ਜ਼ਬੂਰਾਂ ਦੀ ਪੋਥੀ 105
105
ਯਹੋਵਾਹ ਦੇ ਕਰਤੱਬ
1ਯਹੋਵਾਹ ਦਾ ਧੰਨਵਾਦ ਕਰੋ, ਉਹ ਦਾ ਨਾਮ ਲੈ ਕੇ
ਪੁਕਾਰੋ,
ਲੋਕਾਂ ਵਿੱਚ ਉਹ ਦੇ ਕਾਰਜਾਂ ਨੂੰ ਪਰਗਟ ਕਰੋ!
2ਉਹ ਨੂੰ ਗਾਓ, ਉਸ ਲਈ ਭਜਨ ਗਾਓ,
ਉਹ ਦੇ ਸਾਰੇ ਅਚਰਜ ਕੰਮਾਂ ਉੱਤੇ ਧਿਆਨ ਕਰੋ
3ਉਹ ਦੇ ਪਵਿੱਤਰ ਨਾਮ ਵਿੱਚ ਫ਼ਖਰ ਕਰੋ,
ਯਹੋਵਾਹ ਦੇ ਤਾਲਿਬਾਂ ਦੇ ਮਨ ਅਨੰਦ ਹੋਣ!
4ਯਹੋਵਾਹ ਤੇ ਉਹ ਦੇ ਸਮਰਥ ਦੀ ਭਾਲ ਕਰੋ,
ਉਹ ਦੇ ਦਰਸ਼ਣ ਨੂੰ ਲਗਾਤਾਰ ਲੋਚੋ।
5ਉਹ ਦੇ ਅਚਰਜ ਕੰਮਾਂ ਨੂੰ ਜਿਹੜੇ ਉਹ ਨੇ ਕੀਤੇ ਹਨ
ਚੇਤੇ ਰੱਖੋ,
ਉਹ ਦੇ ਅੰਚਭਿਆਂ ਨੂੰ ਅਤੇ ਉਹ ਦੇ ਮੂੰਹ ਦੇ
ਨਿਆਵਾਂ ਨੂੰ ਵੀ।
6ਹੇ ਉਹ ਦੇ ਦਾਸ ਅਬਰਾਹਾਮ ਦੀ ਨਸਲ,
ਹੇ ਯਾਕੂਬ ਵੰਸੀਓ, ਉਹ ਦੇ ਚੁਣੇ ਹੋਏ ਲੋਕੋ,
7ਉਹੋ ਯਹੋਵਾਹ ਸਾਡਾ ਪਰਮੇਸ਼ੁਰ ਹੈ,
ਸਾਰੀ ਧਰਤੀ ਵਿੱਚ ਉਹ ਦੇ ਨਿਆਉਂ ਹਨ!
8ਉਹ ਨੇ ਆਪਣੇ ਨੇਮ ਨੂੰ ਸਦਾ ਚੇਤੇ ਰੱਖਿਆ ਹੈ,
ਉਸ ਬਚਨ ਨੂੰ ਜਿਹ ਦਾ ਉਸ ਹਜ਼ਾਰਾਂ ਪੀੜ੍ਹੀਆਂ ਲਈ
ਹੁਕਮ ਕੀਤਾ,
9ਜਿਹੜਾ ਉਹ ਨੇ ਅਬਰਾਹਾਮ ਨਾਲ ਬੰਨ੍ਹਿਆ,
ਨਾਲੇ ਇਸਹਾਕ ਨਾਲ ਉਹ ਦੀ ਸੌਂਹ ਨੂੰ,
10ਅਤੇ ਉਹ ਦੇ ਯਾਕੂਬ ਲਈ ਬਿਧੀ ਕਰਕੇ
ਅਤੇ ਇਸਰਾਏਲ ਲਈ ਅਨੰਤ ਨੇਮ ਕਰਕੇ ਉਹ ਨੂੰ
ਦ੍ਰਿੜ੍ਹ ਕੀਤਾ,
11ਅਤੇ ਆਖਿਆ, ਮੈਂ ਕਨਾਨ ਦਾ ਦੇਸ ਤੈਨੂੰ ਦਿਆਂਗਾ,
ਏਹ ਤੁਹਾਡੀ ਮਿਲਖ ਦਾ ਹਿੱਸਾ ਹੈ,
12ਜਦ ਓਹ ਗਿਣਤੀ ਵਿੱਚ ਥੋੜੇ ਹੀ ਸਨ,
ਸਗੋਂ ਬਹੁਤ ਹੀ ਥੋੜੇ ਅਤੇ ਉਸ ਵਿੱਚ ਪਰਦੇਸੀ ਵੀ
ਸਨ,
13ਅਤੇ ਓਹ ਕੌਮ ਕੌਮ ਵਿੱਚ,
