YouVersion Logo
Search Icon

ਜ਼ਬੂਰਾਂ ਦੀ ਪੋਥੀ 104

104
ਯਹੋਵਾਹ ਪ੍ਰਿਥਵੀ ਪਾਲ ਹੈ
1ਹੇ ਮੇਰੀ ਜਾਨ, ਯਹੋਵਾਹ ਨੂੰ ਮੁਬਾਰਕ ਆਖ,
ਹੇ ਯਹੋਵਾਹ, ਮੇਰੇ ਪਰਮੇਸ਼ੁਰ, ਤੂੰ ਅੱਤ ਮਹਾਨ ਹੈਂ,
ਤੈਂ ਤੇਜ ਅਤੇ ਉਪਮਾ ਦੀ ਪੁਸ਼ਾਕ ਪਹਿਨੀ ਹੋਈ ਹੈ!
2ਤੈਂ ਚਾਨਣ ਨੂੰ ਪੁਸ਼ਾਕ ਵਾਂਙੁ ਪਾਉਂਦਾ ਹੈਂ,
ਤੂੰ ਅਕਾਸ਼ ਨੂੰ ਪੜਦੇ ਵਾਂਙੁ ਤਾਣਦਾ ਹੈਂ, -
3ਤੂੰ ਜੋ ਆਪਣਿਆਂ ਚੁਬਾਰਿਆਂ ਦੇ ਸ਼ਤੀਰਾਂ ਨੂੰ ਪਾਣੀਆਂ
ਉੱਤੇ ਬੀੜਦਾ ਹੈਂ,
ਜੋ ਘਟਾਂ ਨੂੰ ਆਪਣੇ ਰਥ ਬਣਾਉਂਦਾ ਹੈਂ,
ਅਤੇ ਹਵਾ ਦੇ ਪਰਾਂ ਉੱਤੇ ਸੈਲ ਕਰਦਾ ਹੈਂ,
4ਤੂੰ ਹਵਾਵਾਂ ਨੂੰ ਆਪਣੇ ਹਲਕਾਰੇ,
ਅਤੇ ਅੱਗ ਦੀਆਂ ਲਾਟਾਂ ਨੂੰ ਆਪਣੇ ਸੇਵਕ
ਬਣਾਉਂਦਾ ਹੈ।
5ਤੈਂ ਧਰਤੀ ਦੀ ਨੀਂਹ ਨੂੰ ਕਾਇਮ ਕੀਤਾ,
ਭਈ ਉਹ ਸਦਾ ਤੀਕ ਅਟੱਲ ਰਹੇ।
6ਤੈਂ ਉਹ ਡੁੰਘਿਆਈ ਨਾਲ ਇਉਂ ਕੱਜਿਆ ਜਿਵੇਂ
ਪੁਸ਼ਾਕ ਨਾਲ,
ਪਾਣੀ ਪਹਾੜਾਂ ਦੇ ਉੱਪਰ ਖਲੋ ਗਏ।
7ਓਹ ਤੇਰੇ ਦਬਕੇ ਨਾਲ ਨੱਠ ਗਏ,
ਓਹ ਤੇਰੀ ਗੜ੍ਹਕ ਦੀ ਅਵਾਜ਼ ਤੋਂ ਸ਼ਤਾਬੀ ਭੱਜੇ,
8ਉਸ ਥਾਂ ਨੂੰ ਜਿਹ ਦੀ ਤੈਂ ਨੀਂਹ ਰੱਖੀ ਹੋਈ ਸੀ-
ਪਹਾੜ ਉਤਾਹਾਂ ਚੜ੍ਹੇ, ਦੂਣਾਂ ਹੇਠਾਂ ਉਤਰੀਆਂ –
9ਤੈਂ ਉਨ੍ਹਾਂ ਲਈ ਇੱਕ ਹੱਦ ਠਹਿਰਾ ਰੱਖੀ ਹੈ ਭਈ ਓਹ
