%2Fimageproxy.youversionapi.com%2F58%2Fhttps%3A%2F%2Fweb-assets.youversion.com%2Fapp-icons%2Fen.png&w=128&q=75)
Want to have your highlights saved across all your devices? Sign up or sign in
Punjabi O.V. - ਪਵਿੱਤਰ ਬਾਈਬਲ O.V.
Copyright © 2016 by The Bible Society of India
Used by permission. All rights reserved worldwide.