ਅਤੇ ਇੱਕ ਰਾਜ ਤੋਂ ਦੂਜੀ ਉੱਮਤ ਵਿੱਚ ਫਿਰਦੇ ਰਹੇ।
14ਉਹ ਨੇ ਕਿਸੇ ਨੂੰ ਉਨ੍ਹਾਂ ਉੱਤੇ ਅਨ੍ਹੇਰੇ ਨਾ ਕਰਨ
ਦਿੱਤਾ,
ਅਤੇ ਉਨ੍ਹਾਂ ਦੇ ਕਾਰਨ ਰਾਜਿਆਂ ਨੂੰ ਝਿੜਕਿਆ, -
15ਭਈ ਮੇਰੇ ਮਸਹ ਕੀਤੇ ਹੋਇਆਂ ਨੂੰ ਨਾ ਛੂਹੋ,
ਨਾ ਮੇਰੇ ਨਬੀਆਂ ਦੀ ਹਾਣ ਕਰੋ!
16ਤਾਂ ਉਹ ਨੇ ਧਰਤੀ ਉੱਤੇ ਕਾਲ ਪਾ ਦਿੱਤਾ,
ਅਤੇ ਰੋਟੀ ਦਾ ਸਾਰਾ ਆਸਰਾ ਭੰਨ ਸੁੱਟਿਆ।
17ਉਹ ਨੇ ਉਨ੍ਹਾਂ ਦੇ ਅੱਗੇ ਇੱਕ ਮਨੁੱਖ ਘੱਲਿਆ,
ਯੂਸੁਫ਼ ਦਾਸ ਕਰਕੇ ਵੇਚਿਆ ਗਿਆ।
18ਉਨ੍ਹਾਂ ਨੇ ਉਹ ਦੇ ਪੈਰਾਂ ਨੂੰ ਬੇੜੀਆਂ ਨਾਲ ਦੁਖ ਦਿੱਤਾ,
ਉਹ ਲੋਹੇ ਵਿੱਚ ਜਕੜਿਆ ਗਿਆ,
19ਉਸ ਵੇਲੇ ਤੀਕ ਭਈ ਉਹ ਦਾ ਬਚਨ ਪੂਰਾ ਹੋ ਗਿਆ,
ਯਹੋਵਾਹ ਦਾ ਸ਼ਬਦ ਉਹ ਨੂੰ ਪਰਖਦਾ ਰਿਹਾ।
20ਰਾਜੇ ਨੇ ਹੁਕਮ ਘੱਲ ਕੇ ਉਹ ਨੂੰ ਖੋਲ੍ਹ ਦਿੱਤਾ,
ਰਈਯਤਾਂ ਦੇ ਹਾਕਮ ਨੇ ਉਹ ਨੂੰ ਅਜ਼ਾਦ ਕੀਤਾ।
21ਉਸ ਨੇ ਉਹ ਨੂੰ ਆਪਣੇ ਘਰ ਦਾ ਮਾਲਕ,
ਅਤੇ ਆਪਣੀ ਸਾਰੀ ਮਿਲਖ ਦਾ ਹਾਕਮ ਠਹਿਰਾਇਆ,
22ਭਈ ਉਹ ਆਪਣੀ ਮਰਜ਼ੀ ਨਾਲ ਉਹ ਦੇ ਸਰਦਾਰਾਂ
ਨੂੰ ਬੰਨ੍ਹ ਲਵੇ
ਅਤੇ ਉਸ ਦੇ ਬਜ਼ੁਰਗਾਂ ਨੂੰ ਮੱਤ ਸਿਖਾਵੇ।।
23ਇਸਰਾਏਲ ਮਿਸਰ ਵਿੱਚ ਗਿਆ,
ਅਤੇ ਯਾਕੂਬ ਹਾਮ ਦੇ ਦੇਸ ਵਿੱਚ ਪਰਦੇਸੀ ਰਿਹਾ।
24ਉਹ ਨੇ ਆਪਣੀ ਪਰਜਾ ਨੂੰ ਬਹੁਤ ਫਲਵੰਤ
ਬਣਾਇਆ
ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਵਿਰੋਧੀਆਂ ਤੋਂ ਬਲਵੰਤ ਕੀਤਾ।
25ਉਹ ਨੇ ਉਨ੍ਹਾਂ ਦੇ ਦਿਲ ਫੇਰ ਦਿੱਤੇ,