ਅੱਗੇ ਨਾ ਲੰਘਣ,
ਅਤੇ ਨਾ ਹੀ ਮੁੜ ਕੇ ਧਰਤੀ ਨੂੰ ਢੱਕ ਲੈਣ।
10ਤੂੰ ਚਸ਼ਮੇ ਵਾਦੀਆਂ ਵਿੱਚ ਵਗਾਉਂਦਾ ਹੈਂ,
ਓਹ ਪਹਾੜਾਂ ਦੇ ਵਿੱਚ ਦੀ ਚੱਲਦੇ ਹਨ।
11ਰੜ ਦੇ ਸਾਰੇ ਜਾਨਵਰ ਉਨ੍ਹਾਂ ਤੋਂ ਪੀਂਦੇ ਹਨ,
ਜੰਗਲੀ ਖੋਤੇ ਵੀ ਆਪਣੀ ਤੇਹ ਬੁਝਾਉਂਦੇ ਹਨ।
12ਉਨ੍ਹਾਂ ਦੇ ਲਾਗੇ ਅਕਾਸ਼ ਦੇ ਪੰਖੇਰੂ ਵਸੇਰਾ ਕਰਦੇ
ਹਨ,
ਅਤੇ ਟਹਿਣੀਆਂ ਤੋਂ ਬੋਲਦੇ ਹਨ।
13ਤੂੰ ਆਪਣਿਆਂ ਚੁਬਾਰਿਆਂ ਤੋਂ ਪਹਾੜਾਂ ਨੂੰ ਸਿੰਜਦਾ
ਹੈਂ,
ਅਤੇ ਤੇਰੇ ਕੰਮਾਂ ਦੇ ਫਲ ਨਾਲ ਧਰਤੀ ਰੱਜਦੀ ਹੈ।
14ਤੂੰ ਡੰਗਰਾਂ ਲਈ ਘਾਹ
ਅਤੇ ਇਨਸਾਨ ਦੀ ਸੇਵਾ ਲਈ ਸਾਗ ਪੱਤ ਉਗਾਉਂਦਾ
ਹੈਂ,
ਭਈ ਧਰਤੀ ਵਿੱਚੋਂ ਅਹਾਰ ਕੱਢੇਂ
15ਦਾਖ ਰਸ ਜਿਹੜੀ ਇਨਸਾਨ ਦੇ ਦਿਲ ਨੂੰ ਅਨੰਦ
ਕਰਦੀ ਹੈ,
ਅਤੇ ਤੇਲ ਜਿਹੜਾ ਉਹ ਦੇ ਮੁਖੜੇ ਨੂੰ ਚਮਕਾਉਂਦਾ ਹੈ,
ਨਾਲੇ ਰੋਟੀ ਜਿਹੜੀ ਇਨਸਾਨ ਦੇ ਦਿਲ ਨੂੰ ਤਕੜਿਆਂ
ਕਰਦੀ ਹੈ।।
16ਯਹੋਵਾਹ ਦੇ ਰੁੱਖ ਤ੍ਰਿਪਤ ਰਹਿੰਦੇ,
ਲਬਾਨੋਨ ਦੇ ਦਿਆਰ ਜਿਹੜੇ ਉਸ ਨੇ ਲਾਏ,
17ਜਿੱਥੇ ਚਿੜੀਆਂ ਆਪਣੇ ਆਹਲਣੇ ਬਣਾਉਂਦੀਆਂ
ਹਨ,
ਅਤੇ ਲੰਮਢੀਂਗ ਦਾ ਘਰ ਚੀਲ ਦੇ ਰੁੱਖਾਂ ਉੱਤੇ
ਹੈ।
18ਉੱਚੇ ਪਹਾੜ ਬਣ ਬੱਕਰਿਆਂ ਲਈ ਹਨ,
ਢਿਗਾਂ ਪਹਾੜੀ ਸਹਿਆਂ ਲਈ ਓਟ ਹਨ।
19ਉਹ ਨੇ ਚੰਦ ਨੂੰ ਥਿੱਤਾਂ ਲਈ ਬਣਾਇਆ,
ਸੂਰਜ ਆਪਣੇ ਡੁੱਬਣ ਦਾ ਵੇਲਾ ਜਾਣਦਾ ਹੈ।
20ਤੂੰ ਅਨ੍ਹੇਰਾ ਕਰਦਾ ਹੈਂ ਅਤੇ ਰਾਤ ਹੋ ਜਾਂਦੀ ਹੈ,
ਤਦ ਸਾਰੇ ਬਣਚਰ ਦਬੀਂ ਪੈਰੀਂ ਨਿੱਕਲਦੇ ਹਨ।
21ਜੁਆਨ ਬਬਰ ਸ਼ੇਰ ਸ਼ਿਕਾਰ ਲਈ ਗੱਜਦੇ ਹਨ,
ਅਤੇ ਪਰਮੇਸ਼ੁਰ ਕੋਲੋਂ ਆਪਣਾ ਅਹਾਰ ਮੰਗਦੇ ਹਨ,
22ਸੂਰਜ ਚੜ੍ਹਦੇ ਹੀ ਓਹ ਖਿਸਕ ਜਾਂਦੇ ਹਨ,
ਅਤੇ ਆਪਣਿਆਂ ਘੁਰਨਿਆਂ ਵਿੱਚਾ ਜਾ ਬਹਿੰਦੇ
ਹਨ।
23ਇਨਸਾਨ ਆਪਣੇ ਕੰਮ ਧੰਧੇ ਨੂੰ ਨਿੱਕਲਦਾ ਹੈ,
ਅਤੇ ਆਪਣੀ ਮਿਹਨਤ ਮਜ਼ਦੂਰੀ ਸ਼ਾਮਾਂ ਤੋੜੀ ਕਰਦਾ
ਹੈ।।
24ਹੇ ਯਹੋਵਾਹ, ਤੇਰੇ ਕੰਮ ਕੇਡੇ ਢੇਰ ਸਾਰੇ ਹਨ!
ਤੈਂ ਇਨ੍ਹਾਂ ਸਾਰਿਆਂ ਨੂੰ ਬੁੱਧੀ ਨਾਲ ਸਾਜਿਆ ਹੈ,
ਧਰਤੀ ਤੇਰੀਆਂ ਰਚਨਾਂ ਨਾਲ ਭਰੀ ਹੋਈ ਹੈ!
25ਉੱਥੇ ਸਮੁੰਦਰ ਵੱਡਾ ਤੇ ਚੌੜਾ ਹੈ,
ਜਿੱਥੇ ਭੁੜਕਣ ਵਾਲੇ ਅਣਗਿਣਤ ਹਨ,
ਓਹ ਨਿੱਕੇ ਨਿੱਕੇ ਤੇ ਵੱਡੇ ਵੱਡੇ ਜੀਵ ਹਨ!
26ਉੱਥੇ ਜਹਾਜ਼ ਚੱਲਦੇ ਹਨ,
ਅਤੇ ਤੈਂ ਲਿਵਯਾਥਾਨ#104:26 ਮਗਰ ਮੱਛ । ਨੂੰ ਉਹ ਦੇ ਵਿੱਚ ਖੇਡਣ
ਲਈ ਰਚਿਆ।।
27ਏਹ ਸਾਰੇ ਤੇਰੀ ਉਡੀਕ ਵਿੱਚ ਹਨ,
ਭਈ ਤੂੰ ਵੇਲੇ ਸਿਰ ਉਨ੍ਹਾਂ ਦਾ ਅਹਾਰ ਪਹੁੰਚਾਵੇਂ।
28ਤੂੰ ਉਨ੍ਹਾਂ ਨੂੰ ਦਿੰਦਾ ਹੈਂ, ਓਹ ਚੁਗ ਲੈਂਦੇ ਹਨ,
ਤੂੰ ਆਪਣੀ ਮੁੱਠੀ ਖੋਲ੍ਹਦਾ ਹੈਂ, ਓਹ ਪਦਾਰਥਾਂ ਨਾਲ