ਭਈ ਓਹ ਉਹ ਦੀ ਪਰਜਾ ਤੋਂ ਘਿਣ ਕਰਨ
ਅਤੇ ਉਹ ਦੇ ਦਾਸਾਂ ਨਾਲ ਚਲਾਕੀ ਕਰਨ।।
26ਉਹ ਨੇ ਆਪਣੇ ਦਾਸ ਮੂਸਾ ਨੂੰ ਘੱਲਿਆ,
ਅਤੇ ਹਾਰੂਨ ਨੂੰ ਜਿਹ ਨੂੰ ਉਹ ਨੇ ਚੁਣਿਆ ਸੀ।
27ਓਹਨਾਂ ਨੇ ਉਨ੍ਹਾਂ ਵਿੱਚ ਉਹ ਦੇ ਨਿਸ਼ਾਨ,
ਅਤੇ ਹਾਮ ਦੇ ਦੇਸ ਵਿੱਚ ਅਚਰਜ ਕੰਮ ਵਿਖਾਏ।
28ਉਹ ਨੇ ਅਨ੍ਹੇਰਾ ਘੱਲਿਆ ਤਾਂ ਅਨ੍ਹੇਰਾ ਘੁੱਪ ਹੋ ਗਿਆ,
ਓਹ ਉਹ ਦੇ ਬਚਨਾਂ ਤੋਂ ਆਕੀ ਨਾ ਹੋਏ।
29ਉਹ ਨੇ ਉਨ੍ਹਾਂ ਦੇ ਪਾਣੀਆਂ ਨੂੰ ਲਹੂ ਬਣਾ ਦਿੱਤਾ
ਅਤੇ ਉਨ੍ਹਾਂ ਦੀਆਂ ਮੱਛੀਆਂ ਨੂੰ ਮਾਰ ਸੁੱਟਿਆ।
30ਉਨ੍ਹਾਂ ਦੀ ਧਰਤੀ ਵਿੱਚੋਂ ਡੱਡੂ ਕਟਕਾਂ ਦੇ ਕਟਕ
ਨਿੱਕਲ ਪਏ,
ਸਗੋਂ ਉਨ੍ਹਾਂ ਦੇ ਰਾਜੇ ਦੀਆਂ ਕੋਠੜੀਆਂ ਵਿੱਚ ਭੀ!
31ਉਹ ਨੇ ਹੁਕਮ ਦਿੱਤਾ ਤਾਂ ਮੱਖਾਂ ਦੇ ਝੁੰਡ ਆ ਗਏ,
ਅਤੇ ਉਨ੍ਹਾਂ ਦੀਆਂ ਸਾਰੀਆਂ ਹੱਦਾਂ ਵਿੱਚ ਜੂਆਂ ਵੀ।
32ਉਹ ਨੇ ਗੜਿਆਂ ਦੀ ਬੁਛਾੜ ਦਿੱਤੀ,
ਅਤੇ ਉਨ੍ਹਾਂ ਦੇ ਦੇਸ ਵਿੱਚ ਅੱਗ ਦੀਆਂ ਲੰਬਾਂ।
33ਉਹ ਨੇ ਉਨ੍ਹਾਂ ਦੇ ਅੰਗੂਰ ਅਤੇ ਹਜੀਰਾਂ ਮਾਰ
ਦਿੱਤੀਆਂ,
ਅਤੇ ਉਨ੍ਹਾਂ ਦੀਆਂ ਹੱਦਾਂ ਦੇ ਬਿਰਛ ਭੰਨ ਸੁੱਟੇ।
34ਉਹ ਨੇ ਹੁਕਮ ਦਿੱਤਾ ਤਾਂ ਸਲਾ ਆ ਗਈ,
ਅਤੇ ਟੋਕਾ ਅਣਗਿਣਤ ਸੀ।
35ਓਹਨਾਂ ਨੇ ਉਨ੍ਹਾਂ ਦੀ ਧਰਤੀ ਦਾ ਸਾਰਾ ਸਾਗ ਪੱਤ ਖਾ
ਲਿਆ,
ਅਤੇ ਉਨ੍ਹਾਂ ਦੇ ਜ਼ਮੀਨ ਦੇ ਫਲ ਵੀ ਖਾ ਲਏ।
36ਉਹ ਨੇ ਉਨ੍ਹਾਂ ਦੇ ਦੇਸ ਦੇ ਸਾਰੇ ਜੇਠੇ ਮਾਰ ਦਿੱਤੇ,
ਉਨ੍ਹਾਂ ਦੇ ਸਾਰੇ ਬਲ ਦੇ ਪਹਿਲੇ ਫਲ ਵੀ।
37ਉਹ ਚਾਂਦੀ ਅਤੇ ਸੋਨੇ ਨਾਲ ਉਨ੍ਹਾਂ ਨੂੰ ਬਾਹਰ ਕੱਢ