ਰੱਜ ਜਾਂਦੇ ਹਨ।
29ਤੂੰ ਆਪਣਾ ਮੁਖੜਾ ਲੁਕਾਉਂਦਾ ਹੈਂ, ਓਹ ਘਾਬਰ
ਜਾਂਦੇ ਹਨ,
ਤੂੰ ਉਨ੍ਹਾਂ ਦਾ ਸਾਹ ਕੱਢ ਲੈਂਦਾ ਹੈਂ, ਓਹ ਪ੍ਰਾਣ
ਤਿਆਗਦੇ,
ਅਤੇ ਮੁੜ ਆਪਣੀ ਮਿੱਟੀ ਵਿੱਚ ਰਲ ਜਾਂਦੇ ਹਨ।
30ਤੂੰ ਆਪਣਾ ਆਤਮਾ ਘੱਲਦਾ ਹੈਂ, ਓਹ ਉਤਪੰਨ ਹੋ
ਜਾਂਦੇ ਹਨ,
ਅਤੇ ਤੂੰ ਜਮੀਨ ਨੂੰ ਨਵਾਂ ਬਣਾ ਦਿੰਦਾ ਹੈਂ।
31ਯਹੋਵਾਹ ਦਾ ਪਰਤਾਪ ਸਦਾ ਲਈ ਹੋਵੇ,
ਯਹੋਵਾਹ ਆਪਣੇ ਕੰਮਾਂ ਤੋਂ ਅਨੰਦ ਹੋਵੇ, -
32ਜੋ ਧਰਤੀ ਵੱਲ ਨਿਗਾਹ ਮਾਰਦਾ ਹੈ ਅਤੇ ਉਹ ਕੰਬ
ਉੱਠਦੀ ਹੈ,
ਉਹ ਪਹਾੜਾਂ ਨੂੰ ਟੁੱਬਦਾ ਹੈ ਅਤੇ ਧੂੰਆਂ ਨਿੱਕਲਦਾ ਹੈ!
33ਮੈਂ ਜੀਵਨ ਭਰ ਯਹੋਵਾਹ ਨੂੰ ਗਾਵਾਂਗਾ,
ਜਿੰਨਾ ਚਿਰ ਮੈਂ ਰਹਾਂਗਾ ਮੈਂ ਆਪਣੇ ਪਰਮੇਸ਼ੁਰ ਲਈ
ਭਜਨ ਗਾਵਾਂਗਾ!
34ਮੇਰਾ ਧਿਆਨ ਉਹ ਨੂੰ ਭਾਵੇ,
ਮੈਂ ਯਹੋਵਾਹ ਵਿੱਚ ਮਗਨ ਰਹਾਂਗਾ।
35ਪਾਪੀ ਧਰਤੀ ਤੋਂ ਮਿਟ ਜਾਣ,
ਅਤੇ ਦੁਸ਼ਟ ਬਾਕੀ ਨਾ ਰਹਿਣ!
ਹੇ ਮੇਰੀ ਜਾਨ, ਯਹੋਵਾਹ ਨੂੰ ਮੁਬਾਰਕ ਆਖ,
ਹਲਲੂਯਾਹ#104:35 ਯਹੋਵਾਹ (ਯਾਹ) ਦੀ ਉਸਤਤ ਕਰੋ ।!।।

Highlight

Share

Copy

None

Want to have your highlights saved across all your devices? Sign up or sign in

Video for ਜ਼ਬੂਰਾਂ ਦੀ ਪੋਥੀ 104