ਲਿਆਇਆ,
ਓਹਨਾਂ ਦੇ ਗੋਤਾਂ ਵਿੱਚ ਕੋਈ ਡਗਮਗਾਉਣ ਵਾਲਾ
ਨਾ ਸੀ।
38ਮਿਸਰੀ ਓਹਨਾਂ ਦੇ ਨਿੱਕਲ ਜਾਣ ਵਿੱਚ ਅਨੰਦ ਸਨ,
ਕਿਉਂ ਜੋ ਓਹਨਾਂ ਦਾ ਭੈ ਉਨ੍ਹਾਂ ਉੱਤੇ ਆ ਪਿਆ ਸੀ।
39ਉਹ ਨੇ ਪੜਦੇ ਲਈ ਬੱਦਲ ਤਾਣਿਆ,
ਅਤੇ ਰਾਤ ਨੂੰ ਚਾਨਣ ਦੇਣ ਲਈ ਅੱਗ ਦਿੱਤੀ।
40ਓਹਨਾਂ ਦੇ ਮੰਗਣ ਤੇ ਉਹ ਬਟੇਰੇ ਲੈ ਆਇਆ,
ਅਤੇ ਓਹਨਾਂ ਨੂੰ ਸੁਰਗੀ ਰੋਟੀ ਨਾਲ ਰਜਾਇਆ।
41ਉਹ ਨੇ ਚਟਾਨ ਨੂੰ ਖੋਲ੍ਹਿਆ ਤਾਂ ਪਾਣੀ ਫੁੱਟ ਨਿੱਕਲੇ,
ਓਹ ਥਲਾਂ ਵਿੱਚ ਨਦੀ ਵਾਂਙੁ ਵਗ ਤੁਰੇ,
42ਕਿਉਂ ਜੋ ਉਹ ਨੇ ਆਪਣੇ ਪਵਿੱਤਰ ਬਚਨ ਨੂੰ
ਅਤੇ ਆਪਣੇ ਦਾਸ ਅਬਰਾਹਾਮ ਨੂੰ ਚੇਤੇ ਰੱਖਿਆ।
43ਉਹ ਆਪਣੀ ਪਰਜਾ ਨੂੰ ਖੁਸ਼ੀ ਵਿੱਚ,
ਅਤੇ ਆਪਣੇ ਚੁਣਿਆਂ ਹੋਇਆਂ ਨੂੰ ਜੈਕਾਰਿਆਂ
ਨਾਲ ਬਾਹਰ ਲੈ ਆਇਆ।
44ਉਹ ਨੇ ਓਹਨਾਂ ਨੂੰ ਕੌਮਾਂ ਦੇ ਦੇਸ
ਅਤੇ ਉੱਮਤਾਂ ਦੀ ਕਮਾਈ ਓਹਨਾਂ ਨੂੰ ਮਿਲਖ ਵਿੱਚ
ਦਿੱਤੀ,
45ਭਈ ਓਹ ਉਹ ਦੀਆਂ ਬਿਧੀਆਂ ਦੀ ਪਾਲਨਾ ਕਰਨ,
ਅਤੇ ਉਹ ਦੀ ਬਿਵਸਥਾ ਨੂੰ ਵਿਚਾਰਨ।
ਹਲਲੂਯਾਹ!।।
Currently Selected:
ਜ਼ਬੂਰਾਂ ਦੀ ਪੋਥੀ 105: PUNOVBSI
Highlight
Share
Copy
Want to have your highlights saved across all your devices? Sign up or sign in
Punjabi O.V. - ਪਵਿੱਤਰ ਬਾਈਬਲ O.V.
Copyright © 2016 by The Bible Society of India
Used by permission. All rights reserved worldwide.